Shadow

Politics

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025  ਜਾਰੀ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦਾ ਵਿਰਸਾ ਗੁਰਦਾਸਪੁਰ ਕਲੰਡਰ-2025 ਜਾਰੀ

National, Politics, Punjab, Trending
ਗੁਰਦਾਸਪੁਰ, 08 ਜਨਵਰੀ (            ) - ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ ਵੱਲੋਂ ਤਿਆਰ ਕੀਤਾ ਸਾਲ 2025 ਦਾ 'ਵਿਰਸਾ ਕਲੰਡਰ' ਜਾਰੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਦੀਨਾਨਗਰ ਸ. ਜਸਪਿੰਦਰ ਸਿੰਘ, ਆਈ.ਏ.ਐੱਸ., ਸਾਬਕਾ ਵਧੀਕ ਡਿਪਟੀ ਕਮਿਸ਼ਨਰ ਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਜਨਰਲ ਸਕੱਤਰ ਸ. ਤਜਿੰਦਰਪਾਲ ਸਿੰਘ ਸੰਧੂ, ਐੱਸ.ਡੀ.ਐੱਮ. ਡੇਰਾ ਬਾਬਾ ਨਾਨਕ ਸ. ਰਾਜਪਾਲ ਸਿੰਘ ਸੇਖੋਂ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਐਕਸੀਅਨ ਮਾਈਨਿੰਗ ਸ. ਦਿਲਪ੍ਰੀਤ ਸਿੰਘ, ਐਕਸੀਅਨ ਜਲ ਸਪਲਾਈ ਵਿਭਾਗ ਸ੍ਰੀ ਕੰਵਰਜੀਤ‌ ਰੱਤੜਾ ਤੋਂ ਇਲਾਵਾ ਹੋਰ ਜ਼ਿਲ੍ਹਾ ਅਧਿਕਾਰੀ ਅਤੇ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਅਹੁਦੇਦਾਰ ਹਾਜ਼ਰ ਸਨ। ਜ਼ਿਲ੍ਹਾ ਹੈਰੀਟੇਜ ਸੁਸਾਇਟੀ ਦੇ ਵਿਰਸਾ ਕਲੰਡਰ-2025 ਨੂੰ ਜਾਰੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਇਸ ਕਲੰਡਰ ਰਾਹੀਂ ਜ਼ਿਲ੍...
ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ  – ਡਿਪਟੀ ਕਮਿਸ਼ਨਰ

ਜ਼ਿਲ੍ਹੇ ਅਧੀਨ ਸਾਰੇ ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਈਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜਮੀ – ਡਿਪਟੀ ਕਮਿਸ਼ਨਰ

National, Politics, Punjab, Trending
ਸ਼੍ਰੀ ਮੁਕਤਸਰ ਸਾਹਿਬ   8  ਜਨਵਰੀ                                       ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ਸੰਸਥਾਵਾਂ/ਪਲੇਅ-ਵੇ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿੱਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।                                               ਇਸ ਸਬੰਧੀ ਜਾਣਕਾਰੀ ਦਿੰਦਿਆਂ, ਸ਼੍ਰੀ ਰਾਜੇਸ਼ ਤ੍ਰਿਪਾਠੀਜੀ ਡਿਪਟੀ ਕਮਿਸ਼ਨਰ, ਸ਼੍ਰੀ ਮੁਕਤਸਰ  ਸਾਹਿਬ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨਾ ਸ਼ੁਰੂ ਕੀਤੀਆਂ ਗਈਆ ਹਨ।                                                 ਇਹ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫਤਰ ਜ਼ਿਲ੍ਹਾ ਪ੍ਰੋਗਰਾਮ ਅਫਸਰ,ਸ਼੍ਰੀ ਮੁਕਤਸਰ ਸਾਹਿਬ ਜਾਂ ਸਬੰਧਤ ਬਲਾਕ ਦੇ ਸੀ.ਡੀ.ਪੀ.ਓ., ਜਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫ਼ਾਰਮ ਨ...
ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਮੋਟਰ ਸਾਈਕਲ ਵਿਦ ਆਈਸ ਬਾਕਸ ਭੇਂਟ

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਦੇ ਮੱਛੀ ਪਾਲਕਾਂ ਨੂੰ ਮੋਟਰ ਸਾਈਕਲ ਵਿਦ ਆਈਸ ਬਾਕਸ ਭੇਂਟ

National, Politics, Punjab, Trending
ਮਾਲੇਰਕੋਟਲਾ 08 ਜਨਵਰੀ :                ਖੇਤੀਬਾੜੀ ਵਿਭਿੰਨਤਾ ਸਮੇਂ ਦੀ ਮੁੱਖ ਲੋੜ ਹੈ ਅਤੇ ਮੱਛੀ ਪਾਲਣ ਦਾ ਕਿੱਤਾ ਖੇਤੀਬਾੜੀ ਵਿਭਿੰਨਤਾ ਵਿੱਚ ਅਹਿਮ ਰੌਲ ਅਦਾ ਕਰ ਸਕਦਾ ਹੈ । ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ ਪੱਲਵੀ ਨੇ ਪ੍ਰਧਾਨ ਮੰਤਰੀ ਮਤੱਸਿਆ ਸੰਪਦਾ ਯੋਜਨਾ (PMMSY) ਸਕੀਮ ਅਧੀਨ ਸਹਾਇਤਾ ਪ੍ਰਾਪਤ ਇੱਕ ਲਾਭਪਾਤਰੀ ਨੂੰ ਮੋਟਰ-ਸਾਇਕਲ ਵਿਦ ਆਇਸ ਬਾਕਸ ਦੀਆਂ ਚਾਬੀਆ ਸੌਂਪਣ ਮੌਕੇ ਕੀਤੇ । ਉਨ੍ਹਾਂ ਕਿਹਾ ਕਿ ਮੱਛੀ ਪਾਲਣ ਦੇ ਕਿੱਤੇ ਨੂੰ ਸੂਬੇ ਵਿੱਚ ਪ੍ਰਫੁਲਿਤ ਕਰਨ ਲਈ ਮੱਛੀ ਪਾਲਕਾਂ ਨੂੰ ਜਿਥੇ ਸਹੂਲਤਾਵਾਂ ਦਿੱਤੀਆਂ ਜਾਂਦੀਆਂ ਹਨ, ਉਥੇ ਸਵੈ ਰੋਜ਼ਗਾਰ ਕਰਨ ਦੇ ਚਾਹਵਾਨ ਵਿਅਕਤੀਆਂ ਨੂੰ ਵੀ ਮੱਛੀ ਨੂੰ ਟਰਾਂਸਪੋਰਟ ਕਰਨ ਲਈ ਵਾਹਨ ਤੇ ਆਈਸ ਬਾਕਸ ਲਈ 60 ਫ਼ੀਸਦੀ ਤੱਕ ਸਬਸਿਡੀ ਦਿੱਤੀ ਜਾਂਦੀ ਹੈ।          ਉਹਨਾਂ ਕਿਸਾਨਾਂ ਨੂੰ ਮੱਛੀ ਪਾਲਣ ਦਾ ਕਿੱਤਾ ਅਪਣਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਇਸ ਕਿੱਤੇ ਵਿੱਚ ਘੱਟ ਮਿਹਨਤ ਨਾਲ ਜਿਆਦਾ ਮੁਨਾਫਾ ਕਮਾਇਆ ਜਾ ਸਕਦਾ ਹੈ । ਜਿਲ੍ਹਾ ਮਲੇਰਕੋਟਲਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਵੱਲੋਂ ਮੱਛੀ ਪਾਲਣ ਦੇ ਧੰਦੇ ਨੂੰ ...
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋਂ ਪਤੰਗਬਾਜ਼ੀ ਦੇ ਸ਼ੌਕੀਨਾਂ ਨੂੰ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ

National, Politics, Punjab, Trending
ਸੰਗਰੂਰ, 8 ਜਨਵਰੀ: ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਪ੍ਰਸ਼ਾਸਨਿਕ ਅਤੇ ਪੁਲਿਸ ਅਧਿਕਾਰੀਆਂ ਨੂੰ ਲੋਹੜੀ ਅਤੇ ਹੋਰਨਾਂ ਤਿਓਹਾਰਾਂ ਮੌਕੇ ਸਿੰਥੈਟਿਕ ਜਾਂ ਕਿਸੇ ਹੋਰ ਮਾੜੀ ਸਮੱਗਰੀ ਨਾਲ ਬਣੀ ਚਾਇਨਾ ਡੋਰ ਦੀ ਵਿਕਰੀ ਅਤੇ ਵਰਤੋਂ ਉਤੇ ਲਗਾਈ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕਰਨ ਦੀ ਹਦਾਇਤ ਕੀਤੀ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਹੜੀ ਅਤੇ ਬਸੰਤ ਪੰਚਮੀ ਸਾਡੇ ਸਾਰਿਆਂ ਲਈ ਪਾਵਨ ਤੇ ਉਤਸ਼ਾਹਜਨਕ ਤਿਓਹਾਰ ਹਨ ਅਤੇ ਇਸ ਮੌਕੇ ਵੱਡੀ ਗਿਣਤੀ ’ਚ ਬੱਚੇ ਅਤੇ ਨੌਜਵਾਨ ਪਤੰਗਬਾਜ਼ੀ ’ਚ ਹਿੱਸਾ ਲੈਂਦੇ ਹਨ। ਉਨ੍ਹਾਂ ਪਤੰਗਬਾਜ਼ਾਂ ਨੂੰ ਵੀ ਅਪੀਲ ਕੀਤੀ ਕਿ ਪਤੰਗ ਉਡਾਉਣ ਲਈ ਚਾਇਨਾ ਡੋਰ ਦੀ ਵਰਤੋਂ ਨਾ ਕਰਨ ਕਿਉਕਿ ਇਸ ਦੀ ਵਜ੍ਹਾ ਨਾਲ ਕਈ ਵਾਰ ਬਹੁਤ ਵੱਡੇ ਹਾਦਸੇ ਵਾਪਰ ਜਾਂਦੇ ਹਨ ਜੋ ਕਿ ਮਨੁੱਖਤਾ ਦੇ ਨਾਲ-ਨਾਲ ਬੇਜ਼ੁਬਾਨ ਜਾਨਵਰਾਂ ਤੇ ਪੰਛੀਆਂ ਲਈ ਬਹੁਤ ਨੁਕਸਾਨਦੇਹ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪਤੰਗ ਚੜ੍ਹਾਉਣ ਲਈ ਆਮ ਧਾਗੇ ਵਾਲੀ ਰਵਾਇਤੀ ਡੋਰ ਦੀ ਹੀ ਵਰਤੋਂ ਕੀਤੀ ਜਾਵੇ ਤਾਂ ਜੋ ਵਾਤਾਵਰਨ ਨੂੰ ਵੀ ਪਲੀਤ ਹੋਣ ਤੋਂ ਬਚਾਇਆ ਜਾ ਸਕੇ। ਡੀ.ਸੀ. ਸੰਦੀਪ ਰਿਸ਼ੀ ਨੇ ਕਿਹਾ ਕਿ ਪਾਬੰਦੀ ਸਖ਼ਤੀ ਨਾਲ ਲ...
ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ- ਜਸਪ੍ਰੀਤ ਸਿੰਘ ਐਸ.ਡੀ.ਐਮ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਧੂਮ ਧਾਮ ਨਾਲ ਮਨਾਇਆ ਜਾਵੇਗਾ- ਜਸਪ੍ਰੀਤ ਸਿੰਘ ਐਸ.ਡੀ.ਐਮ

National, Politics, Punjab, Trending
ਸ੍ਰੀ ਅਨੰਦਪੁਰ ਸਾਹਿਬ 08 ਜਨਵਰੀ  () ਉਪ ਮੰਡਲ ਪੱਧਰ ਦਾ ਗਣਤੰਤਰਤਾ ਦਿਵਸ ਸਮਾਰੋਹ 26 ਜਨਵਰੀ ਨੂੰ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿਖੇ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਸਮਾਰੋਹ ਦੀਆਂ ਤਿਆਰੀਆਂ ਅਤੇ ਆਈਟਮਾਂ ਦੀ ਚੋਣ 15 ਜਨਵਰੀ ਨੂੰ ਸਵੇਰੇ 11 ਵਜੇ ਚਰਨ ਗੰਗਾ ਸਟੇਡੀਅਮ ਵਿਖੇ ਹੋਵੇਗੀ ਅਤੇ  ਰਿਹਸਲ 22,23 ਜਨਵਰੀ ਨੂੰ ਅਤੇ ਫੁੱਲ ਡਰੈਸ ਰਿਹਸਲ 24 ਜਨਵਰੀ ਨੂੰ ਹੋਵੇਗੀ।      ਇਹ ਜਾਣਕਾਰੀ ਜਸਪ੍ਰੀਤ ਸਿੰਘ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਅਨੰਦਪੁਰ ਸਾਹਿਬ ਨੇ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਇਸ ਵਾਰ ਇਹ ਸਮਾਰੋਹ ਬਹੁਤ ਹੀ ਧੂਮ ਧਾਮ ਨਾਲ ਮਨਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਮੌਕੇ ਸਭ ਤੋ ਪਹਿਲਾ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਵੇਗਾ, ਮਾਰਚ ਪਾਸਟ, ਪੀ.ਟੀ.ਸ਼ੋਅ, ਪਰੇਡ ਦਾ ਨਿਰੀਖਣ ਤੇ ਦੇਸ਼ ਭਗਤੀ/ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਸਮਾਰੋਹ ਵਾਲੇ ਸਥਾਨ ਤੇ ਹੋਵੇਗੀ। ਉਨ੍ਹਾ ਨੇ ਦੱਸਿਆ ਕਿ ਸਮਾਰੋਹ ਵਿਚ ਦੇਸ਼ ਲਈ ਜਾਨਾ ਵਾਰਨ ਵਾਲੇ ਸੁਤੰਤਰਤਾ ਸੈਨਾਨੀਆਂ ਤੇ ਉਨ੍ਹਾਂ ਦੇ ਪਰਿਵਾਰਾ ਨੂੰ ਵਿਸੇਸ਼ ਤੌਰ ਤੇ ਸੱਦਾ ਦਿੱਤਾ ਜਾ...
ਡਿਪਟੀ ਕਮਿਸ਼ਨਰ ਨੇ ਮਮਤਾ ਦਿਵਸ ਮੌਕੇ ਕੈਂਪ ਦਾ ਕੀਤਾ ਦੌਰਾ

ਡਿਪਟੀ ਕਮਿਸ਼ਨਰ ਨੇ ਮਮਤਾ ਦਿਵਸ ਮੌਕੇ ਕੈਂਪ ਦਾ ਕੀਤਾ ਦੌਰਾ

National, Politics, Punjab, Trending
ਫਿਰੋਜ਼ਪੁਰ 08 ਜਨਵਰੀ (                 ) ਆਯੂਸ਼ਮਾਨ ਅਰੋਗਿਆ ਕੇਂਦਰ ਮੱਲਵਾਲ ਕਦੀਮ ਵਿੱਖੇ ਸਿਹਤ ਵਿਭਾਗ ਵੱਲੋਂ ਮਨਾਏ ਜਾ ਰਹੇ ਮਮਤਾ ਦਿਵਸ ਕੈਂਪ ਦਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਦੌਰਾ ਕਰਕੇ ਬੱਚਿਆਂ ਅਤੇ ਗਰਭਵਤੀ ਔਰਤਾਂ ਦੇ ਟੀਕਾਕਰਨ ਅਤੇ ਸਿਹਤ ਸੇਵਾਵਾਂ ਦੀ ਸਮੀਖਿਆ ਕੀਤੀ ਗਈ। ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕੈਂਪ ਵਿੱਚ ਆਏ ਮਰੀਜਾਂ ਦਾ ਹਾਲ ਜਾਣਿਆ ਗਿਆ ਅਤੇ ਸਿਹਤ ਕੇਂਦਰ ਵਿੱਚ ਮਿਲ ਰਹੀਆਂ ਸਿਹਤ ਸੇਵਾਵਾਂ ਬਾਰੇ ਮਰੀਜਾਂ ਨਾਲ ਗੱਲਬਾਤ ਕੀਤੀ ਗਈ।                 ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕੈਂਪ ਵਿੱਚ ਜਾਂਚ ਕਰਵਾਉਣ ਆਈਆਂ ਗਰਭਵਤੀ ਮਹਿਲਾਵਾਂ ਨੂੰ ਜਣੇਪਾ ਸਰਕਾਰੀ ਹਸਪਤਾਲ ਵਿੱਖੇ ਕਰਵਾਉਣ ਲਈ ਪ੍ਰੇਰਿਤ ਕਰਦਿਆਂ ਅਤੇ ਹਾਈ ਰਿਸਕ ਗਰਭਵਤੀ ਮਹਿਲਾਵਾਂ ਨੂੰ ਡਾਕਟਰ ਨਾਲ ਲਗਾਤਾਰ ਸੰਪਰਕ ਵਿੱਚ ਰਹਿਣ ਅਤੇ ਡਾਕਟਰੀ ਸਲਾਹ ਅਨੁਸਾਰ ਆਪਣਾ ਐਚ ਬੀ ਵਧਾਉਣ ਲਈ ਆਯਰਨ ਫੋਲਿਕ ਐਸਿਡ ਦੇ ਨਾਲ ਚੰਗੀ ਖੁਰਾਕ ਦੀ ਹਦਾਇਤ ਵੀ ਦਿੱਤੀ। ਕੈਂਪ ਵਿੱਚ ਬੱਚਿਆਂ ਦਾ ਟੀਕਾਕਾਰਨ ਕਰਵਾਉਣ ਆਏ ਲੋਕਾਂ ਨੂੰ ਸਮੇਂ ਤੇ ਬੱਚਿਆਂ ਦੇ ਟੀਕਾਕਰਨ ਕਰਵਾਉਣ ਦੀ ਹਿਦਾਇਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ...
ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਬੈਠਕ

ਗਣਤੰਤਰ ਦਿਵਸ ਦੇ ਮਹੱਤਵਪੂਰਨ ਦਿਹਾੜੇ ਨੂੰ ਮਨਾਉਣ ਲਈ ਬੈਠਕ

National, Politics, Punjab, Trending
ਪਟਿਆਲਾ, 8 ਜਨਵਰੀ: ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਅੱਜ ਗਣਤੰਤਰ ਦਿਵਸ ਮਨਾਉਣ ਸਬੰਧੀ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਇਸ਼ਾ ਸਿੰਗਲ, ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਅਨੂਪ੍ਰਿਤਾ ਜੌਹਲ, ਐਸ.ਪੀ. ਹਰਬੰਤ ਕੌਰ, ਆਰ.ਟੀ.ਏ ਨਮਨ ਮਾਰਕੰਨ, ਐਸ.ਡੀ.ਐਮ ਪਟਿਆਲਾ ਮਨਜੀਤ ਕੌਰ, ਸਹਾਇਕ ਕਮਿਸ਼ਨਰ (ਜ) ਰਿਚਾ ਗੋਇਲ, ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਬਬਨਦੀਪ ਸਿੰਘ ਤੇ ਦੀਪਜੋਤ ਕੌਰ, ਮੁੱਖ ਮੰਤਰੀ ਫ਼ੀਲਡ ਅਫ਼ਸਰ ਡਾ. ਨਵਜੋਤ ਸ਼ਰਮਾ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ 26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਗਣਤੰਤਰ ਦਿਵਸ ਮਨਾਇਆ ਜਾਣਾ ਹੈ ਅਤੇ ਇਸ ਮਹੱਤਵਪੂਰਨ ਦਿਹਾੜੇ 'ਤੇ ਜਿੱਥੇ ਆਜ਼ਾਦੀ ਘੁਲਾਟੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦਾ ਸਨਮਾਨ ਕੀਤਾ ਜਾਵੇਗਾ, ਉੱਥੇ ਵਿਲੱਖਣ ਸ਼ਖ਼ਸੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਉਨ੍ਹਾਂ ਕਿਹਾ ਕਿ ਗਣਤੰਤਰ ਦਿਵਸ 'ਤੇ ਸਭਿਆਚਾਰਕ ਪ੍ਰੋਗਰਾਮ ਅਤੇ ਵੱਖ ਵੱਖ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਇਸ ਤੋਂ ਇਲਾਵਾ ਦੇਸ਼ ਭਗਤੀ ਨਾਲ ਲਬਰੇਜ਼ ...
ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾ ਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ-ਵਿਧਾਇਕ ਸ਼ੈਰੀ ਕਲਸੀ

ਪੰਜਾਬ ਸਰਕਾਰ ਦਾ ਉਦੇਸ਼ ਵਿਦਿਆਰਥੀਆਂ ਨੂੰ ਕੈਰੀਅਰ-ਅਧਾਰਿਤ ਕੋਰਸਾਂ ਅਤੇ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਵਾ ਕੇ, ਨੌਜਵਾਨਾਂ ਨੂੰ ਸਮਰੱਥ ਬਣਾਉਣਾ-ਵਿਧਾਇਕ ਸ਼ੈਰੀ ਕਲਸੀ

National, Politics, Punjab, Trending
ਬਟਾਲਾ, 8 ਜਨਵਰੀ (  ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਤੇ ਸੁਹਿਰਦ ਅਗਵਾਈ ਵਿੱਚ ਪੰਜਾਬ ਦੇ ਉਚੇਰੀ ਸਿੱਖਿਆ ਵਿਭਾਗ ਨੇ ਸੂਬੇ ਵਿੱਚ ਉਚੇਰੀ ਸਿੱਖਿਆ ਨੂੰ ਪ੍ਰਫੁੱਲਿਤ ਕਰਨ ਦੇ ਮੱਦੇਨਜ਼ਰ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ। ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਵਿਦਿਆਰਥੀਆਂ ਨੂੰ ਕਿੱਤਾ- ਮੁਖੀ ਕੋਰਸ, ਰੁਜ਼ਗਾਰ ਅਤੇ ਸਵੈ-ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਹੈ। ਪੰਜਾਬ ਸਰਕਾਰ ਦੀਆਂ ਸਿੱਖਿਆ ਦੇ ਖੇਤਰ ਵਿੱਚ ਮਹੱਤਵਪੂਰਨ ਪਹਿਲਕਦਮੀਆਂ ਬਾਰੇ ਜਾਣਕਾਰੀ ਦਿੰਦਿਆਂ ਬਟਾਲਾ ਦੇ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸੈਰੀ ਕਲਸੀ ਨੇ ਦੱਸਿਆ ਕਿ ਬਜਟ ਵਿੱਚ ਕਿੱਤਾ-ਮੁਖੀ ਅਤੇ ਹੁਨਰ ਅਧਾਰਤ ਪ੍ਰੋਗਰਾਮ ਲਈ 3.25 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਇਸ ਪ੍ਰੋਗਰਾਮ ਦਾ ਉਦੇਸ਼ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾ ਕੇ  ਰੁਜ਼ਗਾਰ ਪ੍ਰਾਪਤ ਕਰਨ ਦਾ ਰਾਹ ਪੱਧਰਾ ਕਰਨਾ ਹੈ। ਉਨਾਂ ਅੱਗੇ ਦੱਸਿਆ ਕਿ ਕੈਰੀਅਰ ਅਤੇ ਕਾਉਂਸਲਿੰਗ ਸਬੰਧੀ ਇਹ ਸਕੀਮ ਸਰਕਾਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਕਰੀਅਰ ਗਾਈਡੈਂਸ ਅਤੇ ਕਾਊਂਸਲਿੰਗ ਪ੍ਰਦਾਨ ਕਰਨਾ ਹੈ, ਜਿਸ ਲਈ 3....
ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

ਸਿਵਲ ਹਸਪਤਾਲ ਵਿਖੇ ਬਲੱਡ ਬੈਂਕ ਅਤੇ ਡਾਇਲਸਿਸ ਸੇਵਾਵਾਂ ਸ਼ੁਰੂ: ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ

Politics, Punjab
ਤਰਨ ਤਾਰਨ, 8ਜਨਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਜੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੇ ਉਧਮ ਸਦਕਾ ਜ਼ਿਲਾ ਹਸਪਤਾਲ ਤਰਨ ਤਾਰਨ ਵਿਖੇ ਸਥਾਪਿਤ ਬਲੱਡ ਬੈਂਕ ਅਤੇ ਡਾਇਲਾਸਿਸ ਯੂਨਿਟ ਨੂੰ ਮੁੜ ਤੋਂ ਸ਼ੁਰੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਰਾਏ ਨੇ ਦੱਸਿਆ ਕਿ ਜ਼ਿਲਾ ਹਸਪਤਾਲ ਵਿਖ਼ੇ ਬਲੱਡ ਬੈਂਕ ਨੂੰ ਚਲਾਉਣ ਲਈ ਲੋੜੀਂਦਾ ਲਾਈਸੈਂਸ ਨੂੰ ਪ੍ਰਾਪਤ ਕੀਤੇ ਜਾਣ ਦੇ ਤੁਰੰਤ ਬਾਅਦ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਦੇ ਵਿੱਚ ਬਲੱਡ ਬੈਂਕ ਸੇਵਾਵਾਂ ਨੂੰ ਸ਼ੁਰੂ ਕੀਤਾ ਜਾ ਚੁੱਕਿਆ ਹੈ। ਡਾਕਟਰ ਰਾਏ ਨੇ ਕਿਹਾ ਕਿ ਜ਼ਿਲਾ ਹਸਪਤਾਲ ਵਿਖੇ ਬਲੱਡ ਬੈਂਕ ਦੀਆਂ ਸੇਵਾਵਾਂ ਹਫਤੇ ਦੇ ਸਾਰੇ ਦਿਨ 24 ਘੰਟਿਆਂ ਲਈ ਲੋੜਵੰਦ ਨਾਗਰਿਕਾਂ ਲਈ ਉਪਲਬਧ ਹੋਣਗੀਆਂ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਖੂਨ ਦਾਨ ਕਰਨ ਦਾ ਇਸ਼ਕ ਹੋਵੇ ਤਾਂ ਉਹ ਬਲੱਡ ਬੈਂਕ ਵਿਖੇ ਆ ਕੇ ਆਪਣਾ ਖੂਨ ਦਾਨ ਵੀ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਵਿਭਾਗ ਵੱਲੋਂ ਖੂਨ ਦਾਨੀਆਂ ਨੂੰ ਸਰਟੀਫਿਕੇਟ ਵੀ ਮੌ...
ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ

ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰਨ ਵਾਲੇ ਜ਼ਿਲ੍ਹੇ ਦੇ ਤਿੰਨ ਖਿਡਾਰੀਆਂ ਨੂੰ ਡੀ.ਸੀ. ਨੇ ਕੀਤਾ ਸਨਮਾਨਤ

National, Politics, Punjab, Trending
*ਅਜੌਕੇ ਸਮੇਂ ਅੰਦਰ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾਂ ਅਤਿ ਜਰੂਰੀ: ਡਾ: ਸੋਨਾ ਥਿੰਦ ਫ਼ਤਹਿਗੜ੍ਹ ਸਾਹਿਬ, 08 ਜਨਵਰੀ:                  ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਪਿਛਲੇ ਦਿਨੀਂ ਮੋਹਾਲੀ ਜ਼ਿਲ੍ਹੇ ਦੇ ਖਰੜ ਵਿਖੇ ਹੋਈ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਮੈਡਲ ਜਿੱਤਣ ਵਾਲੀਆਂ ਖਿਡਾਰਨਾਂ ਨੂੰ ਸਨਮਾਨਤ ਕੀਤਾ। ਵਰਨਣਯੋਗ ਹੈ ਖਿਡਾਰਨ ਖੁਸ਼ੀ ਤੇ ਸਨੇਹਾ ਨੇ ਆਲ ਇੰਡੀਆ ਨੈਸ਼ਨਲ ਚੈਂਪਿਅਨਸ਼ਿਪ ਵਿੱਚ ਸੋਨ ਤਮਗਾ ਤੇ ਖਿਡਾਰਨ ਤਮੰਨਾ ਨੇ ਚਾਂਦੀ ਦਾ ਤਮਗਾ ਜਿੱਤਿਆ ਹੈ।                  ਇਸ ਮੌਕੇ ਖਿਡਾਰੀਆਂ ਨੂੰ ਉਤਸਾਹਤ ਕਰਦਿਆਂ ਡਾਂ ਸੋਨਾ ਥਿੰਦ ਨੇ ਕਿਹਾ ਕਿ ਸਖਤ ਮਿਹਨਤ ਤੇ ਲਗਨ ਨਾਲ ਕੋਈ ਵੀ ਵੱਡੇ ਤੋਂ ਵੱਡਾ ਟੀਚਾ ਹਾਸਲ ਕੀਤਾ ਜਾ ਸਕਦਾ ਹੈ ਅਤੇ ਇਨ੍ਹਾਂ ਖਿਡਾਰੀਆਂ ਨੇ ਇਹ ਮੱਲ੍ਹਾਂ ਮਾਰ ਕੇ ਆਪਣੇ ਸਕੂਲ ਤੇ ਜ਼ਿਲ੍ਹੇ ਦਾ ਨਾਮ ਰੌਸ਼ਨ ਕੀਤਾ ਹੈ ਜੋ ਕਿ ਸਾਡੇ ਸਾਰਿਆਂ ਲਈ ਮਾਣ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਖਿਡਾਰੀਆਂ ਵੱਲੋਂ ਪ੍ਰਾਪਤ ਕੀਤੇ ਗਏ ਟੀਚੇ ਤੋਂ ਹੋਰਨਾਂ ਵਿਦਿਆਰਥੀਆਂ ਨੂੰ ਵੀ ਪ੍ਰੇਰਨਾ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ...