ਬੱਚੇ ਦੀ ਚੰਗੀ ਮਾਨਸਿਕ ਅਤੇ ਸਰੀਰਿਕ ਤੰਦਰੁਸਤੀ ਲਈ ਟੀਕਾਕਰਨ ਲਾਜ਼ਮੀ : ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ
ਤਰਨ ਤਾਰਨ, 31 ਜਨਵਰੀ: ਜਿਲਾ ਤਰਨ ਤਾਰਨ ਤੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜਿਲਾ ਟੀਕਾਕਰਨ ਅਫ਼ਸਰ, ਡਾਕਟਰ ਵਰਿੰਦਰਪਾਲ ਕੌਰ ਦੀ ਅਗਵਾਈ ਹੇਠ ਸ਼ੁਕਰਵਾਰ ਨੂੰ ਬਲਾਕ ਨਾਲ ਸੰਬੰਧਿਤ ਮਲਟੀਪਰਪਜ ਹੈਲਥ ਸੁਪਰਵਾਈਜ਼ਰ (ਫੀਮੇਲ) ਅਤੇ ਮਲਟੀਪਰਪਜ ਹੈਲਥ ਵਰਕਰ (ਫੀਮੇਲ) ਦੀ ਚਾਇਲਡ ਡੈਥ ਰਿਵਿਊ (ਸੀ.ਡੀ.ਆਰ) ਸਬੰਧੀ ਅਹਿਮ ਮੀਟਿੰਗ ਹੋਈ।
ਇਸ ਮੌਕੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸੀ.ਡੀ.ਆਰ ਸਬੰਧੀ ਹੋਈ ਮੀਟਿੰਗ ਦਾ ਮੁੱਖ ਮੰਤਵ ਜ਼ਿਲ੍ਹੇ ਦੇ ਵਿੱਚ ਜਨਮ ਤੋਂ ਬਾਅਦ ਹੋਣ ਵਾਲੀਆਂ ਬੱਚਿਆਂ ਦੀਆਂ ਮੌਤਾਂ ਨੂੰ ਘਟਾਉਣਾ ਹੈ। ਉਨਾਂ ਦੱਸਿਆ ਕਿ ਮੀਟਿੰਗ ਦੌਰਾਨ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਟੀਕਾਕਰਨ ਪ੍ਰੋਗਰਾਮ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਤਾਂ ਜੋ ਕੋਈ ਵੀ ਬੱਚਾ ਲੁੜਿੰਦਾ ਟੀਕਾ ਕਰਨ ਤੋਂ ਵਾਂਝਾ ਨਾ ਰਹੇ।
ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਹਰ ਮਹੀਨੇ ਸੀਡੀਆਰ ਮੀਟਿੰਗ ਕੀਤੀ ਜਾਂਦੀ ਹੈ ਅਤੇ ਜੇਕਰ ਕਿਸੇ ਵੀ ਬਲਾਕ ਦੇ ਵਿੱਚ ਜਨਮ ਉਪਰੰਤ ਬੱਚੇ ਦੀ ਮ...








