ਸੜਕੀ ਹਾਦਸਿਆਂ ਵਿੱਚ ਜ਼ਖਮੀ ਮਰੀਜ਼ਾਂ ਨੂੰ ਫ਼ਰਿਸ਼ਤੇ ਸਕੀਮ ਤਹਿਤ ਮਿਲੇਗਾ ਮੁਫ਼ਤ ਇਲਾਜ
ਬਰਨਾਲਾ, 10 ਜਨਵਰੀ
ਸ. ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਅਤੇ ਡਾ. ਬਲਵੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਸੜਕੀ ਹਾਦਸਿਆਂ ਵਿੱਚ ਜਖ਼ਮੀ ਮਰੀਜ਼ਾਂ ਨੂੰ ਫਰਿਸ਼ਤੇ ਸਕੀਮ ਤਹਿਤ ਮੁਫ਼ਤ ਇਲਾਜ ਦਿੱਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ. ਬਲਦੇਵ ਸਿੰਘ ਸੰਧੂ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਸ ਸਕੀਮ ਤਹਿਤ ਸਰਕਾਰ ਵੱਲੋਂ ਸੜਕੀ ਹਾਦਸਿਆਂ ਦੌਰਾਨ 'ਗੋਲਡਨ ਆਵਰ' ਸਮੇਂ ਹਾਦਸਾ ਪੀੜਤਾਂ ਦਾ ਨੇੜਲੇ ਸਰਕਾਰੀ ਹਸਪਤਾਲਾਂ ਸਮੇਤ ਪ੍ਰਾਈਵੇਟ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਕਰਵਾ ਕੇ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ।
ਸਿਵਲ ਸਰਜਨ ਨੇ ਦੱਸਿਆ ਕਿ 'ਗੋਲਡਨ ਆਵਰ' ਸੜਕ ਦੁਰਘਟਨਾ ਤੋਂ ਬਾਅਦ ਪਹਿਲਾਂ ਮਹੱਤਵਪੂਰਨ ਘੰਟਾ ਹੁੰਦਾ ਹੈ ਜਿਸ ਦੌਰਾਨ ਜੇਕਰ ਕਿਸੇ ਗੰਭੀਰ ਜ਼ਖਮੀ ਵਿਅਕਤੀ ਨੂੰ ਡਾਕਟਰੀ ਇਲਾਜ ਮਿਲ ਜਾਵੇ ਤਾਂ ਉਸ ਦੀ ਜਾਨ ਬਚਣ ਦੀ ਸੰਭਾਵਨਾ ਬਹੁਤ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿਖੇ 6 ਸਰਕਾਰੀ ਹਸਪਤਾਲਾਂ ਤੋਂ ਇਲਾਵਾ 5 ਸੂਚੀਬੱਧ ਪ੍ਰਾਈਵੇਟ ਹਸਪਤਾਲਾਂ 'ਚ ਮੁਫ਼ਤ ਇਲਾਜ ਕਰਵਾਇਆ ਜਾ ਸਕਦਾ ਹੈ।
ਡਾ. ਗੁਰਮਿੰ...








