Shadow

Politics

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

ਮੁੱਖ ਮੰਤਰੀ ਦੇ ਯਤਨਾਂ ਸਦਕਾ ਹੋਰ ਮਜ਼ਬੂਤ ਹੋਇਆ ਸਹਿਕਾਰੀ ਅਦਾਰਾ ‘ਮਿਲਕਫੈੱਡ’

National, Politics, Punjab, Trending
ਚੰਡੀਗੜ੍ਹ, 29 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਸਾਲ 2024 ਵਿੱਚ ਦੁੱਧ ਉਤਪਾਦਕਾਂ ਨੂੰ ਵੱਧ ਭਾਅ ਦੇਣ, ਵੇਰਕਾ ਪਲਾਂਟਾਂ ਦਾ ਵਿਸਥਾਰ ਕਰਨ ਅਤੇ ਨਵੇਂ ਉਤਪਾਦ ਲਾਂਚ ਕਰਕੇ ਸਹਿਕਾਰੀ ਅਦਾਰੇ ‘ਮਿਲਕਫੈੱਡ’ ਨੂੰ ਹੋਰ ਮਜ਼ਬੂਤ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਜਿਨ੍ਹਾਂ ਕੋਲ ਸਹਿਕਾਰਤਾ ਮਹਿਕਮਾ ਵੀ ਹੈ, ਨੇ ਕਿਸਾਨਾਂ ਨੂੰ ਖੇਤੀ ਸਹਾਇਕ ਕਿੱਤਿਆਂ ਨਾਲ ਜੋੜਨ ਲਈ ਮਿਲਕਫੈੱਡ ਨੂੰ ਵਿਸ਼ੇਸ਼ ਤੌਰ ਉਤੇ ਵੱਡੇ ਪ੍ਰਾਜੈਕਟ ਦਿੱਤੇ ਹਨ ਤਾਂ ਕਿ ਦੁੱਧ ਦੇ ਧੰਦੇ ਨੂੰ ਮੁਨਾਫੇ ਵਾਲਾ ਬਣਾਇਆ ਜਾ ਸਕੇ। ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਦੁੱਧ ਉਤਪਾਦਕਾਂ ਦੀ ਸਹਾਇਤਾ ਲਈ ਇਕ ਅਪ੍ਰੈਲ ਤੋਂ 31 ਅਕਤੂਬਰ, 2024 ਤੱਕ ਦੁੱਧ ਦੀ ਖਰੀਦ ਕੀਮਤ ਵਿੱਚ 25 ਰੁਪਏ ਪ੍ਰਤੀ ਕਿਲੋ ਫੈਟ ਦਾ ਵਾਧਾ ਕੀਤਾ ਅਤੇ ਦੁੱਧ ਦੀ ਖਰੀਦ 840 ਰੁਪਏ ਪ੍ਰਤੀ ਕਿਲੋ ਫੈਟ ਦੇ ਮੁਤਾਬਕ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਸੂਬੇ ਵਿੱਚ 6000 ਤੋਂ ਵੱਧ ਦੁੱਧ ਉਤਪਾਦਕ ਸਹਿਕਾਰੀ ਸਭਾਵਾਂ ਹਨ ਜਿਨ੍ਹਾਂ ਕੋਲ 5 ਲੱਖ ਦੁੱਧ...
ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੱਖ-ਵੱਖ ਸਮਾਜਿਕ, ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ

National, Politics, Punjab, Trending
ਕੋਟਕਪੂਰਾ 29 ਦਸੰਬਰ,2024 ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਆਪਣੇ ਹਲਕੇ ਦੇ ਵੱਖ-ਵੱਖ ਸਮਾਜਿਕ,ਧਾਰਮਿਕ ਸਮਾਗਮਾਂ ਵਿੱਚ ਸ਼ਿਰਕਤ ਕੀਤੀ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ।  ਇਸ ਮੌਕੇ ਉਨ੍ਹਾਂ ਡੇਰਾ ਦਰਿਆਗਰੀ ਕੋਟਕਪੂਰਾ ਵਿਖੇ  ਗਰਿਡ ਸਬ ਸਟੇਸ਼ਨ ਟੈਕਨੀਕਲ ਅਤੇ ਕਲੈਰੀਕਲ ਯੂਨੀਅਨ ਪੰਜਾਬ ਵੱਲੋਂ ਆਯੋਜਿਤ ਸੂਬਾ ਪੱਧਰੀ ਸਲਾਨਾ ਇਜਲਾਸ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਇਸ ਮੌਕੇ ਸਟੇਟ ਕਮੇਟੀ ਨੇ ਮੁੱਖ ਮਹਿਮਾਨ ਜੀ ਨੂੰ ਜੀ ਆਇਆ ਆਖਿਆ ਤੇ ਸਬ ਸਟੇਸਨ ਸਟਾਫ ਦੀਆ ਮੁਸ਼ਕਲਾਂ ਦਾ ਹੱਲ ਪੰਜਾਬ ਸਰਕਾਰ ਅਤੇ ਦੋਨਾ ਮਨੇਜਮੈਟਾਂ ਤੋਂ ਕਰਵਾਉਣ ਦੀ ਬੇਨਤੀ ਕੀਤੀ ਅਤੇ ਮ੍ਰਿਤਕਾਂ ਦੇ ਆਸ਼ਰਿਤਾ ਨੂੰ ਨੌਕਰੀਆ ਦੇਣ ਦੀ ਮੰਗ ਵੀ ਕੀਤੀ ਕਿ ਬਿਨਾਂ ਕਿਸੇ ਰਿਕਵਰੀ ਦੇ ਉਨ੍ਹਾਂ ਨੂੰ ਨੌਕਰੀਆ ਦਿਤੀਆ ਜਾਣ। ਸਪੀਕਰ ਸੰਧਵਾਂ ਨੇ ਯਕੀਨ ਦਵਾਇਆ ਕਿ ਮਸਲੇ ਹੱਲ ਜਰੂਰ ਕਰਵਾਏ ਜਾਣਗੇ ।  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਰਾਜ ਦੇ ਸਾਰੇ ਵਰਗਾਂ ਦੀ ਭਲਾਈ ਤੇ ਬੇਹਤਰੀ ਅਤੇ ਰਾਜ ਦੀ ਤਰੱਕੀ ਤੇ ਵਿਕਾਸ ਲਈ ਵਚਨਬੱਧ ਹੈ ਤੇ ਪੰਜਾਬ...
ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

ਬਿਜਲੀ ਖੇਤਰ ਚ ਅੱਗੇ ਵੱਧਦਾ ਪੰਜਾਬ: ਸੂਬੇ ਦੇ ਬਿਜਲੀ ਖੇਤਰ ਵਿੱਚ ਬੇਮਿਸਾਲ ਵਿਕਾਸ ਦਾ ਸਾਲ ਰਿਹਾ 2024

National, Politics, Punjab, Trending
ਚੰਡੀਗੜ੍ਹ, 29 ਦਸੰਬਰ ਸਾਲ 2024 ਦੀ ਸ਼ੁਰੂਆਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੀ.ਵੀ.ਕੇ ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਨੂੰ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦਣ ਦੇ ਇਤਿਹਾਸਕ ਕਦਮ ਨਾਲ ਹੋਈ। ਭਾਰਤ ਵਿੱਚ ਇੱਕ ਸੂਬ ਸਰਕਾਰ ਦੁਆਰਾ ਇੱਕ ਪ੍ਰਾਈਵੇਟ ਪਾਵਰ ਪਲਾਂਟ ਖਰੀਦਣ ਦੀ ਇਹ ਪਹਿਲੀ ਘਟਨਾ ਹੈ। ਸ੍ਰੀ ਗੁਰੂ ਅਮਰਦਾਸ ਜੀ ਦੇ ਨਾਮ 'ਤੇ ਰੱਖੇ ਗਏ ਇਸ ਥਰਮਲ ਪਲਾਂਟ ਦਾ ਲੋਡ ਫੈਕਟਰ ਇਸ ਸਾਲ ਦੌਰਾਨ 35 ਪ੍ਰਤੀਸ਼ਤ ਤੋਂ ਵਧਾ ਕੇ 77 ਪ੍ਰਤੀਸ਼ਤ ਕਰ ਦਿੱਤਾ ਗਿਆ, ਜਿਸ ਨਾਲ ਇਸਦੀ ਬਿਜਲੀ ਉਤਪਾਦਨ ਸਮਰੱਥਾ ਦੁੱਗਣੀ ਹੋ ਗਈ। ਇਹ 540 ਮੈਗਾਵਾਟ ਥਰਮਲ ਪਲਾਂਟ 2 ਕਰੋੜ ਪ੍ਰਤੀ ਮੈਗਾਵਾਟ ਦੀ ਕਿਫ਼ਾਇਤੀ ਦਰ 'ਤੇ ਪ੍ਰਾਪਤ ਕੀਤਾ ਗਿਆ, ਜਿਸ ਨਾਲ ਰਾਜ ਨੂੰ ਸਾਲਾਨਾ 350 ਕਰੋੜ ਰੁਪਏ ਤੋਂ ਵੱਧ ਦੀ ਬੱਚਤ ਹੋਣ ਦਾ ਅਨੁਮਾਨ ਹੈ। ਇਹ ਪ੍ਰਗਟਾਵਾ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਸੂਬੇ ਦੇ ਬਿਜਲੀ ਵਿਭਾਗ ਦੀ ਸਾਲ ਦੇ ਅੰਤ ਦੀ ਰਿਪੋਰਟ ਪੇਸ਼ ਕਰਦਿਆਂ ਬਿਜਲੀ ਖੇਤਰ ਵਿੱਚ ਕ੍ਰਾਂਤੀ ਲਿਆਉਣ ਵਿੱ...
ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

ਮੁੱਖ ਮੰਤਰੀ ਨੇ ਬਠਿੰਡਾ ਨੇੜੇ ਸੜਕ ਹਾਦਸੇ ‘ਚ ਯਾਤਰੀਆਂ ਦੀ ਮੌਤ ‘ਤੇ ਦੁੱਖ ਪ੍ਰਗਟਾਇਆ

National, Politics, Punjab, Trending
ਚੰਡੀਗੜ੍ਹ, 28 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬਠਿੰਡਾ ਨੇੜੇ ਪ੍ਰਾਈਵੇਟ ਬੱਸ ਦੇ ਨਾਲੇ ਵਿੱਚ ਡਿੱਗਣ ਕਾਰਨ ਯਾਤਰੀਆਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਭਿਆਨਕ ਹਾਦਸੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਪੀੜਤ ਪਰਿਵਾਰਾਂ ਦੇ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਔਖੀ ਘੜੀ ਵਿੱਚ ਪਰਿਵਾਰਾਂ ਨੂੰ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ ਅਤੇ ਵਿਛੜੀਆਂ ਰੂਹਾਂ ਨੂੰ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਮ੍ਰਿਤਕਾਂ ਦੇ ਵਾਰਸਾਂ ਨੂੰ ਐਕਸ ਗ੍ਰੇਸ਼ੀਆ ਵਜੋਂ 3-3 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਨ੍ਹਾਂ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹੋਏ ਹਨ।...

ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਦੀਆਂ ਸੁਣੀਆਂ ਸਮੱਸਿਆਵਾਂ

National, Politics, Punjab, Trending
ਫਾਜ਼ਿਲਕਾ, 28 ਦਸੰਬਰ           ਪੰਜਾਬ ਸਰਕਾਰ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਹੈ। ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਜੋ ਵਚਨਬਧਤਾ ਨਿਭਾਈ ਗਈ ਸੀ ਉਨ੍ਹਾਂ ਨੂੰ ਹਰ ਹੀਲੇ ਪੂਰਾ ਕਰਨ ਲਈ ਹੰਭਲੇ ਮਾਰੇ ਜਾ ਰਹੇ ਹਨ।                 ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਲਈ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ *ਤੇ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਹਲਕਾ ਫਾਜ਼ਿਲਕਾ ਦੇ ਪਿੰਡ ਬਾਧਾ,ਰਾਮਨਗਰ, ਸੰਤ ਖੀਵਾਪੁਰ,ਢਾਣੀ ਬੁਰਜ ਵਾਲੀ, ਝੋਕ ਡੀਪੂਲਾਣਾ,ਆਹਾਲਬੋਦਲਾ, ਨਵਾਂ ਆਹਾਲ ਬੋਦਲਾ, ਹੌਜ ਗੰਦੜ੍ਹ ਅਤੇ ਤਰੋਬੜੀ ਸਮੇਤ ਵੱਖ-ਵੱਖ ਪਿੰਡਾਂ ਵਿਖੇ ਜਨ ਸੁਣਵਾਈ ਕੀਤੀ। ਲੋਕਾਂ ਨਾਲ ਪਿੰਡਾਂ ਦੇ ਵਿਕਾਸ ਕਾਰਜਾ ਬਾਰੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਤੋਂ ਮੰਗ ਪੱਤਰ ਵੀ ਪ੍ਰਾਪਤ ਕੀਤੇ ।                  ਵਿਧਾਇਕ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਬਰੂਹਾਂ *ਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹ...
ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ

ਅਜਨਾਲਾ ਹਲਕੇ ਦੀਆਂ ਸਾਰੀਆਂ ਸੜਕਾਂ ਉੱਤੇ ਸੁਰੱਖਿਆ ਲਈ ਲਗਾਈ ਜਾਵੇਗੀ ਚਿੱਟੀ ਪੱਟੀ – ਧਾਲੀਵਾਲ

National, Politics, Punjab, Trending
ਅੰਮ੍ਰਿਤਸਰ, 28 ਦਸੰਬਰ 2024--- ਰਾਹਗੀਰਾਂ ਦੀ ਸੁਰੱਖਿਆ ਲਈ ਸੜਕਾਂ ਉੱਤੇ ਸੁਰੱਖਿਆ ਮਾਪਦੰਡ, ਜਿਨਾਂ ਵਿੱਚ ਚਿੱਟੀ ਪੱਟੀ ਸਭ ਤੋਂ ਅਹਿਮ ਹੈ, ਸਾਰੇ ਅਜਨਾਲੇ ਹਲਕੇ ਦੀਆਂ ਸੜਕਾਂ ਉੱਤੇ ਲਗਵਾਈ ਜਾਵੇਗੀ ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕੈਬਨਟ ਮੰਤਰੀ ਸ ਕੁਲਦੀਪ ਸਿੰਘ ਧਾਲੀਵਾਲ ਨੇ ਅੰਮ੍ਰਿਤਸਰ ਤੋਂ ਲੁਹਾਰਕਾ ਰੋਡ ਉੱਤੇ ਚਿੱਟੀ ਪੱਟੀ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ । ਉਹਨਾਂ ਕਿਹਾ ਕਿ ਅਜਨਾਲਾ ਹਲਕੇ ਵਿੱਚ ਸੜਕਾਂ ਬਣਾਉਣ ਦਾ ਕੰਮ ਲਗਭਗ ਮੁਕੰਮਲ ਹੋਣ ਵਾਲਾ ਹੈ ਅਤੇ ਆ ਰਹੇ ਧੁੰਦ ਦੇ ਮੌਸਮ ਨੂੰ ਦੇਖਦੇ ਹੋਏ ਸੁਰੱਖਿਆ ਮਾਪਦੰਡਾਂ ਲਈ ਜਰੂਰੀ ਚਿੱਟੀ ਪੱਟੀ ਲਗਾਉਣ ਦਾ ਕੰਮ ਸ਼ੁਰੂ ਕੀਤਾ ਗਿਆ ਹੈ , ਜੋ ਕਿ ਅਗਲੇ ਕੁਝ ਦਿਨਾਂ ਵਿੱਚ ਪੂਰਾ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਧੁੰਦ ਅਤੇ ਖਰਾਬ ਮੌਸਮ ਵਿੱਚ ਇਹ ਪੱਟੀ ਰਾਹਗੀਰ ਨੂੰ ਆਪਣੀ ਗੱਡੀ ਸਹੀ ਥਾਂ ਚਲਾਉਣ ਵਿੱਚ ਮਦਦ ਕਰਦੀ ਹੀ ਹੈ, ਇਸ ਤੋਂ ਇਲਾਵਾ ਵੀ ਮਾਨਸਿਕ ਤੌਰ ਉੱਤੇ ਗੱਡੀ ਚਾਲਕ ਇਸ ਪੱਟੀ ਦੀ ਸਹਾਇਤਾ ਨਾਲ ਆਪਣੇ ਪਾਸੇ ਗੱਡੀ ਚਲਾਉਣ ਦੀ ਕੋਸ਼ਿਸ਼ ਕਰਦਾ ਹੈ, ਜਿਸ ਨਾਲ ਸੜਕਾਂ ਉੱਤੇ ਹਾਦਸੇ ਘਟਦੇ ਹ...
ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

ਪੰਜਾਬ ਸਰਕਾਰ ਨੇ ਖੇਤੀਬਾੜੀ ਸੈਕਟਰ ਦੀ ਖੁਸ਼ਹਾਲੀ ਲਈ ਲਿਆਂਦੀਆਂ ਨਵੀਆਂ ਪਹਿਲਕਦਮੀਆਂ

National, Politics, Punjab, Trending
ਚੰਡੀਗੜ੍ਹ, 28 ਦਸੰਬਰ: ਖੇਤੀਬਾੜੀ ਸੈਕਟਰ ਨੂੰ ਹੋਰ ਖੁਸ਼ਹਾਲ ਬਣਾਉਣ ਅਤੇ ਸੂਬੇ ਦੇ ਮਿਹਨਤਕਸ਼ ਕਿਸਾਨਾਂ ਦੀ ਆਮਦਨ ਵਿੱਚ ਹੋਰ ਵਾਧਾ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਅਪਣਾਉਣ ਲਈ ਉਤਸ਼ਾਹਿਤ ਕਰਨ ਦੇ ਨਾਲ ਨਾਲ ਗੰਨੇ ਦੇ ਰੇਟ ਵਿੱਚ ਵਾਧਾ, ਹਾਈਬ੍ਰਿਡ ਮੱਕੀ ਦੇ ਬੀਜਾਂ 'ਤੇ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਲਈ ਵਿੱਤੀ ਸਹਾਇਤਾ, ਕਿਸਾਨਾਂ ਨੂੰ ਖੇਤੀ ਮੋਟਰਾਂ ਲਈ ਮੁਫ਼ਤ ਬਿਜਲੀ ਸਮੇਤ ਹੋਰ ਵੀ ਪਹਿਲਕਦਮੀਆਂ ਕੀਤੀਆਂ ਗਈਆਂ ਹਨ। ਖੇਤੀਬਾੜੀ ਵਿਭਾਗ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵੱਲੋਂ ਦੇਸ਼ ਭਰ ਵਿੱਚੋਂ ਗੰਨੇ ਦਾ ਸਭ ਤੋਂ ਵੱਧ 401 ਰੁਪਏ ਪ੍ਰਤੀ ਕੁਇੰਟਲ ਰੇਟ ਦਿੱਤਾ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਪਿੜਾਈ ਸੀਜ਼ਨ 2024-25 ਲਈ ਗੰਨੇ ਦੇ ਸਟੇਟ-ਐਗਰੀਡ ਪ੍ਰਾਈਜ਼ (ਐਸ.ਏ.ਪੀ.) ਵਿੱਚ 10 ਰੁਪਏ ਦਾ ਵਾਧਾ ਕੀਤਾ ਹੈ, ਜਿਸ ਨਾਲ ਇਹ ਰੇਟ 401 ਰੁਪਏ ਪ੍ਰਤੀ ਕੁਇੰਟਲ ਹੋ...
15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ  ‘ਪੰਜਾਬ ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

15ਵੇਂ ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ‘ਪੰਜਾਬ ਚੋਣ ਕੁਇੱਜ਼-2025’ ਤਹਿਤ ਆਨਲਾਈਨ ਮੁਕਾਬਲੇ 19 ਜਨਵਰੀ ਨੂੰ

National, Politics, Punjab, Trending
ਲੁਧਿਆਣਾ, 28 ਦਸੰਬਰ (000) ਲੋਕਤੰਤਰ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਵੋਟ ਪਾਉਣ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਦੇ ਉਦੇਸ਼ ਨਾਲ ਮੁੱਖ ਚੋਣ ਅਫ਼ਸਰ, ਪੰਜਾਬ ਦੁਆਰਾ '15ਵੇਂ ਰਾਸ਼ਟਰੀ ਵੋਟਰ ਦਿਵਸ' ਨੂੰ ਸਮਰਪਿਤ 'ਪੰਜਾਬ ਚੋਣ ਕੁਇੱਜ਼-2025' ਦਾ ਆਯੋਜਨ ਕਰਵਾਇਆ ਜਾ ਰਿਹਾ ਹੈ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਦੱਸਿਆ ਕਿ 'ਪੰਜਾਬ ਚੋਣ ਕੁਇੱਜ਼-2025' ਆਨਲਾਈਨ ਅਤੇ ਆਫ਼ਲਾਈਨ ਦੋਵਾਂ ਢੰਗਾਂ ਨਾਲ ਕਰਵਾਇਆ ਜਾ ਰਿਹਾ ਹੈ।  ਉਨ੍ਹਾਂ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ ਅੱਜ ਤੋਂ ਸ਼ੁਰੂ ਹੋ ਗਈ ਹੈ ਅਤੇ 17 ਜਨਵਰੀ, 2025 ਤੱਕ ਕੀਤੀ ਜਾ ਸਕਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਨਲਾਈਨ ਚੋਣ ਕੁਇੱਜ਼ ਮੁਕਾਬਲਾ 19 ਜਨਵਰੀ, 2025 ਨੂੰ ਹੋਵੇਗਾ ਅਤੇ ਰਾਜ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ, 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਸ੍ਰੀ ਜਤਿੰਦਰ ਜੋਰਵਾਲ ਨੇ ਅੱਗੇ ਦੱਸਿਆ ਕਿ ਪਹਿਲੇ ਗੇੜ ਵਿੱਚ ਜੇਤੂਆਂ ਦੀ ਪਛਾਣ ਜ਼ਿਲ੍ਹਾ ਪੱਧਰ 'ਤੇ ਆਨਲਾਈਨ ਮੁਕਾਬਲੇ ਤਹਿਤ ਕੀਤੀ ਜਾਵੇਗੀ ਅਤੇ ਅੰਤਿਮ ਆ...
ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ

ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਕਰਵਾਏ ਜਾਣਗੇ ਚੋਣ ਕੁਇੱਜ਼ ਮੁਕਾਬਲੇ, ਰਜਿਸਟਰੇਸ਼ਨ ਦੀ ਆਖਰੀ ਮਿਤੀ 17 ਜਨਵਰੀ

Politics, Punjab
ਮੋਗਾ 28 ਦਸੰਬਰ : ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਅਤੇ ਆਫ਼ਲਾਈਨ ਦੋਵੇਂ ਤਰ੍ਹਾਂ ਨਾਲ ਕਰਵਾਏ ਜਾ ਰਹੇ ਹਨ । ਇਸ ਗੱਲ ਦੀ ਜਾਣਕਾਰੀ ਦਿੰਦਿਆ  ਵਧੀਕ ਡਿਪਟੀ ਕਮਿਸ਼ਨਰ-ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਚਾਰੂਮਿਤਾ ਨੇ ਕਿਹਾ ਕਿ  ਇਨ੍ਹਾਂ ਮੁਕਾਬਲਿਆਂ ਲਈ ਆਨਲਾਈਨ ਰਜਿਸਟ੍ਰੇਸ਼ਨ 28 ਦਸੰਬਰ 2024 ਤੋਂ  ਸ਼ੁਰੂ ਹੋ ਚੁੱਕੀ ਹੈ ਅਤੇ ਇਸਦੀ ਆਖਰੀ ਮਿਤੀ 17 ਜਨਵਰੀ 2025  ਹੈ। ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲ...
ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ

ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਮੋਗਾ 28 ਦਸੰਬਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ  ਕਿ ਪਿਛਲੇ ਦਿਨਾਂ 'ਚ ਪਈ ਬਾਰਸ਼ ਨੇ ਫ਼ਸਲਾਂ ਅਤੇ ਸਭ ਪੌਦਿਆਂ ਲਈ ਇੱਕ ਘਿਓ ਦੀ ਤਰ੍ਹਾਂ ਕੰਮ ਕੀਤਾ ਹੈ I ਜ਼ਿਲ੍ਹੇ 'ਚ ਅਕਤੂਬਰ ਤੋਂ ਮੀਂਹ ਨਹੀਂ ਪਿਆ ਸੀ, ਪਰ ਮੌਸਮ ਵਿਗਿਆਨੀਆਂ ਵੱਲੋਂ ਪਿਛਲੇ ਹਫਤੇ ਦੌਰਾਨ 42.4 ਐਮ.ਐਮ. ਬਾਰਿਸ਼ ਦਰਜ ਕੀਤੀ ਗਈ ਅਤੇ ਜ਼ਿਲ੍ਹੇ ਅੰਦਰ ਕਿਤੇ ਵੀ ਗੜੇਮਾਰ ਨਹੀਂ ਹੋਈ I ਸਰਦੀਆਂ ਦੀ ਇਸ ਪਹਿਲੀ ਬਰਸਾਤ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਖੁਸ਼ਕੀ ਨੂੰ ਖਤਮ ਕਰ ਦਿੱਤਾ ਹੈ, ਜਿਸ ਨਾਲ ਕਣਕ, ਸਰ੍ਹੋਂ ਅਤੇ ਛੋਲਿਆਂ ਵਰਗੀਆਂ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ  ਦੇ ਚਿਹਰਆਂ ਤੇ ਰੌਣਕ ਆਈ ਹੈ। ਹਾੜੀ ਦੌਰਾਨ ਸਮੇਂ ਸਿਰ ਪਏ ਇਸ ਮੀਂਹ ਫਸਲਾਂ ਦੀ ਸਿਹਤ ਲਈ ਬਹੁਤ ਲਾਹੇਵੰਦ  ਹੈ। ਇਸ ਸਮੇ ਮੌਸਮ ਬਹੁਤ ਖੁਸ਼ਕ ਸੀ ਅਤੇ ਬਾਰਿਸ਼ ਦੀ ਬਹੁਤ ਲੋੜ ਸੀ I ਠੰਡਾ ਤਾਪਮਾਨ ਅਤੇ ਵਧੀ ਹੋਈ ਨਮੀ ਫਸਲਾਂ ਲਈ ਲਾਹੇਵੰਦ ਹੈ। ਇਸ ਸਮੇ ਸਰ੍ਹੋਂ ਦੀ ਫ਼ਸਲ ਦੋ ਮਹੀਨੇ ਦੀ ਹੁੰਦੀ ਹੈ ਅਤੇ ਇਸ ਸਮੇਂ ਕਣਕ ਦੇ ਬਹੁਤੇ ਰਕਬੇ ਚ ਪਹਿਲੀ ਸਿੰਚਾਈ ਦੀ ਲੋੜ ਹੁੰਦੀ ਸੀ । ਸੋ ਇਹ ਮੀਂ...