ਵਧੀਕ ਡਿਪਟੀ ਕਮਿਸ਼ਨਰ ਨੇ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 22 ਜਨਵਰੀ :
ਵਧੀਕ ਡਿਪਟੀ ਕਮਿਸ਼ਨਰ ਤਰਨ ਤਾਰਨ ਸੀ੍ ਰਾਜਦੀਪ ਸਿੰਘ ਬਰਾੜ ਨੇ ਅੱਜ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਸਥਾਨਕ ਪੁਲਿਸ ਗਰਾਂਊਂਡ ਵਿਖੇ ਕਰਵਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਹਨਾਂ ਨੇ ਸਮਾਗਮ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਲਈ ਕਿਹਾ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ।
ਉਹਨਾਂ ਕਿਹਾ ਕਿ ਗਣਤੰਤਰ ਦਿਵਸ ਨੂੰ ਦੇਸ਼ ਭਗਤੀ ਦੀ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਜਾਣਾ ਚਾਹੀਦਾ ਹੈ, ਕਿਉਂਕਿ ਇਹ ਦਿਨ ਸਾਡੇ ਜੀਵਨ ਵਿਚ ਬਹੁਤ ਅਹਿਮ ਸਥਾਨ ਰੱਖਦਾ ਹੈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਟ੍ਰੈਫਿਕ ਦੇ ਬਦਲਵੇਂ ਪ੍ਰਬੰਧ, ਪੀਣ ਵਾਲੇ ਪਾਣੀ ਦੀ ਉਪਲਬਧਤਾ, ਪਾਰਕਿੰਗ, ਪਖਾਨੇ ਅਤੇ ਭਾਗ ਲੈਣ ਵਾਲੇ ਵਿਦਿਆਰਥੀਆਂ ਲਈ ਆਵਾਜਾਈ ਦੇ ਇੰਤਜ਼ਾਮ ਸਮੇਤ ਸਾਰੇ ਲੋੜੀਂਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਵਧੀਕ ਡਿਪਟੀ ਕਮਿਸ਼ਨਰ ਨੇ ਪੀ.ਐਸ.ਪੀ.ਸੀ.ਐਲ. ਦੇ ਅਧਿਕਾਰੀਆਂ ਨੂੰ ਪੂਰੇ ਸਮਾਗਮ ਦੌਰਾਨ ਸਟੇਡੀਅ...








