Shadow

Politics

ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

ਪਲੇਅ ਵੇਅ ਸਕੂਲਾਂ ਲਈ ਆਨ-ਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ- ਜ਼ਿਲ੍ਹਾ ਪ੍ਰੋਗਰਾਮ ਅਫ਼ਸਰ

National, Politics, Punjab, Trending
ਮਾਲੇਰਕੋਟਲਾ 01 ਜਨਵਰੀ ਅਰਲੀ ਚਾਇਲਡ ਹੁੱਡ ਕੇਅਰ ਐਂਡ ਐਜੂਕੇਸ਼ਨ ਸਕੀਮ ਅਧੀਨ ਪ੍ਰਾਈਵੇਟ ਪਲੇਅੑਵੇੑਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਕਰਵਾਉਣ ਸਬੰਧੀ ਪੰਜਾਬ ਸਰਕਾਰ ਵਲੋਂ ਪਲੇਅ ਵੇਅ ਸਕੂਲਾਂ ਲਈ ਆਨੑਲਾਈਨ ਰਜਿਸਟ੍ਰੇਸ਼ਨ ਕਰਨ ਲਈ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ ਜਿਸ ਤਹਿਤ ਪੰਜਾਬ ਵਿਚ ਚੱਲ ਰਹੇ ਸਾਰੇ ਪ੍ਰਾਈਵੇਟ ਪਲੇਅੑਵੇ ਸਕੂਲ ਹੁਣ ਤੋਂ ਸਮਾਜਿਕ ਸੁਰੱਖਿਆ ਅਤੇ ਇਸਤਰੀ ਅਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋਂ ਰਜਿਸਟਰਡ ਕੀਤੇ ਜਾਣਗੇ । ਜਿਸ ਤੋਂ ਬਾਅਦ ਸਰਕਾਰ ਕੋਲ ਬੱਚਿਆਂ ਦੇ ਸਾਰੇ ਵੇਰਵੇ ਹੋਣਗੇ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੂਰਤਨ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਨਿੱਜੀ ਪਲੇਅੑਵੇ ਸਕੂਲਾਂ ਵਿਚ ਬਚਪਨ ਦੇ ਸ਼ੁਰੂਆਤੀ ਵਿਕਾਸ ਲਈ ਬੱਚਿਆਂ ਨੂੰ ਖੇਡਾਂ ਦੇ ਜਰੀਏ ਪੜ੍ਹਾਇਆ ਜਾਵੇਗਾ, ਜਿਸ ਨਾਲ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਨਿਖਾਰ ਆਵੇਗਾ। ਉਨ੍ਹਾਂ ਦੱਸਿਆ ਕਿ ਨਵੇਂ ਦਿਸ਼ਾ ਨਿਰਦੇਸ਼ਾਂ ਤਹਿਤ ਇਨ੍ਹਾਂ ਪਲੇਅ ਵੇਅ ਸਕੂਲਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਪੁਰਾਣੀ ਰਜਿਸਟਰੇਸ਼ਨ ਰਿਨਿਊ ਕਾਰਵਾਈ ਜਾਣੀ ਲਾਜ਼ਮੀ ਕਰਾਰ ਦਿੱਤਾ ਗਿਆ ਹੈ ਜਿਸ ਸਬ...
ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

ਵਿਧਾਇਕ ਮਾਲੇਰਕੋਟਲਾ ਨੇ ਪਿੰਡ ਹੱਥਣ ਵਿਖੇ ਇੱਕ ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਕੀਤਾ ਉਦਘਾਟਨ

National, Politics, Punjab, Trending
ਮਾਲੇਰਕੋਟਲਾ 01 ਜਨਵਰੀ  : ਵਿਧਾਇਕ ਮਾਲੇਰਕੋਟਲਾ ਡਾ ਜਮੀਲ ਉਰ ਰਹਿਮਾਨ ਨੇ ਪਿੰਡ ਹੱਥਣ ਵਿਖੇ 01 ਕਰੋੜ 52 ਲੱਖ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤੇ 66 ਕੇ.ਵੀ.ਗੱਰਿਡ ਦਾ ਉਦਘਾਟਨ ਕਰਦਿਆਂ ਕਿਹਾ ਕਿ ਇਸ ਗੱਰਿਡ ਦੇ 20 ਐਮ.ਵੀ.ਏ ‘ਚ ਅਪਗ੍ਰੇਡ ਹੋਣ ਨਾਲ ਮਾਲੇਰਕੋਟਲਾ ਨੂੰ ਨਿਰੰਤਰ  ਬਿਜਲੀ ਦੀ ਸਪਲਾਈ ਯਕੀਨੀ ਬਣੇਗੀ । ਇਸ ਮੌਕੇ ਵਿਧਾਇਕ ਮਾਲੇਕਰੋਟਲਾ ਨੇ ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦਾ ਮਾਲੇਰਕੋਟਲਾ ਦੀ ਆਵਾਮ ਵੱਲੋਂ ਧੰਨਵਾਦ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਵਰਗ ਦੇ ਲੋਕਾਂ ਦੀਆਂ ਉਮੀਦਾਂ ਉੱਤੇ ਪੂਰਾ ਉਤਰਨ ਲਈ ਸਿਰਤੋੜ ਯਤਨ ਕਰ ਰਹੀ ਹੈ। ਸੂਬੇ ਦੀ ਸਰਕਾਰ ਵਲੋਂ ਸ਼ਹਿਰੀ ਅਤੇ ਦਿਹਾਤੀ ਖੇਤਰਾਂ ਵਿੱਚ ਵਸਦੇ ਲੋਕਾਂ ਦੇ ਵਿਆਪਕ ਹਿੱਤਾਂ ਲਈ ਆਰੰਭੇ ਕਰੋੜਾਂ ਰੁਪਏ ਦੀ ਲਾਗਤ ਵਾਲੇ ਵਿਕਾਸ ਪ੍ਰੋਜੈਕਟ ਤੇਜ਼ੀ ਨਾਲ ਨੇਪਰੇ ਚੜ੍ਹਾਏ ਜਾ ਰਹੇ ਹਨ।ਉਨ੍ਹਾਂ ਕਿਹਾ ਕਿ ਬਿਜਲੀ ਗਰਿੱਡ ਦੇ ਬਣਨ ਨਾਲ ਇਲਾਕੇ ਦੇ ਵਸਨੀਕਾਂ ਅਤੇ ਉਦਯੋਗਿਕ ਖਪਤਕਾਰਾਂ ਨੂੰ ਬਿਹਤਰ ਬਿਜਲੀ ਸਪਲਾਈ ਮੁੱਹਈਆ ਹੋਵੇਗੀ । ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ...
ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਵੱਲੋਂ ਪ੍ਰੋਗਰਾਮ ਅਫਸਰਾਂ ਅਤੇ ਸੀਨੀਅਰ ਮੈਡੀਕਲ ਅਫਸਰਾਂ ਨਾਲ ਕੀਤੀ ਮੀਟਿੰਗ

National, Politics, Punjab, Trending
ਤਰਨ ਤਾਰਨ, 1 ਜਨਵਰੀ :ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਜੀ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜਿਲਾ ਤਰਨ ਤਾਰਨ ਦੇ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਦੀ ਪ੍ਰਧਾਨਗੀ ਹੇਠ ਬੁੱਧਵਾਰ ਨੂੰ ਦਫਤਰ ਸਿਵਲ ਸਰਜਨ ਵਿਖੇ ਜਿਲੇ ਨਾਲ ਸੰਬੰਧਿਤ ਸਿਹਤ ਵਿਭਾਗ ਦੇ ਪ੍ਰੋਗਰਾਮ ਅਫਸਰਾਂ  ਅਤੇ ਵੱਖ ਵੱਖ ਬਲਾਕਾਂ ਦੇ  ਸੀਨੀਅਰ ਮੈਡੀਕਲ ਅਫਸਰਾਂ ਦੀ ਅਹਿਮ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਭਾਗ ਨਾਲ ਸਬੰਧਤ ਵੱਖ ਵੱਖ ਸਿਹਤ ਪ੍ਰੋਗਰਾਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਸਿਵਲ ਸਰਜਨ ਡਾ.ਰਾਏ ਵੱਲੋ ਸਿਹਤ ਪ੍ਰੋਗਰਾਮਾਂ ਨੂੰ ਸੁਚੱਜੇ ਢੰਗ ਨਾਲ ਚਲਾਉਣ ਲਈ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ। ਮੀਟਿੰਗ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾਕਟਰ ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਚਲਾਏ ਜਾ ਰਹੇ ਪ੍ਰਮੁੱਖ ਪ੍ਰੋਗਰਾਮਾਂ ਜਿਨ੍ਹਾਂ ਵਿਚ ਜੱਚਾ ਬੱਚਾ ਸਿਹਤ ਸੰਭਾਲ, ਟੀਕਾਕਰਨ, ਗੈਰ ਸੰਚਾਰੀ ਰੋਗਾਂ, ਟੀਬੀ ਐਲੀਮੀਨੇਸ਼ਨ, ਪ੍ਰਧਾਨ ਮੰਤਰੀ ਸੁਰਖਿਅਤ ਮਾਤਰਿਤਵ ਅਭਿਆਨ ਨੂੰ ਵਿਚਾਰਿਆ ਗਿਆ। ਉਹਨਾਂ ਨੂੰ ਦੱਸਿਆ ਕ...

ਵਿਧਾਇਕ ਸਿੱਧੂ ਦੀ ਅਗਵਾਈ ‘ਚ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਆਯੋਜਿਤ

National, Politics, Punjab, Trending
ਲੁਧਿਆਣਾ, 31 ਦਸੰਬਰ (000) - ਵਿਧਾਨ ਸਭਾ ਹਲਕਾ ਆਤਮ ਨਗਰ ਤੋਂ ਵਿਧਾਇਕ ਕੁਲਵੰਤ ਸਿੰਘ ਸਿੱਧੂ ਦੀ ਅਗਵਾਈ ਵਿੱਚ ਸਥਾਨਕ ਗੁਰਦੁਆਰਾ ਬਾਬਾ ਦੀਪ ਸਿੰਘ (ਸ਼ਹੀਦ) ਮਾਡਲ ਟਾਊਨ ਐਕਸਟੈਂਸ਼ਨ ਵਿਖੇ ਪੱਗਾਂ ਬੰਨਣ ਦਾ ਫਰੀ ਕੈਂਪ ਲਗਾਇਆ ਗਿਆ ਜਿੱਥੇ ਕਰੀਬ 2 ਹਜ਼ਾਰ ਪੱਗਾਂ ਵੰਡੀਆਂ ਗਈਆਂ। ਇਸ ਮੌਕੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਵੱਲੋਂ ਆਪਸੀ ਭਾਈਚਾਰਕ ਸਾਂਝ ਦਾ ਸੁਨੇਹਾ ਦਿੰਦਿਆਂ ਸਾਰੇ ਧਰਮਾਂ ਦਾ ਸਤਿਕਾਰ ਕਰਨ 'ਤੇ ਜ਼ੋਰ ਦਿੱਤਾ। ਉਨ੍ਹਾਂ ਦੱਸਿਆ ਕਿ ਇਸ ਕੈਂਪ ਦਾ ਮੁੱਖ ਮੰਤਵ ਨੌਜਵਾਨਾਂ ਨੂੰ ਸੋਹਣੀਆਂ ਦਸਤਾਰਾਂ ਸਜਾ ਕੇ ਸਿੱਖੀ ਸਿਧਾਂਤਾ ਤੇ ਕਕਾਰਾਂ ਨਾਲ ਜੋੜਨਾ ਹੈ। ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ, ਧੰਨ-ਧੰਨ ਮਾਤਾ ਗੁਜਰੀ ਜੀ ਅਤੇ ਚਾਰ ਸਾਹਿਬਜਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਕੈਂਪ ਮੌਕੇ ਵਿਧਾਇਕ ਮਦਨ ਲਾਲ ਬੱਗਾ ਦੇ ਵੀ ਦਸਤਾਰ ਸਜਾਈ ਗਈ। ਵਿਧਾਇਕ ਸਿੱਧੂ ਵੱਲੋਂ ਨਵੇਂ ਸਾਲ ਦੀ ਮੁਬਾਰਕਵਾਦ ਦਿੰਦਿਆਂ ਨੌਜਵਾਨਾਂ ਨੂੰ ਨਵੇਂ ਵਰ੍ਹੇ ਦੌਰਾਨ ਪੱਗ ਨਾਲ ਜੁੜਨ ਲਈ ਵੀ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਪੱਗਾਂ ਬੰਨਣ ਦੇ ਮਾਹਿਰ ਕੋਚ ਸਹਿਬਾਨਾਂ ਵੱਲੋਂ ਵੀ ਆਪਣੀ ਜਿੰਮੇਵਾਰੀ ਬਾਖੂ...
ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

ਲੋਕ ਨਿਰਮਾਣ ਵਿਭਾਗ ਨੇ ਬਜਟ ਵਿੱਚ 46% ਵਾਧੇ ਸਦਕਾ ਸਾਲ 2024 ਵਿੱਚ ਅਹਿਮ ਮੀਲ ਪੱਥਰ ਸਥਾਪਤ ਕੀਤੇ: ਹਰਭਜਨ ਸਿੰਘ ਈਟੀਓ

National, Politics, Punjab, Trending
 ਚੰਡੀਗੜ੍ਹ, 31 ਦਸੰਬਰ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਦੱਸਿਆ ਨੂੰ ਕਿ ਲੋਕ ਨਿਰਮਾਣ ਵਿਭਾਗ (ਪੀ.ਡਬਲਯੂ.ਡੀ) ਨੇ ਸਾਲ 2024 ਵਿੱਚ ਬਜਟ ਪ੍ਰਬੰਧਾਂ ਵਿੱਚ 46 ਪ੍ਰਤੀਸ਼ਤ ਦੇ ਵਾਧੇ ਕਾਰਨ, ਜੋ ਪਿਛਲੇ ਸਾਲ 1425.76 ਕਰੋੜ ਰੁਪਏ ਤੋਂ ਵੱਧ ਕੇ ਵਿੱਤੀ ਸਾਲ 2024-25 ਲਈ 2072 ਕਰੋੜ ਰੁਪਏ ਹੋ ਗਿਆ, ਬਹੁਤ ਸਾਰੇ ਪ੍ਰੋਜੈਕਟਾਂ ਨੂੰ ਸਫਲਤਾਪੂਰਵਕ ਚਲਾਇਆ ਹੈ। ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਫੰਡਿੰਗ ਵਿੱਚ ਇਸ ਮਹੱਤਵਪੂਰਨ ਵਾਧੇ ਨੇ ਵਿਭਾਗ ਨੂੰ ਸਾਲ 2024-25 ਦੌਰਾਨ 740 ਕਿਲੋਮੀਟਰ ਯੋਜਨਾ ਵਾਲੀਆਂ ਸੜਕਾਂ 'ਤੇ 560 ਕਰੋੜ ਰੁਪਏ ਖਰਚਣ ਦੀ ਯੋਜਨਾ ਬਣਾਉਣ ਦੇ ਯੋਗ ਬਣਾਇਆ।  ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ 367.53 ਕਰੋੜ ਰੁਪਏ ਦੀ ਲਾਗਤ ਨਾਲ 643 ਕਿਲੋਮੀਟਰ ਯੋਜਨਾ ਸੜਕਾਂ, ਜੋ ਮਹੱਤਵਪੂਰਨ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸੰਪਰਕ ਪ੍ਰਦਾਨ ਕਰਦੀਆਂ ਹਨ, ਨੂੰ ਪੂਰਾ ਕਰ ਲਿਆ ਗਿਆ ਹੈ ਅਤੇ ਬਾਕੀ 'ਤੇ ਕੰਮ ਜਾਰੀ ਹੈ। ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਇਨ੍ਹਾਂ ਸੜਕਾਂ ਦੀ ਚੋਣ ਇੱਕ ਪਾਰਦਰਸ਼ੀ ਪ੍ਰਕਿਰਿਆ ਰਾਹੀਂ ਕੀਤੀ ਗਈ ...
ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ

ਫੂਡ ਸੇਫ਼ਟੀ ਆਨ ਵੀਲਜ ਵੈੱਨ ਦਾ ਪੂਰਾ ਲਾਭ ਉਠਾਉਣ ਤਰਨ ਤਾਰਨ ਵਾਸੀ – ਵਧੀਕ ਡਿਪਟੀ ਕਮਿਸ਼ਨਰ

National, Politics, Punjab, Trending
ਤਰਨ ਤਾਰਨ 31 ਦਸੰਬਰ ਅੱਜ ਦਫ਼ਤਰ ਡਿਪਟੀ ਕਮਿਸ਼ਨਰ ਜ਼ਿਲ੍ਹਾ ਪ੍ਰਬੰਧਕੀ ਕੈਪਲੈਕਸ ਵਿਖੇ  ਵਧੀਕ ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ, ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਫੂਡ ਬਿਜਨੈਸ ਉਪਰੇਟਰ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ ਨਾਲ ਹੀ ਉਨ੍ਹਾਂ ਨੇ  ਸਕੂਲਾਂ ਅਤੇ ਆਂਗਨਵਾੜੀਆਂ ਵਿੱਚ ਵੀ ਫੂਡ ਸੇਫਟੀ ਦਾ ਰਜ਼ਿਸਟ੍ਰੇਸ਼ਨ ਕਰਵਾਉਣ ਲਈ ਹਦਾਇਤ ਦਿੱਤੀ। ਇਸ ਮੌਕੇ ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ ਸੁਖਬੀਰ ਕੌਰ (ਕਨਵੀਨਰ) ਨੇ ਸਾਰੇ ਮੈਂਬਰਾਂ ਨੂੰ ਨਵੰਬਰ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ । ਵਧੀਕ ਡਿਪਟੀ ਕਮਿਸ਼ਨਰ ਨੇ ਸਕੂਲਾਂ ਨਾਲ  ਸੰਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋ...
ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਏ.ਡੀ.ਸੀ

ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ : ਏ.ਡੀ.ਸੀ

National, Politics, Punjab, Trending
ਮਾਲੇਰਕੋਟਲਾ 31 ਦਸੰਬਰ :                      ਜ਼ਿਲ੍ਹੇ ਵਿਚ ਨਸ਼ਿਆਂ ਦੀ ਅਲਾਮਤ ਨੂੰ ਰੋਕਣ ਲਈ ਚਲਾਈ ਜਾ ਰਹੀ ਮੁਹਿੰਮ ਦੀ ਸਮੀਖਿਆ ਅਤੇ ਅਗੇਤੀ ਕਾਰਜ ਯੋਜਨਾ ’ਤੇ ਚਰਚਾ ਲਈ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨ.ਸੀ.ਓ.ਆਰ.ਡੀ) ਅਧੀਨ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਵਧੀਕ ਡਿਪਟੀ ਕਮਿਸ਼ਨਰ ਸੁਖਪ੍ਰੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੌਕੇ ਪੁਲਿਸ, ਸਿਹਤ,ਖੇਤੀਬਾੜੀ,ਸਿੱਖਿਆ,ਖੇਡ,ਜੰਗਲਾਤ, ਆਬਕਾਰੀ  ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ/ਨੁਮਾਇੰਦੇ ਵੀ ਮੌਜੂਦ ਸਨ।                    ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਨਸ਼ਿਆਂ ਦੀ ਅਲਾਮਤ ਤੋਂ ਸਮਾਜ ਨੂੰ ਨਿਜਾਤ ਦਵਾਉਣ ਲਈ ਆਰੰਭੀ ਲੜਾਈ ਵਿਚ ਸਿਰਫ ਪ੍ਰਸ਼ਾਸਨ ਦੀ ਹੀ ਨਹੀ, ਬਲਕਿ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭੂਮਿਕਾ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਮੁਹਿੰਮ ਨੂੰ ਜਨਤਕ ਲਾਮਬੰਦੀ ਵਿੱਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ ਜੋ ਸੂਬੇ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਵਿੱਚ ਸਹਾਈ ਸਿੱਧ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਸਾਨੂੰ ਮਿਲ ਕੇ ਇਸ ਤਰ੍ਹਾਂ ਦੇ ਕਦਮ ਚੁੱਕਣੇ ਚਾਹੀਦੇ ਹਨ, ਜੋ...
ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

ਮੁੱਖ ਚੋਣ ਅਧਿਕਾਰੀ ਵੱਲੋਂ “ਪੰਜਾਬ ਚੋਣ ਕੁਇਜ਼-2025” ਦਾ ਐਲਾਨ

National, Politics, Punjab, Trending
ਚੰਡੀਗੜ੍ਹ, 31 ਦਸੰਬਰ: ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ 25 ਜਨਵਰੀ, 2025 ਨੂੰ ਮਨਾਏ ਜਾਣ ਵਾਲੇ ਕੌਮੀ ਵੋਟਰ ਦਿਵਸ ਮੌਕੇ "ਪੰਜਾਬ ਚੋਣ ਕੁਇਜ਼-2025" ਸਿਰਲੇਖ ਹੇਠ ਸੂਬਾ-ਪੱਧਰੀ ਕੁਇਜ਼ ਮੁਕਾਬਲਾ ਕਰਵਾਉਣ ਦਾ ਐਲਾਨ ਕੀਤਾ ਗਿਆ ਹੈ। ਇਸ ਪਹਿਲਕਦਮੀ ਦਾ ਉਦੇਸ਼ ਪੰਜਾਬ ਦੇ ਮੌਜੂਦਾ ਅਤੇ ਭਵਿੱਖ ਵਿੱਚ ਵੋਟਰ ਵਜੋਂ ਰਜਿਸਟਰ ਹੋਣ ਵਾਲੇ ਨੌਜਵਾਨਾਂ ਨੂੰ ਸ਼ਾਮਲ ਕਰਦਿਆਂ ਉਨ੍ਹਾਂ ਦਰਮਿਆਨ ਚੋਣ ਪ੍ਰਕਿਰਿਆਵਾਂ ਅਤੇ ਚੋਣ ਗਤੀਵਿਧੀਆਂ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਹੈ। ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਇਸ ਮੁਕਾਬਲੇ ਦੀ ਮਹੱਤਤਾ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕੁਇਜ਼, ਪੰਜਾਬ ਦੇ ਲੋਕਾਂ ਵਿੱਚ ਚੋਣ ਪ੍ਰਕਿਰਿਆਵਾਂ ਸਬੰਧੀ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਅਤੇ ਉਨ੍ਹਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਕਦਮ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਇਸ ਸਮਾਗਮ ਵਿੱਚ ਮੀਡੀਆ ਅਤੇ ਵਿਦਿਅਕ ਸੰਸਥਾਵਾਂ ਸਮੇਤ ਵੱਖ-ਵੱਖ ਭਾਈਵਾਲਾਂ ਨੂੰ ਸ਼ਾਮਲ ਕਰਕੇ ਚੋਣਾਂ ਪ੍ਰਤੀ ਜਾਗਰੂਕਤਾ ਅਤੇ ਜ਼ਿੰਮੇਵਾਰ ਵੋਟਿੰਗ ਵਾਲਾ ਇੱਕ ਜੀਵੰਤ ਸੱਭਿਆਚਾਰ ਪੈਦਾ ਕਰਨਾ ਹੈ। ਉਨ੍ਹਾਂ ਦੱਸਿ...
ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ

ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਵੱਲੋ ਨਵੇਂ ਸਾਲ ਦੀ ਆਮਦ ਮੌਕੇ ਸੰਗਰੂਰ ਵਾਸੀਆਂ ਨੂੰ ਮੁਬਾਰਕਬਾਦ ਭੇਟ

National, Politics, Punjab, Trending
ਸੰਗਰੂਰ, 31 ਦਸੰਬਰ - ਡਿਪਟੀ ਕਮਿਸ਼ਨਰ ਸੰਗਰੂਰ ਸ਼੍ਰੀ ਸੰਦੀਪ ਰਿਸ਼ੀ ਨੇ ਨਵੇਂ ਸਾਲ ਦੀ ਆਮਦ ਮੌਕੇ ਜ਼ਿਲ੍ਹਾ ਸੰਗਰੂਰ ਦੇ ਨਾਗਰਿਕਾਂ ਨੂੰ ਬਿਹਤਰ ਭਵਿੱਖ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ ਹਨ। ਆਪਣੇ ਵਿਸ਼ੇਸ਼ ਸੰਦੇਸ਼ ਵਿੱਚ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਰਿਸ਼ੀ ਨੇ ਜ਼ਿਲ੍ਹਾ ਨਿਵਾਸੀਆਂ ਦੀ ਜ਼ਿੰਦਗੀ ਵਿੱਚ ਹੋਰ ਖੁਸ਼ੀਆਂ-ਖੇੜੇ ਅਤੇ ਖੁਸ਼ਹਾਲੀ ਆਉਣ ਦੀ ਕਾਮਨਾ ਕੀਤੀ। ਡਿਪਟੀ ਕਮਿਸ਼ਨਰ ਨੇ ਇਨ੍ਹੀਂ ਦਿਨੀਂ ਵਧ ਰਹੀ ਠੰਡ ਕਾਰਨ ਬੱਚਿਆਂ ਅਤੇ ਬਜ਼ੁਰਗਾਂ ਨੂੰ ਸਿਹਤ ਦਾ ਧਿਆਨ ਰੱਖਦੇ ਹੋਏ ਸਾਵਧਾਨੀਆਂ ਵਰਤਣ ਦੀ ਅਪੀਲ ਵੀ ਕੀਤੀ ਹੈ। ਉਹਨਾਂ ਕਿਹਾ ਕਿ ਬਿਮਾਰੀਆਂ ਤੋਂ ਬਚਾਅ ਲਈ ਖੁਦ ਦਾ ਧਿਆਨ ਰੱਖਿਆ ਜਾਣਾ ਬੇਹੱਦ ਜਰੂਰੀ ਹੈ। ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੰਘਣੀ ਧੁੰਦ ਕਾਰਨ ਸੜਕ ਦੁਰਘਟਨਾਵਾਂ ਵਾਪਰਨ ਦਾ ਖਦਸ਼ਾ ਬਣਿਆ ਰਹਿੰਦਾ ਹੈ ਇਸ ਲਈ ਵਾਹਨ ਚਾਲਕ, ਸੜਕਾਂ ਉੱਤੇ ਵਾਹਨ ਚਲਾਉਂਦੇ ਸਮੇਂ ਵਧੇਰੇ ਚੌਕਸੀ ਵਰਤਣ ਅਤੇ ਵਾਹਨਾਂ ਦੇ ਅੱਗੇ ਫੋਗ਼ ਲਾਈਟਾਂ ਲਗਾਉਣ ਨੂੰ ਤਰਜੀਹ ਦੇਣ।...
ਵਿਧਾਇਕ ਫਾਜਿਲਕਾ ਨੇ ਪਿੰਡ ਘੜੂਮੀ ਵਿਖੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

ਵਿਧਾਇਕ ਫਾਜਿਲਕਾ ਨੇ ਪਿੰਡ ਘੜੂਮੀ ਵਿਖੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ

National, Politics, Punjab, Trending
ਫਾਜ਼ਿਲਕਾ 31 ਦਸੰਬਰ ਵਿਧਾਇਕ ਫਾਜਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਹਲਕੇ ਦੇ ਪਿੰਡ ਘੜੂਮੀ ਵਿਖੇ ਵਿਖੇ ਜਨ ਸੁਣਵਾਈ ਕੀਤੀ ਅਤੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ। ਇਸ ਮੌਕੇ ਉਨ੍ਹਾਂ ਫਾਜਿਲਕਾ ਦੇ ਵਾਰ ਮੈਮੋਰੀਅਲ ਪਿੰਡ ਘੜੂਮੀ ਵਿਖੇ ਬਣੇ ਸ਼ਹੀਦਾ ਦੀ ਸਮਾਧ ਦਾ ਨਵੀਨੀਕਰਨ ਦਾ ਨੀਂਹ ਪੱਥਰ ਰੱਖਿਆ ਗਿਆ। ਉਨ੍ਹਾਂ ਕਿਹਾ 1971 ਦੀ ਭਾਰਤ ਪਾਕਿ ਜੰਗ ਦੌਰਾਨ ਵਿਖੇ ਦੇਸ਼ ਦੀ ਰਾਖੀ ਕਰਦੇ ਸ਼ਹੀਦਾ ਦੀ ਯਾਦ ਵਿਖੇ ਫਾਜਿਲਕਾ ਵਾਰ ਮੈਮੋਰੀਅਲ ਪਿੰਡ ਘੜੂਮੀ ਵਿਖੇ ਸ਼ਹੀਦਾ ਦੀ ਸਮਾਧ ਬਣੀ ਹੋਈ ਹੈ। ਉਨ੍ਹਾਂ ਸ਼ਹੀਦਾ ਦੀ ਸਮਾਧ ਦੇ ਨਵੀਨੀਕਰਨ ਦੇ ਲਈ 6 ਲੱਖ ਰੁਪਏ ਦੀ ਗ੍ਰਾਂਟ ਦਿੱਤੀ। ਉਨ੍ਹਾਂ ਸੰਸਥਾ ਦੀ ਕਮੇਟੀ ਨੂੰ ਕਿਹਾ ਕਿ ਜੇਕਰ ਹੋਰ ਫੰਡ ਦੀ ਲੋੜ ਪਈ ਤਾ ਹੋਰ ਫੰਡ ਵੀ ਉਪਲੱਬਧ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਹੀਦਾ ਦੇ ਬਲਿਦਾਨ ਦੇ ਕਾਰਨ ਹੈ ਕਿ ਅਸੀ ਇਸ ਖੁਲ੍ਹੀ ਹਵਾ ਵਿਖੇ ਸਾਹ ਲੈ ਰਹੇ ਹੈ ਇਸ ਲਈ ਅਸੀ ਉਨ੍ਹਾਂ ਸ਼ਹੀਦਾ ਨੂੰ ਪ੍ਰਨਾਮ ਕਰਦੇ ਹਾਂ। ਇਸ ਮੌਕੇ ਸਰਪੰਚ ਹਰਜੀਤ ਸਿੰਘ ਸਵਨਾ, ਵਿਜੇ ਕੁਮਾਰ, ਸਾਬਕਾ ਸਰਪੰਚ ਸਰਜੀਤ ਕੁਮਾਰ, ਬਲਾਕ ਪ੍ਰਧਾਨ ਜਗਰੂਪ ਸਿੰਘ, ਫਾਜਿਲਕਾ ਵਾਰ ਮੈਮੋਰੀਅਲ ਦੇ ਪ੍...