ਆਪਸੀ ਸਹਿਮਤੀ ਨਾਲ ਕੇਸਾਂ ਦੇ ਨਿਪਟਾਰੇ ਲਈ 08 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ -ਗੋਇਲ
08 ਮਾਰਚ ਨੂੰ ਲਗਾਈ ਜਾਣ ਵਾਲੀ ਕੌਮੀ ਲੋਕ ਅਦਾਲਤ ਵਿੱਚ ਵੱਧ ਤੋਂ ਵੱਧ ਕੇਸਾਂ ਦੇ ਨਿਪਟਾਰੇ ਲਈ ਮੀਟਿੰਗਾਂ ਦਾ ਸਿਲਸਿਲਾ ਜਾਰੀ
ਫਤਹਿਗੜ੍ਹ ਸਾਹਿਬ,13 ਜਨਵਰੀ:-
ਕੌਮੀ ਲੋਕ ਅਦਾਲਤਾਂ ਵਿੱਚ ਗੰਭੀਰ ਕਿਸਮ ਦੇ ਫੌਜ਼ਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਕੇਸ ਜੋ ਵੱਖ-ਵੱਖ ਅਦਾਲਤਾਂ ਵਿੱਚ ਲੰਬਿਤ ਪਏ ਹੋਣ, ਦੋਵੇਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾਏ ਜਾਂਦੇ ਹਨ ਅਤੇ ਜ਼ਿਲ੍ਹਾ ਕਚਹਿਰੀਆਂ ਅਤੇ ਸਬ ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ 08 ਮਾਰਚ ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ-ਕਮ-ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਦੀਪਤੀ ਗੋਇਲ ਨੇ ਕੌਮੀ ਲੋਕ ਅਦਾਲਤ ਦੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਸਮਝੌਤਾ ਸਦਨ ਵਿਖੇ ਜ਼ਿਲ੍ਹੇ ਦੇ ਵੱਖ-ਵੱਖ ਬੈਂਕ ਅਧਿਕਾਰੀਆਂ, ਨਗਰ ਕੌਂਸਲ ਦੇ ਅਧਿਕਾਰੀਆਂ, ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਅਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਡ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਕੌਮੀ ਲੋਕ ਅਦਾਲਤਾਂ ਰਾਹੀਂ ਆਪਸੀ ਸਹਿਮਤ...








