Wednesday, March 11
Shadow

Politics

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ

National, Politics, Punjab
ਮਾਲੇਰਕੋਟਲਾ, 11 ਦਸੰਬਰ - ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਨੇ ਦੱਸਿਆ ਕਿ ਮੁੱਖ ਚੋਣ ਅਫਸਰ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਚੋਣਾਂ 14 ਦਸੰਬਰ ਕਰਵਾਈਆਂ ਜਾਣੀਆਂ ਹਨ ਇਸ ਲਈ ਜ਼ਿਲ੍ਹੇ ਵਿੱਚ ਚੋਣ ਪ੍ਰਕਿਰਿਆ ਦੇ ਲੋੜੀਂਦੇ ਪ੍ਰਬੰਧਾਂ ਹਿਤ 13 ਦਸੰਬਰ (ਦਿਨ ਸ਼ਨੀਵਾਰ) ਨੂੰ 7 ਪਬਲਿਕ ਸਕੂਲਾਂ ਵਿੱਚ ਛੁੱਟੀ ਘੋਸ਼ਿਤ ਕੀਤੀ ਗਈ ਹੈ। ਉਨਾਂ ਦੱਸਿਆ ਕਿ ਚੋਣਾਂ ਦੇ ਅਗੇਤੇ ਪ੍ਰਬੰਧਾਂ ਨੂੰ ਮੁੱਖ ਰੱਖਦਿਆਂ ਮਾਡਰਨ ਸੈਕੁਲਰ ਪਬਲਿਕ ਸਕੂਲ ਸ਼ੇਰਗੜ੍ਹ ਚੀਮਾਂ, ਗੋਲਡਨ ਇਰਾ ਮਲੇਨੀਅਮ ਸਕੂਲ ਸੁਲਤਾਨਪੁਰ ਬਧਰਾਵਾਂ, ਅਲਫਲਾ ਸਕੂਲ ਮਾਲੇਰਕੋਟਲਾ, ਭੁਪਿੰਦਰਾ ਪਬਲਿਕ ਸਕੂਲ ਮਾਹੋਰਾਣਾ, ਸ੍ਰੀ ਨਨਕਾਣਾ ਪਬਲਿਕ ਸਕੂਲ ਰਾਮਪੁਰ ਛੰਨਾਂ, ਬਾਬਾ ਗੰਡਾ ਸਿੰਘ ਪਬਲਿਕ ਸਕੂਲ ਲਾਂਗੜੀਆਂ ਅਤੇ ਸੋਹਰਾਬ ਪਬਲਿਕ ਸਕੂਲ ਮਾਲੇਰਕੋਟਲਾ ਵਿਖੇ 13 ਦਸਬੰਰ (ਦਿਨ ਸ਼ਨੀਵਾਰ) ਨੂੰ ਛੁੱਟੀ ਰਹੇਗੀ।...
ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

ਮੁੱਖ ਖੇਤੀਬਾੜੀ ਅਫ਼ਸਰ ਵੱਲੋਂ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਤੇ ਜੱਸੜਵਾਲ ਵਿਚ ਕਣਕ ਦੀ ਫ਼ਸਲ ਦਾ ਨਿਰੀਖਣ

National, Politics, Punjab
ਮਾਨਸਾ, 11 ਦਸੰਬਰ: ਮੁੱਖ ਖੇਤੀਬਾੜੀ ਅਫ਼ਸਰ, ਹਰਵਿੰਦਰ ਸਿੰਘ ਵੱਲੋਂ ਕਣਕ ਦੀ ਫਸਲ ਦੇ ਨਿਰੀਖਣ ਲਈ ਪਿੰਡ ਕੋਟੜਾ ਕਲਾਂ, ਭੀਖੀ, ਢੈਪਈ ਅਤੇ ਜੱਸੜਵਾਲ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਦੀ ਸਥਿਤੀ ਇਸ ਸਮੇਂ ਬਿਲਕੁਲ ਠੀਕ ਹੈ ਅਤੇ ਕਣਕ ਵਿਚ ਕਿਸੇ ਬਿਮਾਰੀ ਜਾਂ ਕੀੜੇ ਮਕੌੜੇ ਜਿਵੇਂ ਕਿ ਤਣੇ ਦੀ ਗੁਲਾਬੀ ਸੁੰਡੀ ਜਾਂ ਪੀਲੀ ਕੁੰਗੀ ਆਦਿ ਦਾ ਹਮਲਾ ਨਹੀਂ ਵੇਖਿਆ ਗਿਆ। ਉਨ੍ਹਾਂ ਦੱਸਿਆ ਕਿ ਕਣਕ ਦੀ ਫਸਲ ਵਿਚ ਕਿਤੇ ਕਿਤੇ ਮੈਗਜ਼ੀਨ ਤੱਤ ਦੀ ਘਾਟ ਵੇਖੀ ਗਈ ਹੈ। ਮੈਗਜ਼ੀਨ ਦੀ ਘਾਟ ਕਾਰਨ ਫਸਲ ਵਿਚ ਪੀਲਾਪਣ ਆਮ ਤੌਰ 'ਤੇ ਪੌਦੇ ਦੇ ਵਿਚਕਾਰਲੇ ਪੱਤਿਆਂ 'ਤੇ ਦਿਖਦਾ ਹੈ। ਪੱਤੇ ਦੀਆਂ ਨਾੜੀਆਂ ਦਾ ਰੰਗ ਹਰਾ ਹੀ ਰਹਿੰਦਾ ਹੈ ਪਰ ਨਾੜੀਆਂ ਦੇ ਵਿਚਲਾ ਹਿੱਸਾ ਪੀਲਾ ਪੈ ਜਾਂਦਾ ਹੈ। ਕਈ ਵਾਰ ਇਹ ਪੀਲੇ ਹਿੱਸੇ 'ਤੇ ਹਲਕੇ ਸਲੇਟੀ ਜਾਂ ਗੁਲਾਬੀ-ਭੂਰੇ ਧੱਬੇ ਵੀ ਬਣ ਜਾਂਦੇ ਹਨ, ਜੋ ਬਾਅਦ ਵਿਚ ਮਿਲ ਕੇ ਧਾਰੀਆਂ ਵਰਗਾ ਰੂਪ ਧਾਰ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਇਹ ਸਮੱਸਿਆ ਜ਼ਿਆਦਾਤਰ ਹਲਕੀਆਂ ਜ਼ਮੀਨਾਂ ਵਾਲੇ ਖੇਤਾਂ ਵਿਚ ਹੁੰਦੀ ਹੈ ਜਿੱਥੇ ਲੰਮੇ ਸਮੇਂ ਤੋਂ ਕਣਕ-ਝੋਨੇ ਦਾ ਫ਼ਸਲੀ ਚੱਕਰ ਚੱਲ ਰਿਹਾ ਹੋਵੇ...
12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

12 ਦਸੰਬਰ ਸ਼ਾਮ 4:00 ਵਜੇ ਤੋਂ ਪੋਲਿੰਗ ਇਲਾਕੇ ਵਿੱਚ ਕੋਈ ਵੀ ਜਨਤਕ ਮੀਟਿੰਗ ਕਰਨ ਆਯੋਜਿਤ ਕਰਨ ਜਾਂ ਸ਼ਾਮਿਲ ਹੋਣ `ਤੇ ਪਾਬੰਦੀ ਲਗਾਈ

National, Politics, Punjab
ਤਰਨ ਤਾਰਨ, 11 ਦਸੰਬਰ (         ) - ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਸੂਬੇ ਵਿੱਚ 14 ਦਸੰਬਰ 2025 ਨੂੰ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਆਮ ਚੋਣਾਂ ਕਰਵਾਈਆਂ ਜਾ ਰਹੀਆਂ ਹਨ ਅਤੇ ਇਹਨਾਂ ਚੋਣਾਂ ਦਾ ਨਤੀਜਾ 17 ਦਸੰਬਰ 2025 ਨੂੰ ਘੋਸ਼ਿਤ ਕੀਤਾ ਜਾਵੇਗਾ।  ਇਹਨਾਂ ਚੋਣਾਂ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਏ ਰੱਖਣ, ਲੋਕ ਸ਼ਾਂਤੀ ਬਰਕਰਾਰ ਰੱਖਣ ਅਤੇ ਚੋਣਾਂ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਣ ਲਈ ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਰਾਜ ਚੋਣ ਕਮਿਸ਼ਨ ਐਕਟ 1994 ਦੀ ਧਾਰਾ 110 ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਨਿਰਦੇਸ਼ ਪ੍ਰਾਪਤ ਹੋਏ ਹਨ। ਇਹਨਾਂ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ੍ਰੀ ਰਾਹੁਲ, ਆਈ.ਏ.ਐੱਸ, ਜ਼ਿਲ੍ਹਾ ਮੈਜਿਸਟਰੇਟ, ਤਰਨ ਤਾਰਨ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਇਹਨਾਂ ਚੋਣਾਂ ਦੇ ਸੁਤੰਤਰ, ਨਿਰਪੱਖ, ਸ਼ਾਂਤੀਪੂਰਨ ਅਤੇ ਰਾਜ ਚੋਣ ਕਮਿਸ਼ਨ ਪੰਜਾਬ ਦੇ ਨਿਰਦੇਸ਼ਾਂ ਅਤੇ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਮਿਤੀ 12 ਦਸੰਬਰ 2025 ਦ...
‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 284ਵੇਂ ਦਿਨ ਪੰਜਾਬ ਪੁਲਿਸ ਵੱਲੋਂ 4 ਕਿਲੋ ਆਈਸੀਈ ਅਤੇ 1.7 ਕਿਲੋ ਹੈਰੋਇਨ ਸਮੇਤ 84 ਨਸ਼ਾ ਤਸਕਰ ਕਾਬੂ

Crime, National, Politics, Punjab
ਚੰਡੀਗੜ੍ਹ, 10 ਦਸੰਬਰ: ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 284ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 339 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 84 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 284 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,984 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਤੋਂ 4 ਕਿਲੋ ਆਈਸੀਈ, 1.7 ਕਿਲੋ ਹੈਰੋਇਨ, 50 ਗ੍ਰਾਮ ਅਫੀਮ, 33 ਕਿਲੋ ਭੁੱਕੀ, 965 ਨਸ਼ੀਲੀਆਂ ਗੋਲੀਆਂ ਅਤੇ 2910 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ...
ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਸਰਹੱਦ ਪਾਰ ਦੇ ਡਰੱਗ ਕਾਰਟੈਲਾਂ ਦਾ ਅੰਮ੍ਰਿਤਸਰ ਵਿੱਚ ਪਰਦਾਫਾਸ਼; 4 ਕਿਲੋਗ੍ਰਾਮ ਆਈ.ਸੀ.ਈ., 1 ਕਿਲੋਗ੍ਰਾਮ ਹੈਰੋਇਨ ਸਮੇਤ ਤਿੰਨ ਗ੍ਰਿਫ਼ਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 10 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਬਹੁ-ਪੱਧਰੀ ਕਾਰਵਾਈ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵਿਦੇਸ਼ੀ ਹੈਂਡਲਰਾਂ ਨਾਲ ਜੁੜੇ, ਸਰਹੱਦ ਪਾਰ ਦੇ ਸੰਗਠਿਤ ਡਰੱਗ ਕਾਰਟੈਲਾਂ ਦੇ ਤਿੰਨ ਕਾਰਕੁਨਾਂ ਨੂੰ, 4.083 ਕਿਲੋਗ੍ਰਾਮ ਮੈਥਾਮਫੇਟਾਮਾਈਨ (ਆਈਸੀਈ),  ਅਤੇ 1.032 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਨ੍ਹਾਂ ਗਿਰੋਹਾਂ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਬਲਵਿੰਦਰ ਸਿੰਘ ਉਰਫ਼ ਬਿੰਦਰ (25) ਵਾਸੀ ਪਿੰਡ ਦਾਓਕੇ (ਅੰਮ੍ਰਿਤਸਰ), ਨਵਤੇਜ ਸਿੰਘ (33) ਵਾਸੀ ਪਿੰਡ ਮਾਹਵਾ (ਅੰਮ੍ਰਿਤਸਰ) ਜੋ ਮੌਜੂਦਾ ਸਮੇਂ ਤਰਨਤਾਰਨ ਦੇ ਪਿੰਡ ਵਿਖੇ ਰਹਿ ਰਿਹਾ ਹੈ ਅਤੇ ਮਹਾਂਬੀਰ ਸਿੰਘ (32) ਵਾਸੀ ਪਿੰਡ ਕਾਲੀਆ ਸਕਾਤਰਾਂ (ਤਰਨਤਾਰਨ) ਵਜੋਂ ਹੋਈ ਹੈ। ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਦੋਸ਼ੀਆਂ ਤੋਂ 2500 ਰੁਪਏ ਦੀ ਡਰੱਗ...
ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

ਜਾਪਾਨ ਅਤੇ ਦੱਖਣੀ ਕੋਰੀਆ ਦਾ ਦੌਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ: ਮੁੱਖ ਮੰਤਰੀ

International, National, Politics, Punjab
ਚੰਡੀਗੜ੍ਹ, 10 ਦਸੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਹਾਲ ਹੀ ਵਿੱਚ ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰੇ ਦੌਰਾਨ ਨਿਵੇਸ਼ਕਾਂ ਦਾ ਮਿਲਿਆ ਭਰਵਾਂ ਹੁੰਗਾਰਾ ਸੂਬੇ ਦੀ ਉਦਯੋਗਿਕ ਤਰੱਕੀ ਵਿੱਚ ਨਵਾਂ ਮੀਲ ਪੱਥਰ ਸਾਬਤ ਹੋਵੇਗਾ ਅਤੇ ਇਸ ਨਾਲ ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਵਜੋਂ ਉਭਾਰਨ ਵਿੱਚ ਹੋਰ ਤੇਜ਼ੀ ਆਏਗੀ। ਜਾਪਾਨ ਅਤੇ ਦੱਖਣੀ ਕੋਰੀਆ ਦੇ ਦੌਰਿਆਂ ਦੇ ਆਪਣੇ ਤਜਰਬੇ ਸਾਂਝੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਨੂੰ ਦੁਨੀਆ ਭਰ ਵਿੱਚ ਉਦਯੋਗ ਦੇ ਉੱਭਰਦੇ ਕੇਂਦਰ ਵਜੋਂ ਪੇਸ਼ ਕੀਤਾ। ਉਨ੍ਹਾਂ ਕਿਹਾ ਕਿ ਇਸ ਦੌਰੇ ਦਾ ਉਦੇਸ਼ ਸੂਬੇ ਵਿੱਚ ਨਿਵੇਸ਼ ਨੂੰ ਉਤਸ਼ਾਹਤ ਕਰਨਾ ਅਤੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇ ਕੇ ਨੌਜਵਾਨਾਂ ਲਈ ਰੋਜ਼ਗਾਰ ਦੇ ਹੋਰ ਮੌਕੇ ਪੈਦਾ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਕ ਦੌਰਾ ਉਦਯੋਗਿਕ ਵਿਕਾਸ ਨੂੰ ਤੇਜ਼ੀ ਵਾਲੇ ਪਾਸੇ ਲੈ ਜਾ ਕੇ ਇਸ ਨੂੰ ਜ਼ਰੂਰੀ ਹੁਲਾਰਾ ਦੇਣ ਵਿੱਚ ਸਹਾਇਕ ਹੋਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਇਕ ਮੀਟਿੰਗ ਦੌਰਾਨ ਜਾਪਾਨ ਬੈਂਕ ਫਾਰ ਇੰਟਰਨੈਸ਼ਨਲ ਕੋਆਪਰੇਸ਼ਨ (ਜ...
ਸੈਂਟਰਲ ਜੇਲ ਅੰਮ੍ਰਿਤਸਰ ਵਿੱਚ ਮਨਾਇਆ ਗਿਆ ‘ਮਾਨਵ ਅਧਿਕਾਰ ਦਿਵਸ ਪ੍ਰੋਗਰਾਮ’

ਸੈਂਟਰਲ ਜੇਲ ਅੰਮ੍ਰਿਤਸਰ ਵਿੱਚ ਮਨਾਇਆ ਗਿਆ ‘ਮਾਨਵ ਅਧਿਕਾਰ ਦਿਵਸ ਪ੍ਰੋਗਰਾਮ’

National, Politics, Punjab
ਅੰਮ੍ਰਿਤਸਰ 10 ਦਸੰਬਰ 2025--- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਡੀ.ਐਲ.ਐੱਸ.ਏ ) ਅੰਮ੍ਰਿਤਸਰ ਵੱਲੋਂ ਵਿਸ਼ਵ ਮਾਨਵ ਅਧਿਕਾਰ ਦਿਵਸ ਦੇ ਮੌਕੇ ’ਤੇ ਸੈਂਟਰਲ ਜੇਲ, ਅੰਮ੍ਰਿਤਸਰ ਵਿੱਚ ਇੱਕ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ, ਜਿਸ ਦੀ ਅਗਵਾਈ ਸ਼੍ਰੀ ਅਮਰਦੀਪ ਸਿੰਘ ਬੈਂਸ, ਸਕੱਤਰ/ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵੱਲੋਂ ਕੀਤੀ ਗਈ। ਉਨ੍ਹਾਂ ਨੇ ਕੈਦੀਆਂ ਨੂੰ ਮਾਨਵ ਅਧਿਕਾਰਾਂ ਦੀ ਮਹੱਤਤਾ, ਹਰ ਨਾਗਰਿਕ ਨੂੰ ਪ੍ਰਾਪਤ ਸੰਵੈਧਾਨਕ ਸੁਰੱਖਿਆ ਅਤੇ ਨਿਆਂ ਤੱਕ ਪਹੁੰਚ ਯਕੀਨੀ ਬਣਾਉਣ ਵਿੱਚ ਮੁਫ਼ਤ ਕਾਨੂੰਨੀ ਸਹਾਇਤਾ ਦੀ ਅਹਿਮ ਭੂਮਿਕਾ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਜ਼ੋਰ ਦਿੰਦਿਆਂ ਕਿਹਾ ਕਿ ਵਿਸ਼ਵ ਮਾਨਵ ਅਧਿਕਾਰ ਦਿਵਸ ਇਜ਼ਜ਼ਤ, ਸਮਾਨਤਾ ਅਤੇ ਆਜ਼ਾਦੀ ਦੇ ਸਰਬਵਿਆਪੀ ਸਿਧਾਂਤਾਂ ਦੀ ਗਲੋਬਲ ਯਾਦਗਾਰੀ ਹੈ ਅਤੇ ਖ਼ਾਸਕਰ ਨਾਜ਼ੁਕ ਤੇ ਹਾਸੀਏ ’ਤੇ ਰਹਿੰਦੇ ਵਰਗਾਂ ਲਈ ਇਨ੍ਹਾਂ ਅਧਿਕਾਰਾਂ ਦੀ ਰੱਖਿਆ ਕਰਨ ਦੀ ਲੋੜ ਬਾਰੇ ਵੀ ਰੋਸ਼ਨੀ ਪਾਈ। ਸ਼੍ਰੀ ਬੈਂਸ ਨੇ ਇਸ ਗੱਲ ਨੂੰ ਵੀ ਉਜਾਗਰ ਕੀਤਾ ਕਿ ਅਸਲੀ ਤਰੱਕੀ ਤਦੋਂ ਹੀ ਸੰਭਵ ਹੈ ਜਦੋਂ ਪੂਰਾ ਸਮਾਜ ਮਿਲਜੁਲ ਕੇ ਮਾਨਵ ਅਧਿਕਾਰਾਂ ਨੂੰ ਮਜ਼ਬੂਤ ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਵੱਲੋਂ ‘Youth Against Drugs – Anti Drug Awareness Drive’ ਮੁਹਿੰਮ ਤਹਿਤ ਜਾਗਰੂਕਤਾ ਪ੍ਰੋਗਰਾਮ ਆਯੋਜਿਤ

National, Politics, Punjab
ਭਾਰਤ ਦੇ ਮੁੱਖ ਨਿਆਂਧੀਸ਼ ਮਾਣਯੋਗ ਜਸਟਿਸ ਸੂਰਿਆ ਕਾਂਤ ਜੀ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ “Youth Against Drugs – Anti Drug Awareness Drive (ਨਸ਼ਾ ਮੁਕਤ ਪੰਜਾਬ)” ਦੇ ਅਧੀਨ, ਮਾਣਯੋਗ ਜਸਟਿਸ ਸ੍ਰੀ ਅਸ਼ਵਨੀ ਕੁਮਾਰ ਮਿਸ਼ਰਾ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ (ਮੋਹਾਲੀ) ਜੀ ਅਤੇ ਸ੍ਰੀਮਤੀ ਨਵਜੋਤ ਕੌਰ, ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ, ਸ੍ਰੀ ਧਰਮਿੰਦਰ ਪਾਲ ਸਿੰਗਲਾ, ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਜੀ ਦੀ ਅਗਵਾਈ ਅਤੇ ਮੈਡਮ ਰੂਚੀ ਸਵਪਨ ਸ਼ਰਮਾ, ਮਾਣਯੋਗ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੀ ਰਹਿਨੁਮਾਈ ਹੇਠ ਅੱਜ ਦਿਨਾਂਕ 09.12.2025 ਨੂੰ ਜ਼ਿਲ੍ਹਾ ਫਾਜ਼ਿਲਕਾ ਵਿੱਚ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤੇ ਗਏ। ਇਹ ਜਾਗਰੂਕਤਾ ਪ੍ਰੋਗਰਾਮ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਾਜ਼ਿਲਕਾ ਦੇ Para Legal Volunteers (PLVs) ਵੱਲੋਂ ...
ਬਲਾਕ ਸ਼ੇਰਪੁਰ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

ਬਲਾਕ ਸ਼ੇਰਪੁਰ ‘ਚ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਆਪ ਉਮੀਦਵਾਰਾਂ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ

National, Politics, Punjab
ਸ਼ੇਰਪੁਰ/ਸੰਗਰੂਰ, 10 ਦਸੰਬਰ: ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਨੇ ਅੱਜ ਬਲਾਕ ਸ਼ੇਰਪੁਰ ਵਿਖੇ ਉਮੀਦਵਾਰ ਸਰਬਜੀਤ ਕੌਰ ਬਾਜਵਾ ਤੇ ਜਗਰੂਪ ਸਿੰਘ ਬਾਦਸ਼ਾਹਪੁਰ ਦੇ ਹੱਕ ਵਿੱਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਿਛਲੇ ਕਰੀਬ ਚਾਰ ਸਾਲ ਵਿੱਚ ਪਿੰਡਾਂ ਅੰਦਰ ਸ਼ਹਿਰਾਂ ਵਰਗੀਆਂ ਸਹੂਲਤਾਂ ਉਪਲਬੱਧ ਕਰਵਾਈਆਂ ਹਨ। ਉਹਨਾਂ ਕਿਹਾ ਕਿ ਧੂਰੀ ਹਲਕੇ ਦੇ ਸਰਵਪੱਖੀ ਵਿਕਾਸ ਵੱਲ ਵਿਸ਼ੇਸ਼ ਤਵੱਜੋ ਦਿੱਤੀ ਜਾ ਰਹੀ ਹੈ, ਤਾਂ ਜੋ ਇਸ ਹਲਕੇ ਨੂੰ ਵਿਕਾਸ ਪੱਖੋਂ ਨਮੂਨੇ ਦੇ ਹਲਕੇ ਵਜੋਂ ਵਿਕਸਤ ਕੀਤਾ ਜਾਵੇ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਦੀਆਂ ਚੋਣਾਂ ਵਿਕਾਸ ਦੇ ਏਜੰਡੇ ਉੱਤੇ ਲੜ ਰਹੀ ਹੈ ਤੇ ਲੋਕਾਂ ਵੱਲੋਂ ਦਿੱਤੇ ਜਾ ਰਹੇ ਜਨ ਸਮਰਥਨ ਤੋਂ ਲੱਗ ਰਿਹਾ ਹੈ ਕਿ ਆਮ ਆਦਮੀ ਪਾਰਟੀ ਇਨ੍ਹਾਂ ਚੋਣਾਂ ਨੂੰ ਵੱਡੀ ਲੀਡ ਨਾਲ ਜਿੱਤੇਗੀ। ਸ਼ੇਰਪੁਰ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆਂ ਚੇਅਰਮੈਨ ਦਲਵੀਰ ਸਿੰਘ ਢਿੱਲੋ ਨੇ ਕਿਹਾ ਕਿ ਲੋਕ ਇਨ੍ਹਾਂ ਚੋਣਾਂ ਵਿੱਚ ਵੋਟ ਹੋਏ ਵਿਕਾਸ ਕਾਰਜਾਂ ਨੂੰ ਦੇਖਦ...
18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ

18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਸਹੂਲਤਾਂ ਦੇਣ ਵਾਲੀਆਂ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਤਹਿਤ ਹੋਣ ਰਜਿਸਟਰਡ

National, Politics, Punjab
ਫਰੀਦਕੋਟ 10 ਦਸੰਬਰ ()  ਡਾਇਰੈਕਟੋਰੇਟ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵੱਲੋ ਜਾਰੀ ਪੱਤਰ ਰਾਹੀਂ ਜਿਲ੍ਹਾ ਫਰੀਦਕੋਟ ਦੇ ਅੰਦਰ ਕੋਈ ਵੀ ਅਜਿਹੀ ਜੁਵੇਨਾਇਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਅਨੁਸਾਰ ਸਰਕਾਰੀ ਜਾਂ ਗੈਰ ਸਰਕਾਰੀ ਸੰਸਥਾਵਾਂ 18 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਮੁਫਤ ਰਿਹਾਇਸ਼, ਭੋਜਨ, ਸਿੱਖਿਆ, ਮੈਡੀਕਲ ਸਹੂਲਤਾਂ ਦੇ ਰਹੀ ਹਨ, ਦਾ ਐਕਟ ਤਹਿਤ ਰਜਿਸ਼ਟਰਡ ਹੋਣਾ ਲਾਜਮੀ ਹੈ।                ਇਸ ਸਬੰਧੀ ਡਿਪਟੀ ਕਮਿਸ਼ਨਰ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜੇਕਰ ਜਿਲ੍ਹਾ ਫਰੀਦਕੋਟ ਅੰਦਰ ਕੋਈ ਵੀ ਗੈਰ ਸਰਕਾਰੀ ਸੰਸਥਾਂ ਜੋ ਉਪਰੋਕਤ ਕਾਰਜ ਕਰ ਰਹੀ ਹੈ, ਪ੍ਰੰਤੂ ਅਜੇ ਤੱਕ ਜੁਵੇਨਾਇਲ ਜਸਟਿਸ (ਕੇਅਰ ਐਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 ਦੀ ਧਾਰਾ 41 (1) ਤਹਿਤ ਹਾਲੇ ਤੱਕ ਰਜਿਸਟਰਡ ਨਹੀਂ ਹੋਈ ਹੈ, ਅਜਿਹੀਆਂ ਸੰਸਥਾਵਾਂ ਦੇ ਪ੍ਰਬੰਧਕ ਜਲਦ ਤੋ ਜਲਦ ਆਪਣੀ ਸੰਸਥਾਂ ਨੂੰ ਰਜਿਸਟਰਡ ਕਰਵਾ ਲੈਣ, ਰਜਿਸਟਰਡ ਕਰਵਾਉਣ ਲਈ ਜੇ.ਜੇ.ਮਾਡਲ ਰੂਲਜ ਦੇ ਫਾਰਮ ਨੰਬਰ 27 ਅਨੁਸਾਰ ਮਿਤੀ 16/12/2025 ਤੋ ਪ...