ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ‘ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਦੇ ਇਤਿਹਾਸਕ ਫੈਸਲੇ ਨੂੰ ਹਰੀ ਝੰਡੀ, ਐਨ.ਐਫ.ਐਸ.ਏ. ਅਧੀਨ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਮਿਲੇਗਾ
ਚੰਡੀਗੜ੍ਹ, 23 ਫਰਵਰੀ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਮੰਤਰੀ ਮੰਡਲ ਨੇ ਲੋਕ ਭਲਾਈ ਸੇਵਾਵਾਂ ਦੇ ਵਿਸਥਾਰ ਅਤੇ ਵਿੱਤੀ ਦ੍ਰਿੜਤਾ ਪ੍ਰਦਾਨ ਕਰਦਿਆਂ ਅਹਿਮ ਫੈਸਲੇ ਤਹਿਤ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਅਧੀਨ ਆਉਣ ਵਾਲੇ 40 ਲੱਖ ਪਰਿਵਾਰਾਂ ਨੂੰ ਕਣਕ, ਦਾਲ, ਖੰਡ, ਤੇਲ ਅਤੇ ਲੂਣ ਪ੍ਰਦਾਨ ਕਰਨ ਲਈ ਇਤਿਹਾਸਕ ’ਪੰਜਾਬ ਸਰਕਾਰ ਖੁਰਾਕ ਪ੍ਰੋਗਰਾਮ’ ਨੂੰ ਮਨਜ਼ੂਰੀ ਦੇ ਦਿੱਤੀ, ਜੋ ਕਿ ਪੰਜਾਬ ਦੇ ਇਤਿਹਾਸ ਵਿੱਚ ਸਭ ਤੋਂ ਵਿਆਪਕ ਖੁਰਾਕ ਸੁਰੱਖਿਆ ਪ੍ਰੋਗਰਾਮ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਨੇ ਸਾਲ 2026-27 ਲਈ ਆਬਕਾਰੀ ਮਾਲੀਏ ਵਿੱਚ 12,800 ਕਰੋੜ ਦਾ ਟੀਚਾ ਵੀ ਮਿੱਥਿਆ ਹੈ, ਜਿਸ ਤਹਿਤ ਅਗਲੇ ਪੰਜ ਸਾਲਾਂ ਵਿੱਚ ਜਨਤਕ ਭਲਾਈ ਸਕੀਮਾਂ ਨੂੰ ਮਜ਼ਬੂਤੀ ਦੇਣ ਲਈ ਮਾਲੀਏ ਦੀ ਉਗਰਾਹੀ ਦੁੱਗਣੀ ਕਰਨ ਦਾ ਅਨੁਮਾਨ ਹੈ।
ਖੁਰਾਕ ਪ੍ਰੋਗਰਾਮ ਦੇ ਨਾਲ-ਨਾਲ ਕੈਬਨਿਟ ਨੇ ਸਰਕਾਰੀ ਜ਼ਮੀਨ ’ਤੇ ਕਾਸ਼ਤ ਕਰਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇਕੋ ਵਾਰ ਮੁਆਵਜ਼ਾ ਦੇਣ ਦੇ ਫੈਸਲੇ ਨੂੰ ਮਨਜ਼ੂਰੀ ਦਿੱਤੀ, ਸਰਕਾਰੀ ਵਿਭਾਗਾਂ ਅਤੇ ਜਨਤਕ ਅਦਾਰਿਆਂ ਲਈ ਯਕਮੁ...








