Shadow

Politics

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

ਚੇਅਰਮੈਨ ਜਗਰੂਪ ਸਿੰਘ ਸੇਖਵਾਂ ਨੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ

National, Politics, Punjab, Trending
ਗੁਰਦਾਸਪੁਰ, 1 ਜਨਵਰੀ (           ) - ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਵੱਲੋਂ ਅੱਜ ਜ਼ਿਲ੍ਹਾ ਯੋਜਨਾ ਕਮੇਟੀ ਦੇ ਗੁਰਦਾਸਪੁਰ ਸਥਿਤ ਦਫ਼ਤਰ ਵਿਖੇ ਮਾਲ ਵਿਭਾਗ, ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਵਣ ਵਿਭਾਗ ਦੇ ਅਧਿਕਾਰੀਆਂ ਨਾਲ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਨ ਲਈ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਗੁਰਪ੍ਰੀਤ ਸਿੰਘ ਗਿੱਲ, ਐੱਸ.ਡੀ.ਐੱਮ. ਗੁਰਦਾਸਪੁਰ ਡਾ. ਕਰਮਜੀਤ ਸਿੰਘ, ਜ਼ਿਲ੍ਹਾ ਖ਼ੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਗੁਰਦਾਸਪੁਰ ਸ੍ਰੀ ਸੁਖਜਿੰਦਰ ਸਿੰਘ, ਡੀ.ਡੀ.ਪੀ.ਓ. ਗੁਰਦਾਸਪੁਰ ਸ. ਗੁਰਪ੍ਰੀਤ ਸਿੰਘ ਭੁੱਲਰ, ਵਣ ਵਿਭਾਗ ਦੇ ਅਧਿਕਾਰੀ ਅਤੇ ਜ਼ਿਲ੍ਹੇ ਦੇ ਤਹਿਸੀਲਦਾਰ ਤੇ ਨਾਇਬ ਤਹਿਸੀਲਦਾਰ ਹਾਜ਼ਰ ਸਨ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਜ਼ਿਲ੍ਹਾ ਯੋਜਨਾ ਕਮੇਟੀ ਗੁਰਦਾਸਪੁਰ ਦੇ ਚੇਅਰਮੈਨ ਐਡਵੋਕੇਟ ਜਗਰੂਪ ਸਿੰਘ ਸੇਖਵਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਕਾਰਜਾਂ ਨੂੰ ਤਹਿ ਸਮੇਂ...
ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

ਡਿਪਟੀ ਕਮਿਸ਼ਨਰ ਉਮਾ ਸ਼ੰਕਰ ਗੁਪਤਾ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ ਦੀ ਵਧਾਈ

National, Politics, Punjab, Trending
ਗੁਰਦਾਸਪੁਰ, 1 ਜਨਵਰੀ (      ) - ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਨਵੇਂ ਸਾਲ 2025 ਦੀ ਵਧਾਈ ਦਿੱਤੀ ਹੈ। ਨਵੇਂ ਸਾਲ ਦੀ ਮੁਬਾਰਕਬਾਦ ਦਿੰਦਿਆਂ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਅਰਦਾਸ ਕੀਤੀ ਕਿ ਸਾਲ 2025 ਜ਼ਿਲ੍ਹਾ ਵਾਸੀਆਂ ਸਮੇਤ ਸੂਬੇ ਅਤੇ ਦੁਨੀਆ ਭਰ ਵਿੱਚ ਵੱਸਦੇ ਪੰਜਾਬੀਆਂ ਲਈ ਖ਼ੁਸ਼ੀਆਂ-ਖੇੜੇ, ਅਮਨ-ਸ਼ਾਂਤੀ ਅਤੇ ਖ਼ੁਸ਼ਹਾਲੀ ਲੈ ਕੇ ਆਵੇ। ਡਿਪਟੀ ਕਮਿਸ਼ਨਰ ਸ੍ਰੀ ਉਮਾ ਸ਼ੰਕਰ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਸਾਲ ਵਿੱਚ ਵੀ ਮਹਾਨ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਦ੍ਰਿੜ੍ਹਤਾ ਤੇ ਇਮਾਨਦਾਰੀ ਨਾਲ ਕੰਮ ਕੀਤਾ ਜਾਵੇਗਾ ਤਾਂ ਜੋ ਵਿਕਾਸ ਦਾ ਅਸਰ ਜ਼ਮੀਨੀ ਪੱਧਰ 'ਤੇ ਦਿਸੇ ਅਤੇ ਖ਼ਾਸ ਕਰਕੇ ਗ਼ਰੀਬ ਵਰਗ ਦੇ ਜੀਵਨ ਨੂੰ ਸੁਖਾਲਾ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦੇ ਬੰਧਨਾਂ ਨੂੰ ਮਜ਼ਬੂਤ ਕਰਨ ਦੇ ਨਾਲ ਵਿਕਾਸ ਤੇ ਖ਼ੁਸ਼ਹਾਲੀ ਦੇ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਜਾਵੇਗੀ। ਉਨ...
ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

ਨਵੇਂ ਵਰ੍ਹੇ ਦੇ ਆਗਾਜ਼ ਮੌਕੇ ਪਟਵਾਰ ਭਵਨ ਵਿਖੇ ਸ੍ਰੀ ਆਖੰਡ ਪਾਠ ਸਾਹਿਬ ਦੇ ਪਾਏ ਭੋਗ

National, Politics, Punjab, Trending
ਬਠਿੰਡਾ, 1 ਜਨਵਰੀ : ਸਥਾਨਕ ਪਟਵਾਰ ਭਵਨ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ-2025 ਦੀ ਸ਼ੁਰੂਆਤ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵਿਧਾਇਕ ਬਠਿੰਡਾ ਸ਼ਹਿਰੀ ਸਰਦਾਰ ਜਗਰੂਪ ਸਿੰਘ ਗਿੱਲ, ਡਿਪਟੀ ਕਮਿਸ਼ਨਰ ਸ੍ਰੀ ਸ਼ੌਕਤ ਅਹਿਮਦ ਪਰੇ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਪ੍ਰਧਾਨ ਸ੍ਰੀ ਅਮਰਜੀਤ ਮਹਿਤਾ, ਚੇਅਰਮੈਨ ਸ਼ੂਗਰਫੈਡ ਪੰਜਾਬ ਸ. ਨਵਦੀਪ ਜੀਦਾ, ਸਾਬਕਾ ਕੈਬਨਟ ਮੰਤਰੀ ਚਿਰੰਜੀ ਲਾਲ ਗਰਗ, ਐਮਸੀ ਸੁਖਦੀਪ ਢਿੱਲੋਂ ਤੋਂ ਇਲਾਵਾ ਹੋਰ ਪ੍ਰਮੁੱਖ ਸ਼ਖਸ਼ੀਅਤਾਂ ਆਦਿ ਹਾਜ਼ਰ ਸਨ। ਇਸ ਉਪਰੰਤ ਵਿਧਾਇਕ ਸ. ਜਗਰੂਪ ਸਿੰਘ ਗਿੱਲ ਨੇ ਸਮੂਹ ਅਧਿਕਾਰੀਆਂ, ਕਰਮਚਾਰੀਆਂ ਅਤੇ ਬਠਿੰਡਾ ਵਾਸੀਆਂ ਨੂੰ ਨਵੇਂ ਸਾਲ 2025 ਦੀਆਂ ਸ਼ੁੱਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਇਹ ਵਰ੍ਹਾ ਲੋਕਾਂ ਲਈ ਖ਼ੁਸ਼ਹਾਲ, ਸਿਹਤਯਾਬ, ਤਰੱਕੀਆਂ ਅਤੇ ਸ਼ਾਂਤੀ ਭਰਿਆ ਹੋਵੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਆਸ ਕਰਦੇ ਹਨ ਕਿ ਇਹ ਨਵਾਂ ਸਾਲ ਜ਼ਿਲ੍ਹੇ ਦੇ ਵਿਕਾਸ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰੇਗਾ। ਉਨ੍ਹਾਂ ਲੋਕ ਭਲਾਈ ਦੇ ਕੰਮਾਂ ਨਾਲ ਜੁੜੇ ਨ...
ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ

ਮੇਲਾ ਮਾਘੀ ਦੇ ਮੱਦੇ ਨਜ਼ਰ ਨਗਰ ਕੌਸਲ ਵਲੋਂ ਚਲਾਇਆ ਜਾ ਰਿਹਾ ਹੈ ਸਫਾਈ ਅਭਿਆਨ – ਕਾਰਜ ਸਾਧਕ ਅਫਸਰ

National, Politics, Punjab, Trending
ਸ੍ਰੀ ਮੁਕਤਸਰ ਸਾਹਿਬ, 1 ਜਨਵਰੀ                       ਚਾਲੀ ਮੁਕਤਿਆਂ ਦੀ ਯਾਦ ਵਿੱਚ ਲੱਗਣ ਵਾਲੇ ਪਵਿੱਤਰ ਅਤੇ ਇਤਿਹਾਸਕ ਮੇਲਾ ਮਾਘੀ ਦੇ ਸਬੰਧੀ ਵਿੱਚ ਸ਼ਹਿਰ ਨੂੰ ਸਾਫ ਸੁਥਰਾ ਬਨਾਉਣ ਲਈ ਨਗਰ ਕੌਸਲ ਵਲੋਂ ਸ਼ਹਿਰ  ਦੇ ਵੱਖ ਵੱਖ ਹਿੱਸਿਆ ਵਿੱਚ ਸਫਾਈ ਅਭਿਆਨ ਤੇ ਚਲਾਇਆ ਜਾ ਰਿਹਾ ਹੈ, ਇਹ ਜਾਣਕਾਰੀ ਸ੍ਰੀ ਰਜਨੀਸ਼ ਕੁਮਾਰ ਗਿਰਧਰ ਕਾਰਜ ਸਾਧਕ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦਿੱਤੀ।                 ਉਹਨਾਂ ਦੱਸਿਆ ਕਿ ਸ੍ਰੀ ਰਾਜੇਸ਼ ਤ੍ਰਿਪਾਠੀ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਮੇਲਾ ਮਾਘੀ ਦੇ ਮੱਦੇ ਨਜ਼ਰ ਸ਼ਹਿਰ ਦੀ ਸਫਾਈ ਕੀਤੀ ਜਾ ਰਹੀ ਹੈ ਅਤੇ ਸੀਵਰੇਜ ਦੇ ਮੈਨ ਹੋਲਾਂ ਵਿੱਚ ਕੱਢੀ ਗਈ ਗੰਦਗੀ ਨੂੰ ਗਲੀਆਂ ਅਤੇ ਸੜਕਾਂ ਤੋਂ ਚੁੱਕਿਆ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਆਉਣ ਜਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।                   ਉਹਨਾਂ ਸ਼ਹਿਰ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਸ਼ਹਿਰ ਨੂੰ ਸਾਫ ਸੁਥਰਾ ਰੱਖਣ ਲਈ ਪੂਰਾ ਸਹਿਯੋਗ ਦਿੱਤਾ ਜਾਵੇ ਅਤੇ ਘਰਾਂ ਦੇ ਕੂੜੇ ਨੂੰ ਗਲੀਆਂ ਅਤੇ ਸੜਕਾਂ ਤੇ ਨਾ ਸੁੱਟਿਆ ਜਾਵੇ।           ...
ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

ਲਾਲਜੀਤ ਸਿੰਘ ਭੁੱਲਰ ਵੱਲੋਂ ਨਵੇਂ ਵਰ੍ਹੇ ਦੌਰਾਨ ਨਵੀਂਆਂ ਬੱਸਾਂ ਖ਼ਰੀਦਣ ਦੇ ਹੁਕਮ

National, Politics, Punjab, Trending
ਚੰਡੀਗੜ੍ਹ, 1 ਜਨਵਰੀ: ਪੰਜਾਬ ਦੇ ਟਰਾਂਸਪੋਰਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵੇਂ ਵਰ੍ਹੇ ਦੌਰਾਨ ਪੰਜਾਬ ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਬੇੜੇ ਵਿੱਚ ਨਵੀਆਂ ਬੱਸਾਂ ਸ਼ਾਮਲ ਕਰਨ ਦੇ ਹੁਕਮ ਦਿੱਤੇ ਹਨ। ਇੱਥੇ ਪੰਜਾਬ ਰੋਡਵੇਜ਼/ਪਨਬੱਸ, ਪੀ.ਆਰ.ਟੀ. ਸੀ. ਅਤੇ ਸਟੇਟ ਟਰਾਂਸਪੋਰਟ ਕਮਿਸ਼ਨਰ ਦਫ਼ਤਰ ਦੇ ਕੰਮ-ਕਾਜ ਦੀ ਸਮੀਖਿਆ ਕਰਨ ਸਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਲਾਲਜੀਤ ਸਿੰਘ ਭੁੱਲਰ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਵੇਂ ਸਰਕਾਰ ਵੱਲੋਂ ਮਿੱਥੇ ਗਏ ਟੀਚਿਆਂ ਨੂੰ ਬੀਤੇ ਵਰ੍ਹੇ ਦੌਰਾਨ ਹਾਸਲ ਕੀਤਾ ਗਿਆ ਹੈ, ਉਸੇ ਤਰ੍ਹਾਂ ਨਵੇਂ ਵਰ੍ਹੇ ਵਿੱਚ ਵੀ ਟੀਚਿਆਂ ਨੂੰ ਹਾਸਲ ਕਰਦਿਆਂ ਸਰਕਾਰੀ ਮਾਲੀਏ ਵਿਚ ਵਾਧਾ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਦੇ ਬੱਸ ਅੱਡਿਆਂ ਨੂੰ ਠੇਕੇ 'ਤੇ ਦਿੱਤਾ ਜਾਵੇ ਤਾਂ ਜੋ ਮਾਲੀਆ ਵਧਾਉਣ ਦੇ ਨਾਲ-ਨਾਲ ਉਨ੍ਹਾਂ ਦੀ ਸਾਂਭ-ਸੰਭਾਲ ਅਤੇ ਸਾਫ਼-ਸਫ਼ਾਈ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਜਿਨ੍ਹਾਂ ਰੂਟਾਂ ਉਤੇ ਜ਼ਿਆਦਾਤਰ ਨਿੱਜੀ ਬੱਸਾਂ ਚਲਦੀਆਂ ਹਨ ਅਤੇ ਸਰਕਾਰੀ ਬੱਸ ਸਰਵਿਸ ਨਾਮਾਤਰ ਹੈ, ਉਨ੍ਹਾਂ ਰੂਟਾਂ '...

2.58 ਕਰੋੜ ਤੋਂ ਵੱਧ ਲੋਕਾਂ ਨੇ 881 ਆਮ ਆਦਮੀ ਕਲੀਨਿਕਾਂ ਵਿੱਚ ਕਰਵਾਇਆ ਇਲਾਜ- ਵਿਧਾਇਕ ਸ਼ੈਰੀ ਕਲਸੀ

National, Politics, Punjab, Trending
ਬਟਾਲਾ,1 ਜਨਵਰੀ ( ) ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਬਟਾਲਾ ਦੇ ਨੌਜਵਾਨ ਵਿਧਾਇਕ ਅਤੇ ਪੰਜਾਬ ਦੇ ਕਾਰਜਕਾਰੀ ਪ੍ਰਧਾਨ,ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸਦੇ ਕਾਇਆ ਕਲਪ ਕਰਨ ਲਈ ਸ਼ੁਰੂ ਕੀਤੇ ਸੁਪਨਮਈ ਪ੍ਰਾਜੈਕਟ ’ਆਮ ਆਦਮੀ ਕਲੀਨਿਕ’ ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਨ੍ਹਾਂ ਕਲੀਨਿਕਾਂ ਤੋਂ 2.58 ਕਰੋੜ (1.08 ਕਰੋੜ ਪਹਿਲੀ ਵਾਰ ਆਉਣ ਵਾਲੇ ਮਰੀਜ਼/1.5 ਕਰੋੜ ਦੁਬਾਰਾ ਦਵਾਈ ਲੈਣ ਵਾਲੇ ਮਰੀਜ਼) ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਰਤਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ...
ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ

ਸਾਲ 2024 ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਕਾਰਗੁਜ਼ਾਰੀ ਰਹੀ ਸ਼ਲਾਘਾਯੋਗ

National, Politics, Punjab, Trending
ਫ਼ਤਹਿਗੜ੍ਹ ਸਾਹਿਬ, 01 ਜਨਵਰੀ ਸਾਲ 2024 ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਯਾਦਗਾਰੀ ਹੋ ਨਿਬੜਿਆ ਤੇ ਇਸ ਸਾਲ ਦੌਰਾਨ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਵੱਖੋ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕਾਰਗੁਜ਼ਾਰੀ ਰਹੀ। ਇਸ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ, ਡਾ. ਸੋਨਾ ਥਿੰਦ ਨੇ ਦੱਸਿਆ ਕਿ ਸਾਲ 2024 ਦੌਰਾਨ ਜਿੱਥੇ ਵਿਕਾਸ ਪੱਖੋਂ, ਉੱਥੇ ਪ੍ਰਸ਼ਾਸਕੀ ਪ੍ਰਬੰਧਾਂ ਤੇ ਲੋਕ ਭਲਾਈ ਸਕੀਮਾਂ ਦਾ ਲਾਭ ਲੋਕਾਂ ਤਕ ਪੁੱਜਦਾ ਕਰਨ ਵਿੱਚ ਵੀ ਵੱਧ ਚੜ੍ਹ ਕੇ ਕੰਮ ਕੀਤਾ ਗਿਆ। ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਤਹਿਤ ਕੀਤੇ ਉਪਰਾਲਿਆਂ ਸਦਕਾ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਸ ਸਾਲ ਵੱਡੇ ਪੱਧਰ ਉੱਤੇ ਕਮੀ ਆਈ। ਇਸ ਸਾਲ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀ.ਆਰ.ਐੱਸ.ਸੀ.) ਦੁਆਰਾ 231 ਸਾਈਟਾਂ ਦਾਇਰ ਕੀਤੀਆਂ ਗਈਆਂ ਸਨ, ਜਿਨ੍ਹਾਂ ਵਿੱਚੋਂ ਮੌਕੇ 'ਤੇ ਤਫਤੀਸ਼ ਦੌਰਾਨ 119 ਸਾਈਟਾਂ 'ਤੇ ਅੱਗ ਪਾਈ ਗਈ ਅਤੇ 3,75,000 ਰੁਪਏ ਦੇ ਚਲਾਨ ਕੱਟੇ ਗਏ। ਜਦਕਿ ਸਾਲ 2023 ਦੌਰਾਨ ਝੋਨੇ ਦੇ ਸੀਜ਼ਨ ਦੌਰਾਨ ਪੀ.ਆਰ.ਐੱਸ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਆਪਣੀ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ

National, Politics, Punjab, Trending
ਡੇਰਾ ਬਾਬਾ ਨਾਨਕ (ਗੁਰਦਾਸਪੁਰ), 01 ਜਨਵਰੀ (             ) - ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਵੱਲੋਂ ਅੱਜ ਗੁਰਦੁਆਰਾ ਬਾਬਾ ਸ੍ਰੀ ਚੰਦ, ਟਾਹਲੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਕਰਵਾ ਕੇ ਵਾਹਿਗੁਰੂ ਅੱਗੇ ਆਪਣੀ ਜਿੱਤ ਦਾ ਸ਼ੁਕਰਾਨਾ ਕੀਤਾ ਗਿਆ। ਇਸ ਮੌਕੇ ਭਾਈ ਮਨਜਿੰਦਰ ਸਿੰਘ, ਹਜ਼ੂਰੀ ਰਾਗੀ, ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਡੇਰਾ ਬਾਬਾ ਨਾਨਕ ਦੇ ਕੀਰਤਨੀ ਜਥੇ ਵੱਲੋਂ ਇਲਾਹੀ ਬਾਣੀ ਰਸਭਿੰਨਾ ਕੀਰਤਨ ਕਰਕੇ ਅਕਾਲ ਪੁਰਖ ਦੀ ਉਸਤਤ ਦਾ ਗਾਇਨ ਕੀਤਾ ਗਿਆ। ਡੇਰਾ ਬਾਬਾ ਨਾਨਕ ਦੀ ਚੋਣ ਵਿੱਚ ਵਿੱਚ ਹੋਈ ਜਿੱਤ ਲਈ ਵਾਹਿਗੁਰੂ ਦਾ ਸ਼ੁਕਰਾਨਾ ਕਰਦਿਆਂ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਉਹ ਗੁਰੂ ਸਾਹਿਬ ਦੇ ਕੋਟਿਨ-ਕੋਟ ਸ਼ੁਕਰਗੁਜ਼ਾਰ ਹਨ ਜਿਨ੍ਹਾਂ ਨੇ ਆਪਣੀ ਮਿਹਰ ਕਰਕੇ ਦਾਸ ਨੂੰ ਡੇਰਾ ਬਾਬਾ ਨਾਨਕ ਦੀ ਪਾਵਨ ਧਰਤੀ ਦੀ ਸੇਵਾ ਕਰਨ ਦਾ ਮੌਕਾ ਬਖ਼ਸ਼ਿਆ ਹੈ। ਉਨ੍ਹਾਂ ਕਿਹਾ ਕਿ ਉਹ ਗੁਰੂ ਸਾਹਿਬ ਅਤੇ ਹਲਕੇ ਦੀ ਸਮੁੱਚੀ ਸੰਗਤ ਦੇ ਹਮੇਸ਼ਾਂ ਰਿਣੀ ਤੇ ਧੰਨਵਾਦੀ ਰਹਿਣਗੇ। ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਕਿਹਾ ਕਿ ਡੇਰਾ ਬਾਬਾ ਨਾਨਕ ਦੀ ਪਾਵਨ ਧ...
ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ : ਚੀਫ ਡਾਇਰੈਕਟਰ ਵਰਿੰਦਰ ਕੁਮਾਰ

National, Politics, Punjab, Trending
ਚੰਡੀਗੜ੍ਹ, 1 ਜਨਵਰੀ 2025 -  ਸਮਾਜ ਵਿੱਚੋਂ ਭ੍ਰਿਸ਼ਟਾਚਾਰ ਨੂੰ ਜੜ੍ਹੋਂ ਖਤਮ ਕਰਨ, ਰਿਸ਼ਵਤਖੋਰਾਂ ਨੂੰ ਨੱਥ ਪਾਉਣ ਅਤੇ ਜਨਤਕ ਖੇਤਰ ਵਿੱਚੋਂ ਇਸ ਸਮਾਜਿਕ ਬੁਰਾਈ ਨੂੰ ਠੱਲ੍ਹ ਪਾਉਣ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਪੰਜਾਬ ਵਿਜੀਲੈਂਸ ਬਿਊਰੋ ਨੇ ਦ੍ਰਿੜਤਾ  ਇੱਕ ਬਹੁ-ਨੁਕਾਤੀ ਪਹੁੰਚ ਅਪਣਾਈ ਅਤੇ ਭ੍ਰਿਸ਼ਟਾਚਾਰ ਸਬੰਧੀ ਸਾਲ 2024 ਦੌਰਾਨ 173 ਮੁਲਜ਼ਮ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਚੀਫ ਡਾਇਰੈਕਟਰ-ਕਮ-ਸਪੈਸ਼ਲ ਡੀਜੀਪੀ ਵਰਿੰਦਰ ਕੁਮਾਰ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਨੇ ਸਾਲ 2024 ਦੌਰਾਨ ਵੱਖ-ਵੱਖ ਵਿਭਾਗਾਂ ਦੇ 139 ਅਧਿਕਾਰੀਆਂ/ਕਰਮਚਾਰੀਆਂ ਅਤੇ 34 ਆਮ ਵਿਅਕਤੀਆਂ ਨੂੰ 134 ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਵੱਖ-ਵੱਖ ਕਿਸਮ ਦੇ ਭ੍ਰਿਸ਼ਟਾਚਾਰ  ਮਾਮਲਿਆਂ ਦੇ ਸਬੰਧ ਵਿੱਚ, ਵਿਜੀਲੈਂਸ ਬਿਊਰੋ ਨੇ 1 ਜਨਵਰੀ ਤੋਂ 31 ਦਸੰਬਰ, 2024 ਤੱਕ 10 ਗਜ਼ਟਿਡ ਅਧਿਕਾਰੀਆਂ (ਜੀ.ਓ.) ਅਤੇ 129 ਨਾਨ-ਗਜ਼ਟਿਡ ਅਧਿਕਾਰੀ (ਐਨ.ਜੀ.ਓ.) ਨੂੰ ਗ੍ਰਿਫਤਾਰ ਕੀਤਾ ਹੈ। ਵਿਜੀਲੈਂਸ ਬਿਊਰੋ ਦੇ ਮੁਖੀ ਨੇ ਖੁ...
ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

ਚੇਅਰਮੈਨ ਬਲਬੀਰ ਸਿੰਘ ਪਨੂੰ ਨੇ ਸ਼ਹਿਰ ਵਾਸੀਆਂ ਦੀ ਮੰਗ ਕੀਤੀ ਪੂਰੀ

National, Politics, Punjab, Trending
ਫਤਿਹਗੜ੍ਹ ਚੂੜੀਆਂ/ਬਟਾਲਾ,,1 ਜਨਵਰੀ ( ) ਬਲਬੀਰ ਸਿੰਘ ਪਨੂੰ, ਚੇਅਰਮੈਨ ਪਨਸਪ ਪੰਜਾਬ ਵਲੋਂ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਵਿਖੇ ਲੋਕਾਂ ਦੀਆਂ ਮੁਸ਼ਕਿਲਾਂ ਹੱਲ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਲੋਕਾਂ ਨੂੰ ਮਿਲਕੇ ਹਲਕੇ ਦੇ ਵਿਕਾਸ ਲਈ ਉਪਰਾਲੇ ਕੀਤੇ ਜਾ ਰਹੇ ਹਨ। ਚੇਅਰਮੈਨ ਬਲਬੀਰ ਸਿੰਘ ਪਨੂੰ ਵਲੋਂ ਸ਼ਹਿਰ ਫਤਿਹਗੜ੍ਹ ਚੂੜੀਆਂ ਵਾਸੀਆਂ ਦੀ ਮੰਗ ਨੂੰ ਮੁੱਖ ਰੱਖਦਿਆਂ ਫਤਿਹਗੜ੍ਹ ਚੂੜੀਆਂ ਤੋਂ ਬਟਾਲਾ ਰੋਡ ਪੈਟਰੋਲ ਪੰਪ ਦੇ ਨੇੜੇ ਬਣੇ ਡਵਾਈਡਰ ਜੋ ਐਕਸੀਡੈਂਟਾਂ ਦਾ ਕਾਰਨ ਬਣਦੇ ਸਨ। ਇਸ ਨੂੰ ਸੜਕ ਵਿੱਚੋਂ ਹਟਾ ਕੇ ਸਹੀ ਕੀਤਾ ਜਾ ਰਿਹਾ ਹੈ ਤਾਂ ਜੋ ਕੀ ਆਉਣ ਵਾਲੇ ਵਾਹਨਾਂ ਨੁੰ ਦੁਰਘਟਨਾ ਗ੍ਰਸਤ ਹੋਣ ਤੋਂ ਬਚਾਇਆ ਜਾ ਸਕੇ । ਇਸ ਮੌਕੇ ਬਲਾਕ ਪ੍ਰਧਾਨ ਹਰਦੀਪ ਸਿੰਘ, ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ, ਸਰਪੰਚ ਹਰਦੀਪ ਸਿੰਘ ਦਮੋਦਰ, ਰਘਬੀਰ ਸਿੰਘ ਅਠਵਾਲ, ਮਲਜਿੰਦਰ ਸਿੰਘ ਪੁਰੀਆ, ਨਵੀਸ਼ ਨੰਦਾ ਫਤਿਹਗੜ੍ਹ ਚੂੜੀਆਂ, ਸੁਖਦੇਵ ਸਿੰਘ, ਰਿੰਕੂ ਘਸੀਟਪੁਰਾ, ਕਰਨ ਬਾਠ, ਹਰਪ੍ਰੀਤ ਸਿੰਘ ਖਜਾਨਾਕੋਟ, ਗੁਰ ਪ੍ਰਤਾਪ ਸਿੰਘ ਪੱਤੀ ਬਾਠ, ਗੁਰਦੇਵ ਸਿੰਘ ਔਜਲਾ, ਕੁਲਬੀਰ ਸਿੰਘ ਅਲੀਵਾਲ, ਗਗਨਦੀਪ ...