ਬਟਾਲਾ ਵਿਖੇ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਗਣਤੰਤਰ ਦਿਵਸ-ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ
ਬਟਾਲਾ, 9 ਜਨਵਰੀ ( ) ਸਥਾਨਕ ਸਰਕਾਰੀ ਪੋਲੀਟੈਕਨਿਕ ਕਾਲਜ ਬਟਾਲਾ ਦੇ ਰਾਜੀਵ ਗਾਂਧੀ ਖੇਡ ਸਟੇਡੀਅਮ ਵਿਖੇ ਹਰ ਸਾਲ ਦੀ ਤਰਾਂ ਇਸ ਵਾਰ ਵੀ 26 ਜਨਵਰੀ ਨੂੰ ਗਣਤੰਤਰ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਗਣਤੰਤਰ ਦਿਵਸ ਮਨਾਉਣ ਸਬੰਧੀ ਜਗਤਾਰ ਸਿੰਘ ਤਹਿਸੀਲਦਾਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਥਾਨਕ ਬਟਾਲਾ ਕਲੱਬ ਵਿਖੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨਾਂ ਨੇ ਕਿਹਾ ਕਿ ਗਣਤੰਤਰ ਦਿਵਸ ਸਾਡਾ ਕੌਮੀ ਤਿਉਹਾਰ ਹੈ ਅਤੇ ਇਸ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ।
ਉਨਾਂ ਨੇ ਅੱਗੇ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਕੌਮੀ ਝੰਡਾ ਲਹਿਰਾਉਣ ਤੋਂ ਬਾਅਦ ਪੁਲਿਸ ਜਵਾਨਾਂ, ਪੰਜਾਬ ਹੋਮਗਾਰਡ ਅਤੇ ਐੱਨ.ਐੱਨ.ਸੀ. ਕੈਡਿਟਾਂ ਵੱਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਜਾਵੇਗਾ। ਇਸੇ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਬੈਂਡ ਦੇ ਮਾਰਚ ਪਾਸਟ ‘ਚ ਹਿੱਸਾ ਲਿਆ ਜਾਵੇਗਾ। ਉਨਾਂ ਕਿਹਾ ਕਿ ਗਣਤੰਤਰ ਦਿਵਸ ਸਮਾਗਮ ਦੌਰਾਨ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਉਨਾਂ ਅੱਹੇ ਦੱਸਿਆ ਕਿ ਮਾਰਚ ਪਾਸ...








