Shadow

Politics

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ-ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 30 ਜਨਵਰੀ: ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਬਲਿਦਾਨ ਦਿਵਸ ਮੌਕੇ ਭਾਰਤ ਦੇ ਸੁਤੰਤਰਤਾ ਸੰਗਰਾਮ ਦੌਰਾਨ ਆਪਣੀਆਂ ਜਾਨਾਂ ਦੇਸ਼ ਕੌਮ ਲਈ ਵਾਰਨ ਵਾਲੇ ਸ਼ਹੀਦਾਂ ਦੀ ਯਾਦ ਅਤੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਦੀ ਅਗਵਾਈ ਹੇਠ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ 2 ਮਿੰਟ ਦਾ ਮੌਨ ਧਾਰਿਆ ਗਿਆ। ਇਸ ਮੌਕੇ ਡੀ.ਐਸ.ਪੀ. ਬੂਟਾ ਸਿੰਘ ਗਿੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਸ਼੍ਰੀ ਕੁਲਵੰਤ ਸਿੰਘ ਵੱਲੋਂ ਸ਼ਹੀਦਾਂ ਨੂੰ ਯਾਦ ਕਰਦਿਆਂ ਕਿਹਾ ਕਿ ਸਾਡੇ ਦੇਸ਼ ਭਗਤਾਂ ਦੀਆਂ ਮਹਾਨ ਕੁਰਬਾਨੀਆਂ ਸਦਕਾ ਹੀ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਨ। ਆਜ਼ਾਦੀ ਸੰਗਰਾਮ ਵਿਚ ਹਿੱਸਾ ਲੈਣ ਵਾਲੇ ਮਹਾਨ ਸ਼ਹੀਦਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਇਸ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।...
ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਲਗਾਇਆ ਜਾਗਰੁਕਤਾ ਕੈਂਪ

ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ ਵੱਲੋਂ ਪਾਣੀ ਦੀ ਸਾਂਭ-ਸੰਭਾਲ ਸੰਬੰਧੀ ਲਗਾਇਆ ਜਾਗਰੁਕਤਾ ਕੈਂਪ

National, Politics, Punjab, Trending
ਤਰਨ ਤਾਰਨ 30 ਜਨਵਰੀ ਪੀ ਏ ਯੂ-ਫਾਰਮ ਸਲਾਹਕਾਰ ਸੇਵਾ ਕੇਂਦਰ, ਤਰਨ ਤਾਰਨ ਵੱਲੋਂ ਮਿਤੀ 31 ਜਨਵਰੀ ਨੂੰ ਪਾਣੀ ਦੀ ਸਾਂਭ-ਸੰਭਾਲ ਸਬੰਧੀ ਜਾਗਰੁਕਤਾ ਕੈਂਪ ਨੌਸ਼ਹਿਰਾ ਪੰਨੂਆ ਵਿਖੇ ਲਗਾਇਆ ਗਿਆ, ਜਿਸ ਵਿਚ 100 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਡਾ. ਪਰਵਿੰਦਰ ਸਿੰਘ, ਇੰਚਾਰਜ ਨੇ ਆਏ ਹੋਏ ਸਾਇੰਸਦਾਨਾਂ, ਕਿਸਾਨਾਂ ਨੂੰ ਜੀ ਆਇਆਂ ਆਖਿਆ ਅਤੇ ਸਾਰਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ ।  ਉਹਨਾਂ ਨੇ ਸਬਜ਼ੀਆਂ  ਵਿਚ ਪਾਣੀ ਬਚਾਉਣ ਦੀਆਂ ਤਕਨੀਕਾਂ ਅਤੇ ਗਰਮੀਆਂ ਦੀਆਂ ਸਬਜ਼ੀਆਂ ਦੀ ਘਰੇਲੂ ਅਤੇ ਵਪਾਰਕ ਪੱਧਰ ਤੇ ਕਾਸ਼ਤ ਕਰਨ ਬਾਰੇ ਨੁਕਤੇ ਸਾਂਝੇ ਕੀਤੇ । ਡਾ. ਮਾਲਵਿੰਦਰ ਸਿੰਘ, ਬਲਾਕ ਖੇਤੀਬਾੜੀ ਅਫਸਰ, ਨੌਸ਼ਹਿਰਾ ਪੰਨੂਆ ਨੇ ਆਏ ਹੋਏ ਕਿਸਾਨਾਂ ਨੂੰ ਮਹਿਕਮੇ ਵੱਲੋ ਜ਼ਿਲ੍ਹੇ ਵਿੱਚ ਚੱਲ ਰਹੀਆਂ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਸਕੀਮਾਂ ਅਤੇ ਬਲਾਕ ਪੱਧਰ ਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਜਾਣੂ ਕਰਵਾਇਆ ।  ਡਾ. ਨਵਜੋਤ ਸਿੰਘ ਬਰਾੜ, ਫ਼ਸਲ ਵਿਗਿਆਨੀ, ਕੇ ਵੀ ਕੇ, ਬੂਹ ਤਰਨ ਤਾਰਨ ਨੇ ਬਹਾਰ ਰੁੱਤ ਦੀ ਮੱਕੀ ਦੀ ਕਾਸ਼ਤ ਦੇ ਨੁਕਤੇ ਅਤੇ ਉਸ ਵਿੱਚ ਪਾਣੀ ਦੀ ਸੁਚੱਜੀ ਵਰਤੋਂ, ਖਾਦ ਪ੍ਰਬੰਧ ਅਤੇ ਨਦੀਨ ਪ੍ਰਬੰ...
ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

ਕਮਿਸ਼ਨਰ ਨੇ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਉਣ ਲਈ ਮਾਲ ਅਧਿਕਾਰੀਆਂ ਨੂੰ ਕੀਤੀ ਹਦਾਇਤ

National, Politics, Punjab, Trending
ਮਾਨਸਾ, 30 ਜਨਵਰੀ : ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਨਿਊ ਕਾਨਫਰੰਸ ਹਾਲ ਵਿਖੇ ਕਮਿਸ਼ਨਰ ਫਰੀਦਕੋਟ ਮੰਡਲ ਸ਼੍ਰੀ ਮਨਜੀਤ ਸਿੰਘ ਬਰਾੜ ਦੀ ਅਗਵਾਈ ਹੇਠ ਮਾਲ ਵਿਭਾਗ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਬਾਰੇ ਮਾਲ ਅਫ਼ਸਰਾਂ ਨਾਲ ਇੱਕ ਅਹਿਮ ਮੀਟਿੰਗ ਹੋਈ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਰਿਕਵਰੀ ਦੇ ਕੇਸਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇ ਅਤੇ ਕੋਰਟ ਦੇ ਲੰਬਿਤ ਕੇਸਾਂ ਦਾ ਨਿਪਟਾਰਾ ਸਮਾਂ ਰਹਿੰਦਿਆਂ ਕਰਨਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਗਿਰਦਾਵਰੀ, ਜਮਾਬੰਦੀ, ਪੜਤਾਲ ਅਤੇ ਨਿਸ਼ਾਨਦੇਹੀਆਂ ਵੀ ਸਮੇਂ ਸਿਰ ਕਰਨ ਦੀ ਹਦਾਇਤ ਕੀਤੀ। ਇਸ ਉਪਰੰਤ ਕਮਿਸ਼ਨਰ ਸ਼੍ਰੀ ਮਨਜੀਤ ਸਿੰਘ ਬਰਾੜ ਵੱਲੋਂ ਜ਼ਿਲ੍ਹਾ ਪੱਧਰੀ ਵਾਤਾਵਰਣ ਕਮੇਟੀ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਾਤਾਵਰਣ ਦੀ ਸ਼ੁੱਧਤਾ ਦੇ ਨਾਲ-ਨਾਲ ਕੂੜੇ-ਕਰਕਟ, ਸੀਵਰੇਜ਼ ਟਰੀਟਮੈਂਟ ਪਲਾਂਟ ਤੇ ਸਾਫ-ਸਫਾਈ ਨਾਲ ਸਬੰਧਤ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ। ਕਮਿਸ਼ਨਰ ਨੇ ਸਮੂਹ ਕਾਰਜਸਾਧਕ ਅਫ਼ਸਰਾਂ ਨੂੰ ਹਦਾਇਤ ਕੀਤੀ ਕਿ ਗਿੱਲੇ ਸੁੱਕੇ ਕੂੜੇ ਦੇ 100 ਫ਼ੀਸਦੀ ਪ੍ਰਬੰਧਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਜ਼ਿਲ੍ਹੇ ਨੂੰ ਪਲਾਸਟਿਕ ਮੁਕਤ ਕਰਨ ...
ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ

ਮਹਿਲਾਵਾਂ ਲਈ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਹਰ ਲੋੜਵੰਦ ਤੱਕ ਪੁੱਜਣ ਨੂੰ ਯਕੀਨੀ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਦਾ ਆਯੋਜਨ

National, Politics, Punjab, Trending
ਮਾਲੇਰਕੋਟਲਾ 30 ਜਨਵਰੀ :   ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ ਵਲੋਂ ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੀਆਂ ਔਰਤਾਂ ਨੂੰ ਸਿਹਤ ਪੱਖੋਂ ਤੰਦਰੁਸਤ ਰੱਖਣ ਅਤੇ ਲੋਕ ਭਲਾਈ ਸਕੀਮਾਂ ਸਬੰਧੀ ਜਾਗਰੂਕਤਾ ਪੈਦਾ ਕਰਨ ਲਈ ਅੱਜ ਪੰਜਾਬ ਉਰਦੂ ਅਕਾਦਮੀ ਵਿਖੇ ਵਿਸੇ਼ਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ । ਇਸ ਕੈਂਪ ਦਾ ਆਯੋਜਨ ਕਰਨ ਦਾ ਮਨਰੋਥ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤੋਂ ਅਵਗਤ ਕਰਵਾਉਣ ਦੇ ਨਾਲ ਨਾਲ ਔਰਤਾਂ ਨੂੰ ਨਿੱਜੀ ਸਾਫ ਸਫਾਈ ਤੇ ਸਿਹਤ ਸਬੰਧੀ ਜਾਗਰੂਕਤਾ ਪੈਦਾ ਕਰਨਾ ਹੈ ।           ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂ ਰਤਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਔਰਤਾਂ ਦੀ ਸਿਹਤ ਜਾਂਚ ਤੇ ਇਲਾਜ ਲਈ ਅਨੇਕਾਂ ਯੋਜਨਾਵਾਂ ਲਾਗੂ ਹਨ, ਜਿਨ੍ਹਾਂ ਦਾ ਲਾਭ ਲੈ ਕੇ ਮਹਿਲਾਵਾਂ ਨਿਰੋਗ ਸਮਾਜ ਦੀ ਸਿਰਜਣਾ ਵਿਚ ਵੱਡੀ ਭੂਮਿਕਾ ਨਿਭਾ ਸਕਦੀਆਂ ਹਨ।             ਸਹਾਇਕ ਸਿਵਲ ਸਰਜਨ ਡਾ ਸਜੀਲਾ ਖ਼ਾਨ ਨੇ ਦੱਸਿਆ ਕਿ ਸਿਹਤ ਵਿਭਾਗ ਵਲੋਂ ਜਿਲ੍ਹੇ ਵਿਚ ਔਰਤਾਂ ਦੀ ਸਿਹਤ ਸੰਭਾਲ ਬਾਰੇ ਜਾਗਰੂਕਤਾ ਮੁਹਿ...
ਮਾਘੀ ਰੋਡ ਤੇ ਖੜ੍ਹੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ-ਈ.ਓ.

ਮਾਘੀ ਰੋਡ ਤੇ ਖੜ੍ਹੇ ਗੰਦੇ ਪਾਣੀ ਦੀ ਕਰਵਾਈ ਗਈ ਨਿਕਾਸੀ-ਈ.ਓ.

National, Politics, Punjab, Trending
ਅਮਲੋਹ/ਫ਼ਤਹਿਗੜ੍ਹ ਸਾਹਿਬ, 29 ਜਨਵਰੀ:           ਮਾਘੀ ਰੋਡ ਅਮਲੋਹ ਵਿਖੇ ਖੜ੍ਹੇ ਗੰਦੇ ਪਾਣੀ ਖੜ੍ਹਾ ਹੋਣ ਸਬੰਧੀ ਮਾਮਲਾ ਧਿਆਨ ਵਿੱਚ ਆਉਂਦੇ ਹੀ ਕੌਂਸਲ ਦੀ ਟੀਮ ਭੇਜ ਕੇ ਗੰਦੇ ਪਾਣੀ ਦੀ ਨਿਕਾਸੀ ਕਰਵਾ ਦਿੱਤੀ ਗਈ ਹੈ ਤਾਂ ਜੋ ਸਕੂਲ ਪੜ੍ਹਨ ਲਈ ਆਉਣ ਵਾਲੇ ਬੱਚਿਆਂ ਨੂੰ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਇਹ  ਜਾਣਕਾਰੀ ਨਗਰ ਕੌਂਸਲ ਅਮਲੋਹ ਦੇ ਕਾਰਜ ਸਾਧਕ ਅਫਸਰ ਬਲਜਿੰਦਰ ਸਿੰਘ ਨੇ ਦਿੱਤੀ।           ਕਾਰਜ ਸਾਧਕ ਅਫਸਰ ਨੇ ਕਿਹਾ ਕਿ ਮਾਘੀ ਰੋਡ ਵਿਖੇ ਲੋਕਾਂ ਵੱਲੋਂ ਪਲਾਸਟਿਕ ਦੇ ਲਿਫਾਫਿਆਂ ਵਿੱਚ ਕੂੜਾ ਪਾ ਕੇ ਨਾਲੀਆਂ ਵਿੱਚ ਸੁੱਟ ਦਿੰਦੇ ਹਨ ਜਿਸ ਕਾਰਨ ਸੜ੍ਹਕ ਤੇ ਪਾਣੀ ਜਾਮ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਕੌਂਸਲ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਆਪਣੇ ਘਰਾਂ ਦਾ ਕੂੜਾ ਨਗਰ ਕੌਂਸਲ ਦੀਆਂ ਘਰਾਂ ਵਿੱਚੋਂ ਕੂੜਾ ਇਕੱਤਰ ਕਰਨ ਵਾਲੀਆਂ ਟੀਮਾਂ ਨੂੰ ਹੀ ਦਿੱਤਾ ਜਾਵੇ ਅਤੇ ਪਲਾਸਟਿਕ ਦੇ ਲਿਫਾਫਿਆਂ ਵਿੱਚ ਕੂੜਾ ਪਾ ਕੇ ਸੜ੍ਹਕਾਂ ਤੇ ਨਾ ਸੁੱਟਿਆ ਜਾਵੇ ਤਾਂ ਜੋ ਸ਼ਹਿਰ ਦੇ ਲੋਕਾਂ ਨੂੰ ਗੰਦੇ ਪਾਣੀ ਕਾਰਨ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।           ਈ.ਓ. ਬਲਜਿੰਦਰ ਸਿੰਘ ਨੇ ਦ...
ਸਰਕਾਰੀ ਸਕੀਮਾਂ ਦੀ ਕਿਸਾਨਾਂ ਨੂੰ ਦਿੱਤੀ ਜਾਵੇ ਵੱਧ ਤੋਂ ਵੱਧ ਜਾਣਕਾਰੀ– ਮੁੱਖ ਖੇਤੀਬਾੜੀ

ਸਰਕਾਰੀ ਸਕੀਮਾਂ ਦੀ ਕਿਸਾਨਾਂ ਨੂੰ ਦਿੱਤੀ ਜਾਵੇ ਵੱਧ ਤੋਂ ਵੱਧ ਜਾਣਕਾਰੀ– ਮੁੱਖ ਖੇਤੀਬਾੜੀ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ  29 ਜਨਵਰੀ ਸ: ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਮੰਤਰੀ ਪੰਜਾਬ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਅਤੇ ਸ: ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨੀ ਹਿੱਤ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਪ੍ਰਗਤੀ ਵਾਚਣ ਲਈ ਜਿ਼ਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਮੂਹ ਖੇਤੀਬਾੜੀ ਅਧਿਕਾਰੀਆਂ ਦੀ ਮੀਟਿੰਗ  ਡਾ: ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫ਼ਸਰ, ਸ਼੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੌਰਾਨ ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਪੰਜਾਬ ਸਰਕਾਰ ਵੱਲੋਂ ਕਿਸਾਨੀ ਹਿੱਤ ਵਿੱਚ ਚਲਾਈਆਂ ਜਾ ਰਹੀਆਂ ਸਕੀਮਾਂ ਸਬੰਧੀ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਣਕਾਰੀ ਦੇਣ ਅਤੇ ਕਿਸਾਨਾਂ ਨੂੰ ਖੇਤੀ ਸਬੰਧੀ ਆ ਰਹੀਆਂ ਮੁਸ਼ਕਿਲਾਂ ਦਾ ਹੱਲ ਕਰਨ ਲਈ ਯੋਗ ਉਪਰਾਲੇ ਕੀਤੇ ਜਾਣ। ਕਿਸਾਨਾਂ ਨੂੰ ਮਿਆਰੀ ਖੇਤੀ ਇਨਪੁਟਸ ਮੁਹੱਈਆ ਕਰਵਾਉਣ ਹਿੱਤ ਸਮੇਂ-ਸਮੇਂ ਤੇ ਖੇਤੀ ਇਨਪੁਟਸ ਵਿਕਰੇਤਾਵਾਂ ਦੀ ਚੈਕਿੰਗ ਕੀਤੀ ਜਾਵੇ ਅਤੇ ਉਪਲਬਧਤਾ ਯਕੀਨੀ ਬਣਾਈ ਜਾਵੇ। ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫੋਰ. ਐਸ. ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਲਗਾਇਆ ਗਿਆ ਸੈਮੀਨਰ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ ਵੱਲੋਂ ਫੋਰ. ਐਸ. ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਲਗਾਇਆ ਗਿਆ ਸੈਮੀਨਰ

National, Politics, Punjab, Trending
ਤਰਨ ਤਾਰਨ, 29 :ਜਨਵਰੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ਼੍ਰੀ ਕੰਵਲਜੀਤ ਸਿੰਘ ਬਾਜਵਾ ਅਤੇ ਮਿਸ ਸ਼ਿਲਪਾ, ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਤਰਨ ਤਾਰਨ  ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਮਿਸ ਅਮਨਦੀਪ ਕੌਰ, ਡਿਪਟੀ ਚੀਫ਼, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਅਤੇ ਮਿਸ ਮਨਪ੍ਰੀਤ ਕੌਰ, ਅਸੀਸਟੈਂਟ, ਲੀਗਲ ਏਡ ਡੀਫੈਂਸ ਕੌਸਲ, ਤਰਨ ਤਾਰਨ ਵੱਲੋਂ ਫਰੀ ਲੀਗਲ ਏਡ, ਮੀਡੀਏਸ਼ਨ  ਸੈਂਟਰ, ਵਿਕਟਮ ਕੰਮਪਨਸੇਸ਼ਨ, ਪਰਮਾਨੈਂਟ ਲੋਕ ਅਦਾਲਤ, ਨਾਲਸਾ ਦੀਆਂ ਸਕੀਮਾਂ ਅਤੇ ਨੈਸ਼ਨਲ ਲੋਕ ਅਦਾਲਤ ਸੰਬੰਧੀ ਫੋਰ.ਐਸ. ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਵਿਖੇ ਸੈਮੀਨਰ ਲਗਾਇਆ ਗਿਆ।  ਇਸ ਸੈਮੀਨਰ ਵਿੱਚ ਮੈਨੇਜਿੰਗ ਡਾਇਰਕੈਟਰ, ਸ਼੍ਰੀ ਸਤੀਸ਼ ਕੁਮਾਰ, ਫੋਰ, ਐਸ, ਖਾਲਸਾ ਪਬਲਿਕ ਸਕੂਲ ਬੂਹ ਹਰੀਕੇ, ਸਕੂਲ ਪ੍ਰਿੰਸੀਪਲ ਸੰਦੀਪ ਕੌਰ ਅਤੇ  ਸ਼੍ਰੀ ਪਰਬਦੀਪ ਸਿੰਘ (ਪੈਰਾ ਲੀਗਲ ਵਲੰਟੀਅਰ) ਬੱਚੇ ਅਤੇ ਸਕੂਲ ਦਾ ਸਟਾਫ ਹਾਜ਼ਰ ਰਿਹਾ। ਇਸ ਸੈਮੀਨਰ ਵਿੱਚ ਫੋਰ,ਐਸ, ਖਾਲਸਾ ਪਬਲਿਕ ਸਕੂਲ ਬੂਹ ਹਰੀਕੇ ਦੇ ਵਿਦਿਆਰਥੀਆਂ ਵੱਲੋਂ ਵੱਖ ਤਰ੍ਹਾ ਦੀਆਂ ਕਲਾਕਾਰੀਆਂ ਵੀ ਪੇਸ਼ ਕੀਤੀਆਂ ਗਈਆ। ਇਸ ਮੌਕੇ ਸਕੂਲ ਪ੍ਰਿੰ...
ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵਧੀਕ ਡਿਪਟੀ ਕਮਿਸ਼ਨਰ

ਜਨਤਕ ਸੇਵਾਵਾਂ ਵਿੱਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜ਼ਮਾਂ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾਵੇਗਾ: ਵਧੀਕ ਡਿਪਟੀ ਕਮਿਸ਼ਨਰ

National, Politics, Punjab, Trending
ਫਾਜ਼ਿਲਕਾ, 29 ਜਨਵਰੀ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕਰਨ ਸਬੰਧੀ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਇੱਥੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਐਕਟ ਅਧੀਨ 39 ਵਿਭਾਗਾਂ ਦੀਆਂ 921 ਸੇਵਾਵਾਂ ਨੂੰ ਅਧਿਸੂਚਿਤ ਕੀਤਾ ਗਿਆ ਹੈ। ਇੰਨ੍ਹਾਂ ਲਈ ਹਰੇਕ ਸੇਵਾ ਲਈ ਸਮਾਂ ਨਿਰਧਾਰਤ ਹੈ ਜਿੰਨ੍ਹੇ ਸਮੇਂ ਵਿਚ ਨਾਗਰਿਕ ਨੂੰ ਇਹ ਸੇਵਾਵਾਂ ਲਾਜਮੀ ਤੌਰ ਤੇ ਮੁਹਈਆ ਕਰਵਾਈਆਂ ਜਾਣੀਆਂ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਦਫ਼ਤਰ ਨਿਰਧਾਰਤ ਸਮੇਂ ਵਿਚ ਇਹ ਸੇਵਾਵਾਂ ਮੁਹਈਆਂ ਨਹੀਂ ਕਰਵਾਉਂਦਾ ਤਾਂ ਨਾਗਰਿਕ ਅਪੀਲੈਟ ਅਥਾਰਟੀ ਜੋ ਕਿ ਇਸ ਕਾਨੂੰਨ ਤਹਿਤ  ਵਧੀਕ ਡਿਪਟੀ ਕਮਿਸ਼ਨਰ ਜਨਰਲ ਨੂੰ ਬਣਾਇਆ ਗਿਆ ਹੈ, ਵਿਖੇ ਅਪੀਲ ਕਰ ਸਕਦਾ ਹੈ। ਇਸਤੋਂ ਬਿਨ੍ਹਾਂ ਉਹ (ਵਧੀਕ ਡਿਪਟੀ ਕਮਿਸ਼ਨਰ ਜਨਰਲ) ਆਪਣੇ ਆਪ ਵੀ ਸੇਵਾ ਦੇਣ ਵਿਚ ਦੇਰੀ ਕਰਨ ਵਾਲੇ ਸਰਕਾਰੀ ਮੁਲਾਜਮ ਨੂੰ 5000 ਰੁਪਏ ਤੱਕ ਦਾ ਜੁਰਮਾਨਾ ਲਗਾ ਸਕਦੇ ਹਨ। ਇਸ ਲਈ ਸਾਰੇ ਵਿਭਾਗ ਬਿਨ੍ਹਾਂ ਦੇਰੀ ਨਾਗਰਿਕ ਨੂੰ ਸੇਵਾਵਾਂ ਮੁਹਈਆ ਕਰਵਾਉਣ। ਉਨ੍ਹਾਂ ਨੇ...
ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ

ਡੀ.ਸੀ. ਵਿਸ਼ੇਸ਼ ਸਾਰੰਗਲ ਵੱਲੋਂ ਖੇਤੀਬਾੜੀ ਵਿਭਾਗ ਦਾ ਕਿਸਾਨਾਂ ਨੂੰ ਖੇਤੀਬਾੜੀ ਪ੍ਰਤੀ ਜਾਗਰੂਕ ਕਰਨ ਲਈ “ਕਿਸਾਨੀ ਸੂਚਨਾਵਾਂ” ਚੈਨਲ ਦਾ ਆਗਾਜ

National, Politics, Punjab, Trending
ਮੋਗਾ, 28 ਜਨਵਰੀ: ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਵਿਸ਼ੇਸ਼ ਸਾਰੰਗਲ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੋਗਾ ਦਾ ਖੇਤੀ ਗਤੀਵਿਧੀਆਂ ਸਬੰਧੀ ਯੂ-ਟਿਊਬ ਚੈਨਲ "ਕਿਸਾਨੀ ਸੂਚਨਾਵਾਂ" ਦਾ ਆਗਾਜ ਮੰਗਲਵਾਰ ਨੂੰ ਆਪਣੇ ਦਫ਼ਤਰ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਕੀਤਾ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਵੱਲੋਂ ਕਿਸਾਨੀ ਹਿੱਤ ਵਿੱਚ ਖੇਤੀਬਾੜੀ ਸਬੰਧੀ ਸਮੇਂ-ਸਮੇਂ ਤੇ ਜਾਰੀ ਕੀਤੀਆਂ ਜਾਂਦੀਆਂ ਸਕੀਮਾਂ, ਗਤੀਵਿਧੀਆਂ, ਸਿਫਾਰਿਸ਼ਾਂ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀ.ਏ.ਯੂ.) ਲੁਧਿਆਣਾ ਵੱਲੋਂ ਫਸਲਾਂ ਦੀ ਕਾਸ਼ਤ ਸਬੰਧੀ ਕੀਤੀਆ ਜਾਣ ਵਾਲੀਆਂ ਆਧੁਨਿਕ ਤਕਨੀਕਾਂ ਅਤੇ ਸਿਫਾਰਿਸ਼ਾਂ ਸਬੰਧੀ ਜਾਣਕਾਰੀ ਇਸ ਚੈਨਲ ਰਾਹੀਂ ਕਿਸਾਨਾਂ ਤੱਕ ਪਹੁੰਚਦੀ ਕੀਤੀ ਜਾਵੇਗੀ ਤਾਂ ਜੋ ਉਹ ਸਮੇਂ ਦੇ ਹਾਣੀ ਹੋ ਕੇ ਆਧੁਨਿਕ ਤਕਨੀਕ ਵਾਲੀ ਖੇਤੀ ਨਾਲ ਜੁੜ ਸਕਣ। ਉਹਨਾਂ ਕਿਹਾ ਕਿ ਇਸ ਚੈਨਲ ਦਾ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਬਹੁਤ ਲਾਭ ਹੋਵੇਗਾ ਅਤੇ ਖੇਤੀਬਾੜੀ ਮਾਹਿਰ ਸਮੇਂ-ਸਮੇਂ 'ਤੇ ਨਵੀਨਤਮ ਜਾਣਕਾਰੀ, ਇਸ ਮਾਧਿਅਮ ਰਾਹੀਂ ਸਾਂਝੀ ਕਰਦੇ ਰਹਿਣਗੇ। ਸ਼੍...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਕਰਵਾਇਆ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ

National, Politics, Punjab
ਫਿਰੋਜ਼ਪੁਰ 29 ਜਨਵਰੀ, 2025 — ਸ਼੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪੁਰ ਜੀਆਂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜ਼ਪਰ ਵੱਲੋਂ ਭਾਰਤੀ ਗਣਤੰਤਰਤਾ ਦੇ 75 ਸਾਲ ਪੂਰੇ ਹੋਣ ਬਾਬਤ ਦਾਸ ਐਂਡ ਬਰਾਊਨ ਵਰਲਡ ਸਕੂਲ, ਫਿਰੋਜ਼ਪਰ ਵਿੱਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਜਿਸ ਵਿੱਚ ਬਲਾਕ ਪੱਧਰ ਤੇ ਜੇਤੂ ਟੀਮਾਂ ਦੇ ਕਵਿੱਜ ਮੁਕਾਬਲੇ ਕਰਵਾਏ ਗਏ ਅਤੇ ਜੇਤੂ ਟੀਮਾਂ ਨੂੰ ਇਨਾਮ ਵੰਡੇ ਗਏ।  ਇਸ ਪ੍ਰੋਗਰਾਮ ਵਿੱਚ ਸ੍ਰੀ ਮਨਜਿੰਦਰ ਸਿੰਘ, ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ (ਮੋਹਾਲੀ) ਅਤੇ ਸ੍ਰੀ ਵੀਰਇੰਦਰ ਅਗਰਵਾਲ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ—ਕਮ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ ਵੀ ਬਤੌਰ ਮਹਿਮਾਨ ਹਾਜ਼ਰ ਸਨ। ਇਸ ਤੋਂ ਇਲਾਵਾ ਮੈਡਮ ਅਨੁਰਾਧਾ, ਮਾਨਯੋਗ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ—ਕਮ—ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਿਰੋਜਪੁਰ, ਡਾ. ਰਜ਼ੇਸ਼ ਕੁਮਾਰ ਚੰਡੇਲ, ਪ੍ਰਿੰਸੀਪਲ, ਡਾ. ਸੈਲੀਨ, ਵਾਈ...