Shadow

Politics

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਅਧੀਨ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

National, Politics, Punjab, Trending
ਚੰਡੀਗੜ੍ਹ, 2 ਜਨਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਦਿਸ਼ਾ ਵਿੱਚ ਸੂਬਾ ਸਰਕਾਰ ਵੱਲੋਂ ਕਈ ਅਹਿਮ ਪ੍ਰਾਜੈਕਟ ਸ਼ੁਰੂ ਕੀਤੇ ਹੋਏ ਹਨ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਉਂਸੀਪਲ ਕਮਿਸ਼ਨਰ-ਕਮ- ਸੀ.ਈ.ਓ ਸਮਾਰਟ ਸਿਟੀ ਲੁਧਿਆਣਾ ਅਤੇ ਜਲੰਧਰ ਦੇ ਅਧਿਕਾਰੀਆਂ ਨਾਲ ਅੱਜ ਮਿਊਂਸੀਪਲ ਭਵਨ, ਸੈਕਟਰ 35, ਚੰਡੀਗੜ੍ਹ ਵਿਖੇ ਮੀਟਿੰਗ ਕਰਦਿਆਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਚੱਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ। ਡਾ. ਰਵਜੋਤ ਸਿੰਘ ਨੇ ਸਮਾਰਟ ਸਿਟੀ ਪ੍ਰਾਜੈਕਟ ਅਧੀਨ ਫੰਡਾਂ ਅਤੇ ਚੱਲ ਰਹੇ ਪ੍ਰਾਜੈਕਟਾਂ ਦੀ ਮੌਜੂਦਾ ਸਥਿਤੀ ਬਾਰੇ ਅਧਿਕਾਰੀਆਂ ਪਾਸੋਂ ਰਿਪੋਰਟਾਂ ਹਾਸਲ ਕੀਤੀਆਂ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਇਹਨਾਂ ਪ੍ਰਾਜੈਕਟਾਂ ਵਿੱਚ ਗੁਣਵੱਤਾ ਲਿਆਉਣੀ ਯਕੀਨੀ ਬਣਾਈ ਜਾਵੇ। ਕੈਬਨਿਟ ਮੰਤਰੀ ਵੱਲੋਂ ਸਮਾਰਟ ਸਿਟੀ ਅਧੀਨ ਉਲੀਕੇ ਜਾਣ ਵਾਲੇ ਨਵੇਂ ਪ੍ਰਾਜੈਕਟਾਂ ਬਾਰੇ ਵੀ ਵਿਸਥਾਰਤ ਚਰਚਾ ਕਰਨ ਉਪਰੰਤ ਅਧਿਕਾਰੀਆਂ ਨੂੰ ਕਿਹਾ ...
10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦਾ ਮੁਲਾਜ਼ਮ ਵਿਜੀਲੈਂਸ ਬਿਊਰੋ ਵੱਲੋਂ ਕਾਬੂ

National, Politics, Punjab, Trending
ਚੰਡੀਗੜ੍ਹ, 2 ਜਨਵਰੀ, 2025: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਦੇ ਉਮਰਪੁਰਾ ਸਬ ਡਵੀਜ਼ਨ ਦਫ਼ਤਰ, ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਜਗਦੀਸ਼ ਸਿੰਘ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਤਹਿਸੀਲ ਬਟਾਲਾ ਦੇ ਪਿੰਡ ਫੂਲਕਾ ਦੇ ਵਸਨੀਕ ਗੁਰਵਿੰਦਰ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਲਾਈਨਮੈਨ ਨੇ ਜਾਣਬੁੱਝ ਕੇ ਪੈਸੇ ਵਸੂਲਣ ਦੀ ਨੀਅਤ ਨਾਲ ਪਿੰਡ ਫੂਲਕਾ ਵਿਖੇ ਸਥਿਤ ਉਸਦੀ ਵਾਹੀਯੋਗ ਜ਼ਮੀਨ ਉੱਪਰੋਂ ਬਿਜਲੀ ਦੀਆਂ ਤਾਰਾਂ ਲਗਾਈਆਂ ਸਨ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਕਤ ਲਾਈਨਮੈਨ ਇਨ੍ਹਾਂ ਬਿਜਲੀ ਦੀਆਂ ਲਾਈਨਾਂ ਦੀ ਥਾਂ ਬਦਲਣ ਬਦਲੇ 1500 ਰੁਪਏ ਪਹਿਲ...
70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

70000 ਰੁਪਏ ਰਿਸ਼ਵਤ ਲੈਂਦਾ ਹੌਲਦਾਰ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Crime, National, Politics, Punjab, Trending
ਚੰਡੀਗੜ੍ਹ, 2 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਵੀਰਵਾਰ ਨੂੰ ਥਾਣਾ ਸੰਗਤ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਹੌਲਦਾਰ ਕੁਲਦੀਪ ਸਿੰਘ ਨੂੰ 70000 ਰੁਪਏ ਰਿਸ਼ਵਤ ਦੀ ਮੰਗ ਕਰਨ ਅਤੇ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਵਿਰੁੱਧ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਪਿੰਡ ਪਥਰਾਲਾ ਦੇ ਵਸਨੀਕ ਜਗਵਿੰਦਰ ਸਿੰਘ ਦੀ ਸ਼ਿਕਾਇਤ ’ਤੇ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਕਿ ਉਸਦਾ ਦੋਸਤ ਇੱਕ ਕੇਸ ਵਿੱਚ ਬਠਿੰਡਾ ਜੇਲ੍ਹ ਵਿੱਚ ਬੰਦ ਹੈ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਉਸਦੀ ਪਤਨੀ ਦਾ ਨਾਮ ਵੀ ਕੇਸ ਵਿੱਚ ਸ਼ਾਮਲ ਕਰਨ ਦੀ ਧਮਕੀ ਦਿੱਤੀ ਅਤੇ ਉਸ ਨੂੰ ਕੇਸ ਵਿੱਚ ਨਾਮਜ਼ਦ ਨਾ ਕਰਨ ਲਈ 1,50,000 ਰੁਪਏ ਦੀ ਮੰਗ ਕੀਤੀ ਸੀ, ਪਰ ਸੌਦਾ 70000 ਰੁਪਏ ਵਿੱਚ ਤੈਅ ਹੋਇਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦ...
ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਾਂ ‘ਤੇ ਕੀਤੀ ਵੱਡੀ ਕਾਰਵਾਈ : ਦੋ ਅਪਰੇਸ਼ਨਾਂ ‘ਚ 6 ਗਿ੍ਫ਼ਤਾਰ

ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਾਂ ‘ਤੇ ਕੀਤੀ ਵੱਡੀ ਕਾਰਵਾਈ : ਦੋ ਅਪਰੇਸ਼ਨਾਂ ‘ਚ 6 ਗਿ੍ਫ਼ਤਾਰ

National, Politics, Punjab, Trending
ਜਲੰਧਰ, 2 ਜਨਵਰੀ :     ਜਲੰਧਰ ਦਿਹਾਤੀ ਪੁਲਿਸ ਨੇ ਦੋ ਸਫਲ ਅਪਰੇਸ਼ਨਾਂ ਦੀ ਲੜੀ ਵਿੱਚ ਦੋ ਦਿਨਾਂ ਦੇ ਅੰਦਰ-ਅੰਦਰ ਫਿਲੌਰ ਖੇਤਰ ਵਿੱਚ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਅਤੇ ਹਾਈਵੇਅ 'ਤੇ ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼ ਕਰਕੇ ਮਹੱਤਵਪੂਰਨ ਸਫਲਤਾਵਾਂ ਹਾਸਲ ਕੀਤੀਆਂ ਹਨ। 1 ਜਨਵਰੀ ਨੂੰ ਪਹਿਲੀ ਕਾਰਵਾਈ ਵਿੱਚ, ਪੁਲਿਸ ਨੇ ਇੱਕ ਔਰਤ ਸਮੇਤ ਦੋ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 250 ਨਸ਼ੀਲੀਆਂ ਗੋਲੀਆਂ (ਅਲਪਰਾਜ਼ੋਲਮ ਆਈ.ਪੀ.-0.5), 5 ਕਿਲੋ ਭੁੱਕੀ, 35,000 ਰੁਪਏ ਨਸ਼ੀਲੇ ਪਦਾਰਥ ਅਤੇ ਢੋਆ-ਢੁਆਈ ਲਈ ਵਰਤਿਆ ਜਾਣ ਵਾਲਾ ਮੋਟਰਸਾਈਕਲ ਬਰਾਮਦ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਅਮਰਜੀਤ ਸਿੰਘ ਉਰਫ਼ ਪੱਪੂ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਲੱਧਾ ਅਤੇ ਜਸਵਿੰਦਰ ਕੌਰ ਉਰਫ਼ ਬਿੰਦਰ ਪਤਨੀ ਸਤਨਾਮ ਰਾਮ ਵਾਸੀ ਪਿੰਡ ਭਾਰਸਿੰਘਪੁਰਾ ਜ਼ਿਲ੍ਹਾ ਫਿਲੌਰ ਵਜੋਂ ਹੋਈ ਹੈ। 2 ਜਨਵਰੀ ਨੂੰ ਦੂਜੇ ਆਪ੍ਰੇਸ਼ਨ ਵਿੱਚ, ਪੁਲਿਸ ਨੇ ਹਾਈਵੇਅ ਡਕੈਤੀਆਂ ਵਿੱਚ ਸ਼ਾਮਲ ਇੱਕ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ। ਫੜੇ ਗਏ ਮੁਲਜ਼ਮਾਂ ਦੀ ਪਛਾਣ ਜਗਜੀਤ ਸਿੰਘ ਉਰਫ ਗਰੇਵਾਲ ਉ...
ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

ਮੁੱਖ ਮੰਤਰੀ ਵੱਲੋਂ ਕਿਸਾਨ ਵਿਰੋਧੀ ਰਵੱਈਏ ਲਈ ਮੋਦੀ ਸਰਕਾਰ ਦੀ ਆਲੋਚਨਾ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਕਿਸਾਨ ਵਿਰੋਧੀ ਰਵੱਈਏ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਕਿਸਾਨ ਵਿਰੋਧੀ ਸਖ਼ਤ ਕਾਨੂੰਨ ਨੂੰ ਪਿਛਲੇ ਦਰਵਾਜ਼ੇ ਰਾਹੀਂ ਪਾਸ ਕਰਨ ਲਈ ਕੇਂਦਰ ਸਰਕਾਰ ਵੱਲੋਂ ਕੀਤੀ ਜਾ ਰਹੀ ਕਿਸੇ ਵੀ ਕੋਸ਼ਿਸ਼ ਦਾ ਸੂਬਾ ਸਰਕਾਰ ਜ਼ੋਰਦਾਰ ਵਿਰੋਧ ਕਰੇਗੀ। ਇੱਥੇ ਆਪਣੀ ਸਰਕਾਰੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਮਹੀਨਿਆਂ ਤੋਂ ਸ਼ੰਭੂ ਅਤੇ ਖਨੌਰੀ ਸਰਹੱਦਾਂ ’ਤੇ ਕਿਸਾਨ ਅੰਦੋਲਨ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਸੰਗਠਨ ਨੇ ਕੇਂਦਰ ਸਰਕਾਰ ਨਾਲ ਪਿਛਲੇ ਸਾਲ ਜਨਵਰੀ-ਫਰਵਰੀ ਵਿੱਚ ਵਿਸਥਾਰਪੂਰਵਕ ਗੱਲਬਾਤ ਕੀਤੀ ਅਤੇ ਇਹ ਗੱਲਬਾਤ ਕਰਵਾਉਣ ਲਈ ਸੂਬਾ ਸਰਕਾਰ ਨੇ ਪੁਲ ਦਾ ਕੰਮ ਕੀਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਮੁੱਖ ਤੌਰ ’ਤੇ ਕੇਂਦਰ ਸਰਕਾਰ ਨਾਲ ਸਬੰਧਤ ਹਨ ਅਤੇ ਇਸ ਵਿੱਚ ਪੰਜਾਬ ਦੀ ਕੋਈ ਭੂਮਿਕਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਹ ਮੰਦਭਾਗਾ ...
ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

ਡਰਾਈਵਰ/ਕੰਡਕਟਰ ਯੂਨੀਅਨਾਂ ਨਾਲ 15 ਦਿਨਾਂ ‘ਚ ਸਾਂਝੀ ਕੀਤੀ ਜਾਵੇਗੀ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ: ਲਾਲਜੀਤ ਸਿੰਘ ਭੁੱਲਰ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ ਠੇਕਾ ਆਧਾਰਿਤ ਅਤੇ ਆਊਟਸੋਰਸ ਡਰਾਈਵਰ/ਕੰਡਕਟਰ ਯੂਨੀਅਨਾਂ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸੇਵਾਵਾਂ ਨਿਯਮਤ ਕਰਨ ਸਬੰਧੀ ਖਰੜੇ ਦੀ ਮੁਢਲੀ ਕਾਪੀ 15 ਦਿਨਾਂ ਵਿੱਚ ਉਨ੍ਹਾਂ ਨਾਲ ਸਾਂਝੀ ਕੀਤੀ ਜਾਵੇਗੀ। ਇਥੇ ਪੰਜਾਬ ਭਵਨ ਵਿਖੇ ਵੱਖ-ਵੱਖ ਯੂਨੀਅਨਾਂ ਦੀ ਸਾਂਝੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਠੇਕਾ ਕਰਮਚਾਰੀਆਂ ਨੂੰ ਪੱਕਾ ਕਰਨ ਅਤੇ ਆਊਟਸੋਰਸ ਮੁਲਾਜ਼ਮਾਂ ਨੂੰ ਠੇਕੇ 'ਤੇ ਰੱਖਣ ਸਬੰਧੀ ਵਿਭਾਗ ਵੱਲੋਂ ਰੂਲ ਤਿਆਰ ਕਰਨ ਲਈ ਤੇਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਸਬੰਧੀ ਸਮਾਂਬੱਧ ਪਹੁੰਚ ਅਪਨਾਉਣ ਅਤੇ ਇਸ ਕਾਰਜ ਨੂੰ ਛੇਤੀ ਤੋਂ ਛੇਤੀ ਨੇਪਰੇ ਚਾੜ੍ਹਨ। ਟਰਾਂਸਪੋਰਟ ਮੰਤਰੀ ਨੇ ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰੋਡਵੇਜ਼ ਦੀਆਂ ਵਰਕਸ਼ਾਪਾਂ ਵਿੱਚ ਲੋੜੀਂਦਾ ਸਪੇਅਰ ਪਾਰਟ ਜਲਦ ਮੁੱਹਈਆ ਕਰਵਾਇਆ ਜਾਵੇ ਤਾਂ ਜੋ ਵਿਭਾਗ ਨੂੰ ਬੱਸਾਂ ਨਾ ਚਲਣ ਕਾਰਨ ਪੈਣ ...
ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

ਪੰਜਾਬ ਨੇ ਵਿੱਤੀ ਸਾਲ 2024-25 ਦੀਆਂ ਪਹਿਲੀਆਂ ਤਿੰਨ ਤਿਮਾਹੀਆਂ ਵਿੱਚ 30,000 ਕਰੋੜ ਰੁਪਏ ਦਾ ਮਾਲੀਆ ਅੰਕੜਾ ਪਾਰ ਕਰਕੇ ਇਤਿਹਾਸਕ ਮੀਲ ਪੱਥਰ ਹਾਸਲ ਕੀਤਾ: ਹਰਪਾਲ ਸਿੰਘ ਚੀਮਾ

National, Politics, Punjab, Trending
ਚੰਡੀਗੜ੍ਹ, 2 ਜਨਵਰੀ ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਬੜੇ ਮਾਣ ਨਾਲ ਐਲਾਨ ਕੀਤਾ ਕਿ ਸੂਬੇ ਨੇ ਪਹਿਲੀ ਵਾਰ ਇੱਕ ਵਿੱਤੀ ਸਾਲ ਦੇ ਪਹਿਲੇ ਨੌਂ ਮਹੀਨਿਆਂ ਵਿੱਚ ਵੈਟ, ਸੀਐਸਟੀ, ਜੀਐਸਟੀ, ਪੀਐਸਡੀਟੀ, ਅਤੇ ਆਬਕਾਰੀ ਤੋਂ ਪ੍ਰਾਪਤ ਮਾਲੀਏ ਵਿੱਚ 30,000 ਕਰੋੜ ਰੁਪਏ ਦਾ ਅੰਕੜਾ ਪਾਰ ਕਰ ਲਿਆ ਹੈ। । ਚਾਲੂ ਮਾਲੀ ਸਾਲ ਵਿੱਚ ਦਸੰਬਰ ਤੱਕ ਇਨ੍ਹਾਂ ਟੈਕਸਾਂ ਤੋਂ ਕੁੱਲ 31156.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਹੈ, ਜਦੋਂ ਕਿ ਵਿੱਤੀ ਸਾਲ 2023-24 ਵਿੱਚ ਇਨ੍ਹਾਂ ਟੈਕਸਾਂ ਤੋਂ ਕੁੱਲ 27927.31 ਕਰੋੜ ਰੁਪਏ ਦਾ ਮਾਲੀਆ ਪ੍ਰਾਪਤ ਹੋਇਆ ਸੀ। ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਦਸੰਬਰ 2023 ਦੇ ਮੁਕਾਬਲੇ ਦਸੰਬਰ 2024 ਲਈ ਸੂਬੇ ਵਿੱਚ ਨੈੱਟ ਜੀ.ਐਸ.ਟੀ ਅਤੇ ਆਬਕਾਰੀ ਮਾਲੀਏ ਵਿੱਚ ਵੀ ਜ਼ਿਕਰਯੋਗ ਵਾਧਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੀ.ਐਸ.ਟੀ ਮਾਲੀਏ ਵਿੱਚ 28.36 ਪ੍ਰਤੀਸ਼ਤ ਅਤੇ ਆਬਕਾਰੀ ਮਾਲੀਏ ਵਿੱਚ 21.31 ਪ੍ਰਤੀਸ਼ਤ ਵਾਧਾ ਦਰਜ਼ ਕੀਤਾ ਗਿਆ। ਵਿੱਤ ਮੰਤਰੀ ਨੇ...
ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਦੂਜੀ ‘’ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ ਨੂੰ: ਕੁਲਦੀਪ ਸਿੰਘ ਧਾਲੀਵਾਲ

National, Politics, Punjab, Trending
ਚੰਡੀਗੜ੍ਹ, 2 ਜਨਵਰੀ: ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ‘ਚ ਪਹਿਲੀ ਅਤੇ ਵਿਲੱਖਣ ਸੇਵਾ ਦੀ ਲੜੀ ਤਹਿਤ ‘’ਦੂਜੀ ਆਨਲਾਈਨ ਐਨ.ਆਰ.ਆਈ ਮਿਲਣੀ’’ 3 ਜਨਵਰੀ, 2024, ਦਿਨ ਸ਼ੁੱਕਰਵਾਰ ਨੂੰ ਸਵੇਰੇ 11:00 ਕੀਤੀ ਜਾਵੇਗੀ, ਜਿਸ ਵਿੱਚ ਪ੍ਰਵਾਸੀ ਪੰਜਾਬੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਸ. ਕੁਲਦੀਪ ਸਿਘ ਧਾਲੀਵਾਲ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਗਾਤਾਰ ਠੋਸ ਕਦਮ ਚੁੱਕ ਰਹੀ ਹੈ ਤਾਂ ਜੋ ਬਿਨ੍ਹਾਂ ਕਿਸੇ ਖੱਜਲ ਖੁਆਰੀ ਤੋਂ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਛੇਤੀ ਅਤੇ ਸਾਰਥਕ ਹੱਲ ਕੀਤਾ ਜਾ ਸਕੇ। ਸ. ਧਾਲੀਵਾਰ ਨੇ ਦੱਸਿਆ ਕਿ 3 ਜਨਵਰੀ ਨੂੰ ਸਵੇਰੇ 11:00 ਵਜੇ ਲਾਈਵ ਲਿੰਕ https://nicvc.webex.com/nicvc/j.php?MTID=ma44dd403edced44b58c769106bbb77ce ਰਾਹੀਂ ਪ੍ਰਵਾਸੀ ਪੰਜਾਬੀ ਆਪਣੀਆਂ ਹਰ ਤਰ੍ਹਾਂ ਦੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਐਨ.ਆਰ.ਆਈ ...
ਐਸ.ਡੀ.ਐਮ. ਨੇ 3ਡੀ ਸੁਸਾਇਟੀ ਦੇ ਵਰਕਰਾਂ ਨੂੰ ਕੀਤੀ ਗਰਮ ਕੰਬਲਾਂ ਦੀ ਵੰਡ

ਐਸ.ਡੀ.ਐਮ. ਨੇ 3ਡੀ ਸੁਸਾਇਟੀ ਦੇ ਵਰਕਰਾਂ ਨੂੰ ਕੀਤੀ ਗਰਮ ਕੰਬਲਾਂ ਦੀ ਵੰਡ

National, Politics, Punjab, Trending
ਮਾਨਸਾ, 02 ਜਨਵਰੀ : ਐਸ.ਡੀ.ਐਮ.-ਕਮ-ਉਪ ਪ੍ਰਧਾਨ 3ਡੀ ਸੁਸਾਇਟੀ ਮਾਨਸਾ ਸ਼੍ਰੀ ਕਾਲਾ ਰਾਮ ਕਾਂਸਲ ਵੱਲੋਂ ਨਵੇਂ ਸਾਲ ਦੀ ਸ਼ੁਰੂਆਤ ਮੌਕੇ ਖੋਖਰ ਰੋਡ ’ਤੇ ਬਣੇ ਐਮ.ਆਰ.ਐਫ. ਸੈੱਡ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨ੍ਹਾਂ ਇਸ ਸੈੱਡ ਦੇ ਇੰਚਾਰਜ ਅਤੇ ਹੋਰ ਸਟਾਫ਼ ਨਾਲ ਗਿੱਲੇ ਤੇ ਸੁੱਕੇ ਕੂੜੇ ਨੂੰ ਪ੍ਰੋਸੈਸ ਕਰਨ ਅਤੇ ਘਰਾਂ ਵਿੱਚੋਂ ਕੂੜਾ ਚੁੱਕਣ ਸਬੰਧੀ ਵਿਚਾਰ ਵਟਾਂਦਰਾ ਕੀਤਾ। ਇਸ ਦੌਰਾਨ ਐਸ.ਡੀ.ਐਮ. ਸ਼੍ਰੀ ਕਾਲਾ ਰਾਮ ਕਾਂਸਲ ਨੇ 3ਡੀ ਸੁਸਾਇਟੀ ਦੇ ਵਰਕਰਾਂ ਨੂੰ ਜਿੱਥੇ ਨਵੇਂ ਸਾਲ ਦੀ ਵਧਾਈ ਦਿੱਤੀ, ਉਥੇ ਹੀ ਉਨ੍ਹਾਂ ਨੂੰ ਗਰਮ ਕੰਬਲਾਂ ਦੀ ਵੰਡ ਕੀਤੀ ਗਈ। ਉਨ੍ਹਾਂ ਵਰਕਰਾਂ ਨੂੰ ਆਪਣਾ ਕੰਮ ਪੂਰੀ ਤਨਦੇਹੀ ਅਤੇ ਲਗਨ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ ਅਤੇ ਆਪਣੀ ਸਿਹਤ ਸੰਭਾਲ ਸਬੰਧੀ ਸੁਚੇਤ ਰਹਿਣ ਲਈ ਕਿਹਾ। ਇਸ ਮੌਕੇ ਸ਼੍ਰੀ ਸੁਸ਼ੀਲ ਕੁਮਾਰ, ਸੈਨੇਟਰੀ ਸੁਪਰਵਾਈਜ਼ਰ ਤਰਸੇਮ ਸਿੰਘ, ਸੀ.ਐਫ. ਜਸਵਿੰਦਰ ਸਿੰਘ ਤੋਂ ਇਲਾਵਾ ਵੇਸਟ ਕੁਲੈਕਟਰ ਮੌਜੂਦ ਸਨ।...
ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਦਾ ਆਯੋਜਨ

ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਕੈਂਪ ਦਾ ਆਯੋਜਨ

National, Politics, Punjab, Trending
ਫ਼ਰੀਦਕੋਟ, 2 ਜਨਵਰੀ ( ) ਡਿਪਟੀ ਕਮਿਸ਼ਨਰ ਫਰੀਦਕੋਟ ਸ੍ਰੀ ਵਿਨੀਤ ਕੁਮਾਰ, ਆਈ.ਏ. ਐਸ. ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਚੋਂ ਬਾਹਰ ਕੱਢਣ ਲਈ ਸੰਭਾਵਨਾਵਾਂ ਨੂੰ ਤਲਾਸ਼ਣ ਸਬੰਧੀ ਪਿੰਡ ਗੋਲੇਵਾਲਾ ਵਿਖੇ ਬਾਗਬਾਨੀ ਵਿਭਾਗ ਅਤੇ ਜਿਲ੍ਹਾ ਉਦਯੋਗ ਕੇਂਦਰ ਵੱਲੋਂ ਦੀ ਗੋਲੇਵਾਲਾ ਬਹੁਮੰਤਵੀ ਸਹਿਕਾਰੀ ਸਭਾ ਲਿਮਟਿਡ ਵਿਖੇ ਕੈਂਪ ਆਯੋਜਿਤ ਕੀਤਾ ਗਿਆ । ਕੈਂਪ ਦੌਰਾਨ ਕਿਸਾਨਾਂ ਨੂੰ ਬਾਗਬਾਨੀ ਵਿਭਾਗ ਵੱਲੋਂ ਬਾਗਬਾਨੀ ਨਾਲ ਸਬੰਧਤ ਵੱਖ- ਵੱਖ  ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਜਿਵੇਂ ਕਿ ਬਾਗਬਾਨੀ ਮਿਸ਼ਨ ਤਹਿਤ ਨਵਾਂ ਬਾਗ ਲਗਾਉਣ ਲਈ 19000 ਰੁਪਏ ਤੋਂ 20000 ਰੁਪਏ ਪ੍ਰਤੀ ਹੈਕਟੇਅਰ, ਪੁਰਾਣੇ ਬਾਗਾਂ ਨੂੰ ਮੁੜ ਸੁਰਜੀਤ ਕਰਨ ਲਈ 20000 ਰੁਪਏ ਪ੍ਰਤੀ ਹੈਕਟੇਅਰ,ਸ਼ੇਡ ਨੈੱਟ ਹਾਊਸ ਲਗਾਉਣ ਲਈ 1,420000  ਰੁਪਏ ਪ੍ਰਤੀ ਏਕੜ, ਸ਼ਹਿਦ ਦੀਆ ਮੱਖੀਆ ਪਾਲਣ ਲਈ 50 ਬਕਸਿਆਂ ਲਈ 80000 ਰੁਪਏ, ਹਾਈਬ੍ਰਿਡ ਸਬਜ਼ੀਆ ਉਗਾਉਣ ਲਈ 20000 ਰੁਪਏ ਪ੍ਰਤੀ ਹੈਕਟੇਅਰ ਸਬਸਿਡੀ ਦਿੱਤੀ ਜਾ ਰਹੀ ਹੈ । ਇਸ ਤੋਂ ਇਲਾਵਾ ਫਲ ਅਤੇ ਸਬਜ਼ੀਆਂ ਦੀ ਸਾਂਭ ਸੰਭਾਲ ਅਤੇ ਸੁਚੱਜੀ ਮੰਡੀ ਕਰਨ ਲਈ ਪੈਕ ਹਾਊਸ ...