ਕ੍ਰਿਸ਼ੀ ਵਿਗਿਆਨ ਕੇਂਦਰ ਮੋਗਾ ਵੱਲੋਂ ਨਾਬਾਰਡ ਦੀ ਸਹਾਇਤਾ ਨਾਲ ਲਸਣ ਦੀ ਕਾਸ਼ਤ ਸੰਬੰਧੀ ਸਿਖਲਾਈ ਕੈਂਪ ਆਯੋਜਿਤ
ਮੋਗਾ 14 ਜਨਵਰੀ,
ਪੰਜਾਬ ਅੇਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਦੇ ਅਦਾਰੇ ਕ੍ਰਿਸ਼ੀ ਵਿਗਿਆਨ ਕੇਂਦਰ, ਬੁੱਧ ਸਿੰਘ ਵਾਲਾ, ਮੋਗਾ ਵੱਲੋਂ ਨਾਬਾਰਡ ਵਿਭਾਗ ਦੀ ਵਿੱਤੀ ਮਦਦ ਨਾਲ ਲਸਣ ਦੀ ਕਾਸ਼ਤ ਅਤੇ ਪ੍ਰੋਸੈਸਿੰਗ ਸੰਬੰਧੀ ਚਲਾਏ ਜਾ ਰਹੇ ਪ੍ਰੋਜੈਕਟ ਅਧੀਨ ਪਿੰਡ ਮੇਲਕ ਕੰਗ ਵਿੱਖੇ ਲਸਣ ਦੀ ਕਾਸ਼ਤ, ਸਾਂਭ-ਸੰਭਾਲ, ਭੰਡਾਰਨ ਅਤੇ ਪ੍ਰੋਸੈਸਿੰਗ ਸੰਬੰਧੀ ਇੱਕ ਰੋਜਾ ਸਿਖਲਾਈ ਕੈਂਪ ਲਗਾਇਆ ਗਿਆ।
ਇਸ ਕੈਂਪ ਵਿੱਚ ਨਾਬਾਰਡ ਏ.ਜੀ.ਐਮ ਮੈਡਮ ਸਵਿਤਾ ਸਿੰਘ ਅਤੇ ਲੀਡ ਜ਼ਿਲ੍ਹਾ ਮੈਨੇਜਰ ਸ਼੍ਰੀ ਚਿਰੰਨਜੀਵ ਸਿੰਘ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਕੈਂਪ ਵਿੱਚ ਅੇਸੋਸੀਏਟ ਡਾਇਰੈਕਟਰ ਟ੍ਰੇਨਿੰਗ ਕੇ. ਵੀ. ਕੇ ਬੁੱਧ ਸਿੰਘ ਵਾਲਾ ਮੋਗਾ, ਡਾ. ਅਮਨਦੀਪ ਸਿੰਘ ਬਰਾੜ, ਸਹਾਇਕ ਪ੍ਰੋਫੈਸਰ ਪ੍ਰੋਸੈਸਿੰਗ ਅਤੇ ਫੁਡ ਇੰਜੀਨੀਅਰਿੰਗ ਡਾ. ਰਮਨਦੀਪ ਕੌਰ, ਸਹਾਇਕ ਪ੍ਰੋਫੈਸਰ (ਸਬਜੀਆਂ) ਡਾ. ਪ੍ਰੇਰਨਾ ਠਾਕੁਰ, ਸਹਾਇਕ ਪ੍ਰੋਫੈਸਰ (ਪਸ਼ੂ ਵਿਗਿਆਨ) ਡਾ. ਪ੍ਰਭਜੋਤ ਕੌਰ ਸ਼ਾਮਿਲ ਹੋਏ।
ਡਾ. ਪ੍ਰੇਰਨਾ ਠਾਕੁਰ ਨੇ ਲਸਣ ਦੀ ਕਾਸ਼ਤ ਸੰਬੰਧੀ ਜਾਣਕਾਰੀ ਕਿਸਾਨ ਵੀਰਾਂ ਨਾਲ ਸਾਂਝੀ ਕੀਤੀ। ਡਾ. ਰਮਨਦੀਪ ਕੌ...








