Shadow

Politics

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਪ੍ਰੀਖਿਆ ਕੇਂਦਰਾਂ ਦੇ ਨਜ਼ਦੀਕ 100 ਮੀਟਰ ਦੇ ਘੇਰੇ ਅੰਦਰ ਮਨਾਹੀ ਦੇ ਹੁਕਮ ਜਾਰੀ

National, Politics, Punjab, Trending
ਮਾਨਸਾ, 29 ਜਨਵਰੀ : ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ 2 ਫਰਵਰੀ 2025 ਨੂੰ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ 1 ਵਜੇ ਤੱਕ ਐਨ.ਐਮ.ਐਮ. ਐਸ. ਤੇ ਪੀ.ਐਸ.ਟੀ.ਐਸ.ਈ. (ਜਮਾਤ ਅੱਠਵੀਂ) ਅਤੇ ਪੀ.ਐਸ.ਟੀ.ਐਸ.ਈ. (ਜਮਾਤ ਦਸਵੀਂ) ਦੀਆਂ ਪ੍ਰੀਖਿਆਵਾਂ ਸਾਲ 2024-25 ਜ਼ਿਲ੍ਹਾ ਮਾਨਸਾ ਦੇ ਬਣਾਏ ਗਏ ਪ੍ਰੀਖਿਆਂ ਕੇਂਦਰਾਂ ਵਿੱਚ ਹੋਣੀਆਂ ਹਨ। ਉਨ੍ਹਾਂ ਦੱਸਿਆ ਕਿ ਇਹ ਪ੍ਰੀਖਿਆ ਗਾਂਧੀ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਮਾਈ ਨਿੱਕੋ ਦੇਵੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਮਾਨਸਾ, ਸਮਰ ਫੀਲਡ ਸੈਕੰਡਰੀ ਸਕੂਲ ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ, ਮਨੂ ਵਾਟਿਕਾ ਸੀਨੀਅਰ ਸੈਕੰਡਰੀ ਸਕੂਲ ਬੁਢਲਾਡਾ, ਦਸ਼ਮੇਸ਼ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਸਰਦੂਲਗੜ੍ਹ, ਸ਼੍ਰੀ ਹਿੱਤ ਅਭਿਲਾਸ਼ੀ ਵਿਦਿਆ ਮੰਦਿਰ ਸਕੂਲ ਬੁਢਲਾਡਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ, ਦਸ਼ਮੇਸ਼ ਇੰਟਰਨੈਸ਼ਨਲ ਸਕੂਲ ਸਰਦੂਲਗੜ੍ਹ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਮੁੰਡੇ) ਐਸ.ਓ.ਈ. ਮਾਨਸਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਅਤੇ ਦਸ਼ਮੇਸ਼ ਪਬਲਿਕ ਸਕੂਲ ਮਾਨਸਾ ...
ਭਾਸ਼ਾ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਅਪੀਲ, ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ‘ਚ ਲਿਖੇ ਜਾਣ

ਭਾਸ਼ਾ ਵਿਭਾਗ ਵੱਲੋਂ ਦੁਕਾਨਦਾਰਾਂ ਨੂੰ ਅਪੀਲ, ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ‘ਚ ਲਿਖੇ ਜਾਣ

National, Politics, Punjab, Trending
ਲੁਧਿਆਣਾ, 29 ਜਨਵਰੀ (000) - ਜ਼ਿਲ੍ਹਾ ਭਾਸ਼ਾ ਅਫ਼ਸਰ, ਲੁਧਿਆਣਾ ਡਾ. ਸੰਦੀਪ ਸ਼ਰਮਾ ਨੇ ਜ਼ਿਲ੍ਹਾ ਵਾਸੀਆਂ ਅਤੇ ਜ਼ਿਲ੍ਹੇ ਦੇ ਸਮੂਹ ਦੁਕਾਨਦਾਰਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਲਈ ਆਪਣੀ ਨੈਤਿਕ ਜ਼ਿੰਮੇਵਾਰੀ ਸਮਝਦੇ ਹੋਏ ਦੁਕਾਨਾਂ ਦੇ ਮੁੱਖ ਬੋਰਡ ਪੰਜਾਬੀ ਭਾਸ਼ਾ/ਗੁਰਮੁਖੀ ਵਿੱਚ ਲਿਖਣੇ ਯਕਨੀ ਬਣਾਉਣ। ਜ਼ਿਲ੍ਹਾ ਭਾਸ਼ਾ ਅਫ਼ਸਰ ਨੇ ਕਿਹਾ ਕਿ ਇਸ ਕਾਰਜ ਲਈ ਪੂਰਨ ਸਹਿਯੋਗ ਦਿੱਤਾ ਜਾਵੇ ਅਤੇ ਕੋਈ ਵੀ ਸੂਚਨਾ ਅਤੇ ਮੁੱਖ ਬੋਰਡ ਲਿਖਣ ਸਮੇਂ ਪੰਜਾਬੀ ਸ਼ਬਦ-ਜੋੜਾਂ ਦਾ ਵੀ ਵਿਸ਼ੇਸ਼ ਧਿਆਨ ਰੱਖਿਆ ਜਾਵੇ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੰਜਾਬੀ ਭਾਸ਼ਾ ਨੂੰ ਪ੍ਰਫੁੱਲਿਤ ਕਰਨ ਅਤੇ ਪੂਰਾ ਮਾਣ-ਸਨਮਾਨ ਦੇਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਪੰਜਾਬ ਰਾਜ ਦੀਆਂ ਗ਼ੈਰ-ਸਰਕਾਰੀ ਸੰਸਥਾਵਾਂ, ਪਬਲਿਕ ਅਤੇ ਪ੍ਰਾਈਵੇਟ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਆਦਿ ਦੇ ਨਾਮ ਅਤੇ ਸੜਕਾਂ ਦੇ ਨਾਮ, ਨਾਮ ਪੱਟੀਆਂ, ਮੀਲ ਪੱਥਰ, ਸਾਈਨ ਬੋਰਡ ਆਦਿ ਪੰਜਾਬੀ ਭਾਸ਼ਾ/ਗੁਰਮੁਖੀ...
ਸਹੀ ਯਤਨਾਂ ਨਾਲ ਹਰ ਦਿਵਿਆਂਗ ਵਿਅਕਤੀ ਕਾਮਯਾਬੀ ਹਾਸਿਲ ਕਰ ਸਕਦਾ ਹੈ-ਡਿਪਟੀ ਕਮਿਸ਼ਨਰ

ਸਹੀ ਯਤਨਾਂ ਨਾਲ ਹਰ ਦਿਵਿਆਂਗ ਵਿਅਕਤੀ ਕਾਮਯਾਬੀ ਹਾਸਿਲ ਕਰ ਸਕਦਾ ਹੈ-ਡਿਪਟੀ ਕਮਿਸ਼ਨਰ

National, Politics, Punjab, Trending
ਮਾਨਸਾ, 29 ਜਨਵਰੀ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਅੰਤਰ-ਰਾਸ਼ਟਰੀ ਦਿਵਿਆਂਗਤਾ ਦਿਵਸ ਜ਼ਿਲ੍ਹਾ ਮਾਨਸਾ ਵੱਲੋਂ ਅੱਜ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ’ਤੇ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਵੱਲੋਂ ਸ਼ਿਰਕਤ ਕੀਤੀ ਗਈ। ਰਾਜ ਪੱਧਰੀ ਖੇਡਾਂ ਵਿੱਚ ਉਪਲੱਬਧੀਆਂ ਹਾਸਿਲ ਕਰਨ ਵਾਲੇ ਦਿਵਿਆਂਗ ਵਿਦਿਆਰਥੀਆਂ ਡਿਪਟੀ ਕਮਿਸ਼ਨਰ ਸ.ਕੁਲਵੰਤ ਸਿੰਘ ਵਲੋਂ ਮੈਡਲ ਅਤੇ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਰ ਵਿਅਕਤੀ  ਵਿੱਚ ਕੋਈ ਨਾ ਕੋਈ ਅਸਮਰੱਥਾ ਹੁੰਦੀ ਹੈ, ਜਿਸ ਕਾਰਨ ਕਿਹਾ ਜਾ ਸਕਦਾ ਹੈ ਕਿ ਦਿਵਿਆਂਗਤਾ ਹਰ ਕਿਸੇ ਵਿਅਕਤੀ ਦਾ ਹਿੱਸਾ ਹੈ। ਪਰੰਤੂ ਇਸ ਦਾ ਮਤਲਬ ਇਹ ਨਹੀਂ ਕਿ ਉਸ ਅਸਮਰੱਥਾ ਨੂੰ ਆਪਣੀ ਕਮੀ ਜਾਂ ਹਾਰ ਸਮਝਕੇ ਅੱਗੇ ਵਧਣ ਬਾਰੇ ਸੋਚਣਾ ਬੰਦ ਕਰ ਦਈਏ। ਉਨ੍ਹਾਂ ਕਿਹਾ ਕਿ ਸਹੀ ਮੌਕੇ ਅਤੇ ਸਹੀ ਯਤਨਾਂ ਨਾਲ ਹਰ ਦਿਵਿਆਂਗ ਵਿਅਕਤੀ ਕਾਮਯਾਬੀ ਹਾਸਿਲ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਰ ਇੱਕ ਨੂੰ ਦਿਵਿਆਂਗਜਨਾਂ ਦੀ ਭਲਾਈ ਲਈ ਯਤਨ ਕਰਨੇ ਚਾ...
ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਬੱਚਿਆ ਅਤੇ ਉਹਨਾਂ ਦੇ ਮਾਪਿਆ ਨਾਲ ਟ੍ਰੈਫਿਕ  ਸੈਮੀਨਾਰ ਕੀਤਾ

ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਬੱਚਿਆ ਅਤੇ ਉਹਨਾਂ ਦੇ ਮਾਪਿਆ ਨਾਲ ਟ੍ਰੈਫਿਕ ਸੈਮੀਨਾਰ ਕੀਤਾ

National, Politics, Punjab, Trending
ਅੰਮ੍ਰਿਤਸਰ 29 ਜਨਵਰੀ 2025-- ਸ਼੍ਰੀ ਏ.ਐੱਸ.ਰਾਏ ਏ.ਡੀ.ਜੀ.ਪੀ. ਟ੍ਰੈਫਿਕ,ਅਤੇ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਦਿਸ਼ਾ ਨਿਰਦੇਸ਼ ਹੇਠ ਏ ਡੀ ਸੀ ਪੀ ਟਰੈਫਿਕ ਸ੍ਰੀ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਨੈਸ਼ਨਲ ਰੋਡ ਸੇਫਟੀ ਮਹੀਨਾ 2025, 01 ਜਨਵਰੀ 2025 ਤੋ 31 ਜਨਵਰੀ 2025 ਨੂੰ ਮੁੱਖ ਰੱਖਦਿਆਂ ਏ ਸੀ ਪੀ ਈਸਟ ਅੰਮ੍ਰਿਤਸਰ ਸ਼੍ਰੀ ਵਿਨੀਤ ਅਹਲਾਵਤ ਆਈ ਪੀ ਐਸ ਅਤੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਐੱਸ ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋਂ ਰਿਆਨ ਇੰਟਰਨੈਸ਼ਨਲ ਸਕੂਲ ਅੰਮ੍ਰਿਤਸਰ ਵਿਖੇ ਬੱਚਿਆ ਅਤੇ ਉਹਨਾਂ ਦੇ ਮਾਪਿਆ ਨਾਲ ਟ੍ਰੈਫਿਕ  ਸੈਮੀਨਾਰ ਕੀਤਾ ਗਿਆ। ਜਿਸ ਵਿੱਚ ਏ ਸੀ ਪੀ ਈਸਟ ਵਲੋ ਬਚਿਆ ਅਤੇ ਉਹਨਾਂ ਦੇ ਮਾਪਿਆ ਅਤੇ ਵੈਨ ਡਰਾਇਵਰਾ ਨੂੰ ਟ੍ਰੈਫਿਕ ਨਿਯਮਾਂ ਅਤੇ ਮੋਰਲ ਵੈਲਯੂ ਬਾਰੇ ਜਾਗਰੂਕ ਕੀਤਾ। ਬਚਿਆ ਦੇ ਮਾਤਾ ਪਿਤਾ ਨੂੰ ਆਪਣੇ ਬੱਚਿਆ ਦੀ ਟੂ ਵੀਲਰ ਡ੍ਰਾਈਵਿੰਗ ਸੰਬੰਧੀ ਜਿੰਮੇਵਾਰੀਆਂ ਪ੍ਰਤੀ ਜਾਗਰੂਕ ਕੀਤਾ। ਐਸ ਆਈ ਦਲਜੀਤ ਸਿੰਘ ਵਲੋ ਬੱਚਿਆ ਉਹਨਾਂ ਨੂੰ ਰੋਡ ਸਾਇਨ ਬਾਰੇ ਦੱਸਿਆ ਗਿਆ, ਹੈਲਮੇਟ, ਸੀਟ ਬੈਲਟ ਦੀ ਵਰਤੋਂ ਕਰਨ ਬਾਰੇ ਦੱਸਿਆ ਗਿਆ। ...
ਸੇਵਾ ਕੇਂਦਰਾਂ ’ਚ ਸਭ ਤੋਂ ਘੱਟ ਪੈਂਡੈਂਸੀ ਦੇ ਨਾਲ ਪਹਿਲੇ ਨੰਬਰ ’ਤੇ ਜ਼ਿਲ੍ਹਾ ਹੁਸ਼ਿਆਰਪੁਰ

ਸੇਵਾ ਕੇਂਦਰਾਂ ’ਚ ਸਭ ਤੋਂ ਘੱਟ ਪੈਂਡੈਂਸੀ ਦੇ ਨਾਲ ਪਹਿਲੇ ਨੰਬਰ ’ਤੇ ਜ਼ਿਲ੍ਹਾ ਹੁਸ਼ਿਆਰਪੁਰ

National, Politics, Punjab, Trending
ਹੁਸ਼ਿਆਰਪੁਰ, 29 ਜਨਵਰੀ: ਸੇਵਾ ਕੇਂਦਰਾਂ ਦੀ ਸਭ ਤੋਂ ਘੱਟ 0.05 ਫੀਸਦੀ ਪੈਂਡੈਂਸੀ ਨਾਲ ਜ਼ਿਲ੍ਹਾ ਹੁਸ਼ਿਆਰਪੁਰ ਪੰਜਾਬ ਭਰ ਵਿੱਚੋਂ ਪਹਿਲੇ ਸਥਾਨ ਤੇ ਰਿਹਾ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਕੋਮਲ ਮਿੱਤਲ ਨੇ ਖੁਸ਼ੀ ਵਿਅਕਤ ਕਰਦੇ ਹੋਏ ਦੱਸਿਆ ਕਿ ਪਿਛਲੇ 1 ਸਾਲ ਦੌਰਾਨ ਜ਼ਿਲ੍ਹਾ ਹੁਸ਼ਿਆਰਪੁਰ ਦੇ ਸੇਵਾ ਕੇਂਦਰਾਂ ਵਿੱਚ ਕੁੱਲ 309333 ਅਰਜੀਆਂ ਪ੍ਰਾਪਤ ਹੋਈਆਂ ਹਨ, ਜਿਨ੍ਹਾਂ ਵਿੱਚੋਂ 304282 ਅਰਜੀਆਂ ਦਾ ਨਿਪਟਾਰਾ ਕੀਤਾ ਜਾ ਚੁੱਕਾ ਹੈ, ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰੰਤਰ ਯਤਨਾਂ ਸਦਕਾ ਹੀ ਸੰਭਵ ਹੋ ਸਕਿਆ ਹੈ। ਇਸ ਤੋਂ ਇਲਾਵਾ ਸੈਂਡ ਬੈਕ ਕੇਸਾਂ ਦੀ ਗਿਣਤੀ ਸਭ ਤੋਂ ਘੱਟ 0.49 ਫੀਸਦੀ ਹੋਣ ਕਾਰਨ ਵੀ ਜ਼ਿਲ੍ਹਾ ਹੁਸ਼ਿਆਰਪੁਰ ਸੂਬੇ ਭਰ ਵਿੱਚੋਂ ਮੋਹਰੀ ਰਿਹਾ ਹੈ। ਉਨ੍ਹਾਂ ਨੇ ਇਸ ਪ੍ਰਾਪਤੀ ਲਈ ਸਮੂਹ ਅਧਿਕਾਰੀਆਂ/ਕਰਮਚਾਰੀਆਂ ਦੀ ਹੌਸਲਾ ਅਫਜਾਈ ਕਰਦਿਆਂ ਉਨ੍ਹਾਂ ਨੂੰ ਭਵਿੱਖ ਵਿੱਚ ਵੀ ਇਹ ਰਿਕਾਰਡ ਕਾਇਮ ਰੱਖਣ ਲਈ ਹੱਲਾਸ਼ੇਰੀ ਦਿੱਤੀ। ਜ਼ਿਲ੍ਹਾ ਆਈ.ਟੀ. ਮੈਨੇਜਰ ਕਰਮਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਥਿਤ 28 ਸੇਵਾ ਕੇਂਦਰਾਂ ਵਿੱਚ ਵੱਖ-ਵੱਖ ਵਿਭਾਗਾਂ ਦੀਆਂ ਕਰੀਬ 440 ਪ੍ਰਕਾਰ ਦ...
ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਕੀਤਾ ਗਿਆ ਦੋਰਾ

ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਕੀਤਾ ਗਿਆ ਦੋਰਾ

National, Politics, Punjab, Trending
ਤਰਨ ਤਾਰਨ 29ਜਨਵਰੀ ਅੱਜ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ ਅਤੇ ਜੇ.ਜੇ.ਐਕਟ 2015 ਅਧੀਨ ਬਣੀ ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਤਰਨ ਤਾਰਨ ਅਧੀਨ ਜੇਲ ਇੰਸਪੈਕਸ਼ਨ ਕਮੇਟੀ ਵਲੋਂ ਕੇਂਦਰੀ ਜੇਲ ਗੋਇੰਦਵਾਲ ਵਿਖੇ ਇੰਸਪੈਕਸ਼ਨ ਕੀਤੀ ਗਈ I ਇੰਸਪੈਕਸ਼ਨ ਦੋਰਾਨ ਜੇਲ ਵਿੱਚ ਕੈਦੀਆਂ ਨਾਲ ਗਲਬਾਤ ਕੀਤੀ ਅਤੇ ਇਹ ਵੀ ਪੜਤਾਲ ਕੀਤੀ ਗਈ ਕਿ ਜੇਲ ਵਿੱਚ ਕੋਈ 18 ਸਾਲ ਦੀ ਉਮਰ ਤੋਂ ਘਟ ਉਮਰ ਦਾ ਕੋਈ ਬੱਚਾ ਤਾਂ ਨਹੀ ਹੈ I ਸ਼੍ਰੀ ਰਾਜੇਸ਼ ਕੁਮਾਰ ਜਿਲ੍ਹਾ ਬਾਲ ਸੁਰੱਖਿਆ ਅਫ਼ਸਰ ਵਲੋਂ ਬੰਦ ਕੈਦੀਆਂ ਨੂੰ ਮਿਸ਼ਨ ਵਾਤਸਲ ਅਧੀਨ ਚੱਲ ਰਹੀ ਸਪੋਸਰਸ਼ਿਪ ਸਕੀਮ ਅਧੀਨ ਦਿੱਤੀ ਜਾਣ ਵਾਲੀ 4000 ਰੁਪਏ ਦੀ ਵਿਤੀ ਸਹਾਇਤਾ ਬਾਰੇ ਜਾਣਕਾਰੀ ਦਿਤੀ ਗਈ ਤਾਂ ਜੋ ਕੈਦੀ ਇਸ ਜੇਲ ਵਿੱਚ ਬੰਦ ਹਨ ਜਿਨ੍ਹਾ ਦੇ ਘਰ ਵਿੱਚ ਉਨ੍ਹਾਂ ਤੋਂ ਇਲਾਵਾ ਕਮਾਉਣ ਵਾਲਾ ਕੋਈ ਹੋਰ ਨਹੀ ਸੀ ਤਾਂ ਉਨ੍ਹਾਂ ਦੇ ਬੱਚਿਆਂ ਦੀ ਸਿਖਿਆ ਅਤੇ ਸੁਰੱਖਿਆ ਯਕੀਨੀ ਬਣਾਈ ਜਾ ਸਕੇ।  ਕੇਂਦਰੀ ਜੇਲ ਦੇ ਜੇਲ ਸੁਪਰਡੰਟ ਸ.ਕੁਲਵਿੰਦਰ ਸਿੰਘ ਨੂੰ ਵੀ ਦੱਸਿਆ ਗਿਆ ਕਿ ਜੋ ਕੈਦੀ ਦੂਜੇ ਰਾਜ ਤੋਂ ਸਬੰਧਤ ਹਨ ਉਨ੍ਹਾਂ ਦੇ ਪਰਿਵਾਰਾਂ ਨੂੰ ਵੀ ਉਨ੍ਹਾ ਦੇ ਰਾਜ ਵ...
ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ

ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ

National, Politics, Punjab, Trending
ਮਾਨਸਾ, 29 ਜਨਵਰੀ : ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਬਾਬਾ ਨਾਥ ਸਪੋਰਟਸ ਐਂਡ ਵੈਲਫੇਅਰ ਕਲੱਬ ਕੁਲੈਹਰੀ ਵੱਲੋਂ ਜ਼ਿਲ੍ਹਾ ਪੱਧਰੀ ਖੇਡ ਟੂਰਨਾਮੈਂਟ ਦਾ ਆਯੋਜਨ ਭਾਈ ਬਹਿਲੋ ਪਬਲਿਕ ਸਕੂਲ ਫਫੜੇ ਭਾਈਕੇ ਵਿਖੇ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਚੇਅਰਮਂੈਨ ਜ਼ਿਲ੍ਹਾ ਯੋਜਨਾ ਬੋਰਡ ਸ਼੍ਰੀ ਚਰਨਜੀਤ ਸਿੰਘ ਅੱਕਾਂਵਾਲੀ ਨੇ ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਹੁਨਰ ਨੂੰ ਪਹਿਚਾਣ ਦੇਣ ਲਈ ਨਹਿਰੂ ਯੁਵਾ ਕੇਂਦਰ ਦਾ ਇਹ ਪ੍ਰੋਗਰਾਮ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਲਈ ਬੱਚਿਆਂ ਦੇ ਮਾਪਿਆਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ, ਤਾਂ ਕਿ ਬੱਚਿਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਦੀ ਇਸ ਭੈੜੀ ਬਿਮਾਰੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾ ਨਾਲ ਜੁੜਨ ਦੀ ਅਪੀਲ ਕੀਤੀ। ਨਹਿਰੂ ਯੁਵਾ ਕੇਂਦਰ ਮਾਨਸਾ ਦੇ ਜ਼ਿਲ੍ਹਾ ਯੂਥ ਅਫਸਰ ਸ਼੍ਰੀ ਸਰਬਜੀਤ ਸਿੰਘ ਨੇ ਇਸ ਟੁਰਨਾਮੈਂਟ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਜ਼ਿਲ੍ਹਾ ਪੱਧਰੀ ਸਪੋਰਟਸ ਟੂਰਨਾਮੈਂਟ ਵਿਚ ਨੌਜਵਾਨਾਂ ਦੀ ਪ੍ਰਤਿਭਾ ਨੂੰ ਉਭਾਰਨ ਲਈ ਭਾਰਤ ਸਰਕਾਰ ਵੱਲ...
ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ

ਜ਼ਿਲ੍ਹਾ ਕਾਨੂੰਨੀਂ ਸੇਵਾਵਾਂ ਅਥਾਰਟੀ ਵਲੋਂ ਜਿਲ੍ਹਾ ਜੇਲ੍ਹ ਦਾ ਦੌਰਾ

National, Politics, Punjab, Trending
ਬਰਨਾਲਾ, 29 ਜਨਵਰੀ ਸ਼੍ਰੀ ਬੀ.ਬੀ.ਐੱਸ. ਤੇਜ਼ੀ, ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ,  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ ਜ਼ਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਮਦਨ ਲਾਲ, ਮਾਨਯੋਗ ਸਕੱਤਰ,  ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਬਰਨਾਲਾ, ਸ਼੍ਰੀ ਗੁਰਮੇਲ ਸਿੰਘ ਗਿਲ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਉਂਸਲ ਅਤੇ ਸ਼੍ਰੀ ਗੁਰਨੈਬ ਸਿੰਘ ਢਿਲੋਂ, ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਬਰਨਾਲਾ ਹਾਜ਼ਰ ਸਨ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ—ਸਹਿਤ—ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜੇਲ੍ਹ ਬੰਦੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਦਾ ਜਾਇਜ਼ਾ ਲਿਆ ਅਤੇ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਵਾਇਆ। ਉਨ੍ਹਾਂ ਵੱਲੋਂ ਜੇਲ੍ਹ ਬੈਰਕਾਂ ਅਤੇ ਰਸੋਈ ਘਰ ਦੀ ਚੈਕਿੰਗ ਕੀਤੀ ਗਈ ਅਤੇ ਸਾਫ਼—ਸਫਾਈ ਦਾ ਜਾਇਜ਼ਾ ਲਿਆ ਗਿਆ। ਇਸ ਤੋਂ ਇਲਾਵਾ ਉਨ੍ਹਾਂ ਨੇ ਜ਼ਿਲ੍ਹਾ ਕਾਨੂੰਨੀ  ਸੇਵਾਵਾਂ ਅਥਾਰਟੀ, ਬਰਨਾਲਾ ਵੱਲੋਂ ਕੈਦੀਆਂ/ਹਵਾਲਾਤੀਆਂ ਨੂੰ ਦਿੱਤੀ ਜਾਣ ਵਾਲੀ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਬਾਰੇ ਵੀ ਜਾਣਕਾਰੀ ਦਿੱਤੀ ਅਤੇ ਮ...
ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਦਿੱਖ ਦੇਣ ਲਈ ਕੀਤੇ ਜਾ ਰਹੇ ਹਨ ਖਾਸ ਉਪਰਾਲੇ

National, Politics, Punjab, Trending
ਬਟਾਲਾ, 29 ਜਨਵਰੀ  (    ) ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਆਮ ਆਦਮੀ ਪਾਰਟੀ ਪੰਜਾਬ, ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਖਾਸ ਉਪਰਾਲੇ ਕੀਤੇ ਜਾ ਰਹੇ ਹਨ, ਜਿਸ ਦੇ ਚੱਲਦਿਆਂ ਸ਼ਹਿਰ ਵਿਚਲੀ ਆਵਾਜਾਈ ਨੂੰ ਸੁਖਾਲੀ ਬਣਾਉਣ ਦੇ ਮੰਤਵ ਨਾਲ ਕਾਹਨੂੰਵਾਨ ਰੋਡ ਤੋਂ ਬਿਜਲੀ ਦੇ ਖੰਬਿਆਂ ਨੂੰ ਸੜਕ ਦੇ ਕਿਨਾਰਿਆਂ ਤੋਂ ਹਟਾ ਕੇ ਪਿਛੇ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਸ਼ਹਿਰ ਵਿਚਲੀਆਂ ਜ਼ਿਆਦਾਤਰ ਸੜਕਾਂ ਦੇ ਕਿਨਾਰਿਆਂ ਤੇ ਬਿਜਲੀ ਦੀਆਂ ਤਾਰਾਂ ਤੇ ਬਿਜਲੀ ਦੇ ਖੰਬਿਆਂ ਕਾਰਨ ਆਵਾਜਾਈ ਦੌਰਾਨ ਲੋਕਾਂ ਨੂੰ ਮੁਸ਼ਕਿਲ ਪੇਸ਼ ਆਉਂਦੀ ਹੈ, ਜਿਸ ਦੇ ਚਲਦਿਆਂ ਬਿਜਲੀ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਉਹ ਆਵਾਜਾਈ ਨੂੰ ਮੁੱਖ ਰੱਖਦਿਆਂ ਬਿਜਲੀ ਦੀਆਂ ਤਾਰਾਂ ਨੂੰ ਉੱਚਾ ਕਰਨ ਦੇ ਨਾਲ ਬਿਜਲੀ ਦੇ ਖੰਬਿਆਂ ਨੂੰ ਸੜਕ ਤੋਂ ਹਟਵਾਂ ਕੀਤਾ ਜਾ ਜਾਵੇ। ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਤੇ ਵਿਕਾਸ ਲਈ ਉਹ ਦਿਨ ਰਾਤ ਯਤਨਸ਼ੀਲ ਹਨ। ਉਨਾਂ ਕਿਹਾ ਕਿ ਸ਼ਹਿਰ ਵਿੱਚ ਜਿਥੇ ਵਿਕਾਸ ਕੰਮ ਤੇਜ਼ੀ ਨਾਲ ਕਰਵਾ...
ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਵਿਧਾਇਕ ਲਾਭ ਸਿੰਘ ਉੱਗੋਕੇ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

National, Politics, Punjab
ਬਰਨਾਲਾ, 28 ਜਨਵਰੀ ਵਿਧਾਇਕ ਵਿਧਾਨ ਸਭਾ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਵਲੋਂ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਲਕਾ ਭਦੌੜ ਦੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਤੋਟ ਨਹੀਂ ਆਉਣ ਦਿੱਤੀ ਜਾ ਰਹੀ, ਇਸ ਲਈ ਹਲਕਾ ਭਦੌੜ ਵਿੱਚ ਚੱਲ ਰਹੇ ਵਿਕਾਸ ਕਾਰਜ ਤੇਜ਼ੀ ਨਾਲ ਨੇਪਰੇ ਚਾੜੇ ਜਾਣ ਅਤੇ ਜਿਹੜੇ ਕੰਮ ਅਜੇ ਨਹੀਂ ਸ਼ੁਰੂ ਹੋਏ ਉਨ੍ਹਾਂ ਨੂੰ ਜਲਦ ਸ਼ੁਰੂ ਕਰਾਇਆ ਜਾਵੇ। ਉਨ੍ਹਾਂ ਹਲਕੇ ਦੇ ਪਿੰਡਾਂ ਅੰਦਰ ਉਸਾਰੀਆਂ ਜਾ ਰਹੀਆਂ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ. ਸਤਵੰਤ ਸਿੰਘ ਨੇ ਦੱਸਿਆ ਕਿ ਹਲਕਾ ਭਦੌੜ ਦੇ ਪਿੰਡ ਨੈਣੇਵਾਲ, ਪੰਧੇਰ ਵਿਖੇ ਆਂਗਣਵਾੜੀ ਕੇਂਦਰਾਂ ਦੀਆਂ ਇਮਾਰਤਾਂ ਤਿਆਰ ਹਨ। ਇਸ ਤੋਂ ਇਲਾਵਾ ਢਿੱਲਵਾਂ, ਧੌਲਾ, ਕੋਠੇ ਨਿਰੰਜਨ ਸਿੰਘ ਵਾਲਾ, ਕਾਲੇਕੇ, ਭੈਣੀ ਫੱਤਾ ਤੇ ਅਸਪਾਲ ਕਲਾਂ ਵਿਖੇ ਕੰਮ ਚੱਲ ਰਿਹਾ ਹੈ। ਕਰੀ...