Shadow

Politics

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

ਐਸਆਈਟੀ ਨੂੰ ਦਿੱਤੇ ਆਪਣੇ ਬਿਆਨ ਵਿੱਚ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਪੁਸ਼ਟੀ ਕੀਤੀ ਕਿ ਸੁਖਬੀਰ ਬਾਦਲ ਨੇ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲੀ ਸੀ: ਬਲਤੇਜ ਪੰਨੂ

hot news, Politics
ਚੰਡੀਗੜ੍ਹ, 11 ਜੂਨ - ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿੱਚ ਹੋਏ ਨਵੇਂ ਖੁਲਾਸਿਆਂ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਬੇਅਦਬੀ ਦੀਆਂ ਘਟਨਾਵਾਂ ਅਤੇ ਉਸ ਤੋਂ ਬਾਅਦ ਸ਼ਾਂਤਮਈ ਪ੍ਰਦਰਸ਼ਨਕਾਰੀਆਂ 'ਤੇ ਹੋਈ ਪੁਲਿਸ ਫਾਇਰਿੰਗ ਦੀ ਜਵਾਬਦੇਹੀ ਤੋਂ ਬਚਣ ਦੀਆਂ ਕੋਸ਼ਿਸ਼ਾਂ ਨੂੰ ਬੇਨਕਾਬ ਕਰ ਦਿੱਤਾ ਹੈ। ਐਸਆਈਟੀ ਦੇ ਸਾਹਮਣੇ ਸਾਬਕਾ ਅਕਾਲ ਤਖ਼ਤ ਜਥੇਦਾਰ ਗਿਆਨੀ ਰਘਬੀਰ ਸਿੰਘ ਦੇ ਬਿਆਨ ਦਾ ਹਵਾਲਾ ਦਿੰਦੇ ਹੋਏ ਬਲਤੇਜ ਪੰਨੂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁਖ ਬਹਿਬਲ ਕਲਾਂ ਗੋਲੀਕਾਂਡ ਦੀ ਜ਼ਿੰਮੇਵਾਰੀ ਕਬੂਲ ਕੀਤੀ ਸੀ ਅਤੇ ਮੁਆਫੀ ਮੰਗੀ ਸੀ, ਜਿਸ ਕਾਰਨ ਉਨ੍ਹਾਂ ਦਾ ਹੁਣ ਇਸ ਗੱਲ ਤੋਂ ਇਨਕਾਰ ਕਰਨਾ ਉਨ੍ਹਾਂ ਦੇ ਆਪਣੇ ਹੀ ਇਕਬਾਲੀਆ ਬਿਆਨ ਦੇ ਬਿਲਕੁਲ ਉਲਟ ਹੈ। 'ਆਪ' ਪੰਜਾਬ ਦੇ ਮੀਡੀਆ ਇੰਚਾਰਜ ਨੇ ਕਿਹਾ ਕਿ ਪੰਜਾਬ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀਕਾਂਡ, ਬੇਅਦਬੀ ਦੇ ਮਾਮਲਿਆਂ ਅਤੇ ਤਤਕਾਲੀ ਅਕਾਲੀ-ਭਾਜਪਾ ਸਰਕਾਰ ਵੱਲੋਂ ਨਿਭਾਈ ਗਈ ਭੂਮਿਕਾ ਨੂੰ ਭੁੱਲਿਆ ਨ...
ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ

Politics
ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਲੋਨੀਆਂ ਵਿੱਚ ਲਗਾਈ ਹੈ। ਅਜਿਹੀਆਂ ਕਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਲੋਨੀਆਂ ਵਿੱਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਅਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ, “ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿੱਚ ਨਿਵੇਸ਼ ਕੀਤੀ, ਪਰ ਬਾਅਦ ਵਿੱਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਅਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ। ਉਨ੍ਹਾਂ ਨੂੰ ਬਿਜਲੀ, ਪਾਣੀ ਅਤੇ ਸੀਵਰੇਜ ਕੁਨੈਕਸ਼ਨ...
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ ਅਕਾਲੀ ਦਲ-ਭਾਜਪਾ ਗਠਜੋੜ; ਲੋਕ ਇਸ ਨੂੰ ਸਿਰੇ ਤੋਂ ਨਕਾਰ ਦੇਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Politics
ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ: ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ ਦੀਆਂ ਚੱਲ ਰਹੀਆਂ ਚਰਚਾਵਾਂ ਦਰਮਿਆਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਕੱਠੇ ਹੋਣਾ, ਪੰਜਾਬ ਦੇ ਲੋਕਾਂ ਵੱਲੋਂ ਵਾਰ-ਵਾਰ ਨਕਾਰੇ ਜਾਣ ਤੋਂ ਬਾਅਦ ਸਿਆਸੀ ਸੱਤਾ ਹਾਸਲ ਕਰਨ ਦੀ ਇੱਕ ਨਿਰਾਸ਼ਾਜਨਕ ਕੋਸ਼ਿਸ਼ ਨੂੰ ਦਰਸਾਉਂਦਾ ਹੈ। ਅਮਲੋਹ ਹਲਕੇ ਦੇ ਪਿੰਡ ਸ਼ਮਸਪੁਰ ਵਿਖੇ ਲੋਕ ਮਿਲਣੀ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀ-ਭਾਜਪਾ ਗਠਜੋੜ ਜਨਤਾ ਦੀ ਭਲਾਈ ਜਾਂ ਕਿਸੇ ਸਾਂਝੀ ਵਿਚਾਰਧਾਰਾ ਲਈ ਨਹੀਂ, ਸਗੋਂ ਉਸ ਸਿਆਸਤ ਨੂੰ ਸੁਰਜੀਤ ਕਰਨ ਲਈ ਕੀਤਾ ਜਾ ਰਿਹਾ ਹੈ, ਜਿਸ ਨੇ ਨਸ਼ਿਆਂ ਦੀ ਪੁਸ਼ਤਪਨਾਹੀ, ਕਿਸਾਨ ਵਿਰੋਧੀ ਨੀਤੀਆਂ ਅਤੇ ਪਾੜੋ ਤੇ ਰਾਜ ਕਰੋ ਦੇ ਏਜੰਡਿਆਂ ਰਾਹੀਂ ਪੰਜਾਬ ਦਾ ਨੁਕਸਾਨ ਕੀਤਾ ਸੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਨੂੰ ਲੈ ਕੇ ਭਾਜਪਾ 'ਤੇ ਵੀ ਨਿਸ਼ਾਨਾ ਸਾਧਿਆ ਅਤੇ ਕਿਹਾ ਕਿ ਕਾਂਗਰਸ ਅੰਦਰੂਨੀ ਕਲੇਸ਼ ਅਤੇ ਲੀਡਰਸ਼ਿਪ ਦੀਆਂ ਨਿੱਜੀ ਇੱਛਾਵਾਂ ਦੀ ਭੇਟ ਚੜ੍ਹ ਚ...
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

Politics
*ਨਵੀਂ ਦਿੱਲੀ/ਪੰਜਾਬ, 09 ਜੂਨ , 2026*    ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ ਵਾਰ ਫਿਰ ਈਡੀ ਦੀ ਰੇਡ ਪੈਣ 'ਤੇ ਆਮ ਆਦਮੀ ਪਾਰਟੀ ਅਤੇ ਉਸਦੀ ਪੰਜਾਬ ਸਰਕਾਰ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਪੰਜਾਬ ਸਰਕਾਰ ਨੇ ਵਪਾਰੀਆਂ ਨੂੰ ਪੰਜਾਬ ਦੇ ਵਿਕਾਸ ਦੀ ਰੀੜ੍ਹ ਦੀ ਹੱਡੀ ਦੱਸਦਿਆਂ ਉਨ੍ਹਾਂ ਦੇ ਨਾਲ ਖੜ੍ਹੇ ਹੋਣ ਦੀ ਗੱਲ ਕਹੀ ਹੈ। ਦੂਜੇ ਪਾਸੇ, 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕੇਂਦਰ ਦੀ ਸੱਤਾ ਵਿੱਚ ਬੈਠੀ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਈਡੀ ਪਾਰਟੀ ਪੰਜਾਬ ਦੇ ਹਿੰਦੂ ਵਪਾਰੀਆਂ 'ਤੇ ਈਡੀ ਦੀ ਰੇਡ ਕਰਵਾ ਕੇ ਉਨ੍ਹਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਸਾਰੇ ਵਪਾਰੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੋਈ ਵੀ ਵਪਾਰੀ ਘਬਰਾਏ ਨਾ, ਪੂਰਾ ਪੰਜਾਬ ਤੁਹਾਡੇ ਨਾਲ ਖੜ੍ਹਾ ਹੈ। ਅਸੀਂ ਸਭ ਮਿਲ ਕੇ ਈਡੀ ਪਾਰਟੀ ਦਾ ਮੁਕਾਬਲਾ ਕਰਾਂਗੇ।   ਅਰਵਿੰਦ ਕੇਜਰੀਵਾਲ ਨੇ ਐਕਸ 'ਤੇ ਕਿਹਾ ਕਿ ਈਡੀ ਪਾਰਟੀ ਮੰਗਲਵਾਰ ਨੂੰ ਇੱਕ ਵਾਰ ਫਿਰ ਪੰਜਾਬ ਦੇ ਹਿੰਦੂ ਵਪਾਰੀਆਂ 'ਤੇ ਈਡੀ ਦੀ ਰੇਡ ਕਰ ਰਹੀ ਹੈ। ਈਡੀ ਪਾਰਟੀ ਪੰਜਾਬ ਦੇ ਛੋਟੇ-ਛੋਟੇ ਹਿੰਦੂ ਵਪਾਰੀਆਂ...
ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

hot news, Politics
ਚੰਡੀਗੜ੍ਹ 7 ਜੂਨ- ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਦੀ ਧੂਰੀ ਜਨਸਭਾ ਨੂੰ ਲੈ ਕੇ ਭਾਜਪਾ 'ਤੇ ਤਿੱਖਾ ਹਮਲਾ ਬੋਲਿਆ ਹੈ। ਚੀਮਾ ਨੇ ਕਿਹਾ ਕਿ ਧੂਰੀ ਦੀ ਜਨਸਭਾ ਵਿੱਚ ਪੰਜਾਬ ਦੀ ਜਨਤਾ ਨੇ ਭਾਜਪਾ ਨੂੰ ਉਸ ਦਾ ਅਸਲੀ ਆਈਨਾ ਦਿਖਾ ਦਿੱਤਾ ਹੈ। ਹਰਿਆਣਾ ਦੇ ਮੁੱਖ ਮੰਤਰੀ ਪੰਜਾਬ ਵਿੱਚ ਜਨਸਭਾ ਕਰਨ ਪਹੁੰਚੇ ਤਾਂ ਜ਼ਰੂਰ, ਪਰ ਉਨ੍ਹਾਂ ਨੂੰ ਉੱਥੇ ਜਨਤਾ ਦੀ ਥਾਂ ਸਿਰਫ਼ ਤੇ ਸਿਰਫ਼ ਖਾਲੀ ਕੁਰਸੀਆਂ ਦੀਆਂ ਕਤਾਰਾਂ ਮਿਲੀਆਂ। ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸੈਣੀ ਉਨ੍ਹਾਂ ਹੀ ਖਾਲੀ ਕੁਰਸੀਆਂ ਨੂੰ ਸੰਬੋਧਨ ਕਰਕੇ ਵਾਪਸ ਪਰਤ ਗਏ, ਜੋ ਇਹ ਸਾਫ਼ ਕਰਦਾ ਹੈ ਕਿ ਪੰਜਾਬ ਦੇ ਲੋਕਾਂ ਦੇ ਦਿਲਾਂ ਵਿੱਚ ਭਾਜਪਾ ਲਈ ਕੋਈ ਥਾਂ ਨਹੀਂ ਬਚੀ ਹੈ। ਭਾਜਪਾ ਦੇ ਆਗੂ ਪੰਜਾਬ ਵਿੱਚ ਜਿੰਨੇ ਮਰਜ਼ੀ ਚੱਕਰ ਕੱਟ ਲੈਣ, ਪਰ ਪੰਜਾਬ ਦੇ ਜਾਗਰੂਕ ਲੋਕ ਉਨ੍ਹਾਂ ਨੂੰ ਕਦੇ ਮੂੰਹ ਨਹੀਂ ਲਗਾਉਣ ਵਾਲੇ। ਚੀਮਾ ਨੇ ਭਾਜਪਾ ਦੇ ਜਨ-ਵਿਰੋਧੀ ਚਿਹਰੇ ਨੂੰ ਬੇਨਕਾਬ ਕਰਦਿਆਂ ਕਿਹਾ ਕਿ ਪੰਜਾਬ ਦਾ ਬੱਚਾ-ਬੱਚਾ ਜਾਣਦਾ ਹੈ ਕਿ ਭਾਰਤੀ ਜਨਤਾ ਪਾਰਟੀ ਉਹੀ ਕਰੂਰ ਪਾਰਟੀ ਹੈ, ਜਿਸ ਨੇ ਆਪਣੇ ਹੰਕਾਰ ਵਿ...
ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

ਭਾਜਪਾ ਦਲਬਦਲੂਆਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਾਂਗ ਸਮਝਦੀ; ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ‘ਵਰਤੋ ਅਤੇ ਸੁੱਟੋ’ ਰਣਨੀਤੀ ਦੀਆਂ ਪ੍ਰਮੁੱਖ ਉਦਾਹਰਣਾਂ: ਹਰਪਾਲ ਸਿੰਘ ਚੀਮਾ

Politics
ਚੰਡੀਗੜ੍ਹ, 4 ਜੂਨ 2026:   ਆਮ ਆਦਮੀ ਪਾਰਟੀ (ਆਪ) ਨੇ ਅੱਜ ਇੱਥੇ ਕਿਹਾ ਕਿ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਰਾਜਨੀਤੀ ਨੂੰ ਇੱਕ ਅਜਿਹੀ ਮੰਡੀ ਬਣਾ ਦਿੱਤਾ ਹੈ ਜਿੱਥੇ ਸੱਤਾ ਲਈ ਵਫ਼ਾਦਾਰੀ, ਵਿਚਾਰਧਾਰਾ ਅਤੇ ਜਨਤਾ ਦੇ ਫਤਵੇ ਦਾ ਸੌਦਾ ਕੀਤਾ ਜਾਂਦਾ ਹੈ, ਅਤੇ ਉਹ ਆਪਣੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਲਈ ਵਿਰੋਧੀ ਨੇਤਾਵਾਂ ਨੂੰ ਵਰਤ ਕੇ ਸੁੱਟਣ ਵਾਲੇ ਮੋਹਰਿਆਂ ਵਜੋਂ ਵਰਤਦੀ ਹੈ। ਸੁਨੀਲ ਜਾਖੜ ਅਤੇ ਰਵਨੀਤ ਸਿੰਘ ਬਿੱਟੂ ਵਰਗੇ ਆਗੂਆਂ ਦੇ ਹਵਾਲੇ ਰਾਹੀਂ ਭਾਜਪਾ ਦੇ "ਵਰਤੋ ਅਤੇ ਸੁੱਟੋ" ਦੇ ਸੱਭਿਆਚਾਰ ਦੀਆਂ ਉਦਾਹਰਣਾਂ ਦਿੰਦਿਆਂ, ‘ਆਪ’ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵਾ ਪਾਰਟੀ ਪੰਜਾਬ ਵਿੱਚ ਆਪਣੀ ਸਿਆਸੀ ਤਰੱਕੀ ਦਾ ਭਰਮ ਪੈਦਾ ਕਰਨ ਲਈ ਵਿਰੋਧੀ ਧਿਰ ਦੇ ਚਿਹਰਿਆਂ ਨੂੰ ਲਾਲਚ ਦਿੰਦੀ ਹੈ, ਪਰ ਉਹਨਾਂ ਦੀ ਵਰਤੋਂ ਖ਼ਤਮ ਹੁੰਦਿਆਂ ਹੀ ਉਹਨਾਂ ਨੂੰ ਹਾਸ਼ੀਏ 'ਤੇ ਧੱਕ ਦਿੰਦੀ ਹੈ।   ਸੀਨੀਅਰ ‘ਆਪ’ ਆਗੂ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਸਿਆਸੀ ਤੌਰ 'ਤੇ ਸੂਝਵਾਨ ਵੋਟਰ ਸੂਬੇ ਵਿੱਚ ਪੈਰ ਜਮਾਉਣ ਲਈ ਭਾਜਪਾ ਦੀਆਂ ਬੁਖਲਾਹਟ ਭ...
ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ

Politics
ਚੰਡੀਗੜ੍ਹ, 2 ਜੂਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ ਜਗਤ ਵਿੱਚ "ਚੀਤਾ" ਦੇ ਨਾਂ ਨਾਲ ਜਾਣੇ ਜਾਂਦੇ ਮਸ਼ਹੂਰ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ ਮੰਗਲਵਾਰ ਨੂੰ ਕਈ ਹੋਰ ਪ੍ਰਮੁੱਖ ਖੇਡ ਹਸਤੀਆਂ ਅਤੇ ਸਮਾਜਿਕ ਆਗੂਆਂ ਸਮੇਤ ਪਾਰਟੀ ਵਿੱਚ ਸ਼ਾਮਲ ਹੋ ਗਏ। ਮੁੱਖ ਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਨਵੇਂ ਸ਼ਾਮਲ ਹੋਏ ਮੈਂਬਰਾਂ ਦਾ ਪਾਰਟੀ ਵਿੱਚ ਰਸਮੀ ਤੌਰ 'ਤੇ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਸਤਿਕਾਰਤ ਖਿਡਾਰੀਆਂ ਅਤੇ ਨੌਜਵਾਨ ਆਗੂਆਂ ਵੱਲੋਂ ਮਿਲ ਰਿਹਾ ਲਗਾਤਾਰ ਸਮਰਥਨ ‘ਆਪ’ ਸਰਕਾਰ ਦੀਆਂ ਨੀਤੀਆਂ ਅਤੇ ਸ਼ਾਸਨ ਵਿੱਚ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕਿੰਦਾ ਬਿਹਾਰੀਪੁਰੀਆ, ਜੀਤਾ ਬਾਦਲਗੜ੍ਹ, ਬੱਬੂ ਝਨੇੜੀ ਅਤੇ ਸੇਮਾ ਘਰਾਚੋਂ ਸ਼ਾਮਲ ਸਨ। ਕਬੱਡੀ ਖਿਡਾਰੀ ਮਲਕੀਤ ਸਿੰਘ ਅਤੇ ਬਰਿੰਦਰ ਸਿੰਘ ਵੀ ਪਾਰਟੀ ਵਿੱਚ ਸ਼ਾਮਲ ਹੋਏ। ਇਸ ਤੋਂ ਇਲਾਵਾ ਨਾਮਵਰ ਰੈਫਰੀ ਸਤਗੁਰ ਝਨੇੜੀ, ਅੰਤਰਰਾਸ਼ਟਰੀ ਕਮੈਂਟੇਟਰ ਕੁਲਬੀਰ ਟਿੰਬਰਵਾਲ, ਨੌਜਵਾਨ ਆਗੂ ਅਮਰਿ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਵਿੱਚ ਐਚ.ਪੀ.ਸੀ.ਐਲ. ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ

Politics
ਚੰਡੀਗੜ੍ਹ, 2 ਜੂਨ: ਪੰਜਾਬ ਦੇ ਇੱਕ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ, ਜਦੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚ.ਪੀ.ਸੀ.ਐਲ.) ਦਾ ਵੱਡਾ ਨਿਵੇਸ਼ ਯਕੀਨੀ ਬਣਾਇਆ। ਇਸ ਊਰਜਾ ਖੇਤਰ ਦੀ ਪ੍ਰਮੁੱਖ ਕੰਪਨੀ ਨੇ ਰਿਫਾਇਨਰੀ, ਬਾਇਓਫਿਊਲ ਅਤੇ ਬਾਇਓਗੈਸ ਖੇਤਰਾਂ ਵਿੱਚ ਨਿਵੇਸ਼ ਰਾਹੀਂ ਸੂਬੇ ਵਿੱਚ ਆਪਣਾ ਦਾਇਰਾ ਵਧਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਐਚ.ਪੀ.ਸੀ.ਐਲ. ਦੇ ਚੇਅਰਮੈਨ ਵਿਕਾਸ ਕੌਸ਼ਲ ਨਾਲ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਪੰਜਾਬ ਦੇ ਮਜ਼ਬੂਤ ਬੁਨਿਆਦੀ ਢਾਂਚੇ, ਰਣਨੀਤਕ ਸਥਿਤੀ, ਨਿਵੇਸ਼ਕ-ਪੱਖੀ ਨੀਤੀਆਂ ਅਤੇ ਪਾਰਦਰਸ਼ੀ ਸ਼ਾਸਨ ਪ੍ਰਣਾਲੀ 'ਤੇ ਚਾਨਣਾ ਪਾਇਆ, ਜਿਸ ਨੇ ਸੂਬੇ ਨੂੰ ਉੱਤਰੀ ਭਾਰਤ ਦੇ ਸਭ ਤੋਂ ਆਕਰਸ਼ਕ ਨਿਵੇਸ਼ ਕੇਂਦਰ ਵਜੋਂ ਸਥਾਪਿਤ ਕਰਨ ਵਿੱਚ ਮਦਦ ਕੀਤੀ ਹੈ। ਮੀਟਿੰਗ ਦੌਰਾਨ ਐਚ.ਪੀ.ਸੀ.ਐਲ.-ਮਿੱਤਲ ਐਨਰਜੀ ਲਿਮਟਿਡ ਨੇ ਪੰਜਾਬ ਵਿੱਚ ਆਪਣੇ ਕੰਮਕਾਜ ਦੇ ਹੋਰ ਵਿਸਤਾਰ ਦਾ ਐਲਾਨ ਵੀ ਕੀਤਾ, ਜਿਸ ਵਿੱਚ ਬਾਇਓਫਿਊਲ ਅਤੇ ਬਾਇਓਗੈਸ ਪ੍ਰੋਜੈਕਟ ਸ਼ਾਮਲ ਹਨ। ਇਨ੍ਹਾਂ ਪ੍ਰੋਜੈਕਟਾਂ ਨਾਲ ਰੋਜ਼ਗਾਰ ਪੈ...
ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

Politics
ਚੰਡੀਗੜ੍ਹ, 1 ਜੂਨ: ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ ਰੂਪਨਗਰ ਜ਼ਿਲ੍ਹੇ ਦੇ ਸ੍ਰੀ ਅਨੰਦਪੁਰ ਸਾਹਿਬ ਵਿੱਚ ਵਿਰਾਸਤ-ਏ-ਖਾਲਸਾ ਵਿਖੇ 'ਬ੍ਰਾਈਟ ਮਾਈਂਡਜ਼ ਪੰਜਾਬ 2026' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ। ਉਦਘਾਟਨੀ ਸਮਾਗਮ ਵਿੱਚ ਰੂਪਨਗਰ ਜ਼ਿਲ੍ਹੇ ਦੇ 600 ਤੋਂ ਵੱਧ ਵਿਦਿਆਰਥੀਆਂ, ਜਿਨ੍ਹਾਂ ਨੇ 12ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਵਿੱਚ 85% ਤੋਂ ਵੱਧ ਅੰਕ ਪ੍ਰਾਪਤ ਕੀਤੇ ਹਨ, ਨੂੰ ਅਚੀਵਮੈਂਟ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸ. ਬੈਂਸ ਨੇ ਕਿਹਾ ਕਿ ਇਸ ਪ੍ਰੋਗਰਾਮ ਦਾ ਸੂਬੇ ਭਰ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸਥਾਰ ਕੀਤਾ ਜਾਵੇਗਾ। ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਐਲਾਨ ਕੀਤਾ ਕਿ ਇਸ ਅਕਾਦਮਿਕ ਸੈਸ਼ਨ ਦੀ ਸ਼ੁਰੂਆਤ ਤੋਂ ਬਾਅਦ, ਛੇਵੀਂ ਜਮਾਤ ਤੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਨੂੰ ਵਿਸ਼ੇ ਵਜੋਂ ਪੜ੍ਹਾਇਆ ਜਾਵੇਗਾ। ਸਿੱਖਿਆ ਮੰਤਰੀ ਨ...
ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਹੋਣਗੇ ਸੌਰ ਊਰਜਾ ਨਾਲ ਲੈਸ; 661 ਸਰਕਾਰੀ ਇਮਾਰਤਾਂ ‘ਤੇ ਵੀ ਲੱਗਣਗੇ 18.6 ਮੈਗਾਵਾਟ ਦੇ ਸੋਲਰ ਪਲਾਂਟ: ਅਮਨ ਅਰੋੜਾ

Politics
ਚੰਡੀਗੜ੍ਹ, 1 ਜੂਨ: ਸਾਫ਼-ਸੁਥਰੀ ਊਰਜਾ ਪੈਦਾ ਕਰਨ ਦੀ ਦਿਸ਼ਾ ਵੱਲ ਵੱਡੀ ਪਹਿਲਕਦਮੀ ਤਹਿਤ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਸੂਬੇ ਦੀਆਂ ਮੁੱਖ ਇਮਾਰਤਾਂ 'ਤੇ 2 ਮੈਗਾਵਾਟ ਸੋਲਰ ਪਾਵਰ ਪ੍ਰੋਜੈਕਟਾਂ ਲਗਾਉਣ ਦਾ ਐਲਾਨ ਕੀਤਾ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਿਰਾਸਤ-ਏ-ਖਾਲਸਾ (500 ਕਿਲੋਵਾਟ), ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਤੀਰਥ ਸਥਲ ਵਿਖੇ (400 ਕਿਲੋਵਾਟ) ਅਤੇ ਐਨ.ਆਈ.ਬੀ.ਈ. ਕਪੂਰਥਲਾ ਵਿਖੇ (300 ਕਿਲੋਵਾਟ) ਦੇ ਪ੍ਰੋਜੈਕਟ ਸ਼ਾਮਲ ਹਨ। ਇਥੇ ਪੇਡਾ ਕੰਪਲੈਕਸ ਵਿਖੇ ਹਰੀ ਊਰਜਾ ਨਾਲ ਸਬੰਧਤ ਪ੍ਰੋਜੈਕਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ 661 ਸਰਕਾਰੀ ਇਮਾਰਤਾਂ ਦੀਆਂ ਛੱਤਾਂ 'ਤੇ ਵੀ 18.6 ਮੈਗਾਵਾਟ ਦੇ ਸੋਲਰ ਪਲਾਂਟ ਲਾਉਣ ਲਈ ਵਰਕ ਆਰਡਰ ਪਹਿਲਾਂ ਹੀ ਜਾਰੀ ਕਰ ਦਿੱਤੇ ਗਏ ਹਨ। ਮੀਟਿੰਗ ਦੌਰਾਨ ਨਵੀਂ ਅਤੇ ਨਵਿਆਉਣਯੋਗ ਊਰਜਾ ਮੰਤਰੀ ਨੇ ਵਿਰਾਸਤ-ਏ-ਖਾਲਸਾ, ਭਗਵਾਨ ਵਾਲਮੀਕਿ ਤੀਰਥ ਸਥਲ ਅਤੇ ਐਨ.ਆਈ.ਬੀ.ਈ. ਕਪੂਰਥਲਾ ਸਮੇਤ ਪ੍ਰਮੁੱਖ ਵਿਰਾਸਤੀ ਅਤੇ ਵਿਦਿਅਕ ...