ਮੁੱਖ ਮੰਤਰੀ ਵੱਲੋਂ ਪੰਜਾਬ ਨੂੰ ਨਿਰਮਾਣ ਕੇਂਦਰ ਵਜੋਂ ਵਿਕਸਤ ਕਰਨ ਲਈ ਯੂ.ਕੇ. ਨਾਲ ਰਣਨੀਤਕ ਗਠਜੋੜ ਦੀ ਵਕਾਲਤ
ਚੰਡੀਗੜ੍ਹ, 12 ਦਸੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਨੂੰ ਨਿਵੇਸ਼ ਅਤੇ ਨਿਰਮਾਣ ਦੇ ਕੇਂਦਰ ਵਜੋਂ ਵਿਕਸਤ ਕਰਨ ਲਈ ਅੱਜ ਪੰਜਾਬ ਅਤੇ ਬਰਤਾਨੀਆ (ਯੂ.ਕੇ.) ਦਰਮਿਆਨ ਰਣਨੀਤਕ ਗੱਠਜੋੜ ਦੀ ਵਕਾਲਤ ਕੀਤੀ।
ਚੰਡੀਗੜ੍ਹ ਵਿਖੇ ਯੂ.ਕੇ. ਹਾਈ ਕਮਿਸ਼ਨ ਦੇ ਡਿਪਟੀ ਹਾਈ ਕਮਿਸ਼ਨਰ ਐਲਬਾ ਸਮੈਰੀਗਲੀਓ ਦੀ ਅਗਵਾਈ ਹੇਠ ਉੱਚ ਪੱਧਰੀ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਵਪਾਰਕ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਅਤੇ ਇਸ ਦੌਰਾਨ ਦੋਵਾਂ ਧਿਰਾਂ ਨੇ ਆਪਸੀ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਲਈ ਦ੍ਰਿੜ੍ਹ ਵਚਨਬੱਧਤਾ ਪ੍ਰਗਟਾਈ। ਭਗਵੰਤ ਸਿੰਘ ਮਾਨ ਨੇ ਮੋਹਾਲੀ ਨੂੰ ਵਿਸ਼ਵ ਪੱਧਰ 'ਤੇ ਬਿਹਤਰ ਢੰਗ ਨਾਲ ਸੰਗਠਿਤ ਸ਼ਹਿਰਾਂ ਵਿੱਚੋਂ ਇੱਕ ਦੱਸਿਆ ਅਤੇ ਨਿਰਮਾਣ ਖੇਤਰ ਵਿੱਚ ਇੱਕ ਪਾਵਰਹਾਊਸ ਵਜੋਂ ਉਭਰਨ ਪ੍ਰਤੀ ਪੰਜਾਬ ਦੀ ਅਥਾਹ ਸੰਭਾਵਨਾ 'ਤੇ ਜ਼ੋਰ ਦਿੱਤਾ। ਪੰਜਾਬ ਦੇ ਵਿਦਿਆਰਥੀਆਂ ਦੀ ਕਾਨੂੰਨੀ ਅਤੇ ਸੁਰੱਖਿਅਤ ਤਰੀਕਿਆਂ ਰਾਹੀਂ ਯੂ.ਕੇ. ਵਿੱਚ ਮੌਕੇ ਤਲਾਸ਼ਣ ਦੀ ਉਤਸੁਕਤਾ ਨੂੰ ਵੇਖਦਿਆਂ ਉਨ੍ਹਾਂ ਨੇ ਇਸ ਸਬੰਧੀ ਸੂਬਾ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ।...








