Shadow

Politics

ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ

ਫ਼ਸਲਾਂ ਲਈ ਬਾਰਿਸ਼ ਘਿਓ ਦੀ ਤਰ੍ਹਾਂ ਲੱਗੀ- ਮੁੱਖ ਖੇਤੀਬਾੜੀ ਅਫ਼ਸਰ

National, Politics, Punjab, Trending
ਮੋਗਾ 28 ਦਸੰਬਰ ਡਾ. ਕਰਨਜੀਤ ਸਿੰਘ ਗਿੱਲ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਨੇ ਜਾਣਕਾਰੀ ਦਿੰਦਿਆਂ ਦੱਸਿਆ  ਕਿ ਪਿਛਲੇ ਦਿਨਾਂ 'ਚ ਪਈ ਬਾਰਸ਼ ਨੇ ਫ਼ਸਲਾਂ ਅਤੇ ਸਭ ਪੌਦਿਆਂ ਲਈ ਇੱਕ ਘਿਓ ਦੀ ਤਰ੍ਹਾਂ ਕੰਮ ਕੀਤਾ ਹੈ I ਜ਼ਿਲ੍ਹੇ 'ਚ ਅਕਤੂਬਰ ਤੋਂ ਮੀਂਹ ਨਹੀਂ ਪਿਆ ਸੀ, ਪਰ ਮੌਸਮ ਵਿਗਿਆਨੀਆਂ ਵੱਲੋਂ ਪਿਛਲੇ ਹਫਤੇ ਦੌਰਾਨ 42.4 ਐਮ.ਐਮ. ਬਾਰਿਸ਼ ਦਰਜ ਕੀਤੀ ਗਈ ਅਤੇ ਜ਼ਿਲ੍ਹੇ ਅੰਦਰ ਕਿਤੇ ਵੀ ਗੜੇਮਾਰ ਨਹੀਂ ਹੋਈ I ਸਰਦੀਆਂ ਦੀ ਇਸ ਪਹਿਲੀ ਬਰਸਾਤ ਨੇ ਲੰਬੇ ਸਮੇਂ ਤੋਂ ਚੱਲੀ ਆ ਰਹੀ ਖੁਸ਼ਕੀ ਨੂੰ ਖਤਮ ਕਰ ਦਿੱਤਾ ਹੈ, ਜਿਸ ਨਾਲ ਕਣਕ, ਸਰ੍ਹੋਂ ਅਤੇ ਛੋਲਿਆਂ ਵਰਗੀਆਂ ਹਾੜ੍ਹੀ ਦੀਆਂ ਫਸਲਾਂ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ  ਦੇ ਚਿਹਰਆਂ ਤੇ ਰੌਣਕ ਆਈ ਹੈ। ਹਾੜੀ ਦੌਰਾਨ ਸਮੇਂ ਸਿਰ ਪਏ ਇਸ ਮੀਂਹ ਫਸਲਾਂ ਦੀ ਸਿਹਤ ਲਈ ਬਹੁਤ ਲਾਹੇਵੰਦ  ਹੈ। ਇਸ ਸਮੇ ਮੌਸਮ ਬਹੁਤ ਖੁਸ਼ਕ ਸੀ ਅਤੇ ਬਾਰਿਸ਼ ਦੀ ਬਹੁਤ ਲੋੜ ਸੀ I ਠੰਡਾ ਤਾਪਮਾਨ ਅਤੇ ਵਧੀ ਹੋਈ ਨਮੀ ਫਸਲਾਂ ਲਈ ਲਾਹੇਵੰਦ ਹੈ। ਇਸ ਸਮੇ ਸਰ੍ਹੋਂ ਦੀ ਫ਼ਸਲ ਦੋ ਮਹੀਨੇ ਦੀ ਹੁੰਦੀ ਹੈ ਅਤੇ ਇਸ ਸਮੇਂ ਕਣਕ ਦੇ ਬਹੁਤੇ ਰਕਬੇ ਚ ਪਹਿਲੀ ਸਿੰਚਾਈ ਦੀ ਲੋੜ ਹੁੰਦੀ ਸੀ । ਸੋ ਇਹ ਮੀਂ...
ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ

ਸਕੂਲ ਵੈਨ ਉਡੀਕ ਰਹੀਆਂ ਵਿਦਿਆਰਥਣਾ ਕੋਲ ਗੱਡੀ ਰੋਕ ਕੇ ਅਚਨਚੇਤ ਪੁੱਜੇ ਸਪੀਕਰ ਸੰਧਵਾਂ

National, Politics, Punjab, Trending
ਕੋਟਕਪੂਰਾ, 28 ਦਸੰਬਰ (         ) :- ਮਿਲਾਪੜੇ ਸੁਭਾਅ ਦੇ ਮੰਨੇ ਜਾਂਦੇ ਅਤੇ ਆਪਣੀ ਵੱਖਰੀ ਤੇ ਨਿਵੇਕਲੀ ਸੋਚ ਨਾਲ ਸਿਆਸਤ ਵਿੱਚ ਵੱਖਰੀ ਪਛਾਣ ਰੱਖਣ ਵਾਲੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ.ਕੁਲਤਾਰ ਸਿੰਘ ਸੰਧਵਾਂ ਅਕਸਰ ਆਪਣੇ ਕਾਫਲੇ ਨੂੰ ਰੋਕ ਕੇ ਆਮ ਲੋਕਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਮਸ਼ਹੂਰ ਹਨ। ਉਹ ਅਕਸਰ ਆਪਣੇ ਹਲਕੇ ਤੋ  ਇਲਾਵਾ ਰਾਜ ਦੇ ਵੱਖ ਵੱਖ ਹਿੱਸਿਆਂ ਵਿੱਚ ਲੋਕਾਂ ਦੀਆਂ  ਸ਼ਿਕਾਇਤ ਸੁਣ ਕੇ ਉਸਦਾ ਹੱਲ ਕਰਨ ਨੂੰ ਨੂੰ ਹੀ ਅਸਲੀ ਸੇਵਾ ਮੰਨਦੇ ਹਨ। ਪਿਛਲੇ ਦਿਨੀਂ ਕੋਟਕਪੂਰਾ ਤੋਂ ਫਰੀਦਕੋਟ ਨੂੰ ਜਾਣ ਵਾਲੀ ਸੜਕ ’ਤੇ ਆਪਣੀ ਸਕੂਲ ਵੈਨ ਉਡੀਕ ਰਹੇ ਬੱਚਿਆਂ ਕੋਲ ਗੱਡੀ ਰੋਕ ਕੇ ਸਪੀਕਰ ਸ.ਸੰਧਵਾਂ ਨੇ ਇਕ ਇਕ ਵਿਦਿਆਰਥਣ ਨੂੰ ਉਸਦਾ ਨਾਮ, ਸਕੂਲ, ਕਲਾਸ ਬਾਰੇ ਪੁੱਛਿਆ ਅਤੇ ਉਹਨਾ ਦੀ ਪੜਾਈ ਤੋਂ ਬਾਅਦ ਵਾਲੀ ਇੱਛਾ ਬਾਰੇ ਪੁੱਛ ਕੇ ਖੁਸ਼ੀ ਅਤੇ ਸੰਤੁਸ਼ਟੀ ਪ੍ਰਗਟਾਈ, ਕਿਉਂਕਿ ਉਕਤ ਲੜਕੀਆਂ ਆਪਣੀ ਪੜਾਈ ਪੂਰੀ ਕਰਕੇ ਆਈ.ਏ.ਐੱਸ., ਪੀ.ਸੀ.ਐੱਸ., ਆਈ.ਪੀ.ਐੱਸ. ਵਰਗੇ ਇਮਤਿਹਾਨ ਦੇ ਕੇ  ਵੱਡੇ ਅਫਸਰ ਬਣਨ ਦੇ ਟੀਚੇ ਸਰ ਕਰਨਾ ਚਾਹੁੰਦੀਆਂ ਹਨ। ਸਪੀਕਰ ਸ. ਸੰਧਵਾਂ ਨੇ ਉਕਤ ਬੇਟੀਆਂ ਨੂੰ ਆਸ਼ੀਰਵਾਦ ਦਿੰਦਿਆਂ...
ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜ ਪ੍ਰਸੰਸਾਯੋਗ : ਸਪੀਕਰ ਸੰਧਵਾਂ

National, Politics, Punjab, Trending
ਕੋਟਕਪੂਰਾ, 28 ਦਸੰਬਰ (         ) :- ਬੱਚਿਆਂ ਤੇ ਨੌਜਵਾਨਾ ਨੂੰ ਨਸ਼ਿਆਂ ਵਰਗੀਆਂ ਅਲਾਮਤਾਂ ਅਤੇ ਸਮਾਜਿਕ ਕੁਰੀਤੀਆਂ ਤੋਂ ਬਚਾਅ ਕੇ ਚੰਗੇ ਇਨਸਾਨ ਬਣਨ ਲਈ ਵੱਖ-ਵੱਖ ਸਮੇਂ ਸ਼ਖਸ਼ੀਅਤ ਉਸਾਰੀ ਕੈਂਪ, ਯੂਥ ਫੈਸਟੀਵਲ ਅਤੇ ਹੋਰ ਕਾਰਜ ਕਰਨ ਵਾਲੀ ਜਥੇਬੰਦੀ ‘ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ’ ਦੇ ਉਪਰਾਲੇ ਬਹੁਤ ਹੀ ਪ੍ਰਸੰਸਾਯੋਗ ਹਨ। ਜਥੇਬੰਦੀ ਦੇ ਸਥਾਨਕ ਸਿੱਖਾਂਵਾਲਾ ਰੋਡ ’ਤੇ ਸਥਿੱਤ ਜੋਨਲ ਦਫਤਰ ਵਿੱਚ ਨਵਾਂ ਜਨਰੇਟਰ ਲੈਣ ਅਤੇ ਹੋਰ ਸੇਵਾਵਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਣ ਮੌਕੇ ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸ.ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਨੇ ਆਖਿਆ ਕਿ ਭਾਵੇਂ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਬੱਚਿਆਂ ਤੇ ਨੌਜਵਾਨਾ ਨੂੰ ਚੰਗੇ ਇਨਸਾਨ ਬਣਾਉਣ ਦੇ ਉਪਰਾਲੇ ਲਗਾਤਾਰ ਜਾਰੀ ਹਨ ਪਰ ਹੋਰਨਾ ਸੰਸਥਾਵਾਂ, ਜਥੇਬੰਦੀਆਂ, ਕਲੱਬਾਂ, ਯੂਨੀਅਨਾਂ, ਐਸੋਸੀਏਸ਼ਨਾ ਅਤੇ ਸਭਾ-ਸੁਸਾਇਟੀਆਂ ਨੂੰ ਵੀ ਇਸ ਤਰਾਂ ਦੇ ਸੇਵਾ ਕਾਰਜ ਕਰਨੇ ਚਾਹੀਦੇ ਹਨ। ਸਪੀਕਰ ਸੰਧਵਾਂ ਨੇ ਜਥੇਬੰਦੀ ਵਲੋਂ ਸਮਾਜਿਕ, ਧਾਰਮਿਕ ਅਤੇ ਵਾਤਾਵਰਣ ਦੇ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਦੀ ਭਰਪੂਰ ...
ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨ ਤੋਂ ਨਾਜਾਇਜ਼ ਕਬਜ਼ੇ ਹਟਾਏ: ਸੌਂਦ

National, Politics, Punjab, Trending
ਚੰਡੀਗੜ੍ਹ, 28 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਸਾਲ 2024 ਦੌਰਾਨ ਕਈ ਅਹਿਮ ਪ੍ਰਾਪਤੀਆਂ ਹਾਸਲ ਕੀਤੀਆਂ ਹਨ। ਵਿਭਾਗ ਦੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਦੱਸਿਆ ਕਿ ਸਾਲ 2022 ਵਿੱਚ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਦੀ ਸ਼ੁਰੂ ਕੀਤੀ ਮੁਹਿੰਮ ਤਹਿਤ ਸਾਲ 2024 ਤੱਕ 12809 ਏਕੜ ਪੰਚਾਇਤੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਹਟਾ ਕੇ ਪੰਚਾਇਤਾਂ ਨੂੰ ਹੈਡ ਓਵਰ ਕੀਤਾ ਜਾ ਚੁੱਕਾ ਹੈ। ਇਸ ਰਕਬੇ ਦੀ ਬਾਜ਼ਾਰੀ ਕੀਮਤ 3080 ਕਰੋੜ ਰੁਪਏ ਤੋਂ ਵੱਧ ਬਣਦੀ ਹੈ। ਇਸ ਵਿੱਚੋਂ ਕਰੀਬ 6000 ਏਕੜ ਰਕਬੇ ਨੂੰ ਚਕੌਤੇ ‘ਤੇ ਦੇਣ ਉਪਰੰਤ ਸਾਲ 2024-25 ਦੌਰਾਨ 10.76 ਕਰੋੜ ਰੁਪਏ ਸਾਲਾਨਾ ਆਮਦਨ ਪ੍ਰਾਪਤ ਹੋਈ ਹੈ। ਇਸ ਤੋਂ ਇਲਾਵਾ ਵਿਭਾਗ ਵੱਲੋਂ ਸ਼ਾਮਲਾਤ ਜ਼ਮੀਨਾਂ ਦੀ ਸਾਲ 2024-25 ਦੌਰਾਨ 1.36 ਲੱਖ ਏਕੜ ਰਕਬੇ ਦੀ ਨਿਲਾਮੀ 469 ਕਰੋੜ ਰੁਪਏ ਵਿੱਚ ਕਰਵਾਈ ਗਈ। ਇਸੇ ਤਰ੍ਹਾਂ 2024-25 ਦੌਰਾਨ ਵਿਭਾਗ ਵੱਲੋਂ ਪਸ਼ੂ ਮੇਲਿਆਂ ਨੂੰ ਈ-ਆਕਸ਼ਨ ਰਾਹੀਂ ਠੇਕੇ ‘ਤੇ ਦੇਣ ਉਪਰੰਤ 93.90 ਕਰੋੜ ਰੁਪਏ ਦੀ ਆਮਦਨ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ ਮੁੱ...
ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ   ਚੈਂਪਿਅਨਸ਼ਿਪ ਲਈ ਹੋਈ ਚੋਣ”

ਅਮਨਦੀਪ ਕੌਰ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਐਨ.ਵਾਈ.ਐਫ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਲਈ ਹੋਈ ਚੋਣ”

National, Politics, Punjab, Trending
ਫ਼ਰੀਦਕੋਟ 28 ਦਸੰਬਰ (  ) ਐਸ.ਬੀ.ਐਸ ਸਰਕਾਰੀ ਕਾਲਜ, ਕੋਟਕਪੂਰਾ ਦੀ ਗ੍ਰਹਿ ਵਿਗਿਆਨ ਵਿਭਾਗ ਦੀ ਸਹਾਇਕ ਪ੍ਰੋਫੈਸਰ ਸ਼੍ਰੀਮਤੀ ਅਮਨਦੀਪ ਕੌਰ ਨੇ ਵਿਕਸਤ ਭਾਰਤ ਯੰਗ ਲੀਡਰਜ਼ ਡਾਈਲਾਗ-ਨੈਸ਼ਨਲ ਯੂਥ ਫੈਸਟੀਵਲ 2025 ਦੀ ਰਾਸ਼ਟਰੀ ਪੱਧਰ ਦੀ ਚੈਂਪਿਅਨਸ਼ਿਪ ਵਿੱਚ ਆਪਣੀ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਨੇ ਵਿਕਸਤ ਭਾਰਤ ਕਵੀਜ਼ ਚੈਲੈਂਜ, ਵਿਕਸਤ ਭਾਰਤ ਲੇਖ ਪ੍ਰਤੀਯੋਗਿਤਾ, ਅਤੇ ਵਿਕਸਤ ਭਾਰਤ ਸਟੇਟ ਲੈਵਲ ਚੈਂਪਿਅਨਸ਼ਿਪ ਦੇ ਤਿੰਨ ਮੁਸ਼ਕਿਲ ਦੌਰਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਆਪਣੀ ਕਾਬਲਿਅਤ ਦਾ ਲੋਹਾ ਮਨਵਾਇਆ। ਉਨ੍ਹਾਂ ਨੇ ‘ਔਰਤਾਂ ਨੂੰ ਸਸ਼ਕਤ ਕਰਨਾ ਅਤੇ ਸਮਾਜਿਕ ਸੂਚਕਾਂ ਵਿੱਚ ਸੁਧਾਰ ਲਿਆਉਣਾ’ ਵਿਸ਼ੇ ’ਤੇ ਆਪਣੀ ਗਹਿਰੀ ਸਮਝ ਅਤੇ ਅਭਿਵਕਤੀ ਨਾਲ ਸਭ ਦਾ ਮਨ ਮੋਹ ਲਿਆ। ਤੀਜੇ ਦੌਰ ਵਿੱਚ 25 ਹਿੱਸੇਦਾਰਾਂ ਵਿੱਚੋਂ ਸਿਰਫ 3 ਉਮੀਦਵਾਰਾਂ ਨੂੰ ਚੁਣਿਆ ਗਿਆ, ਜਿਸ ਵਿੱਚ ਅਮਨਦੀਪ ਕੌਰ ਨੇ ਆਪਣੀ ਥਾਂ ਪੱਕੀ ਕੀਤੀ। ਉਨ੍ਹਾਂ ਨੇ ਕਿਹਾ ਕਿ ਜੇਕਰ ਉਹ ਚੌਥੇ ਦੌਰ ਵਿੱਚ ਕਾਮਯਾਬ ਹੁੰਦੀਆਂ ਹਨ, ਤਾਂ ਉਨ੍ਹਾਂ ਨੂੰ ਆਪਣਾ ‘ਵਿਕਸਤ ਭਾਰਤ ਵੀਜ਼ਨ 2047’ 11-12 ਜਨਵਰੀ, 2025 ਨੂੰ ਮਾਨਯੋਗ ...
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਮੋਹਾਲੀ ਵਿਖੇ ਲਗਦੀਆਂ 6 ਯੋਗਸ਼ਲਾਵਾਂ ਲੋਕਾਂ ਨੂੰ ਦੇ ਰਹੀਆਂ ਹਨ ਸਰੀਰਕ ਅਤੇ ਮਾਨਸਿਕ ਤੰਦਰੁਸਤੀ: ਐਸ ਡੀ ਐਮ ਦਮਨਦੀਪ ਕੌਰ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ 27 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਅਧੀਨ ਸ਼ੁਰੂ ਕੀਤੀਆਂ ਮੁੱਖ ਮੰਤਰੀ ਦੀਆਂ ਯੋਗਸ਼ਲਾਵਾਂ ਜਿਥੇ ਆਮ ਲੋਕਾਂ ਨੂੰ ਸਰੀਰਕ ਤੌਰ ਤੇ ਰਿਸ਼ਟ-ਪੁਸ਼ਟ ਕਰ ਰਹੀਆਂ ਹਨ, ਉਥੇ ਯੋਗਾ ਅਭਿਆਸ ਨਾਲ ਲੋਕ ਮਾਨਸਿਕ ਤਨਾਅ ਤੋਂ ਵੀ ਮੁਕਤ ਹੋ ਰਹੇ ਹਨ। ਪੰਜਾਬ ਦੇ ਹਰ ਜ਼ਿਲ੍ਹੇ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਲੋਕਾਂ ਲਈ ਵਰਦਾਨ ਸਿੱਧ ਹੋ ਰਹੀਆਂ ਹਨ। ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, ਮੋਹਾਲੀ ਦਮਨਦੀਪ ਕੌਰ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕਾਂ ਦਾ ਉਤਸ਼ਾਹ ਅਤੇ ਗਿਣਤੀ ਦਿਨ ਪ੍ਰਤੀ ਦਿਨ ਵਧਦੀ ਜਾ ਰਹੀ ਹੈ। ਯੋਗਾ ਅਭਿਆਸ ਕਰਨ ਵਾਲੇ ਲੋਕਾਂ ਦਾ ਕਹਿਣਾ ਹੈ ਕਿ ਸਰਦੀ ਦਾ ਮੌਸਮ ਹੁੰਦੇ ਹੋਏ ਵੀ ਯੋਗਾ ਦੇ ਸਿਹਤ ਤੇ ਚੰਗੇ ਪ੍ਰਭਾਵਾਂ ਨੂੰ ਦੇਖਦੇ ਹੋਏ, ਉਨ੍ਹਾਂ ਨੂੰ ਸਵੇਰੇ ਜਲਦੀ ਉੱਠਣ ਵਿੱਚ ਕੋਈ ਮੁਸ਼ਕਲ ਪੇਸ਼ ਨਹੀਂ ਆਉਂਦੀ, ਸਗੋਂ ਯੋਗਾ ਲਈ ਸਵੇਰੇ ਜਲਦੀ ਉੱਠਣ ਨਾਲ ਉਹ ਸਾਰਾ ਦਿਨ ਤਰੋ-ਤਾਜ਼ਾ ਮਹਿਸੂਸ ਕਰਦੇ ਹਨ ਅਤੇ ਹੁਣ ਉਨ੍ਹਾਂ ਨੇ ਯੋਗ ਆਸਣਾਂ ਨੂੰ ਆਪਣੀ ਜਿੰਦਗੀ ਦਾ ਹਿੱਸਾ ਬਣਾ ਲਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਐਸ.ਡੀ.ਐਮ...
ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

ਫਾਜ਼ਿਲਕਾ ਦੇ ਵਿਧਾਇਕ ਵੱਲੋਂ ਵਿਕਾਸ ਕਾਰਜਾਂ ਦੇ ਨੀਂਹ ਪੱਥਰ

National, Politics, Punjab, Trending
ਫਾਜ਼ਿਲਕਾ 27 ਦਸੰਬਰ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਤਰਜੀਹ ਦੇਣ ਦੀਆਂ ਹਦਾਇਤਾਂ ਦੇ ਮੱਦੇ ਨਜ਼ਰ  ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਪੱਕਾ ਚਿਸ਼ਤੀ ਸ਼ਮਸ਼ਾਨ ਘਾਟ ਵਿੱਚ ਬਣਾਏ ਜਾਨ ਵਾਲੇ ਪਾਰਕ ਇੰਟਰਲੋਕ ਸੜਕ ਅਤੇ ਚਾਰਦੀਵਾਰੀ ਦਾ ਨੀਂਹ ਪੱਥਰ ਰੱਖਿਆ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਇਹਨਾਂ ਵਿਕਾਸ ਕਾਰਜਾਂ ਤੇ 20 ਲੱਖ ਰੁਪਏ ਦੀ ਲਾਗਤ ਆਵੇਗੀ। ਉਹਨਾਂ ਨੇ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਵਿਕਾਸ ਕਾਰਜਾਂ ਨੂੰ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਸਮੇਂ ਬੁਨਿਆਦੀ ਢਾਂਚੇ ਦੇ ਵਿਕਾਸ ਤੇ ਉਪਰਾਲੇ ਨਹੀਂ ਕੀਤੇ ਗਏ ਜਦੋਂ ਕਿ ਹੁਣ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਰਾਜ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਇਸ ਮੌਕੇ ਸੁਖਦੀਪ ਸਿੰਘ ਸਰਪੰਚ ਪੱਕਾ ਚਿਸ਼ਤੀ,  ਗੁ...
ਵਿਧਾਇਕ ਵੱਲੋਂ ਪਿੰਡ ਅਭੁੱਨ ਵਿਖ਼ੇ 30 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਤਾਂ ਵਿੱਚ ਪੱਕੇ ਖਾਲ ਦਾ ਉਦਘਾਟਨ ਕੀਤਾ

ਵਿਧਾਇਕ ਵੱਲੋਂ ਪਿੰਡ ਅਭੁੱਨ ਵਿਖ਼ੇ 30 ਲੱਖ ਦੀ ਲਾਗਤ ਨਾਲ ਬਣਾਏ ਗਏ ਖੇਤਾਂ ਵਿੱਚ ਪੱਕੇ ਖਾਲ ਦਾ ਉਦਘਾਟਨ ਕੀਤਾ

National, Politics, Punjab, Trending
ਫਾਜ਼ਿਲਕਾ 27 ਦਸੰਬਰ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਅਭੁੱਨ ਵਿਖੇ 30 ਲੱਖ ਦੀ ਲਾਗਤ ਨਾਲ  ਖੇਤਾ ਵਿਚ ਪੱਕੇ ਖਾਲੇ ਦਾ ਉਦਘਾਟਨ ਕੀਤਾ ਗਿਆ । ਉਨ੍ਹਾਂ ਕਿਹਾ ਇਸ ਨਾਲ 80 ਕਿੱਲੇ ਰਕਬੇ ਨੂੰ ਸਿੰਚਾਇ ਕੀਤੀ ਜਾਏਗੀ  ਜਿਸ ਨਾਲ ਪਿੰਡ ਦੇ ਕਿਸਾਨਾਂ ਨੂੰ ਲਾਭ ਹੋਵੇਗਾ। ਇਸ ਦੌਰਾਨ ਉਨ੍ਹਾਂ ਪਿੰਡ ਦੇ ਲੋਕਾਂ ਨਾਲ ਜਨ ਸੁਣਵਾਈ ਕੀਤੀ ਅਤੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਜ਼ਿਆਦਾਤਰ ਮੁਸਕਲਾਂ ਦਾ ਮੌਕੇ ਤੇ ਹੱਲ ਕੀਤੀਆਂ।  ਉਨ੍ਹਾਂ ਪਿੰਡ ਵਾਸੀਆਂ ਨੂੰ  ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੇ ਪਿੰਡ ਵਿੱਚ ਵਿਕਾਸ ਕਾਰਜਾਂ ਦੀ ਕੋਈ ਕਮੀਂ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਪਿੰਡਾਂ ਨੂੰ ਸ਼ਹਿਰੀ ਦਿੱਖ ਪ੍ਰਦਾਨ ਕਰਨ ਲਈ ਲਗਾਤਾਰ ਯਤਨ ਕਰ ਰਹੀ ਹੈ। ਇਸੇ ਤਹਿਤ ਹੀ ਪਿੰਡਾਂ ਵਿੱਚ ਪੱਕੀਆਂ ਸੜਕਾਂ  ਤੇ  ਪੱਕੀਆਂ ਇੰਟਰਲੋਕਿੰਗ ਟਾਈਲਾਂ ਵਾਲੀਆਂ ਗਲੀਆਂ ਬਣਵਾਈਆਂ ਜਾ ਰਹੀਆਂ ਹਨ ਇਸ ਮੌਕੇ ਲਖਬੀਰ ਸਿੰਘ ਸਰਪੰਚ ਅਭੁੱਨ ਸਮੂਹ ਪੰਚਾਇਤ, ਭਰਪੂਰ ਸਿੰਘ ਅਭੁੱਨ, ਸ਼ੇਰਬਾਜ ਸਿੰਘ ਬਲਾਕ ਪ...
ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

ਅਮਨ ਅਰੋੜਾ ਵੱਲੋਂ ਮਾਤਾ ਗੁਜਰੀ ਜੀ ਤੇ ਛੋਟੇ ਸਾਹਿਬਜ਼ਾਦਿਆਂ ਦੀ ਬੇਮਿਸਾਲ ਸ਼ਹਾਦਤ ਨੂੰ ਸਿਜਦਾ

National, Politics, Punjab, Trending
ਚੰਡੀਗੜ੍ਹ/ ਸ੍ਰੀ ਫ਼ਤਹਿਗੜ੍ਹ ਸਾਹਿਬ, 27 ਦਸੰਬਰ: ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅੱਜ ਸ਼ਹੀਦੀ ਸਭਾ ਦੀ ਸਮਾਪਤੀ ਮੌਕੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਮਹਾਨ ਅਤੇ ਲਾਸਾਨੀ ਸ਼ਹਾਦਤ ਨੂੰ ਯਾਦ ਕੀਤਾ। ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਕੁਰਬਾਨੀ ਇਤਿਹਾਸ ਦੇ ਪੰਨ੍ਹਿਆਂ ‘ਤੇ ਸਦਾ ਲਈ ਉੱਕਰੀ ਗਈ ਹੈ, ਜੋ ਅਟੁੱਟ ਵਿਸ਼ਵਾਸ ਅਤੇ ਬੇਮਿਸਾਲ ਬਹਾਦਰੀ ਦਾ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਅਕਾਲ ਪੁਰਖ ਅੱਗੇ ਸਰਬੱਤ ਦੇ ਭਲੇ ਅਤੇ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ ਹੈ। ਉਨ੍ਹਾਂ ਨੇ ਸਿੱਖ ਇਤਿਹਾਸ ਦੇ ਇਸ ਅਹਿਮ ਅਧਿਆਏ ਬਾਰੇ ਹੋਰ ਜਾਗਰੂਕਤਾ ਪੈਦਾ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਜੋ ਕਿ ਕੁਰਬਾਨੀ ਅਤੇ ਬੇਮਿਸਾਲ ਬਹਾਦਰੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਇਹ ਸ਼ਹਾਦਤਾਂ ਸਾਨੂੰ ਬਿਨਾਂ ਕਿਸੇ ਡਰ-ਭੈਅ ਤੋਂ...
ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ ‘ਤੇ ਸੱਤ ਦਿਨਾਂ ਦੇ ਰਾਜਸੀ ਸੋਗ ਦਾ ਐਲਾਨ

National, Politics, Punjab, Trending
ਚੰਡੀਗੜ੍ਹ, 27 ਦਸੰਬਰ: ਪੰਜਾਬ ਸਰਕਾਰ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੇ ਦੇਹਾਂਤ 'ਤੇ 1 ਜਨਵਰੀ, 2025 ਤੱਕ ਸੱਤ ਦਿਨਾਂ ਲਈ ਰਾਜਸੀ ਸੋਗ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੇ ਪੱਤਰ ਅਨੁਸਾਰ ਇਸ ਸੋਗ ਦੌਰਾਨ ਪੰਜਾਬ ਸਰਕਾਰ ਦੇ ਦਫ਼ਤਰਾਂ ਵਿੱਚ ਕੋਈ ਵੀ ਸਰਕਾਰੀ ਮਨੋਰੰਜਨ ਨਹੀਂ ਹੋਵੇਗਾ ਅਤੇ ਰਾਸ਼ਟਰੀ ਤਿਰੰਗਾ ਅੱਧਾ ਝੁਕਿਆ ਰੱਖਿਆ ਜਾਵੇਗਾ।...