ਪੰਜਾਬ ਸਰਕਾਰ ਦੀ ਫਰਿਸ਼ਤੇ ਸਕੀਮ ਪੰਜਾਬ ਦੇ ਲੋਕਾਂ ਲਈ ਵਰਦਾਨ: ਡਾ ਲਹਿੰਬਰ ਰਾਮ
ਫਾਜਿਲਕਾ 10 ਜਨਵਰੀ
ਪੰਜਾਬ ਸਰਕਾਰ ਸੜਕ ਹਾਦਸਿਆਂ ਵਿੱਚ ਜ਼ਖਮੀ ਹੋਣ ਕਾਰਨ ਮੌਤਾਂ ਨੂੰ ਘਟਾਉਣ ਅਤੇ ਉਪਲਬਧ ਸਰਕਾਰੀ/ਪੈਨਲ ਪ੍ਰਾਈਵੇਟ ਹਸਪਤਾਲਾਂ ਵਿੱਚ ਜਲਦੀ, ਸੁਵਿਧਾ ਜਨਕ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਫਰਿਸ਼ਤੇ ਸਕੀਮ ਸ਼ੁਰੂ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾ ਲਹਿੰਬਰ ਰਾਮ ਨੇ ਦੱਸਿਆ ਕਿ ਸਰਕਾਰ ਵੱਲੋਂ ਮਨੁੱਖੀ ਜਾਨਾਂ ਬਚਾਉਣ ਲਈ ਕੀਤਾ ਗਿਆ ਇਹ ਉਪਰਾਲਾ ਕਈ ਅਨਮੋਲ ਜਾਨਾਂ ਬਚਾਉਣ ਵਿੱਚ ਸਹਾਈ ਹੋ ਰਿਹਾ ਹੈ। ਉਹਨਾਂ ਕਿਹਾ ਕਿ ਹਸਪਤਾਲਾਂ ਅਤੇ ਪੁਲਿਸ ਦੀ ਪੁੱਛ ਗਿੱਛ ਤੋਂ ਬਚਣ ਲਈ ਲੋਕ ਜਖਮੀ ਵਿਅਕਤੀਆਂ ਨੂੰ ਲੈ ਕੇ ਜਾਣ ਵਿੱਚ ਝਿਜਕਦੇ ਸਨ, ਜਿਸ ਕਰਕੇ ਕਈ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਸਨ। ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਫਰਿਸ਼ਤੇ ਸਕੀਮ ਅਧੀਨ ਸੂਬੇ ਦੇ 384 ਹਸਪਤਾਲਾਂ ਨੂੰ ਇਮਪੈਨਲਡ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 146 ਸਰਕਾਰੀ ਅਤੇ 238 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਉਹਨਾਂ ਕਿਹਾ ਕਿ ਜਿਲ੍ਹਾ ਫਾਜਿਲਕਾ ਵਿੱਚ 6 ਸਰਕਾਰੀ ਅਤੇ 3 ਪ੍ਰਾਈਵੇਟ (ਲੂਨਾ ਹਸਪਤਾਲ ਅਬੋਹਰ, ਗੁਪਤਾ ਹਸਪਤਾਲ ਫਾਜਿਲਕਾ ਅਤੇ ਅਰੋੜਾ ਆਰਥੋ ਹਸਪਤਾਲ ਫਾਜਿਲਕਾ) ਇਸ ਸਕੀਮ ਅਧੀਨ ਸੂਚੀਬੱਧ ਹਨ। ਉਹਨਾਂ ...








