Shadow

Politics

ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ

ਡਿਪਟੀ ਕਮਿਸ਼ਨਰ ਨੇ ਜਣੇਪੇ ਦੌਰਾਨ ਹੋਣ ਵਾਲੀਆਂ ਮੌਤਾਂ ਰੋਕਣ ਲਈ ਕੀਤੀ ਮੀਟਿੰਗ

National, Politics, Punjab, Trending
ਫ਼ਿਰੋਜ਼ਪੁਰ, 26 ਦਸੰਬਰ ( ) ਗਰਭਵਤੀ ਔਰਤਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ ਤਾਂ ਜੋ ਜੱਚਾ ਬੱਚਾ ਨੂੰ ਗਰਭ ਅਵਸਥਾ ਜਾਂ ਜਣੇਪੇ ਦੌਰਾਨ ਕੋਈ ਦਿੱਕਤ ਨਾ ਆਵੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੈਟਰਨਲ ਡੈਥ ਰੀਵਿਊ ਮੀਟਿੰਗ ਦੌਰਾਨ ਕੀਤਾ। ਉਨ੍ਹਾਂ ਗਰਭਵਤੀ ਔਰਤਾਂ ਦੀ ਜਲਦ ਤੋਂ ਜਲਦ ਰਜਿਸਟ੍ਰੇਸ਼ਨ ਕਰਵਾਉਣ ਦੀ ਲੋੜ 'ਤੇ ਜ਼ੋਰ ਦਿੱਤਾ ਤਾਂ ਜੋ ਡਾਕਟਰੀ ਜਾਂਚ ਉਪਰੰਤ ਜਣੇਪੇ ਦੌਰਾਨ ਹੋਣ ਵਾਲੀਆਂ ਮੁਸ਼ਕਲਾਂ ਅਤੇ ਅਣਹੋਣੀ ਤੋਂ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਸਮੇਂ-ਸਮੇਂ ‘ਤੇ ਗਰਭਵਤੀ ਔਰਤਾਂ ਦਾ ਨਿਰੀਖਣ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਡਿਪਟੀ ਕਮਿਸ਼ਨਰ ਵੱਲੋਂ ਜੱਚਾ ਬੱਚਾ ਨੂੰ ਦਿੱਤੀਆਂ ਜਾਂਦੀਆਂ ਸਿਹਤ ਸਹੂਲਤਾਂ ਅਤੇ ਮੈਟਰਨਲ ਡੈੱਥ ਸੰਬੰਧੀ ਮੁੱਖ ਨੁਕਤਿਆਂ ’ਤੇ ਵਿਚਾਰ-ਚਰਚਾ ਕੀਤੀ ਗਈ ਅਤੇ ਜ਼ਰੂਰੀ ਨਿਰਦੇਸ਼ ਵੀ ਦਿੱਤੇ ਗਏ। ਇਸ ਮੌਕੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਮੀਨਾਕਸ਼ੀ ਅਬਰੋਲ ਨੇ ਦੱਸਿਆ ਕਿ ਜੇਕਰ ਕਿਸੇ ਵੀ ਗਰਭਵਤੀ ਔਰਤ ਦੀ ਗਰਭ ਦੌਰਾਨ ਮੌਤ, ਜਣੇਪੇ ਦੌਰਾਨ ਜਾਂ ਜਣੇਪੇ ਤੋ...
ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ

ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ

National, Politics, Punjab, Trending
ਬਠਿੰਡਾ, 26 ਦਸੰਬਰ : ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ ਚੱਲਣ ਵਾਲੇ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਵਿੰਟਰ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਤੇ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।         ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਪੇ ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਹੀ ਇੱਕ ਅਜਿਹਾ ਮਾਧਿਅਮ ਹੈ ਜਿਸ ਰਾਹੀਂ ਵਿਦਿਆਰਥੀ ਪੜ੍ਹ-ਲਿਖ ਕੇ ਹੀ ਅਮੀਰੀ-ਗਰੀਬੀ ਅਤੇ ਊਚ-ਨੀਚ ਦੇ ਮਤਭੇਦ ਨੂੰ ਦੂਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਸਹੀ ਦਿਸ਼ਾ ਮਿਲ ਜਾਵੇ ਤਾਂ ਉਹ ਕਿਸੇ ਵੀ ਔਖੀ ਤੋਂ ਔਖੀ ਮੰਜ਼ਿਲ ਨੂੰ ਹਾਸਲ ਕਰ ਸਕ...
ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ

ਨਗਰ ਨਿਗਮ ਮੋਹਾਲੀ ਨੇ ਗੈਰ-ਪ੍ਰਵਾਨਿਤ ਉਸਾਰੀਆਂ ਖਿਲਾਫ ਵਿਆਪਕ ਮੁਹਿੰਮ ਚਲਾਈ

National, Politics, Punjab, Trending
ਐਸ.ਏ.ਐਸ.ਨਗਰ, 26 ਦਸੰਬਰ, 2024: ਕਮਿਸ਼ਨਰ ਐਮ.ਸੀ. ਮੋਹਾਲੀ ਵੱਲੋਂ ਸੰਯੁਕਤ ਕਮਿਸ਼ਨਰ, ਸਹਾਇਕ ਕਮਿਸ਼ਨਰ, ਮਿਉਂਸਪਲ ਟਾਊਨ ਪਲਾਨਰ ਅਤੇ ਸਮੂਹ ਟਾਊਨ ਪਲੈਨਿੰਗ ਅਫ਼ਸਰਾਂ/ਅਧਿਕਾਰੀਆਂ ਦੇ ਨਾਲ ਨਗਰ ਨਿਗਮ ਦੀ ਹਦੂਦ ਅੰਦਰ ਪੈਂਦੇ ਪਿੰਡਾਂ ਵਿੱਚ ਅਣ-ਅਧਿਕਾਰਤ ਉਸਾਰੀਆਂ ਵਿਰੁੱਧ ਇੱਕ ਵਿਆਪਕ ਮੁਹਿੰਮ ਚਲਾਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਮਿਸ਼ਨਰ ਟੀ ਬੇਨਿਥ ਨੇ ਦੱਸਿਆ ਕਿ ਮਟੌਰ ਅਤੇ ਕੁੰਭੜਾ ਪਿੰਡਾਂ ਵਿੱਚ ਬਿਨਾਂ ਕਿਸੇ ਮਨਜ਼ੂਰੀ ਦੇ ਚੱਲ ਰਹੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਖਾਸ ਕਰਕੇ ਬਿਲਡਿੰਗ ਇੰਸਪੈਕਟਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਸ਼ਨੀਵਾਰ, ਐਤਵਾਰ ਅਤੇ ਛੁੱਟੀ ਵਾਲੇ ਦਿਨ ਵੀ ਨਗਰ ਨਿਗਮ ਅਧੀਨ ਪੈਂਦੇ ਇਲਾਕਿਆਂ ਵਿੱਚ ਨਾਜਾਇਜ਼ ਉਸਾਰੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਕਮਿਸ਼ਨਰ ਨੇ ਅਧਿਕਾਰੀਆਂ/ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਬਿਨਾਂ ਪ੍ਰਵਾਨਗੀ ਤੋਂ ਕੋਈ ਉਸਾਰੀ ਨਾ ਹੋਣ ਦਿੱਤੀ ਜਾਵੇ ਅਤੇ ਕਿਸੇ ਵੀ ਗੈਰ-ਕਾਨੂੰਨੀ ਉਸਾਰੀ ਵਿਰੁੱਧ ਕਾਨੂੰਨ ਅਨੁਸਾਰ ਤੁਰੰਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸੇ ਵੀ ਅਧਿ...
ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਦੀਆਂ ਯੋਗਸ਼ਲਾਵਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ: ਐੱਸ ਡੀ ਐਮ ਗੁਰਮੰਦਰ ਸਿੰਘ

ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਖਰੜ ਵਿਖੇ ਲਗਦੀਆਂ ਯੋਗਸ਼ਲਾਵਾਂ ਦਾ ਲੋਕ ਲੈ ਰਹੇ ਨੇ ਭਰਪੂਰ ਲਾਹਾ: ਐੱਸ ਡੀ ਐਮ ਗੁਰਮੰਦਰ ਸਿੰਘ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ 26 ਦਸੰਬਰ, 2024: ਮੁੱਖ ਮੰਤਰੀ ਦੀ ਯੋਗਸ਼ਾਲਾ ਤਹਿਤ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਅਤੇ ਪਿੰਡਾਂ ਵਿੱਚ ਲੱਗਦੀਆਂ ਮੁਫਤ ਯੋਗਸ਼ਲਾਵਾਂ ਦਾ ਲੋਕ ਭਰਪੂਰ ਲਾਹਾ ਲੈ ਰਹੇ ਹਨ।  ਲੋਕਾਂ ਨੂੰ ਸਰਕਾਰ ਵੱਲੋਂ ਦਿੱਤਾ ਗਿਆ ਇੱਕ ਬਹੁਤ ਵੱਡਾ ਤੋਹਫਾ ਹੈ। ਇਹ ਪ੍ਰਗਟਾਵਾ ਕਰਦਿਆਂ ਐਸ.ਡੀ.ਐਮ, ਖਰੜ, ਗੁਰਮੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਭੱਜ ਦੌੜ੍ਹ ਦੇ ਸਮੇਂ ਵਿੱਚ ਯੋਗ ਆਸਣ ਜਾਂ ਕਿਸੇ ਵੀ ਤਰ੍ਹਾਂ ਦੀ ਕਸਰਤ ਕਰਨਾ ਸਾਡੀ ਸਿਹਤ ਲਈ ਕਿੰਨਾ ਜ਼ਰੂਰੀ ਹੈ। ਪਰ ਰੁਝੇਵਿਆਂ ਭਰੀ ਜਿੰਦਗੀ ਅਤੇ ਸਮੇਂ ਦੀ ਘਾਟ ਕਾਰਨ ਜ਼ਿਆਦਾਤਰ ਲੋਕਾਂ ਲਈ ਯੋਗਾ ਕਰਨਾ ਜਾਂ ਕਸਰਤ ਕਰਨਾ ਸੰਭਵ ਨਹੀਂ ਹੁੰਦਾ ਪਰ ਹੁਣ ਮੁੱਖ ਮੰਤਰੀ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਦੀ ਯੋਗਸ਼ਾਲਾ ਨੇ ਲੋਕਾਂ  ਜੀਵਨ ਵਿੱਚ ਬਹੁਤ ਹੀ ਬਦਲਾਅ ਲਿਆਂਦਾ ਹੈ। ਐੱਸ ਡੀ ਐਮ ਗੁਰਮੰਦਰ ਸਿੰਘ ਅਨੁਸਾਰ ਖਰੜ ’ਚ ਮਾਹਿਰ ਯੋਗਾ ਟ੍ਰੇਨਰ ਅੰਜੂ ਸ਼ਰਮਾ ਵੱਲੋਂ ਰੋਜਾਨਾ 6 ਯੋਗਾ ਕਲਾਸਾਂ ਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ’ਚ ਉਨ੍ਹਾਂ ਵੱਲੋਂ ਲੀਲਾ ਔਰਚਿਡ, ਸੈਕਟਰ-115, ਖਰੜ ਵਿਖੇ ਪਹਿਲੀ ਕਲਾਸ ਸਵੇਰੇ 6.45 ਤੋਂ 7.45 ਵਜੇ ਤੱਕ, ਦੂਸਰੀ ਕਲਾ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਦਸੰਬਰ ਅਤੇ 27 ਦਸੰਬਰ ਨੂੰ ਪਲੇਸਮੈਂਟ ਡਰਾਇਵ ਦਾ ਕੀਤਾ ਜਾ ਰਿਹਾ ਆਯੋਜਨ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 26 ਦਸੰਬਰ ਅਤੇ 27 ਦਸੰਬਰ ਨੂੰ ਪਲੇਸਮੈਂਟ ਡਰਾਇਵ ਦਾ ਕੀਤਾ ਜਾ ਰਿਹਾ ਆਯੋਜਨ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 26 ਦਸੰਬਰ, 2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਮਿਤੀ 26 ਦਸੰਬਰ ਅਤੇ 27 ਦਸੰਬਰ 2024 ਨੂੰ ਪਲੇਸਮੈਂਟ ਡਰਾਇਵ ਦਾ ਆਯੋਜਨ ਨਿਓਵੇਅ ਇੰਟ੍ਰਪਾਇਸੇਜ਼ (ਸਵਾਨ), ਪਲਾਟ ਨੰ: 231, ਸੈਕਟਰ-82, ਜੇ.ਐਲ.ਪੀ.ਐਲ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਕੀਤਾ ਜਾ ਰਿਹਾ ਹੈ। ਇਸ ਦਾ ਸਮਾਂ ਸਵੇਰੇ 10:00 ਵਜੇ ਤੋਂ ਦੁਪਿਹਰ 02.00 ਵਜੇ ਤੱਕ ਹੋਵੇਗਾ। ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ, ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਐਸ.ਏ.ਐਸ ਨਗਰ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਉਕਤ ਡਰਾਇਵ ਵਿੱਚ ਲੜਕੇ ਅਤੇ ਲੜਕੀਆਂ ਦੋਨੋਂ ਭਾਗ ਲੈ ਸਕਦੇ ਹਨ ਜਿੰਨ੍ਹਾਂ ਦੀ ਉਮਰ 18 ਤੋਂ 35 ਸਾਲ ਹੋਵੇ ਅਤੇ ਘੱਟ ਤੋ ਘੱਟ ਯੋਗਤਾ ਬਾਰਵੀਂ, ਗ੍ਰੈਜੁਏਸ਼ਨ, ਬੀ.ਕਾਮ ਅਤੇ ਸੀ.ਏ ਆਦਿ ਪਾਸ ਕੀਤਾ ਹੋਵੇ। ਉਨ੍ਹਾਂ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਮੌਕੇ ਦਾ ਵੱਧ ਤੋਂ ਵੱਧ ਲਾਹਾ ਲਿਆ ਜਾਵੇ। ਪ੍ਰਾਰਥੀ ਆਪਣਾ ਬਾਇਓਡਾਟਾ ਲੈ ਕੇ ਕੈਂਪ ਵਿੱਚ ਸ਼ਮੂਲੀਅਤ ਕਰਨ। ਇਸ ਤੋ ਇਲਾਵਾ ਪ੍ਰਾ...
ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

ਕੈਬਨਿਟ ਸਬ-ਕਮੇਟੀ ਵੱਲੋਂ ਮੁੱਖ ਮੁੱਦਿਆਂ ਨੂੰ ਹੱਲ ਕਰਨ ਲਈ ਕਰਮਚਾਰੀ ਯੂਨੀਅਨਾਂ ਮੀਟਿੰਗ

National, Politics, Punjab, Trending
ਚੰਡੀਗੜ੍ਹ, 26 ਦਸੰਬਰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਸ਼ਮੂਲੀਅਤ ਵਾਲੀ ਕੈਬਨਿਟ ਸਬ-ਕਮੇਟੀ ਨੇ ਅੱਜ ਇਥੇ ਵੱਖ-ਵੱਖ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਵਿਸਤ੍ਰਿਤ ਮੀਟਿੰਗ ਕੀਤੀ। ਮੀਟਿੰਗ ਦਾ ਉਦੇਸ਼ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਲਾਂ 'ਤੇ ਚਰਚਾ ਅਤੇ ਹੱਲ ਕਰਨਾ ਸੀ। ਪਾਵਰਕੌਮ ਸੀ.ਐਚ.ਬੀ ਲਾਈਨਮੈਨ ਠੇਕਾ ਮੁਲਾਜਮ ਯੂਨੀਅਨ, ਸਰਬ ਸਿਖਿਆ ਅਭਿਆਨ ਮਿਡ-ਡੇਅ ਮੀਲ ਦਫਤਰੀ ਮੁਲਾਜਮ ਯੂਨੀਅਨ ਅਤੇ ਆਦਰਸ਼ ਸਕੂਲ ਟੀਚਿੰਗ ਨਾਨ-ਟੀਚਿੰਗ ਮੁਲਾਜਮ ਯੂਨੀਅਨ ਦੇ ਨੁਮਾਇੰਦਿਆਂ ਨੇ ਇੰਨ੍ਹਾਂ ਮੀਟਿੰਗਾਂ ਦੌਰਾਨ ਆਪਣੀਆਂ ਮੰਗਾਂ ਅਤੇ ਚਿੰਤਾਵਾਂ ਨਾਲ ਸਬੰਧਤ ਮੰਗ ਪੱਤਰ ਸੌਂਪੇ। ਯੂਨੀਅਨਾਂ ਆਗੂਆਂ ਨੇ ਆਪਣੇ ਕੰਮ ਦੀਆਂ ਸਥਿਤੀਆਂ, ਨੌਕਰੀ ਦੀ ਸੁਰੱਖਿਆ ਅਤੇ ਹੋਰ ਜ਼ਰੂਰੀ ਪਹਿਲੂਆਂ ਨਾਲ ਸਬੰਧਤ ਵੱਖ-ਵੱਖ ਮੁੱਦਿਆਂ ਨੂੰ ਕੈਬਨਿਟ ਸਬ-ਕਮੇਟੀ ਨਾਲ ਸਾਂਝਾ ਕੀਤਾ। ਇੰਨ੍ਹਾਂ ਮੀਟਿੰਗਾਂ ਦੌਰਾਨ ਕੈਬਨਿਟ ਸਬ-ਕਮੇਟੀ ਨੇ ਯੂਨੀਅਨਾਂ ਦੇ ਨੁਮਾਇੰਦਿਆਂ ਵੱਲੋਂ ਰੱਖੀਆਂ ਮੰਗਾਂ 'ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਡੂੰਘਾਈ ਨਾਲ ਵਿਚਾਰ ਵਟਾਂਦਰ...
ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ‘ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

ਪ੍ਰਦੂਸ਼ਣ ਰੋਕਥਾਮ ਬੋਰਡ ਨੇ ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ‘ਤੇ ਪਾਬੰਦੀ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਕੀਤੀ

National, Politics, Punjab, Trending
ਐਸ.ਏ.ਐਸ.ਨਗਰ, 25 ਦਸੰਬਰ, 2024: ਚਾਈਨਾ ਡੋਰ ਅਤੇ ‘ਸਿੰਗਲ ਯੂਜ਼ ਪਲਾਸਟਿਕ’ ਦੇ ਖ਼ਤਰਿਆਂ ਬਾਰੇ ਆਮ ਲੋਕਾਂ ਨੂੰ ਜਾਗਰੂਕ ਕਰਨ ਲਈ, ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ, ਮੋਹਾਲੀ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੀਪੀਸੀਬੀ ਦੇ ਖੇਤਰੀ ਅਫ਼ਸਰ ਰਣਤੇਜ ਸ਼ਰਮਾ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀਆਂ ਹਦਾਇਤਾਂ ਅਨੁਸਾਰ ਚਾਈਨਾ ਡੋਰ ਅਤੇ ਇੱਕ ਵਾਰ ਵਰਤੋਂ ਵਿੱਚ ਆਉਣ ਵਾਲੇ ਪਲਾਸਟਿਕ 'ਤੇ ਪਾਬੰਦੀ ਨੂੰ ਲਾਗੂ ਕਰਨ ਅਤੇ ਇਨ੍ਹਾਂ ਦੋਵਾਂ ਦੇ ਖ਼ਤਰਿਆਂ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਅੱਜ ਫੀਲਡ ਸਟਾਫ਼ ਵੱਲੋਂ ਸਬ ਡਵੀਜ਼ਨ ਵਾਰ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਗਈਆਂ। ਜਾਗਰੂਕਤਾ ਗਤੀਵਿਧੀਆਂ ਦੀ ਕੜੀ ਵਜੋਂ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀਆਂ ਸਾਰੀਆਂ ਸਬ ਡਵੀਜ਼ਨਾਂ (ਮੁਹਾਲੀ, ਖਰੜ ਅਤੇ ਡੇਰਾਬੱਸੀ) ਵਿੱਚ ਸਥਾਨਕ ਜਨਤਕ ਥਾਵਾਂ ਜਿਵੇਂ ਕਿ ਪ੍ਰਮੁੱਖ ਜਨਤਕ ਸਥਾਨਾਂ ਅਤੇ ਸਥਾਨਕ ਬਾਜ਼ਾਰਾਂ ਵਿੱਚ ਬੈਨਰ ਲਗਾਏ ਗਏ ਅਤੇ ਲੋਕਾਂ ਨੂੰ ਪੈਂਫਲੇਟ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਾਤਾਵਰਣ ਨਾਲ ਸਬੰਧਤ ਚਿੰਤਾ...
ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ

ਰੈਪਿਡ ਐਕਸ਼ਨ ਪਲਟੂਨ 194 ਦੇ ਸਹਾਇਕ ਕਮਾਂਡੈਂਟ ਸ਼੍ਰੀ ਪ੍ਰਹਿਲਾਦ ਰਾਮ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ

National, Politics, Punjab, Trending
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਨਵੰਬਰ, 2024: ਕਿਸ਼ੋਰ ਕੁਮਾਰ, ਕਮਾਂਡੈਂਟ 194 ਬਟਾਲੀਅਨ ਦੇ ਨਿਰਦੇਸ਼ਾਂ ਅਨੁਸਾਰ, ਬਟਾਲੀਅਨ ਦੀਆਂ 2 ਟੀਮਾਂ 23 ਦਸੰਬਰ ਨੂੰ 1 ਹਫਤੇ ਲਈ ਜਾਣੂ ਅਭਿਆਸ ਲਈ ਐਸ.ਏ.ਐਸ.ਨਗਰ ਪਹੁੰਚੀਆਂ। ਅਭਿਆਸ ਲਈ ਆਈਆਂ ਟੀਮਾਂ ਦੇ ਕਮਾਂਡਰ ਸ਼੍ਰੀ ਪ੍ਰਹਿਲਾਦ ਰਾਮ, ਸਹਾਇਕ ਕਮਾਂਡੈਂਟ ਨੇ ਟੀਮਾਂ ਸਮੇਤ ਪੁਲਿਸ ਸਟੇਸ਼ਨ ਸੰਨੀ ਇਨਕਲੇਵ ਅਤੇ ਬਲੌਂਗੀ ਦਾ ਦੌਰਾ ਕੀਤਾ ਅਤੇ ਪੁਲਿਸ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ਇਸ ਅਭਿਆਸ ਦੇ ਉਦੇਸ਼ ਅਤੇ ਮਹੱਤਤਾ ਬਾਰੇ ਦੱਸਿਆ ਅਤੇ ਵੱਖ-ਵੱਖ ਕਿਸਮਾਂ ਪੁਲਿਸ ਸਟੇਸ਼ਨ ਖੇਤਰਾਂ ਬਾਰੇ ਜਾਣਕਾਰੀ ਪ੍ਰਾਪਤ ਕੀਤੀ। ਇਸ ਦੌਰਾਨ ਟੀਮ ਨੇ ਸਥਾਨਕ ਪੁਲਿਸ ਨਾਲ ਮਿਲ ਕੇ ਪੁਲਿਸ ਥਾਣਾ ਖੇਤਰ ਦੇ ਸੰਵੇਦਨਸ਼ੀਲ ਇਲਾਕੇ 'ਚ ਫਲੈਗ ਮਾਰਚ ਕੱਢਿਆ ਅਤੇ ਆਮ ਲੋਕਾਂ ਨੂੰ ਸ਼ਾਂਤੀ ਅਤੇ ਭਾਈਚਾਰੇ ਨਾਲ ਰਹਿਣ ਦਾ ਸੰਦੇਸ਼ ਦਿੱਤਾ |...
ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

ਖੇਡਾਂ ਦੇ ਖੇਤਰ ਵਿੱਚ ਪੰਜਾਬ ਦੇ ਨਾਮ ਰਿਹਾ ਸਾਲ 2024

National, Politics, Punjab, Trending
ਚੰਡੀਗੜ੍ਹ, 25 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਵਿੱਚ ਕੀਤੇ ਉਪਰਾਲਿਆਂ ਸਦਕਾ ਦੇਸ਼ ਭਰ ਵਿੱਚੋਂ ਸਾਲ 2024 ਸੂਬੇ ਦੇ ਨਾਮ ਰਿਹਾ ਹੈ। ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਪੰਜਾਬ ਨੂੰ ਖੇਡਾਂ ਦੇ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਪੈਦਾ ਕਰਨ ਲਈ ਮੁੱਖ ਮੰਤਰੀ ਜਿਨ੍ਹਾਂ ਕੋਲ ਖੇਡ ਮਹਿਕਮਾ ਵੀ ਹੈ, ਵੱਲੋਂ ਸਾਲ 2023 ਵਿੱਚ ਬਣਾਈ ਨਵੀਂ ਖੇਡ ਨੀਤੀ ਨੂੰ ਜ਼ਮੀਨੀ ਪੱਧਰ ਉਤੇ ਲਾਗੂ ਕਰਨ ਨਾਲ ਸਾਲ 2024 ਵਿੱਚ ਇਸ ਨੀਤੀ ਦੇ ਸਾਰਥਿਕ ਸਿੱਟੇ ਸਾਹਮਣੇ ਆਏ ਹਨ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਾਲ ਪੈਰਿਸ ਓਲੰਪਿਕਸ ਵਿੱਚ ਭਾਰਤ ਦੇ ਕੁੱਲ 100 ਖਿਡਾਰੀਆਂ ਵਿੱਚੋਂ 19 ਇਕੱਲੇ ਪੰਜਾਬ ਦੇ ਸਨ। ਇਨ੍ਹਾਂ ਵਿੱਚ 10 ਹਾਕੀ ਖਿਡਾਰੀ, ਛੇ ਨਿਸ਼ਾਨੇਬਾਜ਼ੀ, ਦੋ ਅਥਲੈਟਿਕਸ ਤੇ ਇਕ ਗੌਲਫ ਦੇ ਸਨ। ਇਸ ਤੋਂ ਇਲਾਵਾ ਤਿੰਨ ਪੰਜਾਬੀ ਖਿਡਾਰੀਆਂ ਨੇ ਪੈਰਿਸ ਪੈਰਾਲੰਪਿਕਸ ਵਿੱਚ ਹਿੱਸਾ ਲਿਆ ਜਿਨ੍ਹਾਂ ਵਿੱਚ ਇਕ ਪੈਰਾ ਅਥਲੀਟ, ਇਕ ਪੈਰਾ ਬੈਡਮਿੰਟਨ ਖਿਡਾਰਨ ਤੇ ਇਕ ਪੈ...
ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਨੂੰ ਉਨ੍ਹਾਂ ਦੀ 30ਵੀਂ ਬਰਸੀ ਮੌਕੇ ਸ਼ਰਧਾਂਜਲੀ ਭੇਟ

National, Politics, Punjab, Trending
ਚੰਡੀਗੜ੍ਹ, 25 ਦਸੰਬਰ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦੀ 30ਵੀਂ ਬਰਸੀ ਮੌਕੇ ਏਕਤਾ ਸਥਲ, ਰਾਜ ਘਾਟ, ਨਵੀਂ ਦਿੱਲੀ ਵਿਖੇ ਕਰਵਾਏ ਗਏ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ। ਇਹ ਸਮਾਗਮ ਦੇਸ਼ ਦੇ ਇਤਿਹਾਸ 'ਤੇ ਅਮਿੱਟ ਛਾਪ ਛੱਡਣ ਵਾਲੇ ਮਹਾਨ ਆਗੂ ਨੂੰ ਦਿਲੋਂ ਸ਼ਰਧਾਂਜਲੀ ਭੇਟ ਕਰਨ ਲਈ ਕਰਵਾਇਆ ਗਿਆ ਸੀ। ਜ਼ਿਕਰਯੋਗ ਹੈ ਕਿ ਗਿਆਨੀ ਜ਼ੈਲ ਸਿੰਘ ਦਾ ਜਨਮ 5 ਮਈ 1916 ਨੂੰ ਫਰੀਦਕੋਟ ਦੇ ਪਿੰਡ ਸੰਧਵਾਂ ਵਿਖੇ ਹੋਇਆ ਸੀ ਅਤੇ 25 ਦਸੰਬਰ 1994 ਨੂੰ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਇੱਕ ਨਿਮਾਣੇ ਵਿਅਕਤੀ ਤੋਂ ਭਾਰਤ ਦੇ ਪਹਿਲੇ ਸਿੱਖ ਰਾਸ਼ਟਰਪਤੀ ਬਣਨ ਤੱਕ ਦਾ ਉਨ੍ਹਾਂ ਦਾ ਸਫ਼ਰ ਉਨ੍ਹਾਂ ਦੇ ਕੌਮ ਪ੍ਰਤੀ ਸਮਰਪਣ ਅਤੇ ਸੇਵਾ ਦਾ ਪ੍ਰਮਾਣ ਹੈ। ਸਾਬਕਾ ਰਾਸ਼ਟਰਪਤੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਸ. ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਵੱਲੋਂ 1982 ਤੋਂ 1987 ਤੱਕ ਰਾਸ਼ਟਰਪਤੀ ਅਤੇ 1980 ਤੋਂ 1982 ਤੱਕ ਕੇਂਦਰੀ ਗ੍ਰਹਿ ਮੰਤਰੀ ਅਤੇ 1972 ਤੋਂ 1977 ਤੱਕ ਪੰਜਾਬ ਦੇ ਮੁੱਖ ਮੰਤਰੀ ਵਜੋਂ ਨਿਭਾਈਆਂ ਮਿਸਾਲੀ ਸੇਵਾਵਾਂ ਦੀ ਸ਼...