ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਵਿੱਚ ਹੋਈਆਂ 6586 ਭਰਤੀਆਂ: ਹਰਭਜਨ ਸਿੰਘ ਈ.ਟੀ.ਓ.
ਚੰਡੀਗੜ੍ਹ, 28 ਜਨਵਰੀ
ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ ਨੇ ਐਲਾਨ ਕੀਤਾ ਹੈ ਕਿ ਅਪ੍ਰੈਲ 2022 ਤੋਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ) ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਟੀ.ਸੀ.ਐਲ) ਦੁਆਰਾ ਕੁੱਲ 6,586 ਭਰਤੀਆਂ ਕੀਤੀਆਂ ਗਈਆਂ ਹਨ। ਬਿਜਲੀ ਮੰਤਰੀ ਨੇ ਇਹ ਵੀ ਖੁਲਾਸਾ ਕੀਤਾ ਕਿ ਸਾਲ 2025-26 ਦੌਰਾਨ ਪੀ.ਐਸ.ਪੀ.ਸੀ.ਐਲ ਵਿੱਚ 4,864 ਹੋਰ ਭਰਤੀਆਂ ਕੀਤੀਆਂ ਜਾਣਗੀਆਂ।
ਅੱਜ ਇਥੇ 35 ਸਹਾਇਕ ਇੰਜਨੀਅਰਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਦੱਸਿਆ ਕਿ ਇੰਨ੍ਹਾਂ ਕੁੱਲ ਭਰਤੀਆਂ ਵਿੱਚੋਂ 4444 ਨੌਜਵਾਨਾਂ ਨੂੰ ਪੀ.ਐਸ.ਪੀ.ਸੀ.ਐਲ ਵਿੱਚ ਅਤੇ 782 ਨੂੰ ਪੀ.ਐੱਸ.ਟੀ.ਸੀ.ਐਲ ਵਿੱਚ ਸਿੱਧੀ ਭਰਤੀ ਰਾਹੀਂ ਭਰਤੀ ਕੀਤਾ ਗਿਆ ਹੈ। ਇਸ ਤੋਂ ਇਲਾਵਾ 1,360 ਵਿਅਕਤੀਆਂ ਨੂੰ ਤਰਸ ਦੇ ਆਧਾਰ 'ਤੇ ਭਰਤੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਭਰਤੀਆਂ ਦਾ ਮੁੱਖ ਉਦੇਸ਼ ਨੌਜਵਾਨਾਂ ਨੂੰ ਵੱਧ ਤੋਂ ਵੱਧ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਬਿਜਲੀ ਵਿਭਾਗ ਦੇ ਮਨੁੱਖੀ ਸਰੋਤਾਂ ਨੂੰ ਮਜ਼ਬ...








