ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਜਾਰੀ: ਡਾ. ਬਲਜੀਤ ਕੌਰ
ਚੰਡੀਗੜ੍ਹ, 2 ਜਨਵਰੀ:
ਬੱਚਿਆਂ ਨੂੰ ਭੀਖ ਮੰਗਣ ਤੋਂ ਬਚਾਉਣ ਲਈ ਯਤਨ ਲਗਾਤਾਰ ਜਾਰੀ ਹਨ ਅਤੇ ਬਾਲ ਭੀਖ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਸੁਹਿਰਦ ਕੋਸ਼ਿਸ਼ਾਂ ਜਾਰੀ ਹਨ। ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਇਹ ਪ੍ਰਗਟਾਵਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬੱਚਿਆਂ ਦੀ ਭਲਾਈ ਅਤੇ ਸੁਰੱਖਿਆ ਲਈ ਵਚਨਬੱਧ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਵਿਭਾਗ ਵੱਲੋਂ ਬੱਚਿਆਂ ਨੂੰ ਭਿਖਿਆ ਤੋਂ ਬਚਾਉਣ ਲਈ ਸਾਲ 2024 ਦੌਰਾਨ 713 ਰੇਡਾਂ ਕੀਤੀਆਂ ਗਈਆਂ ਅਤੇ ਇਨ੍ਹਾ ਰੇਡਾਂ ਦੌਰਾਨ ਕੁੱਲ 261 ਬੱਚੇ ਰੈਸਕਿਉ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਬਠਿੰਡਾ, ਫਰੀਦਕੋਟ, ਲੁਧਿਆਣਾ, ਗੁਰਦਾਸਪੁਰ ਵਿੱਚ ਸਭ ਤੋਂ ਜ਼ਿਆਦਾ ਬੱਚੇ ਬਾਲ ਭਿਖਿਆ ਵਿੱਚੋਂ ਰੈਸਕਿਊ ਕੀਤੇ ਗਏ ਹਨ।
ਉਨ੍ਹਾਂ ਦੱਸਿਆ ਕਿ ਬੱਚਿਆਂ ਦੀ ਸੁਰੱਖਿਆ ਲਈ ਜੁਵੇਨਾਇਲ ਜਸਟਿਸ ਐਕਟ, 2015 ਦੀ ਧਾਰਾ 76 ਅਨੁਸਾਰ ਕਿਸੇ ਵਿਅਕਤੀ ਵੱਲੋਂ ਬੱਚੇ ਨੂੰ ਭਿਖਿਆ ਵਿੱਚ ਵਰਤਣ ਲਈ ਪੰਜ ਸਾਲ ਦੀ ਸਜ਼ਾ ਹੋ ਸਕਦੀ ਹੈ ਅਤੇ ਇੱਕ ਲੱਖ ਰੁਪਏ ਦਾ ਜ਼ੁਰਮਾਨਾ ਕੀ...








