ਪੰਜਾਬ ਸਰਕਾਰ ਨੇ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀਆਂ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 5 ਜਨਵਰੀ () ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਸਰਕਾਰ ਨੇ 2024 ਦੌਰਾਨ ਸੂਬੇ ਦੇ ਵਸਨੀਕਾਂ ਲਈ ਬਿਹਤਰ ਨਾਗਰਿਕ ਸੇਵਾਵਾਂ ਪ੍ਰਦਾਨ ਕਰਨ ਅਤੇ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਸ਼ਾਨਦਾਰ ਤਰੱਕੀ ਕੀਤੀ ਹੈ। ਇਸ ਮਹੱਤਵਪੂਰਨ ਪ੍ਰਗਤੀ ਸੂਬੇ ਦੇ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਜਨਤਕ ਸੇਵਾ ਖੇਤਰਾਂ ਵਿੱਚ ਇੱਕ ਸਾਲ ਵਿੱਚ ਕੀਤੇ ਵਿਕਾਸ ਨੂੰ ਦਰਸਾਉਂਦੀ ਹੈ।
ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ, ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਦੱਸਿਆ ਕਿ ਪੰਜਾਬ ਵਿੱਚ ਕੁੱਲ ਸਥਾਪਿਤ ਸੀਵਰੇਜ ਟ੍ਰੀਟਮੈਂਟ ਸਮਰੱਥਾ 2142 ਐਮ.ਐਲ.ਡੀ. (ਮਿਲੀਅਨ ਲੀਟਰ ਪ੍ਰਤੀ ਦਿਨ) ਤੱਕ ਪਹੁੰਚ ਗਈ ਹੈ, ਜਿਸ ਵਿੱਚ ਵਾਧੂ 492.15 ਐਮ.ਐਲ.ਡੀ. ਜੋੜਨ ਨਾਲ ਕੁੱਲ ਸਮਰੱਥਾ 2634.15 ਐਮ.ਐਲ.ਡੀ. ਹੋ ਗਈ ਹੈ। ਇਸ ਵਾਧੇ ਦਾ ਉਦੇਸ਼ ਸ਼ਹਿਰੀ ਆਬਾਦੀ ਦੀਆਂ ਵਧਦੀਆਂ ਜ਼ਰੂਰਤਾਂ ਨੂੰ ਪੂਰਾ ਕਰਨਾ ਅਤੇ ਸਾਫ਼, ਸ਼ੁੱਧ ਪਾਣੀ ਸਬੰਧੀ ਪ੍ਰਣਾਲੀਆਂ ਨੂੰ ਯਕੀਨੀ ਬਣਾਉਣਾ ਹੈ। ਇਸ ਤੋਂ ਇਲਾਵਾ, 650 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਨਾਲ 607 ਐਮ.ਐਲ.ਡੀ. ਦੀ ਸਮਰੱਥਾ ਵਾਲੇ 52 ਸੀਵਰੇਜ ...








