ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਕੀਤੀ ਅਚਨਚੇਤ ਚੈਕਿੰਗ, ਗੈਰ ਹਾਜਰ ਕਰਮਚਾਰੀਆਂ ਨੁੰ ਦਿੱਤੀ ਚੇਤਾਵਨੀ
ਫਾਜ਼ਿਲਕਾ, 7 ਜਨਵਰੀ
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਬੀ.ਡੀ.ਪੀ.ਓ ਦਫਤਰ ਫਾਜ਼ਿਲਕਾ ਵਿਖੇ ਪਹੁੰਚ ਅਚਨਚੇਤ ਚੈਕਿੰਗ ਕੀਤੀ ਗਈ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਕੋਈ ਵੀ ਕਰਮਚਾਰੀ ਗੈਰ—ਹਾਜਰ ਨਾ ਪਾਇਆ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕੋਈ ਕਰਮਚਾਰੀ ਕੋਈ ਦਫਤਰੀ ਰੁਝੇਵੇ ਕਰਕੇ ਬਾਹਰ ਜਾਂਦਾ ਹੈ ਤਾਂ ਉਸਦਾ ਰਿਕਾਰਡ ਵੀ ਦਫਤਰ ਵਿਖੇ ਰੱਖਿਆ ਜਾਵੇ।
ਵਿਧਾਇਕ ਸ੍ਰੀ ਸਵਨਾ ਨੇ ਹਦਾਇਤ ਕਰਦਿਆਂ ਕਿਹਾ ਕਿ ਦਫਤਰੀ ਸਮੇਂ ਦੌਰਾਨ ਲੋਕ ਆਪਣੇ ਕੰਮ—ਕਾਜ ਕਰਵਾਉਣ ਲਈ ਦਫਤਰਾਂ ਵਿਖੇ ਆਉਂਦੇ ਹਨ, ਇਸ ਕਰਕੇ ਸਮੂਹ ਸਟਾਫ ਦਫਤਰ ਵਿਖੇ ਮੌਜੂਦ ਰਹੇ ਤਾਂ ਜ਼ੋ ਲੋਕਾਂ ਨੂੰ ਕੋਈ ਵੀ ਕੰਮ ਕਰਵਾਉਣ ਵਿਚ ਦਿੱਕਤ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਲੋਕ ਆਪਣਾ ਕੀਮਤੀ ਸਮਾਂ ਕੱਢ ਕੇ ਦਫਤਰ ਵਿਖੇ ਆਉਂਦੇ ਹਨ, ਇਸ ਕਰਕੇ ਸਭਦਾ ਫਰਜ ਬਣਦਾ ਹੈ ਕਿ ਦਫਤਰ ਵਿਖੇ ਰਹਿ ਕੇ ਪਹਿਲ ਦੇ ਆਧਾਰ *ਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਕੀਤੇ ਜਾਣ।
ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱ...








