ਵਿੱਦਿਆ ਮਨੁੱਖ ਦਾ ਤੀਜਾ ਨੇਤਰ : ਡਿਪਟੀ ਕਮਿਸ਼ਨਰ
ਬਠਿੰਡਾ, 26 ਦਸੰਬਰ : ਵਿੱਦਿਆ ਮਨੁੱਖ ਦਾ ਤੀਜਾ ਨੇਤਰ ਹੈ। ਚੰਗੀ ਪੜ੍ਹਾਈ ਕਰਨ ਦੇ ਨਾਲ ਹੀ ਵਿਦਿਆਰਥੀ ਸਮਾਜ ਵਿੱਚ ਇੱਕ ਚੰਗਾ ਰੁਤਬਾ ਹਾਸਲ ਕਰ ਸਕਦੇ ਹਨ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਥਾਨਕ ਮੈਰੀਟੋਰੀਅਸ ਸਕੂਲ ਵਿਖੇ 31 ਦਸੰਬਰ 2024 ਤੱਕ ਚੱਲਣ ਵਾਲੇ ਪ੍ਰੋਜੈਕਟ ਪੰਜਾਬ ਅਕਾਦਮਿਕ ਕੋਚਿੰਗ ਫਾਰ ਐਕਸੀਲੈਸ ਵਿੰਟਰ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਬਠਿੰਡਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਸ. ਜਤਿੰਦਰ ਭੱਲਾ ਤੇ ਮੈਰੀਟੋਰੀਅਸ ਸਕੂਲ ਦੇ ਪ੍ਰਿੰਸੀਪਲ ਡਾ. ਗੁਰਦੀਪ ਸਿੰਘ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਮਾਪੇ ਅਧਿਆਪਕ ਮਿਲਣੀ ਦੌਰਾਨ ਸੰਬੋਧਨ ਕਰਦਿਆਂ ਕਿਹਾ ਕਿ ਪੜ੍ਹਾਈ ਹੀ ਇੱਕ ਅਜਿਹਾ ਮਾਧਿਅਮ ਹੈ ਜਿਸ ਰਾਹੀਂ ਵਿਦਿਆਰਥੀ ਪੜ੍ਹ-ਲਿਖ ਕੇ ਹੀ ਅਮੀਰੀ-ਗਰੀਬੀ ਅਤੇ ਊਚ-ਨੀਚ ਦੇ ਮਤਭੇਦ ਨੂੰ ਦੂਰ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਵਿਦਿਆਰਥੀਆਂ ਨੂੰ ਪੜ੍ਹਾਈ ਦੀ ਸਹੀ ਦਿਸ਼ਾ ਮਿਲ ਜਾਵੇ ਤਾਂ ਉਹ ਕਿਸੇ ਵੀ ਔਖੀ ਤੋਂ ਔਖੀ ਮੰਜ਼ਿਲ ਨੂੰ ਹਾਸਲ ਕਰ ਸਕ...








