Shadow

Politics

ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋ ਗਊਆਂ ਦੀ ਸਾਂਭ ਸੰਭਾਲ ਲਈ ਕੈਂਪ ਆਯੋਜਿਤ

ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋ ਗਊਆਂ ਦੀ ਸਾਂਭ ਸੰਭਾਲ ਲਈ ਕੈਂਪ ਆਯੋਜਿਤ

National, Politics, Punjab, Trending
ਮਾਨਸਾ, 13 ਜਨਵਰੀ: ਗਊ ਸੇਵਾ ਕਮਿਸ਼ਨ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਬਾਬਾ ਨਾਨਕ ਗਊਸ਼ਾਲਾ, ਮਾਨਸਾ ਵਿਖੇ ਪਸ਼ੂ ਪਾਲਣ ਵਿਭਾਗ ਵੱਲੋਂ ਡਿਪਟੀ ਡਾਇਰੈਕਟਰ ਡਾ. ਕਰਮਜੀਤ ਸਿੰਘ ਦੀ ਅਗਵਾਈ ਵਿੱਚ ਡਾ. ਅਭਿਸ਼ੇਕ ਕੁਮਾਰ ਵੈਟਨਰੀ ਅਫ਼ਸਰ ਦੀ ਟੀਮ ਦੇ ਉਦਮ ਸਦਕਾ ਗਊਆਂ ਦੀ ਸਾਂਭ ਸੰਭਾਲ ਸਬੰਧੀ ਇੱਕ ਵਿਸ਼ੇਸ਼ ਕੈਂਪ ਲਗਾ ਕੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ। ਇਸ ਦੌਰਾਨ ਡਿਪਟੀ ਡਾਇਰੈਕਟਰ ਡਾ. ਕਰਮਜੀਤ ਸਿੰਘ ਨੇ ਪਸ਼ੂਆਂ ਦੀ ਨਵੀਂ ਨਸਲ ਸੁਧਾਰ ਅਤੇ ਸਾਂਭ ਸੰਭਾਲ ਦੇ ਤਰੀਕੇ ਅਤੇ ਗਊਸ਼ਾਲਾ ਵਿੱਚ ਕੰਮ ਕਰਦੇ ਮਜਦੂਰਾਂ, ਪ੍ਰਬੰਧਕਾਂ ਨੂੰ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਇਲਾਜ਼ ਤੋਂ ਜਾਣੂ ਕਰਵਾਇਆ। ਕੈਪ ਦੌਰਾਨ ਬਾਬਾ ਨਾਨਕ ਗਊਸ਼ਾਲਾ ਮਾਨਸਾ ਦੀ ਕਮੇਟੀ ਵੱਲੋ ਡਾਕਟਰਾਂ ਅਤੇ ਪਸ਼ੂ ਪਾਲਣ ਵਿਭਾਗ ਵੱਲੋ ਇਹ ਕੈਂਪ ਆਯੋਜਿਤ ਕਰਨ ਲਈ ਸ਼ਲਾਘਾ ਕੀਤੀ ਗਈ ਕਮੇਟੀ ਵੱਲੋ ਡਾਕਟਰਾਂ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਦੌਰਾਨ ਡਾਕਟਰਾਂ ਦੀ ਟੀਮ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਗਊਸ਼ਾਲਾ ਦੇ ਪ੍ਰਧਾਨ ਗਊਸ਼ਾਲਾ ਦੇ ਪ੍ਰਧਾਨ ਕਮਲ ਭੂਸ਼ਨ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਉਹ ਗਊ ਸੇਵਾ ਸੰਭਾਲ ਲਈ ਵੱਧ ਤੋ ਵੱਧ ਸਹਿ...
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲੋਕਾਂ ਨੂੰ ਲਿੰਗ ਅਨੁਪਾਤ ‘ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ ਦਾ ਸੱਦਾ

National, Politics, Punjab, Trending
ਪਟਿਆਲਾ, 13 ਜਨਵਰੀ: ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਸੂਬਾ ਵਾਸੀਆਂ ਨੂੰ ਸੱਦਾ ਦਿੱਤਾ ਹੈ ਕਿ ਉਹ ਲਿੰਗ ਅਨੁਪਾਤ 'ਚ ਹੋਰ ਸੁਧਾਰ ਲਿਆਉਣ ਲਈ ਲਾਮਬੰਦ ਹੋਣ। ਡਾ. ਬਲਬੀਰ ਸਿੰਘ, ਰਾਜ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਮਨਾਉਣ ਲਈ ਪਟਿਆਲਾ ਵਿਖੇ ਕਰਵਾਏ ਰਾਜ ਪੱਧਰੀ ਸਮਾਗਮ ਮੌਕੇ ਧੀਆਂ ਦਾ ਸਨਮਾਨ ਕਰਨ ਪੁੱਜੇ ਹੋਏ ਸਨ। ਇਸ ਦੌਰਾਨ ਉਨ੍ਹਾਂ ਨੇ ਲੋਹੜੀ ਦੇ ਤਿਉਹਾਰ ਦੀ ਵਧਾਈ ਦਿੰਦਿਆਂ ਪਟਿਆਲਾ ਸ਼ਹਿਰ ਤੇ ਨੇੜਲੇ ਇਲਾਕਿਆਂ 'ਚੋਂ ਪੁੱਜੀਆਂ ਮਾਵਾਂ ਤੇ ਧੀਆਂ ਦਾ ਪੰਜਾਬ ਸਰਕਾਰ ਦੀ ਤਰਫੋਂ ਸਨਮਾਨ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ 'ਤੇ ਚੰਗੀ ਕਾਰਗੁਜ਼ਾਰੀ ਦਿਖਾਉਣ ਵਾਲੀਆਂ ਆਸ਼ਾ ਵਰਕਰਾਂ ਦਾ ਵੀ ਸਨਮਾਨ ਕੀਤਾ ਗਿਆ। ਇਸ ਮੌਕੇ ਵਿਸ਼ੇਸ਼ ਸਕੱਤਰ -ਕਮ- ਐਮ.ਡੀ.ਐਨ.ਐਚ.ਐਮ ਘਣਸ਼ਿਆਮ ਥੋਰੀ, ਪਟਿਆਲਾ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਡਿਪਟੀ ਮੇਅਰ ਜਗਦੀਪ ਸਿੰਘ ਜੱਗਾ, ਡਾਇਰੈਕਟਰ ਸਿਹਤ ਸੇਵਾਵਾਂ ਪਰਿਵਾਰ ਭਲਾਈ ਪੰਜਾਬ ਡਾ. ਜਸਮਿੰਦਰ, ਡਾਇਰੈਕਟਰ ਐਨ.ਐਚ.ਐਮ ਡਾ. ਬਲਵਿੰਦਰ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ ਡਾ....
ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

ਰਾਸ਼ਟਰੀ ਬਾਲ ਸਵਾਸਥ ਕਰਿਆਕਰਮ ਸਬੰਧੀ ਹੋਈ ਅਹਿਮ ਮੀਟਿੰਗ

National, Politics, Punjab, Trending
ਤਰਨ ਤਾਰਨ,  12 ਜਨਵਰੀ: ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲਾ ਟੀਕਾਕਰਨ ਅਫਸਰ ਡਾਕਟਰ ਵਰਿੰਦਰ ਪਾਲ ਕੌਰ ਦੇ ਯੋਗ ਅਗਵਾਈ ਹੇਠ ਦਫਤਰ ਸਰਜਨ ਵਿਖੇ ਰਾਸ਼ਟਰੀ ਬਾਲ ਸਵਾਸਥ ਕਰਿਆਕਰਮ (ਆਰ. ਬੀ. ਐਸ. ਕੇ) ਨਾਲ ਸੰਬੰਧਿਤ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੌਕੇ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਸਿਹਤ ਪ੍ਰੋਗਰਾਮ ਬਾਰੇ ਸਕੂਲਾਂ ਦੇ ਵਿੱਚ ਵਿਦਿਆਰਥੀ ਦੀ ਸਿਹਤ ਜਾਂਚ ਅਤੇ ਜਾਗਰੂਕਤਾ ਫੈਲਾਉਣ ਦੀ ਹਿਦਾਇਤ ਕੀਤੀ ਗਈ। ਇਸ ਮੌਕੇ ਆਪਣੇ ਸੰਬੋਧਨ ਦੇ ਵਿੱਚ ਸਿਵਿਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਕਿਹਾ ਕਿ ਵਿਭਾਗ ਵੱਲੋਂ ਚਲਾਏ ਜਾ ਰਹੇ ਸਾਂਸ ਅਤੇ 100 ਦੀਨੀ ਟੀਬੀ  ਜਾਗਰੂਕਤਾ ਮੁਹਿੰਮ ਬਾਰੇ ਸਕੂਲਾਂ ਦੇ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਫਲਾਈ ਜਾਵੇ। ਉਹਨਾਂ ਕਿਹਾ ਕਿ ਆਰਬੀਐਸਕੇ ਦੀਆਂ ਟੀਮਾਂ ਜਦੋਂ ਵੀ ਸਕੂਲਾਂ ਅਤੇ ਆਗਣਵਾੜੀ ਕੇਂਦਰਾਂ ਦਾ ਦੌਰਾ ਕਰਦੀਆਂ ਹਨ ਤਾਂ ਸਾਂਸ ਪ੍ਰੋਗਰਾਮ, ਟੀਬੀ ਪ੍ਰੋਗਰਾਮ ਅਤੇ ਟੀਕਾਕਰਨ ਪ੍ਰੋਗਰਾਮ ਬਾਰੇ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਨਾਲ ਜਰੂਰ ਗ...
ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

ਡੀ ਸੀ ਮੁਕਤਸਰ ਨੇ ਨਸ਼ਾ ਵੇਚਣ ਵਾਲੇ 3 ਤਸਕਰ ਕੀਤੇ ਕਾਬੂ

Crime, National, Politics, Punjab, Trending
ਸ੍ਰੀ ਮੁਕਤਸਰ ਸਾਹਿਬ 12  ਜਨਵਰੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਰਾਜੇਸ਼ ਤ੍ਰਿਪਾਠੀ ਨੇ  ਅੱਜ ਗੁਰੂਦੁਆਰਾ ਸ੍ਰੀ ਟੁੱਟੀ ਗੰਢੀ ਸਾਹਿਬ  ਦੀ ਹਦੂਦ ਅੰਦਰ ਅਤੇ ਸਥਾਨਕ ਗੁਰੂ ਗੋਬਿੰਦ ਸਿੰਘ ਪਾਰਕ, ਕੋਟਕਪੂਰਾ ਰੋਡ ਵਿਖੇ ਗੁਪਤ ਸੂਚਨਾ ਦੇ ਆਧਾਰ ‘ਤੇ  3 ਤਸਕਰਾਂ ਨੂੰ ਕਾਬੂ ਕੀਤਾ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਦੱਸਿਆ ਕਿ  ਗੁਰੂਦੁਆਰਾ ਸਾਹਿਬ ਦੀ ਬੇਅਦਬੀ ਨੂੰ ਰੋਕਣ ਲਈ ਇਥੇ ਕਿਸੇ ਵੀ ਪ੍ਰਕਾਰ ਦਾ ਨਸ਼ੇ ਦੀ ਤਸਕਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਤਸਕਰਾਂ ਨੂੰ ਪੁਲਿਸ ਹਵਾਲੇ ਕਰਦਿਆਂ  ਪੁਲਿਸ ਪ੍ਰਸ਼ਾਸਨ ਨੂੰ ਸਖ਼ਤ ਹਦਾਇਤ ਕੀਤੀ ਗਈ ਹੈ ਕਿ ਇਹਨਾਂ ਖ਼ਿਲਾਫ ਬਣਦੀ ਕਾਰਵਾਈ ਕੀਤੀ ਜਾਵੇ। ਉਹਨਾਂ ਅੱਗੇ ਆਖਿਆ ਕਿ ਨਸ਼ੇ ਦੀ ਤਸਕਰੀ ਕਰਨ ਵਾਲੇ ਨੂੰ ਕਦੇ ਵੀ ਬਖਸ਼ਿਆ ਨਹੀਂ ਜਾਵੇਗਾ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਤੁਹਾਡੇ ਨਜ਼ਦੀਕ ਕੋਈ ਨਸ਼ਾ ਵੇਚਦਾ ਹੈ ਜਾਂ ਕੋਈ ਵਿਅਕਤੀ ਨਸ਼ੇ ਦਾ ਆਦੀ ਹੈ ਤਾਂ ਤੁਸੀਂ ਉਸਦੀ ਸੂਚਨਾ ਪੁਲਿਸ ਨੂੰ ਦਿਓ। ਜਾਣਕਾਰੀ ਦੇਣ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ।...
ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 15ਵੇਂ ਕੋਰਸ ਲਈ ਦਾਖ਼ਲਾ ਪ੍ਰੀਖਿਆ ‘ਚ 3300 ਤੋਂ ਵੱਧ ਉਮੀਦਵਾਰ ਬੈਠੇ; ਸਿਖਲਾਈ ਲਈ 48 ਉਮੀਦਵਾਰ ਚੁਣੇ ਜਾਣਗੇ

National, Politics, Punjab, Trending
ਚੰਡੀਗੜ੍ਹ, 12 ਜਨਵਰੀ: ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ, ਐਸ.ਏ.ਐਸ. ਨਗਰ (ਮੋਹਾਲੀ) ਵਿਖੇ ਸ਼ੁਰੂ ਹੋਣ ਵਾਲੇ 15ਵੇਂ ਕੋਰਸ ਲਈ ਅੱਜ ਲਈ ਗਈ ਦਾਖ਼ਲਾ ਪ੍ਰੀਖਿਆ ਵਿੱਚ 3329 ਉਮੀਦਵਾਰ ਬੈਠੇ। ਇਸ ਸਾਲ ਰਿਕਾਰਡ ਗਿਣਤੀ ਵਿੱਚ ਮੁੰਡਿਆਂ (4128) ਵੱਲੋਂ ਇਸ ਦਾਖਲਾ ਪ੍ਰੀਖਿਆ ਲਈ ਰਜਿਸਟਰੇਸ਼ਨ ਕਰਵਾਈ ਗਈ। ਇਹ ਸਫ਼ਲਤਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਠੋਸ ਯਤਨਾਂ ਅਤੇ ਸੰਸਥਾ ਦੀ ਉੱਚ ਸਫਲਤਾ ਸਦਕਾ ਮਿਲੀ। ਦੱਸਣਯੋਗ ਹੈ ਕਿ ਇਹ ਸੰਸਥਾ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦੀ ਅਗਵਾਈ ਵਾਲੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਅਧੀਨ ਚੱਲ ਰਹੀ ਹੈ। ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ ਡਾਇਰੈਕਟਰ ਮੇਜਰ ਜਨਰਲ (ਸੇਵਾਮੁਕਤ) ਅਜੈ ਐਚ ਚੌਹਾਨ, ਵੀ.ਐਸ.ਐਮ., ਨੇ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ ਵਿਖੇ ਸਥਾਪਤ ਕੀਤੇ ਪ੍ਰੀਖਿਆ ਕੇਂਦਰ ਦਾ ਅਚਨਚੇਤ ਦੌਰਾ ਕੀਤਾ। ਇਸ ਦਾਖਲਾ ਪ੍ਰੀਖਿਆ ਲਈ ਸਕੂਲ ਆਫ਼ ਐਮੀਨੈਂਸ, ਫੇਜ਼-3ਬੀ1, ਮੋਹਾਲੀ, ਪੁਲਿਸ ਡੀ.ਏ.ਵੀ. ਪਬਲਿਕ ਸਕੂਲ, ਪੀ.ਏ....
ਬੈਕਫਿੰਕੋ ਵੱਲੋਂ ਸਵੈ-ਰੋਜ਼ਗਾਰ ਦੀ ਸਥਾਪਤੀ ਲਈ 59 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ : ਸੰਦੀਪ ਸੈਣੀ

ਬੈਕਫਿੰਕੋ ਵੱਲੋਂ ਸਵੈ-ਰੋਜ਼ਗਾਰ ਦੀ ਸਥਾਪਤੀ ਲਈ 59 ਲੱਖ ਰੁਪਏ ਦੇ ਕਰਜ਼ੇ ਪ੍ਰਵਾਨ : ਸੰਦੀਪ ਸੈਣੀ

National, Politics, Punjab, Trending
ਹੁਸ਼ਿਆਰਪੁਰ, 12 ਜਨਵਰੀ : ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੇ ਚੇਅਰਮੈਨ ਸੰਦੀਪ ਸੈਣੀ ਨੇ ਦੱਸਿਆ ਕਿ ਕਾਰਪੋਰੇਸ਼ਨ ਵੱਲੋਂ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਬਿਨੈਕਾਰਾਂ ਨੂੰ ਸਵੈ-ਰੋਜ਼ਗਾਰ ਸਥਾਪਤ ਕਰਨ ਲਈ ਘੱਟ ਵਿਆਜ ਦੀਆਂ ਦਰ੍ਹਾਂ ’ਤੇ 59 ਲੱਖ ਰੁਪਏ ਦੇ ਕਰਜ਼ੇ ਲਈ ਅਰਜ਼ੀਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਪੱਛੜੀਆਂ ਸ਼੍ਰੇਣੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਦੇ ਚੇਅਰਮੈਨ ਸੰਦੀਪ ਸੈਣੀ ਨੇ ਅੱਜ ਇੱਥੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਾਰਪੋਰੇਸ਼ਨ ਦੇ ਜਿਲਾ ਦਫਤਰ ਵਲੋੰ ਲੰਘੀ 9 ਜਨਵਰੀ ਨੂੰ ਸਥਾਨਕ ਜ਼ਿਲ੍ਹਾ ਭਲਾਈ ਦਫਤਰ ਵਿਖੇ ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਕਰਵਾਈ ਗਈ, ਜਿਸ ਵਿੱਚ ਕਮੇਟੀ ਵਲੋੰ ਇਨ੍ਹਾਂ ਕਰਜਿਆ ਲਈ ਬਿਨੈ-ਪੱਤਰਾਂ ਨੂੰ ਮਨਜ਼ੂਰੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪੱਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਨਾਲ ਸਬੰਧਤ ਬਿਨੈਕਾਰਾਂ ਵਲੋਂ ਸਕਰੀਨਿੰਗ ਕਮੇਟੀ ਦੀ ਮੀਟਿੰਗ ਵਿੱਚ ਹਿੱਸਾ ਲਿਆ ਗਿਆ, ਜਿੱਥੇ ਵੱਖ—ਵੱਖ ਕਾਰੋਬਾਰ ਖੋਲ੍ਹਣ ਸਬੰਧੀ ਕਰਜ...
Crime, National, Politics, Punjab, Trending
ਚੰਡੀਗੜ੍ਹ, 12 ਜਨਵਰੀ ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਮੁਹਾਲੀ ਆਬਕਾਰੀ ਟੀਮ ਅਤੇ ਮੁਹਾਲੀ ਪੁਲੀਸ ਦੀ ਸ਼ਮੂਲੀਅਤ ਵਾਲੇ ਵਿਸ਼ੇਸ਼ ਅਪ੍ਰੇਸ਼ਨ ਗਰੁੱਪ ਨੇ ਹੰਡੇਸਰਾ ਨੇੜੇ ਇੱਕ ਟਰੱਕ ਨੂੰ ਰੋਕ ਕੇ “ਸਿਰਫ਼ ਚੰਡੀਗੜ੍ਹ ਵਿੱਚ ਵਿਕਰੀ ਲਈ” ਵਜੋਂ ਮਾਰਕ ਕੀਤੀਆਂ 220 ਸ਼ਰਾਬ ਦੀਆਂ ਪੇਟੀਆਂ ਜ਼ਬਤ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਇਹ ਅਪਰੇਸ਼ਨ ਚੰਡੀਗੜ੍ਹ (ਯੂ.ਟੀ.) ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਦੇ ਅਪਰਾਧ ਨਾਲ ਨਜਿੱਠਣ ਲਈ ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਵਿੱਚ ਚਲਾਈ ਗਈ ਵਿਸ਼ੇਸ਼ ਮੁਹਿੰਮ ਦਾ ਹਿੱਸਾ ਹੈ। ਆਬਕਾਰੀ ਤੇ ਕਰ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਕਾਰਵਾਈ ਦਾ ਵੇਰਵਾ ਦਿੰਦਿਆਂ ਦੱਸਿਆ ਕਿ ਇਹ ਕਾਰਵਾਈ ਹਾਲ ਹੀ ਦੇ ਸਮੇਂ ਵਿੱਚ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਦੀ ਤਸਕਰੀ ਵਿਰੁੱਧ ਕੀਤੀਆਂ ਗਈਆਂ 6 ਵੱਡੀਆਂ  ਵਿੱਚੋਂ ਇੱਕ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿੱਚ ਮਿਤੀ 11.01.2025 ਨੂੰ ਪੰਜਾਬ ਆਬਕਾਰੀ ਐਕਟ, 1914 ਦੀ ਧਾਰਾ 61(1)(14) ਅਤੇ 78(2) ਤਹਿਤ ਐਫਆਈਆਰ ਨੰਬਰ 01 ਥਾਣਾ ਹੰਡੇਸਰਾ ਵਿਖੇ ਦਰਜ ਕੀਤ...
ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ ਕੀਤੀ ਗਈ ਟੀਬੀ ਸਕਰੀਨਿੰਗ: ਸਿਵਲ ਸਰਜਨ ਡਾ. ਗੁਤਪ੍ਰੀਤ ਸਿੰਘ ਰਾਏ

ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ ਕੀਤੀ ਗਈ ਟੀਬੀ ਸਕਰੀਨਿੰਗ: ਸਿਵਲ ਸਰਜਨ ਡਾ. ਗੁਤਪ੍ਰੀਤ ਸਿੰਘ ਰਾਏ

National, Politics, Punjab, Trending
ਤਰਨ ਤਾਰਨ: ਜ਼ਿਲਾ ਤਰਨ ਤਾਰਨ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆਂ ਜ਼ਿਲੇ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਜੀ ਦੀ ਰਹਿਨੁਮਾਈ ਅਤੇ ਜਿਲਾ ਟੀਬੀ ਅਫਸਰ ਡਾਕਟਰ ਰਾਜਬੀਰ ਸਿੰਘ ਦੀ ਅਗਵਾਈ ਹੇਠ 100 ਦਿਨਾਂ ਟੀਬੀ ਜਾਗਰੂਕਤਾ ਮੁਹਿੰਮ ਤਹਿਤ ਭਾਈ ਵੀਰ ਸਿੰਘ ਜੀ ਬਿਰਧ ਆਸ਼ਰਮ ਵਿਖ਼ੇ ਬਜ਼ੁਰਗਾਂ ਦੀ ਟੀਬੀ ਜਾਂਚ ਕੀਤੀ ਗਈ। ਇਸ ਮੌਕੇ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ.ਰਾਏ ਨੇ ਦੱਸਿਆ ਕਿ ਤਪਦਿਕ  ਰੋਗ ਦੀ ਰੋਕਥਾਮ ਲਈ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ 100 ਦਿਨਾਂ ਲਈ ਟੀਬੀ  ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ ਅਤੇ ਇਸ ਮੁਹਿੰਮ ਦਾ ਮੁੱਖ ਮੰਤਵ ਨਾਗਰਿਕਾਂ ਨੂੰ ਤਪਦਿਕ ਰੋਗ  ਦੇ ਲਛਣਾਂ ਅਤੇ ਬਚਾਅ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਹਨਾਂ ਦੱਸਿਆ ਕਿ ਬਿਰਧ ਆਸ਼ਰਮ ਵਿਖ਼ੇ ਬਜ਼ੁਰਗ ਵਿਆਕਤੀਆਂ ਦੀ ਟੀਬੀ ਜਾਂਚ ਕੀਤੀ ਗਈ ਅਤੇ ਉਹਨਾਂ ਨੂੰ ਤਪਦੀਕ ਦੇ ਰੋਗ ਬਾਰੇ ਜਾਗਰੂਕ ਕੀਤਾ ਗਿਆ। ਉਹਨਾਂ ਦੱਸਿਆ ਕਿ ਜ਼ਿਲੇ ਦੇ ਵਿੱਚ ਇਹ ਪ੍ਰੋਗਰਾਮ ਦੌਰਾਨ ਸਿਹਤ ਕਰਮੀਆਂ ਵੱਲੋਂ ਟੀਬੀ ਰੋਗ ਦੇ ਮਰੀਜ਼ਾਂ ਦੀ ਸ਼ਨਾਖਤ ਕਰਨ ਦੇ...
ਖ਼ੁਸ਼ਖ਼ਬਰ: ਦਹਾਕਿਆਂ ਦੀ ਮੰਗ ਹੋਈ ਪੂਰੀ, ਹਰੀਗੜ੍ਹ ਅਤੇ ਬਡਬਰ ਦੇ ਖੇਤਾਂ ਨੂੰ ਸਿੰਜੇਗਾ ਨਹਿਰੀ ਪਾਣੀ

ਖ਼ੁਸ਼ਖ਼ਬਰ: ਦਹਾਕਿਆਂ ਦੀ ਮੰਗ ਹੋਈ ਪੂਰੀ, ਹਰੀਗੜ੍ਹ ਅਤੇ ਬਡਬਰ ਦੇ ਖੇਤਾਂ ਨੂੰ ਸਿੰਜੇਗਾ ਨਹਿਰੀ ਪਾਣੀ

National, Politics, Punjab, Trending
ਬਰਨਾਲਾ, 12 ਜਨਵਰੀ       ਪਿੰਡ ਹਰੀਗੜ੍ਹ ਵਿੱਚ ਹਰੀਗੜ੍ਹ ਨਹਿਰ (ਮੇਨ ਕੋਟਲਾ ਬ੍ਰਾਂਚ) ਤੋਂ ਮੋਘਾ ਕੱਢਣ ਨਾਲ ਪਿੰਡ ਵਾਸੀਆਂ ਦੀ ਦਹਾਕਿਆਂ ਦੀ ਮੰਗ ਅੱਜ ਪੂਰੀ ਹੋਈ ਹੈ ਤੇ ਹੁਣ ਪਿੰਡ ਹਰੀਗੜ੍ਹ ਅਤੇ ਬਡਬਰ ਦੇ ਕਰੀਬ 500 ਏਕੜ ਰਕਬੇ ਨੂੰ ਸਿੱਧਾ ਮੋਘੇ 'ਚੋਂ ਨਹਿਰੀ ਪਾਣੀ ਮਿਲੇਗਾ।          ਇਹ ਪ੍ਰਗਟਾਵਾ ਅੱਜ ਸੰਸਦ ਮੈਂਬਰ ਸੰਗਰੂਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਪਿੰਡ ਹਰੀਗੜ੍ਹ ਵਿੱਚ ਨਹਿਰੀ ਮੋਘੇ ਦਾ ਉਦਘਾਟਨ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਹਰੀਗੜ੍ਹ ਵਿਚੋਂ ਨਹਿਰ ਤਾਂ ਲੰਘਦੀ ਸੀ, ਪਰ ਖੇਤਾਂ ਨੂੰ ਸਿੱਧਾ ਨਹਿਰੀ ਪਾਣੀ ਨਹੀਂ ਮਿਲਦਾ ਸੀ ਤੇ ਅੱਜ ਮੋਘੇ ਦੇ ਉਦਘਾਟਨ ਨਾਲ ਪਿੰਡ ਵਾਸੀਆਂ ਦੀ ਦਹਾਕਿਆਂ ਦੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਮੋਘੇ ਨਾਲ ਕਰੀਬ 200 ਏਕੜ ਅਜਿਹੇ ਰਕਬੇ ਨੂੰ ਪਾਣੀ ਮਿਲੇਗਾ ਜਿਸ ਨੂੰ ਕਦੇ ਵੀ ਨਹਿਰੀ ਪਾਣੀ ਨਸੀਬ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਖੇਤਾਂ ਨੂੰ ਨਹਿਰੀ ਪਾਣੀ ਪਹੁੰਚਾਉਣ ਲਈ ਜ਼ਮੀਨਦੋਜ਼ ਪਾਇਪ ਪਾਉਣ ਦਾ ਕੰਮ ਜੰਗੀ ਪੱਧਰ 'ਤੇ ਚੱਲ ਰਿਹਾ ਹੈ। ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ...
ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

ਮਾਘੀ ਮੇਲੇ ਸਬੰਧੀ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਰਿਵਿਊ ਮੀਟਿੰਗ

National, Politics, Punjab, Trending
ਸ਼੍ਰੀ ਮੁਕਤਸਰ ਸਾਹਿਬ  12 ਜਨਵਰੀ                             ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮਾਘੀ ਮੇਲੇ ਦੇ ਅਗੇਤੇ ਪ੍ਰਬੰਧਾਂ ਸਬੰਧੀ ਰਿਵਿਊ ਮੀਟਿੰਗ ਸ੍ਰੀ ਰਾਜੇਸ਼ ਤ੍ਰਿਪਾਠੀ  ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ  ਹੋਈ।                        ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ, ਸ੍ਰੀ ਮੁਕਤਸਰ ਸਾਹਿਬ ਨੇ ਕਿਹਾ ਕਿ ਮਾਘੀ ਦਾ ਮੇਲਾ ਇੱਕ ਪਵਿੱਤਰ ਤੇ ਇਤਿਹਾਸਕ ਮੇਲਾ ਹੈ ਅਤੇ ਇਸ ਮੇਲੇ ਨੂੰ ਸਫਲ ਬਨਾਉਣ ਲਈ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾਣਗੇ।                    ਮੀਟਿੰਗ ਉਪਰੰਤ ਡਿਪਟੀ ਕਮਿਸ਼ਨਰ ਨੇ ਸ਼ਹਿਰ ਵਿੱਚ ਬਣਾਏ ਗਏ ਆਰਜੀ ਬੱਸ ਸਟੈਂਡਾਂ ਅਤੇ ਮੇਲੇ ਲਈ ਬਣਾਈਆਂ ਗਈਆਂ ਵੱਖ-ਵੱਖ ਪਾਰਕਿੰਗਾਂ ਦਾ ਜਾਇਜਾ ਲਿਆ। ਇਸ ਤੋਂ ਇਲਾਵਾ ਮਲੋਟ ਰੋਡ, ਬਠਿੰਡਾ ਰੋਡ, ਕੋਟਕਪੂਰਾ ਰੋਡ ਅਤੇ ਮੇਲੇ ਵਾਲੀ ਥਾਂ ਦਾ ਜਾਇਜਾ ਲੈਂਦਿਆਂ ਉਨ੍ਹਾਂ ਮੇਲਾ ਪ੍ਰਬੰਧਕ ਨੂੰ ਹਦਾਇਤ ਕੀਤੀ ਕਿ ਮੇਲੇ ਵਿੱਚ ਪੀਣ ਵਾਲਾ ਪਾਣੀ, ਅੱਗ ਬਝਾਉ ਯੰਤਰ ਆਦਿ ਦਾ ਇੰਤਜਾਮ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ...