ਮੁੱਖ ਮੰਤਰੀ ਵੱਲੋਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਏ.ਆਈ. ਸਥਾਪਤ ਕਰਨ ਦਾ ਐਲਾਨ
ਅੰਮ੍ਰਿਤਸਰ, 14 ਜਨਵਰੀ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਅਤਿ-ਆਧੁਨਿਕ ਸੁਰਜੀਤ ਪਾਤਰ ਸੈਂਟਰ ਫਾਰ ਐਥੀਕਲ ਆਰਟੀਫਿਸ਼ਲ ਇੰਟੈਲੀਜੈਂਸ ਸਥਾਪਤ ਕਰਨ ਦਾ ਐਲਾਨ ਕੀਤਾ ਹੈ।
ਇੱਥੇ ਉੱਘੇ ਕਵੀ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਏ ਸਮਾਰੋਹ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸੈਂਟਰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਹੋਵੇਗਾ। ਉਨ੍ਹਾਂ ਇਸ ਅਹਿਮ ਕਾਰਜ ਲਈ ਯੂਨੀਵਰਸਿਟੀ ਨੂੰ ਪੂਰੀ ਸਹਾਇਤਾ ਅਤੇ ਸਹਿਯੋਗ ਦਾ ਭਰੋਸਾ ਦਿੱਤਾ। ਭਗਵੰਤ ਸਿੰਘ ਮਾਨ ਨੇ ਇਸ ਮਹਾਨ ਲੇਖਕ ਦੀ ਯਾਦ ਵਿੱਚ ਐਵਾਰਡ ਸ਼ੁਰੂ ਕਰਨ ਦਾ ਵੀ ਐਲਾਨ ਕੀਤਾ, ਜਿਸ ਨਾਲ ਉੱਭਰਦੇ ਲੇਖਕ ਉਤਸ਼ਾਹਿਤ ਹੋਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਨਿਯੁਕਤੀਆਂ ਇਨ੍ਹਾਂ ਵੱਕਾਰੀ ਅਦਾਰਿਆਂ ਵਿੱਚ ਅਕਾਦਮਿਕਤਾ ਨੂੰ ਉਤਸ਼ਾਹਿਤ ਕਰਨ ਦੇ ਇਕੋ-ਇਕ ਮੰਤਵ ਦੀ ਪੂਰਤੀ ਲਈ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਇਕੋ-ਇਕ ਏਜੰਡੇ ਦਾ ਮਕਸਦ ਇਨ੍ਹਾਂ ਪ੍ਰਮੁੱਖ ਅਦਾਰਿਆਂ ਵਿੱਚ ਧੜੇਬੰਦੀ ਦੀ ਥਾਂ ਸਿੱਖਿਆ ਨੂੰ ਹੁਲਾਰਾ ਦੇਣਾ ਯਕੀਨੀ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕ...








