ਸਿਹਤ ਸੇਵਾਵਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ
ਗੁਰਦਾਸਪੁਰ, 31 ਦਸੰਬਰ ( ) - ਪੰਜਾਬ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿੱਚ ਕੀਤੇ ਜਾ ਰਹੇ ਕ੍ਰਾਂਤੀਕਾਰੀ ਸੁਧਾਰਾਂ ਦੇ ਪੱਖ ਤੋਂ ਸਾਲ 2024 ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਲਈ ਵਰਦਾਨ ਸਾਬਤ ਹੋਇਆ ਹੈ। ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਅਗਵਾਈ ਅਤੇ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਦੇ ਯਤਨਾਂ ਸਦਕਾ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਨੇ ਮਿਆਰੀ ਸਿਹਤ ਸੇਵਾਵਾਂ ਦੇਣ ਦੇ ਖੇਤਰ ਵਿੱਚ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ।
ਸਾਲ 2024 ਦੌਰਾਨ ਸਰਹੱਦੀ ਜ਼ਿਲ੍ਹਾ ਗੁਰਦਾਸਪੁਰ ਵਿੱਚ ਕੀਤੇ ਗਏ ਸਿਹਤ ਸੁਧਾਰਾਂ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੁਰਾਣੇ ਸਿਵਲ ਹਸਪਤਾਲ ਗੁਰਦਾਸਪੁਰ ਨੂੰ 3.50 ਕਰੋੜ ਰੁਪਏ ਦੀ ਲਾਗਤ ਨਾਲ 30 ਬੈੱਡਡ ਅਰਬਨ ਕਮਿਊਨਿਟੀ ਹੈਲਥ ਸੈਂਟਰ ਵਜੋਂ ਸਥਾਪਤ ਕੀਤਾ ਗਿਆ ਹੈ ਜਿਸ ਵਿੱਚ ਓ.ਪੀ.ਡੀ., ਡੇਅ ਕੇਅਰ ਐਮਰਜੈਂਸੀ ਸਹੂਲਤ, ਨਿਊ ਅਲਟਰਾ ਮਾਡਰਨ ਐਕਸਰੇ ਪਲਾਂਟ, ਸੀ...








