Shadow

Politics

ਵਿਧਾਇਕ ਜ਼ਿੰਪਾ ਨੇ ਆਵਾਸ ਯੋਜਨਾ ਤਹਿਤ 23 ਲਾਭਪਾਤਰੀਆਂ ਨੂੰ 34.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ

ਵਿਧਾਇਕ ਜ਼ਿੰਪਾ ਨੇ ਆਵਾਸ ਯੋਜਨਾ ਤਹਿਤ 23 ਲਾਭਪਾਤਰੀਆਂ ਨੂੰ 34.50 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਵੰਡੀ

National, Politics, Punjab, Trending
ਹੁਸ਼ਿਆਰਪੁਰ, 8 ਜਨਵਰੀ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਕ ਵਿਸ਼ੇਸ਼ ਪ੍ਰੋਗਰਾਮ ਵਿਚ ਪ੍ਰਧਾਨ ਮੰਤਰੀ ਆਵਾਸ ਯੋਜਨਾ (ਪੇਂਡੂ) ਤਹਿਤ 23 ਲਾਭਪਾਤਰੀਆਂ ਨੂੰ 34.50 ਲੱਖ ਰੁਪਏ ਦੇ ਚੈਕ ਵੰਡੇ। ਇਹ ਯੋਜਨਾ ਪੇਂਡੂ ਹਲਕੇ ਦੇ ਕੱਚੇ ਮਕਾਨਾਂ ਵਿਚ ਰਹਿਣ ਵਾਲੇ ਜ਼ਰੂਰਤਮੰਦ ਪਰਿਵਾਰਾਂ ਨੂੰ ਪੱਕੇ ਮਕਾਨ ਉਪਲਬੱਧ ਕਰਵਾਉਣ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ। ਇਸ ਮੌਕੇ ਵਿਧਾਇਕ ਨੇ ਦੱਸਿਆ ਕਿ ਯੋਜਨਾ ਤਹਿਤ ਲਾਭਪਾਤਰੀਆਂ ਨੂੰ ਉਨ੍ਹਾਂ ਦੀਆ ਲੋੜਾਂ ਅਨੁਸਾਰ ਪੜਾਅਵਾਰ ਢੰਗ ਨਾਲ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਹੈ। ਪ੍ਰੋਗਰਾਮ ਵਿਚ ਲਾਭਪਾਤਰੀਆਂ ਨੂੰ ਪਹਿਲੀ ਕਿਸ਼ਤ ਦੇ ਰੂਪ ਵਿਚ ਰਾਸ਼ੀ ਜਾਰੀ ਕੀਤੀ ਗਈ ਹੈ ਜਦਕਿ ਬਾਕੀ ਦੋ ਕਿਸ਼ਤਾਂ ਨਿਰਮਾਣ ਕਾਰਜ ਦੀ ਪ੍ਰਗਤੀ ਦੇ ਆਧਾਰ ’ਤੇ ਜਾਰੀ ਕੀਤੀਆਂ ਜਾਣਗੀਆਂ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਸਰਕਾਰ ਪੇਂਡੂ ਹਲਕੇ ਵਿਚ ਸਮਾਜਿਕ ਅਤੇ ਆਰਥਿਕ ਸਸ਼ਕਤੀਕਰਨ ਵੱਲ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਗਰੀਬ ਅਤੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਆਪਣੇ ਘਰ ਬਣਾਉਣ ਦਾ ਸੁਪਨਾ ਸਾਕਾਰ ਕਰਨ ਦਾ ਅਵਸਰ ਪ੍ਰਦਾਨ ਕਰਦੀ ਹੈ। ਸਰਕਾਰ ਹਰ ਸੰਭਵ ਯਤਨ ਕਰ ਰਹੀ ...
ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

ਡਾ. ਬਲਜੀਤ ਕੌਰ ਵੱਲੋਂ ਅਧਿਕਾਰੀਆਂ ਨੂੰ “ਸਾਡੇ ਬਜ਼ੁਰਗ ਸਾਡਾ ਮਾਣ” ਤਹਿਤ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼

National, Politics, Punjab, Trending
ਚੰਡੀਗੜ੍ਹ, 7 ਜਨਵਰੀ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਵਿਭਾਗੀ ਅਧਿਕਾਰੀਆਂ ਨੂੰ "ਸਾਡੇ ਬਜ਼ੁਰਗ ਸਾਡਾ ਮਾਣ" ਮੁਹਿੰਮ ਤਹਿਤ ਕਰਵਾਏ ਜਾ ਰਹੇ ਬਜੁਰਗਾਂ ਦੇ ਜੀਵਨ ਪੱਧਰ ਸਬੰਧੀ ਸਰਵੇਖਣ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਇਸ ਸਰਵੇਖਣ ਦੌਰਾਨ ਜਿਹੜੇ ਬਜੁਰਗ ਪੈਨਸ਼ਨ ਤੋਂ ਵਾਂਝੇ ਰਹਿ ਗਏ ਹਨ, ਜਿਹੜੇ ਬਜੁਰਗ ਮਰੀਜ਼ ਹਨ ਜੋ ਆਪਣਾ ਇਲਾਜ ਨਹੀ ਕਰਵਾ ਸਕਦੇ ਅਤੇ ਜਿਹੜੇ ਬਜੁਰਗਾਂ ਨੂੰ ਉਹਨਾਂ ਦੇ ਬੱਚੇ ਨਹੀ ਸੰਭਾਲ ਰਹੇ। ਇਹਨਾਂ ਸਬੰਧੀ ਮੁਕੰਮਲ ਰਿਪੋਰਟ ਜਲਦੀ ਤੋਂ ਜਲਦੀ ਤਿਆਰ ਕਰਕੇ ਲੋੜੀਂਦੀ ਕਾਰਵਾਈ ਕੀਤੀ ਜਾਵੇ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਦੀ ਭਲਾਈ ਲਈ ਸਮਰਪਿਤ ਹੈ, ਉਥੇ ਬਜ਼ੁਰਗਾਂ ਦੇ ਜੀਵਨ ਨੂੰ ਬਿਹਤਰ ਬਣਾਉਣ 'ਤੇ ਵਿਸ਼ੇਸ਼ ਧਿਆਨ ਦੇ ਰਹੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਲਈ ਤਿਆਰ ਕੀਤੀਆਂ ਸਕੀਮਾਂ ਜ਼ਮੀਨੀ ਪੱਧਰ 'ਤੇ ਬ...
ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ

ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ

National, Politics, Punjab, Trending
                                       ਨਦੀਨਨਾਸ਼ਕਾਂ ਦੀ ਕਾਰਜਕੁਸ਼ਲਤਾ ਵਧਾਉਣ ਲਈ ਛਿੜਕਾਅ ਦਾ ਤਰੀਕਾ,ਸਮਾਂ ਅਤੇ ਮਾਤਰਾ ਦਾ ਸਹੀ ਹੋਣਾ ਬਹੁਤ ਜ਼ਰੂਰੀ :ਡਾ. ਅਮਰੀਕ ਸਿੰਘ ਫਰੀਦਕੋਟ: 7 ਜਨਵਰੀ 2025 (     )  ਕਣਕ ਦੀ ਫਸਲ ਵਿਚੋਂ ਨਦੀਨਾਂ ਦੀ ਰੋਕਥਾਮ ਲਈ ਨਦੀਨਨਾਸ਼ਕਾਂ ਦਾ ਛਿੜਕਾਅ ਕਰਨ ਲਈ ਹਮੇਸ਼ਾਂ ਫਲੈਟ ਫੈਨ ਜਾਂ ਫਲੱਡ ਜੈਟ (ਕੱਟ ਵਾਲੀ) ਨੋਜ਼ਲ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਛਿੜਕਾਅ ਕਰਦੇ ਸਮੇਂ ਕਾਹਲੀ ਨਹੀਂ ਕਰਨੀ ਚਾਹੀਦੀ। ਇਹ ਵਿਚਾਰ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਵੱਲੋਂ ਪਿੰਡ ਲਾਲੇਆਣਾ ਵਿੱਚ ਕਿਸਾਨਾਂ  ਨੂੰ ਨਦੀਨ ਨਾਸ਼ਕਾਂ ਦੀ ਸੁਚੱਜੀ ਵਰਤੋਂ ਬਾਰੇ ਜਾਣਕਾਰੀ ਦਿੰਦਿਆਂ  ਕਹੇ।           ਇਸ ਮੌਕੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾ. ਅਮਰੀਕ ਸਿੰਘ ਨੇ ਕਿਹਾ ਕਿ ਕਿਸਾਨਾਂ ਵੱਲੋਂ ਆਪਣੇ ਤੌਰ ਤੇ ਜਾਂ ਆਂਢੀ ਗੁਆਂਢੀ ਕਿਸਾਨਾਂ ਜਾਂ ਦੁਕਾਨਦਾਰਾਂ ਦੇ ਕਹੇ ਤੇ ਨਦੀਨਾਂ ਦੀ ਰੋਕਥਾਮ ਲਈ ਦੋ ਜਾਂ ਦੋਂ ਤੋਂ ਵੱਧ ਨਦੀਨਨਾਸ਼ਕਾਂ ਦਾ ਮਿਸ਼ਰਣ ਬਣਾ ਕੇ ਛਿੜਕਾਅ ਕੀਤਾ ਜਾਂਦਾ ਹੈ ਜਿਸ ਨਾਲ ਕਣਕ ਦੀ ਫਸਲ ਵੀ ਪ੍ਰਭਾਵਤ ਹੁੰਦੀ ਹੈ।ਉਨਾਂ ਦੱਸਿਆ ਕਿ ਕਣਕ ਦੀ ਫਸਲ ਵਿੱਚ ...
ਡੇਅਰੀ ਵਿਕਾਸ ਵਿਭਾਗ ਨੇ ਪਿੰਡ ਬਾਹੀਆ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਡੇਅਰੀ ਵਿਕਾਸ ਵਿਭਾਗ ਨੇ ਪਿੰਡ ਬਾਹੀਆ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

National, Politics, Punjab, Trending
ਗੁਰਦਾਸਪੁਰ, 07 ਜਨਵਰੀ (          ) - ਪੰਜਾਬ ਡੇਅਰੀ ਵਿਭਾਗ ਅਤੇ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਡਾਇਰੈਕਟਰ ਕੁਲਦੀਪ ਸਿੰਘ ਜੱਸੋਵਖਾਲ, ਡਿਪਟੀ ਡਾਇਰੈਕਟਰ ਡੇਅਰੀ ਵਰਿਆਮ ਸਿੰਘ ਦੀ ਯੋਗ ਅਗਵਾਈ ਹੇਠ ਡੀ.ਡੀ.-6 ਸਕੀਮ ਅਧੀਨ ਅੱਜ ਗੁਰਦਾਸਪੁਰ ਬਲਾਕ ਦੇ ਪਿੰਡ ਬਾਹੀਆ ਵਿਖੇ ਇੱਕ ਦਿਨਾ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਦੁੱਧ ਉਤਪਾਦਕਾਂ ਨੂੰ ਪਸੂਆਂ ਦੀਆਂ ਬਿਮਾਰੀਆਂ, ਇਹਨਾਂ ਦੇ ਇਲਾਜ ਅਤੇ ਹਰੇ ਚਾਰੇ ਸਬੰਧੀ ਮਾਹਿਰਾਂ ਵੱਲੋਂ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਦੇ ਨਾਲ ਹੀ ਡੇਅਰੀ ਵਿਕਾਸ ਵਿਭਾਗ ਵੱਲੋਂ ਪਸੂ ਪਾਲਕਾਂ ਵਾਸਤੇ ਪੰਜਾਬ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ, ਸਬਸਿਡੀਆਂ ਅਤੇ ਬੀਮਾ ਸਕੀਮ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਕੈਂਪ ਵਿੱਚ ਪਿੰਡ ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨਾਂ ਦੁੱਧ ਉਤਪਾਦਕਾਂ ਨੇ ਸ਼ਾਮਲ ਹੋ ਕੇ ਲਾਭ ਲਿਆ। ਇਸ ਮੌਕੇ ਡਾ: ਅਸ਼ੋਕ ਸਿੰਘ ਬਸਰਾ ਅਸਿਸਟੈਂਟ ਡਾਇਰੈਕਟਰ ਬਲਕਾਰ ਸਿੰਘ ਮਿਲਕਫੈੱਡ, ਕਮਲ ਕਿਸ਼ੋਰ ਅਦਵੰਤਾ ਕੰਪਨੀ, ਬਰਜਿੰਦਰ ਸਿੰਘ, ਡੇਅਰੀ ਵਿਕਾਸ ਇੰਸਪੈਕਟਰ, ਡੇਅਰੀ ਵਿਕਾਸ ਇੰਸਪੈਕਟਰ, ਅਨਾਮਿਕ...
ਆਸ਼ਾ ਵਰਕਰਾਂ ਨੂੰ ਸਿਹਤ ਜਾਗਰੂਕਤਾ ਸਬੰਧੀ ਦਿੱਤੀ ਜਾਣਕਾਰੀ

ਆਸ਼ਾ ਵਰਕਰਾਂ ਨੂੰ ਸਿਹਤ ਜਾਗਰੂਕਤਾ ਸਬੰਧੀ ਦਿੱਤੀ ਜਾਣਕਾਰੀ

National, Politics, Punjab, Trending
ਭਰਤਗੜ੍ਹ 07 ਜਨਵਰੀ () ਡਾ.ਆਨੰਦ ਘਈ ਡਾਕਟਰ ਅਨੰਦ ਘਈ ਸੀਨੀਅਰ ਮੈਡੀਕਲ ਅਫਸਰ ਦੀ ਅਗਵਾਈ ਹੇਠ ਆਸ਼ਾ ਵਰਕਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਟੀ.ਬੀ ਦੀ ਬਿਮਾਰੀ ਦੇ ਖ਼ਿਲਾਫ ਜਾਗਰੂਕਤਾ, ਵੱਡੇ ਬਜ਼ੁਰਗਾਂ ਦੀ ਦੇਖਭਾਲ ਪ੍ਰੋਗਰਾਮ, ਨਿਮੋਨੀਆ ਦੇ ਰੋਕਥਾਮ ਅਤੇ ਇਲਾਜ ਲਈ ਚੱਲ ਰਹੇ ਪ੍ਰੋਗਰਾਮਾਂ ਦੀ ਜਾਣਕਾਰੀ ਅਤੇ ਸੋਸ਼ਲ ਮੀਡੀਆ ਦੀ ਵਰਤੋਂ ਰਾਹੀਂ ਸਿਹਤ ਪ੍ਰਚਾਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਆਸ਼ਾ ਵਰਕਰਾਂ ਨੂੰ ਤਿਆਰ ਕਰਨਾ ਸੀ। ਸੀਨੀਅਰ ਮੈਡੀਕਲ ਅਫ਼ਸਰ ਡਾ.ਆਨੰਦ ਘਈ ਨੇ ਆਸ਼ਾ ਵਰਕਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਹ ਪਿੰਡ ਪੱਧਰ 'ਤੇ ਸਿਹਤ ਵਿਭਾਗ ਦੀ ਨੀਵ ਹਨ। ਉਨ੍ਹਾਂ ਨੇ ਕਿਹਾ ਕਿ ਟੀਬੀ ਅਤੇ ਨਿਮੋਨੀਆ ਵਰਗੀਆਂ ਖਤਰਨਾਕ ਬਿਮਾਰੀਆਂ ਦੇ ਖਿਲਾਫ ਜੰਗ ਵਿੱਚ ਆਸ਼ਾ ਵਰਕਰਾਂ ਦੀ ਭੂਮਿਕਾ ਮਹੱਤਵਪੂਰਨ ਹੈ।  ਉਨ੍ਹਾਂ ਨੇ ਟੀਬੀ ਦੇ ਇਲਾਜ ਲਈ ਉਪਲੱਬਧ ਸਰਕਾਰੀ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ।...
ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

ਪ੍ਰਾਈਵੇਟ ਸਕੂਲਾਂ ਦੇ ਪ੍ਰੀ-ਪ੍ਰਾਇਮਰੀ ਵਿੰਗ ਅਤੇ ਸਾਰੇ ਪ੍ਰਾਈਵੇਟ ਪਲੇਅ-ਵੇਅ ਸਕੂਲਾਂ ਦੀ ਰਜਿਸਟ੍ਰੇਸ਼ਨ ਲਾਜ਼ਮੀ : ਡਿਪਟੀ ਕਮਿਸ਼ਨਰ

National, Politics, Punjab, Trending
ਪਟਿਆਲਾ, 7 ਜਨਵਰੀ: ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਬੱਚਿਆਂ ਦੇ ਸਰਬਪੱਖੀ ਵਿਕਾਸ ਦੇ ਲਈ ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲ/ ਸੰਸਥਾਵਾਂ/ ਪਲੇਅ-ਵੇਅ ਸਕੂਲ ਜੋ ਕਿ ਅਰਲੀ ਚਾਈਲਡ ਕੇਅਰ ਐਂਡ ਐਜੂਕੇਸ਼ਨ ਦੇ ਖੇਤਰ ਵਿਚ ਕੰਮ ਕਰ ਰਹੀਆਂ ਹਨ, ਨੂੰ ਰਜਿਸਟਰ ਕਰਨ ਲਈ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ 3-6 ਸਾਲ ਦੇ ਬੱਚਿਆਂ ਲਈ ਈ.ਸੀ.ਸੀ.ਈ. ਖੇਤਰ ਵਿੱਚ ਕੰਮ ਕਰ ਰਹੀਆਂ ਸੰਸਥਾਵਾਂ ਦੀ ਵਿਭਾਗ ਵੱਲੋਂ ਰਜਿਸਟ੍ਰੇਸ਼ਨ ਸ਼ੁਰੂ ਕੀਤੀਆਂ ਗਈਆਂ ਹਨ ਅਤੇ ਰਜਿਸਟ੍ਰੇਸ਼ਨ ਲਾਜ਼ਮੀ ਬਣਾਉਣ ਲਈ ਤੁਰੰਤ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਜਾਂ ਸਬੰਧਿਤ ਬਲਾਕ ਦੇ ਸੀ.ਡੀ.ਪੀ.ਓ. ਜ਼ਿਲ੍ਹਾ ਪਟਿਆਲਾ ਨਾਲ ਤਾਲਮੇਲ ਕਰਕੇ ਐਪਲੀਕੇਸ਼ਨ ਫਾਰਮ ਨੰਬਰ-1 ਪ੍ਰਾਪਤ ਕੀਤਾ ਜਾ ਸਕਦਾ ਹੈ। ਜੇਕਰ ਰਜਿਸਟ੍ਰੇਸ਼ਨ ਦੌਰਾਨ ਕਿਸੇ ਕਿਸਮ ਦੀ ਪਰੇਸ਼ਾਨੀ ਹੁੰਦੀ ਹੈ ਤਾਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਟਿਆਲਾ ਜਾਂ ਸਬੰਧਿਤ ਬਲਾਕ ਦੇ ਸੀ.ਡੀ.ਪੀ.ਓ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਹਰੇਕ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੋਲਰ ਪੰਪ ਲਗਾਉਣ ਲਈ ਫ਼ਰਮ ਨੂੰ ਸੌਂਪਿਆ ਵਰਕ ਆਰਡਰ

National, Politics, Punjab, Trending
ਚੰਡੀਗੜ੍ਹ, 7 ਜਨਵਰੀ: ਸੂਬੇ ਦੇ ਖੇਤੀਬਾੜੀ ਸੈਕਟਰ ਨੂੰ ਕਾਰਬਨ-ਮੁਕਤ ਕਰਨ ਲਈ ਕੁਦਰਤੀ ਊਰਜਾ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਵਾਸਤੇ ਪੰਜਾਬ ਸਰਕਾਰ ਵੱਲੋਂ ਅਗਲੇ 120 ਦਿਨਾਂ ਦੇ ਅੰਦਰ 663 ਹੋਰ ਖੇਤੀ ਸੋਲਰ ਪੰਪ ਲਾਏ ਜਾਣਗੇ। ਇਹ ਐਲਾਨ ਅੱਜ ਪੰਜਾਬ ਦੇ ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਕੀਤਾ। ਸ੍ਰੀ ਅਮਨ ਅਰੋੜਾ ਨੇ ਖੇਤੀਬਾੜੀ ਵਾਸਤੇ 663 ਖੇਤੀ ਸੋਲਰ ਪੰਪ ਲਗਾਉਣ ਲਈ ਅੱਜ ਮੈਸਰਜ਼ ਏ.ਵੀ.ਆਈ. ਰੀਨਿਊਏਬਲਜ਼ ਐਨਰਜੀ ਪ੍ਰਾਈਵੇਟ ਲਿਮਟਿਡ ਨੂੰ ਵਰਕ ਆਰਡਰ ਸੌਂਪਿਆ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਮਹੀਨੇ 2,356 ਸੋਲਰ ਪੰਪ ਲਗਾਉਣ ਲਈ ਵਰਕ ਆਰਡਰ ਜਾਰੀ ਕੀਤੇ ਗਏ ਸਨ। ਉਨ੍ਹਾਂ ਨੇ ਪੇਡਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਕਿਸਾਨਾਂ ਦੀ ਭਲਾਈ ਲਈ ਸੂਬੇ ਵਿੱਚ 20,000 ਖੇਤੀ ਸੋਲਰ ਪੰਪ ਲਗਾਉਣ ਦੇ ਟੀਚੇ ਦੀ ਪ੍ਰਾਪਤੀ ਲਈ ਹਰ ਯਤਨ ਤੇਜ਼ ਕਰਨ। ਉਨ੍ਹਾਂ ਦੱਸਿਆ ਕਿ ਇਸ ਕੰਪਨੀ ਦੀ ਚੋਣ ਸੁਚਾਰੂ ਅਤੇ ਪਾਰਦਰਸ਼ੀ ਢੰਗ ਨਾਲ ਬੋਲੀ ਪ੍ਰਕਿਰਿਆ ਰਾਹੀਂ ਕੀਤੀ ਗਈ ਹੈ ਅਤੇ 3, 5, 7.5 ਅਤੇ 10 ਐਚ.ਪੀ. ਦੀ ਸਮਰੱਥਾ ਦੇ ਖੇਤੀ ਸੋਲਰ ਪੰਪ ਲਗਾਉਣ ਉਤੇ ਆਮ ਸ਼੍ਰੇਣੀ ਦੇ...
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਖ-ਵੱਖ ਯੂਨੀਅਨਾਂ ਨਾਲ ਉਨ੍ਹਾਂ ਦੀਆਂ ਮੰਗਾਂ ਸਬੰਧੀ ਮੀਟਿੰਗਾਂ

National, Politics, Punjab, Trending
ਚੰਡੀਗੜ੍ਹ, 7 ਜਨਵਰੀ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ‘ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ’, ‘ਕੰਪਿਊਟਰ ਅਧਿਆਪਕ ਭੁੱਖ ਹੜਤਾਲ ਸੰਘਰਸ਼ ਕਮੇਟੀ’, ‘ਕੰਪਿਊਟਰ ਅਧਿਆਪਕ ਯੂਨੀਅਨ’, ‘ਬੇਰੁਜ਼ਗਾਰ ਸਾਂਝਾ ਮੋਰਚਾ’ ਅਤੇ ‘ਭਾਰਤ ਨੇਤਰਹੀਣ ਸੇਵਕ ਸਮਾਜ’ ਨਾਲ ਮੀਟਿੰਗਾਂ ਕਰਕੇ ਇੰਨ੍ਹਾਂ ਯੂਨੀਅਨਾਂ ਦੀਆਂ ਪੰਜਾਬ ਸਰਕਾਰ ਨਾਲ ਸਬੰਧਤ ਮੰਗਾਂ ਅਤੇ ਮੁੱਦਿਆਂ ਬਾਰੇ ਵਿਸਥਾਰ ਵਿੱਚ ਚਰਚਾ ਕਰਦਿਆਂ ਇੰਨ੍ਹਾਂ ਦੇ ਹੱਲ ਵੱਲ ਕਦਮ ਪੁੱਟਿਆ। ਭਾਰਤ ਨੇਤਰਹੀਣ ਸੇਵਕ ਸਮਾਜ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਮਾਜਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਨੂੰ ਨਿਰਦੇਸ਼ ਦਿੱਤੇ ਕਿ ਵਿਭਾਗ ਸੂਬੇ ਵਿੱਚ ਨੇਤਰਹੀਣਾਂ ਲਈ ਨਵਾਂ ਸਕੂਲ ਖੋਲ੍ਹਣ ਅਤੇ ਜਮਾਲਪੁਰ, ਲੁਧਿਆਣਾ ਸਥਿਤ ਸਕੂਲ ਦੇ ਸਟਾਫ ਦੀ ਗਿਣਤੀ ਅਤੇ ਹੋਰ ਲੜੀਂਦੀਆਂ ਸਹੂਲਤਾਂ ਮੁਹੱਈਆ ਕਰਨ ਸਬੰਧੀ ਅਧਿਅਨ ਕਰੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਰਿਪੋਰਟ ਤਿਆਰ ਕਰਕੇ ਵਿੱਤ ਵਿਭਾਗ ਨੂੰ ਭੇਜੀ ਜਾਵੇ ਤਾਂ ਜੋ ਵਿੱਤੀ ਸਾਲ 2025-26 ਲਈ ਬਜ਼ਟ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਜਾ ਸਕਣ। ਪਾਵਰਕਾਮ ਅਤੇ ਟਰਾਂਸਕੋ ਠੇਕਾ ਮੁ...
ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼; ਔਰਤ ਸਮੇਤ ਚਾਰ ਵਿਅਕਤੀ ਕਾਬੂ 5 ਕਿਲੋ ਹੈਰੋਇਨ ਬਰਾਮਦ

National, Politics, Punjab, Trending
ਚੰਡੀਗੜ੍ਹ/ਅੰਮ੍ਰਿਤਸਰ, 7 ਜਨਵਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਨਸ਼ਿਆਂ ਵਿਰੁੱਧ ਵਿੱਢੀ ਜੰਗ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਸਮੇਤ ਚਾਰ ਵਿਅਕਤੀਆਂ, ਜਿਨ੍ਹਾਂ ਵਿੱਚ ਔਰਤ ਸ਼ਾਮਲ ਹੈ, ਨੂੰ ਗ੍ਰਿਫਤਾਰ ਕਰਕੇ ਨਸ਼ਾ ਤਸਕਰੀ ਦੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਪੀ (19) ਅਤੇ ਬਲਜੀਤ ਕੌਰ (32) ਦੋਵੇਂ ਵਾਸੀ ਪਿੰਡ ਮੁਠਿਆਵਾਲ ਜ਼ਿਲ੍ਹਾ ਤਰਨਤਾਰਨ, ਮਨਿੰਦਰ ਸਿੰਘ (34) ਵਾਸੀ ਭਿੱਖੀਵਿੰਡ, ਤਰਨਤਾਰਨ ਅਤੇ ਹਰਪ੍ਰੀਤ ਸਿੰਘ (26) ਵਾਸੀ ਪਿੰਡ ਲੋਧੀ ਗੁੱਜਰਾਂ, ਅੰਮ੍ਰਿਤਸਰ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ ਹੈਰੋਇਨ ਬਰਾਮਦ ਕਰਨ ਦੇ ਨਾਲ-ਨਾਲ ਦੋ ਮੋਟਰਸਾਈਕਲ ਵੀ ਜ਼ਬਤ ਕੀਤੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਾਰੇ ਮੁਲਜ਼ਮ ਪਾਕਿਸਤਾਨ ਅਧਾਰਤ ਸਮੱਗਲਰਾਂ ਦੇ ਸਿੱਧੇ ਸੰਪਰਕ ਵਿੱਚ...
ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ

ਨਸ਼ਿਆਂ ਦੇ ਖਾਤਮੇ ਲਈ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ

National, Politics, Punjab, Trending
ਨਸ਼ਾ ਵੇਚਣ ਵਾਲਿਆਂ ਖਿਲਾਫ਼ ਹੋਵੇਗੀ ਪੂਰੀ ਸਖਤੀ, ਮਿਸ਼ਨ ’ਹੁਸ਼ਿਆਰ’  ਤਹਿਤ ਹੋਵੇਗੀ ਮਾਸਿਕ ਸਮੀਖਿਆ : ਐਸ.ਐਸ.ਪੀ. ਹੁਸ਼ਿਆਰਪੁਰ, 7 ਜਨਵਰੀ : ਜ਼ਿਲ੍ਹਾ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਸਾਂਝੇ ਤੌਰ ’ਤੇ ਅੱਜ ਇਥੇ ਮਿਸ਼ਨ ’ਹੁਸ਼ਿਆਰ’ ਦੀ ਸ਼ੁਰੂਆਤ ਕਰਦਿਆਂ ਨਸ਼ਿਆਂ ਵਿਰੁੱਧ ਜਾਗਰੂਕਤਾ ਪ੍ਰੋਗਰਾਮ ਰਾਹੀਂ ਪਿੰਡਾਂ ਦੀਆਂ ਪੰਚਾਇਤਾਂ ਅਤੇ ਵਸਨੀਕਾਂ ਤੋਂ ਸਹਿਯੋਗ ਦੀ ਮੰਗ ਕਰਦਿਆਂ ਨਸ਼ਿਆਂ ਖਿਲਾਫ਼ ਸਾਂਝੇ ਯਤਨਾਂ ਦੀ ਅਪੀਲ ਕੀਤੀ ਤਾਂ ਜੋ ਇਸ ਸਮਾਜਿਕ ਬੁਰਾਈ ਨੂੰ ਮੁਕੰਮਲ ਤੌਰ ’ਤੇ ਖਤਮ ਕੀਤਾ ਜਾ ਸਕੇ।           ਸਥਾਨਕ ਸਿਟੀ ਸੈਂਟਰ ਵਿਖੇ ਹੁਸ਼ਿਆਰਪੁਰ ਬਲਾਕ-1 ਅਤੇ 2 ਦੀਆਂ 300 ਪੰਚਾਇਤਾਂ ਅਤੇ ਨੁਮਾਇੰਦਿਆਂ ਦੀ ਭਰਵੀਂ ਮੌਜੂਦਗੀ ਦੌਰਾਨ ਪ੍ਰਸ਼ਾਸਨ ਵਲੋਂ ਅਪੀਲ ਕੀਤੀ ਗਈ ਕਿ ਜਿਨ੍ਹਾਂ ਖੇਤਰਾਂ ਵਿਚ ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪੁਲਿਸ ਦੇ  ਹੈਲਪਲਾਈਨ  ਨੰਬਰ 95016-60318 ਜਾਂ ਕੰਟਰੋਲ ਰੂਮ 01882-247506, 75290-30100 ਜਾਂ ਸੇਫ ਪੰਜਾਬ ਐਂਟੀ ਡਰੱਗ ਹੈਲਪਲਾਈਨ ਨੰਬਰ 97791-00200 ’ਤੇ ਦਿੱਤੀ ਜਾਵੇ ਤਾਂ ਜੋ ਬਣਦੀ ਕਾਰਵਾਈ ਅਮਲ ਵਿਚ ਲਿਆਂਦੀ ਜਾ ਸਕੇ। ਡਿਪਟੀ ...