Shadow

Politics

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ

ਅਣਪਛਾਤੇ ਵਿਅਕਤੀ ਦੀ ਲਾਸ਼ ਦੀ ਸਨਾਖਤ ਕਰਨ ਲਈ

National, Politics, Punjab, Trending
ਅੰਮ੍ਰਿਤਸਰ, 30 ਦਸੰਬਰ 2024 (         )- ਇਕ ਨਾ ਮਾਲੂਮ  ਵਿਅਕਤੀ ਦੀ ਲਾਸ਼ ਥਾਣਾ ਮੋਹਕਮਪੁਰਾ ਅੰਮ੍ਰਿਤਸਰ ਦੇ ਏਰੀਏ ਵਿਚੋਂ ਮਿਲੀ ਹੈ ਇਸ ਦਾ ਐਡਰੈਸ ਅਤੇ ਵਾਰਸਾਂ ਦਾ ਕੋਈ ਪਤਾ ਨਹੀ ਲੱਗਾ। ਇਸ ਦੀ ਲਾਸ਼ ਮੌਰਚਰੀ ਹਾਊਸ ਸਿਵਲ ਹਸਪਤਾਲ ਅੰਮ੍ਰਿਤਸਰ ਵਿਖੇ ਰੱਖੀ ਗਈ ਹੈ। ਜਿਸ ਦੀ ਉਮਰ ਕਰੀਬ 40 ਸਾਲ, ਰੰਗ ਸਾਂਵਲਾ, ਕੱਦ 5'-5/6", ਸਿਰੋ ਮੋਨਾ ਕੁਤਰਾਵੀਂ ਦਾਹੜੀ ਮੁੱਲ੍ਹਾ ਫੈਸ਼ਨ, ਪਤਲਾ ਤੇ ਕਮਜ਼ੋਰ ਜਿਸਮ, ਤੇ ਕਾਲੀ ਧਾਰੀਦਾਰ ਟੀ ਸ਼ਰਟ ਗ੍ਰੇਅ ਲੋਵਰ, ਗ੍ਰੇਅ ਰੰਗ ਦੀ ਜਰਸੀ ਤੇ ਬਿਸਕੁਟੀ ਰੰਗ ਦੀ ਟੀ ਸ਼ਰਟ ਪਹਿਨੀ ਹੋਈ ਹੈ। ਬੁਲਾਰੇ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਇਸ ਵਿਅਕਤੀ ਬਾਬਤ ਜਾਣਦਾ ਹੋਵੇ, ਤਾਂ ਮੁੱਖ ਅਫ਼ਸਰ ਥਾਣਾ ਮੋਹਕਮਪੁਰਾ ਦੇ ਮੋਬਾਇਲ ਨੰਬਰ 9781130216 ਜਾਂ ਏਐਸਆਈ ਨਰਿੰਦਰ ਸਿੰਘ ਥਾਣਾ ਮੋਹਕਮਪੁਰਾ ਅੰਮ੍ਰਿਤਸਰ, ਫੋਨ ਨੰ: 8427822099 ਨਾਲ ਸੰਪਰਕ ਕੀਤਾ ਜਾ ਸਕਦਾ ਹੈ।...
ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

ਜਿਲ੍ਹਾ ਪ੍ਰਸ਼ਾਸਨ ਦੀ ਇਕ ਹੋਰ ਨਿਵੇਕਲੀ ਪਹਿਲਕਦਮੀ

National, Politics, Punjab, Trending
ਅੰਮ੍ਰਿਤਸਰ 30 ਦਸੰਬਰ 2024— ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀਮਤੀ ਸਾਕਸ਼ੀ ਸਾਹਨੀ ਦੀ ਅਗਵਾਈ ਹੇਠ ਜਿਲ੍ਹਾ ਪ੍ਰਸ਼ਾਸਨ ਨੇ ਇਕ ਹੋਰ ਨਿਵੇਕਲੀ ਪਹਿਲਕਦਮੀ ਕਰਦਿਆਂ ਹੋਇਆਂ ਗ੍ਰੈਜੁਏਟ ਜਾਂ ਹਾਲ ਵਿੱਚ ਹੀ ਗ੍ਰੈਜੁਏਟ ਹੋਏ ਨੌਜਵਾਨਾਂ ਨੂੰ ਪੇਸ਼ੇਵਰ ਬਣਾਉਣ ਲਈ ਇਕ ਯੂਥ ਇੰਟਰਨਸ਼ਿਪ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ। ਜਿਸ ਦੀ ਅਰਜੀਆਂ ਮੰਗਣ ਦੀ ਆਖਿਰੀ ਮਿਤੀ 5 ਜਨਵਰੀ 2024 ਨਿਸਚਿਤ ਕੀਤੀ ਗਈ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਵੱਖ-ਵੱਖ ਵਿਕਾਸ ਅਤੇ ਪ੍ਰਸ਼ਾਸਕੀ ਪ੍ਰੋਜੈਕਟਾਂ ਤੇ ਕੰਮ ਕਰਨ ਦੇ ਮੌਕੇ ਪ੍ਰਦਾਨ ਕਰਨਾ ਹੈ ਤਾਂ ਜੋ ਨੌਜਵਾਨ ਜਿਲ੍ਹੇ ਦੀ ਪ੍ਰਗਤੀ ਵਿੱਚ ਆਪਣਾ ਅਰਥਪੂਰਨ ਯੋਗਦਾਨ ਪਾ ਸਕਣ। ਉਨਾਂ ਦੱਸਿਆ ਕਿ ਬਿਨੈਕਾਰ ਨੇ ਕਿਸੇ ਵੀ ਮਾਨਤਾ ਪ੍ਰਾਪਤ ਯੂਨੀਵਰਸਿਟੀ ਵਿਚੋਂ ਗ੍ਰੈਜੁਏਟ (ਇਕ ਸਾਲ ਤੋਂ ਵੱਧ ਨਹੀਂ) ਹੋਣਾ ਚਾਹੀਦਾ ਅਤੇ ਬਿਨੈਕਾਰ ਦੀ ਉਮਰ ਇਕ ਜਨਵਰੀ 2025 ਤੱਕ 21 ਤੋਂ 28 ਸਾਲ ਦੇ ਵਿਚਕਾਰ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਬਿਨੈਕਾਰ ਨੂੰ ਡਾਟਾ ਵਿਸ਼ਲੇਸ਼ਨ, ਪ੍ਰੋਜੈਕਟ ਪ੍ਰਬੰਧਨ, ਸੰਚਾਰ ਹੁਨਰ, ਪੰਜਾ...
ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

ਰਾਸ਼ਨ ਵੰਡ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ 2024 ਦੌਰਾਨ ਕੀਤੀਆਂ ਗਈਆਂ ਪ੍ਰਮੁੱਖ ਪਹਿਲਕਦਮੀਆਂ: ਲਾਲ ਚੰਦ ਕਟਾਰੂਚੱਕ

National, Politics, Punjab, Trending
ਚੰਡੀਗੜ੍ਹ, 30 ਦਸੰਬਰ: ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਵੱਲੋਂ ਸਾਲ 2024 ਦੌਰਾਨ ਵਿਭਾਗ ਦੇ ਕੰਮਕਾਜ ਵਿੱਚ ਪਾਰਦਰਸ਼ਤਾ ਲਿਆਉਣ ਦੇ ਮਕਸਦ ਨਾਲ ਵੱਖ-ਵੱਖ ਪ੍ਰਮੁੱਖ ਪਹਿਲਕਦਮੀਆਂ ਸ਼ੁਰੂ ਕੀਤੀਆਂ ਗਈਆਂ। ਇਸ ਸਾਲ ਦੌਰਾਨ ਰਾਸ਼ਨ ਦੀ ਨਿਰਵਿਘਨ ਵੰਡ ਨੂੰ ਯਕੀਨੀ ਬਣਾਉਣ ਲਈ ਈ-ਪੋਸ ਮਸ਼ੀਨਾਂ ਅਤੇ ਆਈਰਿਸ ਸਕੈਨਰਾਂ ਦੇ ਨਾਲ-ਨਾਲ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਸਮੇਤ 14420 ਈ-ਪੋਸ ਕਿੱਟਾਂ ਖਰੀਦੀਆਂ ਗਈਆਂ। ਇਸ ਸਬੰਧੀ ਜਾਣਕਾਰੀ ਦਿੰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਨੇ ਦੱਸਿਆ ਕਿ ਈ-ਪੋਸ ਮਸ਼ੀਨਾਂ ਅਤੇ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਦੇ ਸੁਚੱਜੇ ਰੱਖ-ਰਖਾਅ ਨੂੰ ਯਕੀਨੀ ਬਣਾਉਣ ਲਈ 5 ਸਾਲਾਂ ਦੀ ਮਿਆਦ ਲਈ ਟੈਂਡਰ ਅਲਾਟ ਕੀਤੇ ਗਏ ਹਨ। ਉਹਨਾਂ ਦੱਸਿਆ ਕਿ ਹੁਣ, ਹਰੇਕ ਰਾਸ਼ਨ ਡਿਪੂ ਨੂੰ ਇੱਕ ਈ-ਪੋਸ ਕਿੱਟ ਪ੍ਰਦਾਨ ਕੀਤੀ ਗਈ ਹੈ ਅਤੇ ਇਹਨਾਂ ਡਿਪੂਆਂ ਵਿੱਚ ਭਾਰ ਤੋਲਣ ਵਾਲੀਆਂ ਇਲੈਕਟ੍ਰਾਨਿਕ ਮਸ਼ੀਨਾਂ ਨੂੰ ਸਥਾਪਤ ਕਰਨਾ ਵੀ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ 2016 ਵਿੱਚ ਡਿਪੂ ਹੋਲਡਰਾਂ ...
ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

ਜਲ ਸਰੋਤ ਵਿਭਾਗ ਵੱਲੋਂ ਬੁਨਿਆਦੀ ਢਾਂਚੇ ਦੇ ਵਿਕਾਸ ‘ਚ ਅਹਿਮ ਮੀਲ ਪੱਥਰ ਸਥਾਪਤ

National, Politics, Punjab, Trending
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਜਲ ਸਰੋਤ ਵਿਭਾਗ ਨੇ ਸੂਬੇ ਦੇ ਪਾਣੀ ਸਬੰਧੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ  ਕਿਸਾਨਾਂ ਨੂੰ ਪਾਣੀ ਦੀ ਸਮਾਨ ਵੰਡ ਯਕੀਨੀ ਬਣਾਉਣ ਲਈ ਬੇਮਿਸਾਲ ਮੀਲ ਪੱਥਰ ਹਾਸਲ ਕੀਤੇ ਹਨ। ਇਹ ਜਾਣਕਾਰੀ ਦਿੰਦਿਆਂ ਜਲ ਸਰੋਤ ਮੰਤਰੀ ਸ. ਬਰਿੰਦਰ ਕੁਮਾਰ ਗੋਇਲ ਨੇ ਦੱਸਿਆ ਕਿ ਵਿਭਾਗ ਵੱਲੋਂ 2024 ਦੇ ਅੰਤ ਤੱਕ 2100 ਕਰੋੜ ਰੁਪਏ ਤੋਂ ਵੱਧ ਦੇ ਵਿਕਾਸ ਪ੍ਰਾਜੈਕਟਾਂ ਨੂੰ ਸਫ਼ਲਤਾਪੂਰਵਕ ਲਾਗੂ ਕਰਨਾ ਇੱਕ ਇਤਿਹਾਸਕ ਪ੍ਰਾਪਤੀ ਹੈ ਜਿਸ ਵਿੱਚ ਨਹਿਰਾਂ ਦੀ ਵਿਆਪਕ ਲਾਈਨਿੰਗ, ਮੁਰੰਮਤ ਅਤੇ ਖਾਲਿਆਂ ਨੂੰ ਸੁਰਜੀਤ ਕਰਨਾ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿਸਥਾਰਤ ਕਾਰਜਾਂ ਨਾਲ ਪਾਣੀ ਦੀ ਸਮਾਨ ਵੰਡ ਦੀ ਵਚਨਬੱਧਤਾ ਨੂੰ ਪੂਰਾ ਕਰਦਿਆਂ ਟੇਲਾਂ ਤੱਕ ਕਿਸਾਨਾਂ ਵਾਸਤੇ ਪਾਣੀ ਉਪਲਬਧ ਕਰਵਾ ਕੇ ਮਹੱਤਵਪੂਰਨ ਸੁਧਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸਭ ਤੋਂ ਮਹੱਤਵਪੂਰਨ ਪ੍ਰਾਪਤੀਆਂ ਵਿੱਚੋਂ ਇੱਕ ਸਰਹਿੰਦ ਫੀਡਰ ਦੀ ਰੀਲਾਈਨਿੰਗ ਰਾਹੀਂ ਸੇਮ ਦੀ ਸਮੱਸਿਆ ਨੂੰ ਹੱਲ ਕਰਨਾ ਹੈ। ਵਿਭਾਗ ਵੱਲੋਂ 671.478 ਕਰੋੜ ਰੁਪਏ...
ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

ਗੁਰਦਾਸਪੁਰ ਤੇ ਬਟਾਲਾ ‘ਚ ਪੁਲਿਸ ਅਦਾਰਿਆਂ ‘ਤੇ ਹਮਲਾ: ਪੰਜਾਬ ਪੁਲਿਸ ਨੇ ਇਨ੍ਹਾਂ ਹਮਲਿਆਂ ਦੇ ਮਾਸਟਰਮਾਈਂਡ ਸਮੇਤ ਪਾਕਿਸਤਾਨੀ ਹਮਾਇਤ ਪ੍ਰਾਪਤ ਬੀ.ਕੇ.ਆਈ. ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ ਨੂੰ ਕੀਤਾ ਗ੍ਰਿਫ਼ਤਾਰ

Crime, International, National, Politics, Punjab, Trending
ਚੰਡੀਗੜ੍ਹ/ਬਟਾਲਾ, 29 ਦਸੰਬਰ: ਪੰਜਾਬ ਪੁਲਿਸ ਨੇ ਵੱਡੀ ਸਫ਼ਲਤਾ ਹਾਸਲ ਕਰਦਿਆਂ ਇੱਕ ਹੋਰ ਪਾਕਿਸਤਾਨ-ਆਈ.ਐਸ.ਆਈ. ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦੇ ਪੰਜ ਮੈਂਬਰਾਂ, ਜਿਹਨਾਂ ਵਿੱਚ ਬਟਾਲਾ ਅਤੇ ਗੁਰਦਾਸਪੁਰ ਦੇ ਪੁਲਿਸ ਅਦਾਰਿਆਂ 'ਤੇ ਹੋਏ ਹੈਂਡ ਗ੍ਰਨੇਡ ਹਮਲੇ ਦਾ ਮਾਸਟਰਮਾਈਂਡ ਅਭਿਜੋਤ ਸਿੰਘ ਵੀ ਸ਼ਾਮਲ ਹੈ, ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਦੱਸਣਯੋਗ ਹੈ ਕਿ ਇਹ ਮਾਡਿਊਲ ਵਿਦੇਸ਼ ਅਧਾਰਿਤ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆ ਅਤੇ ਸ਼ਮਸ਼ੇਰ ਉਰਫ਼ ਹਨੀ ਵੱਲੋਂ ਚਲਾਏ ਜਾ ਰਹੇ ਬੱਬਰ ਖ਼ਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਵੱਲੋਂ ਸੰਚਾਲਿਤ ਕੀਤਾ ਜਾ ਰਿਹਾ ਸੀ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਡੀਜੀਪੀ ਨੇ ਦੱਸਿਆ ਕਿ ਇਸ ਮਾਡਿਊਲ ਦਾ ਸਫ਼ਲਤਾਪੂਰਵਕ ਪਰਦਾਫਾਸ਼ ਕਰਦਿਆਂ ਪੰਜਾਬ ਪੁਲਿਸ ਨੇ ਸੂਬੇ ਵਿੱਚ ਪੁਲਿਸ ਅਦਾਰਿਆਂ 'ਤੇ ਹੋਏ ਹਮਲਿਆਂ ਦੀਆਂ ਸਾਰੀਆਂ ਗੁੱਥੀਆਂ ਨੂੰ ਸੁਲਝਾ ਲਿਆ ਹੈ। ਗ੍ਰਿਫ਼ਤਾਰ ਕੀਤੇ ਗਏ ਬਾਕੀ ਚਾਰ ਵਿਅਕਤੀਆਂ ਦੀ ਪਛਾਣ ਕੁਲਜੀਤ ਸਿੰਘ, ਰੋਹਿਤ ਉਰਫ਼ ਘੇਸੀ, ਸ਼ੁਭਮ ਅਤੇ ਗੁਰਜਿੰਦ...
ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਸੀਚੇਵਾਲ ਨੇ ‘ਬੁੱਢੇ ਦਰਿਆ’ ਅਤੇ 225 ਐਮ.ਐਲ.ਡੀ. ਐਸ.ਟੀ.ਪੀ. ਦਾ ਕੀਤਾ ਦੌਰਾ

National, Politics, Punjab, Trending
ਲੁਧਿਆਣਾ/ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ 'ਬੁੱਢੇ ਦਰਿਆ' ਨੂੰ ਸਾਫ਼ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਅਤੇ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ 'ਬੁੱਢੇ ਦਰਿਆ' ਅਤੇ 225 ਐਮ.ਐਲ.ਡੀ. ਜਮਾਲਪੁਰ ਐੱਸ.ਟੀ.ਪੀ (ਤਾਜਪੁਰ ਰੋਡ) 'ਤੇ ਐਤਵਾਰ ਨੂੰ ਦੌਰਾ ਕੀਤਾ। ਇਸ ਮੌਕੇ ਲੁਧਿਆਣਾ ਪੂਰਬੀ ਦੇ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ, ਲੁਧਿਆਣਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ, ਲੁਧਿਆਣਾ ਪੱਛਮੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ, ਲੁਧਿਆਣਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਪੱਪੀ, ਸਥਾਨਕ ਸਰਕਾਰਾਂ ਵਿਭਾਗ ਦੇ ਵਧੀਕ ਮੁੱਖ ਸਕੱਤਰ ਤੇਜਵੀਰ ਸਿੰਘ; ਡਾਇਰੈਕਟਰ, ਸਥਾਨਕ ਸਰਕਾਰਾਂ ਵਿਭਾਗ ਗੁਰਪ੍ਰੀਤ ਸਿੰਘ ਖਹਿਰਾ; ਨਗਰ ਨਿਗਮ ਕਮਿਸ਼ਨਰ ਆਦਿਤਿਆ ਡੇਚਲਵਾਲ, ਮੁੱਖ ਇੰਜਨੀਅਰ ਰਵਿੰਦਰ ਗਰਗ, ਲੁਧਿਆਣਾ ਦੇ ਪੀ.ਪੀ.ਸੀ.ਬੀ ਦੇ ਚੀਫ ਇੰਜਨੀਅਰ ਆਰ ਕੇ ਰੱਤੜਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ (ਪੀ.ਡਬਲਿਊ.ਐਸ.ਐਸ.ਬੀ) ਦੇ ਇੰਜਨੀਅਰ ਇਨ ਚੀਫ਼ ਮੁਕੇਸ਼ ਗਰਗ ਸਮੇ...
ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

ਸਾਲ 2024 ਦਾ ਅੰਤ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਕੀਤੀਆਂ ਜਾ ਰਹੀਆਂ ਹਨ ਪ੍ਰਦਾਨ

National, Politics, Punjab, Trending
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਲੋਕਾਂ ਨੂੰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੇ, ਦੂਜੇ ਅਤੇ ਤੀਜੇ ਦਰਜੇ ਦੀਆਂ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਵੱਖ-ਵੱਖ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪ੍ਰਾਇਮਰੀ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਇਸਦੇ ਕਾਇਆ ਕਲਪ ਕਰਨ ਲਈ ਸ਼ੁਰੂ ਕੀਤੇ ਸੁਪਨਮਈ ਪ੍ਰਾਜੈਕਟ 'ਆਮ ਆਦਮੀ ਕਲੀਨਿਕ' ਨੂੰ ਵੱਡੀ ਸਫਲਤਾ ਹਾਸਲ ਹੋਈ ਹੈ। ਇਨ੍ਹਾਂ ਕਲੀਨਿਕਾਂ ਤੋਂ 2.58 ਕਰੋੜ (1.08 ਕਰੋੜ ਪਹਿਲੀ ਵਾਰ ਆਉਣ ਵਾਲੇ ਮਰੀਜ਼/1.5 ਕਰੋੜ ਦੁਬਾਰਾ ਦਵਾਈ ਲੈਣ ਵਾਲੇ ਮਰੀਜ਼) ਲੋਕਾਂ ਨੇ ਮੁਫ਼ਤ ਇਲਾਜ ਦੀ ਸਹੂਲਤ ਦਾ ਲਾਭ ਲਿਆ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75ਵੇਂ ਸੁਤੰਰਤਤਾ ਦਿਵਸ ਮੌਕੇ 75 ਆਮ ਆਦਮੀ ਕਲੀਨਿਕ ਸੂਬੇ ਦੇ ਲੋਕਾਂ ਨੂੰ ...
ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ

ਪੰਜਾਬ ਦੇ ਬਾਗਬਾਨੀ ਖੇਤਰ ਨੇ 2024 ਦੌਰਾਨ ਨਵੀਆਂ ਬੁਲੰਦੀਆਂ ਨੂੰ ਛੂਹਿਆਂ

National, Politics, Punjab, Trending
ਚੰਡੀਗੜ੍ਹ, 29 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਬਾਗਬਾਨੀ ਖੇਤਰ ਦੇ ਵਿਸਥਾਰ ਅਤੇ ਕਿਸਾਨਾਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ। ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੀ ਅਗਵਾਈ ਹੇਠ ਬਾਗਬਾਨੀ ਵਿਭਾਗ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਪੂਰੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ ਅਤੇ ਬਾਗ਼ਬਾਨੀ ਦੇ ਵਿਕਾਸ ਲਈ ਵਿਭਾਗ ਨੇ ਸਾਲ 2024 ਵਿੱਚ ਵੱਖ-ਵੱਖ ਪਹਿਲਕਦਮੀਆਂ ਕੀਤੀਆਂ। ਮੰਤਰੀ ਸ੍ਰੀ ਭਗਤ ਨੇ ਪੇਂਡੂ ਸਸ਼ਕਤੀਕਰਨ ਅਤੇ ਖੇਤੀ ਨਵੀਨਤਾ ਲਈ ਸਰਕਾਰ ਦੀਆ ਮਹੱਤਵਪੂਰਨ ਪ੍ਰਾਪਤੀਆਂ ਨੂੰ ਉਜਾਗਰ ਕੀਤਾ। ਉਹਨਾਂ ਦੱਸਿਆ ਕਿ ਪੰਜਾਬ ਨੇ ਖੇਤੀ ਦੇ ਵਿਕਾਸ ਲਈ ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਤਹਿਤ 19,408 ਪ੍ਰੋਜੈਕਟਾਂ ਅਤੇ 4,478 ਕਰੋੜ ਰੁਪਏ ਦੇ ਮਿਆਦੀ ਕਰਜ਼ੇ ਮਨਜ਼ੂਰ ਕਰਕੇ ਦੇਸ਼ ਭਰ ਵਿੱਚ ਪਹਿਲਾ ਸਥਾਨ ਹਾਸਲ ਕੀਤਾ ਹੈ। ਸ੍ਰੀ ਭਗਤ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਫ਼ਸਲੀ ਵਿਭਿੰਨਤਾ 'ਤੇ ਜ਼ੋਰ ਦੇਣ ਸਦਕਾ ਬਾਗਬਾਨੀ ਖੇਤਰ ਅਧੀਨ ਰਕਬਾ 4,39,210 ਤੋਂ ਵਧ ਕੇ 4,81,616 ਹੈਕਟੇਅਰ ਹ...
ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

ਸਾਲ 2024 ਵਿੱਚ ਸਹਿਕਾਰੀ ਬੈਂਕਾਂ ਵੱਲੋਂ ਓ.ਟੀ.ਐਸ. ਸਕੀਮ ਤਹਿਤ ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ

National, Politics, Punjab, Trending
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਕਰਜ਼ਾ ਰਾਹਤ ਪ੍ਰਦਾਨ ਕਰਨ, ਬੈਂਕਾਂ ਨੂੰ ਅਪਗ੍ਰੇਡ ਕਰਨ, ਭੰਡਾਰਨ ਦੀ ਸਮੱਸਿਆ ਨਾਲ ਨਜਿੱਠਣ ਲਈ ਨਵੇਂ ਗੋਦਾਮਾਂ ਦਾ ਨਿਰਮਾਣ ਕਰਨ ਦੇ ਨਾਲ-ਨਾਲ ਸਹਿਕਾਰਤਾ ਲਹਿਰ ਨੂੰ ਹੋਰ ਮਜ਼ਬੂਤ ਕਰਨ ਲਈ ਵੱਖ-ਵੱਖ ਉਪਰਾਲੇ ਕੀਤੇ ਹਨ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕੇਂਦਰੀ ਸਹਿਕਾਰੀ ਬੈਂਕਾਂ ਦੇ ਡਿਫਾਲਟਰ ਕਰਜ਼ਦਾਰਾਂ ਨੂੰ ਰਾਹਤ ਦੇਣ ਲਈ ਸਾਲ 2023 ਵਿੱਚ ਯਕਮੁਸ਼ਤ ਨਿਪਟਾਰਾ ਸਕੀਮ (ਓ.ਟੀ.ਐਸ.) ਲਿਆਂਦੀ ਗਈ ਸੀ। ਇਸ ਸਕੀਮ ਤਹਿਤ ਵਿੱਤੀ ਸਾਲ 2024-25 ਦੌਰਾਨ ਹੁਣ ਤੱਕ 8453 ਡਿਫਾਲਟਰਾਂ ਨੂੰ 368 ਕਰੋੜ ਰੁਪਏ ਦੀ ਕਰਜ਼ਾ ਰਾਹਤ ਪ੍ਰਦਾਨ ਕੀਤੀ ਗਈ ਹੈ ਅਤੇ 150 ਕਰੋੜ ਰੁਪਏ ਦੇ ਕਰਜ਼ਿਆਂ ਦਾ ਨਿਪਟਾਰਾ ਕੀਤਾ ਗਿਆ ਹੈ। ਇਹ ਸਕੀਮ 28 ਫਰਵਰੀ, 2025 ਤੱਕ ਚੱਲੇਗੀ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 20 ਕੇਂਦਰੀ ਸਹਿਕਾਰੀ ਬੈਂਕਾਂ ਦੀਆਂ 803 ਸ਼ਾਖ...
ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

ਪੰਜਾਬ ਪੁਲਿਸ ਨੇ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਟਾਲਿਆ

Crime, International, National, Politics, Punjab, Trending
ਚੰਡੀਗੜ੍ਹ/ਤਰਨਤਾਰਨ, 29 ਦਸੰਬਰ: ਸੂਬੇ ਵਿੱਚੋਂ ਸੰਗਠਿਤ ਅਪਰਾਧ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੌਰਾਨ ਤਰਨਤਾਰਨ ਪੁਲਿਸ ਨੇ ਨਾਮੀ ਜੱਗੂ ਭਗਵਾਨਪੁਰੀਆ ਅਤੇ ਅੰਮ੍ਰਿਤਪਾਲ ਬਾਠ ਗੈਂਗ ਦੇ ਪੰਜ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਮਿੱਥ ਕੇ ਹੱਤਿਆ ਕਰਨ ਦੀਆਂ ਸੰਭਾਵਿਤ ਘਟਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਵੱਡੀ ਮਾਤਰਾ ਬਰਾਮਦ ਹੋਈ ਹੈ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਇੱਥੇ ਦੱਸਿਆ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਬਟਾਲਾ ਦੇ ਪਿੰਡ ਭਗਵਾਨਪੁਰ ਦੇ ਗੁਰਮੀਤ ਸਿੰਘ ਉਰਫ਼ ਰਾਵਲ, ਗੁਰਦਾਸਪੁਰ ਦੇ ਪਿੰਡ ਨੂਰਪੁਰ ਦੇ ਹਰਪਾਲ ਸਿੰਘ, ਅੰਮ੍ਰਿਤਸਰ ਦੇ ਪਿੰਡ ਨਵਾਂਪਿੰਡ ਦੇ ਲਵਪ੍ਰੀਤ ਸਿੰਘ ਉਰਫ਼ ਐਨ.ਪੀ., ਸ਼ਮਸ਼ੇਰ ਸਿੰਘ ਉਰਫ਼ ਸ਼ੇਰਾ ਪਾਸੀਆਂ ਅਤੇ ਸੰਦੀਪ ਸਿੰਘ ਉਰਫ਼ ਗੋਲੀ ਵਾਸੀ ਕੋਟ ਖ਼ਾਲਸਾ ਵਜੋਂ ਹੋਈ ਹੈ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ‘ਚੋਂ  ਜਿਨ੍ਹਾਂ ਵਿੱਚ ਯੂ.ਐੱਸ.ਏ. ਦੀ ਬਣੀ 9.ਐੱਮ.ਐੱਮ. ਗਲਾਕ ਪਿਸਤੌਲ, ਦੋ .32 ਬੋਰ ਦੀਆਂ ਪਿਸਤੌਲਾਂ ਅਤੇ 15 ਜਿੰਦਾ ਕਾਰਤੂਸਾਂ ਅਤੇ ਤਿੰਨ ਮੈਗਜ਼ੀਨਾਂ ਨਾਲ ...