ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਰਾਹੀਂ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ ‘ਤੇ ਧਿਆਨ ਕੇਂਦਰ ਕਰੇਗਾ ਪੰਜਾਬ: ਆਲੋਕ ਸ਼ੇਖਰ
ਚੰਡੀਗੜ੍ਹ, 25 ਦਸੰਬਰ
ਪੰਜਾਬ ਵੱਲੋਂ ਖੇਤੀ ਵਿਭਿੰਨਤਾ ਅਤੇ ਪੇਂਡੂ ਵਿਕਾਸ ਰਾਹੀਂ ਖੇਤੀਬਾੜੀ ਵਿਕਾਸ ਲਈ ਅਪਣਾਈਆਂ ਜਾ ਰਹੀਆਂ ਨਵੀਨਤਾਕਾਰੀ ਰਣਨੀਤੀਆਂ ਦੇ ਮੱਦੇਨਜ਼ਰ, ਪੰਜਾਬ ਦੇ ਵਧੀਕ ਮੁੱਖ ਸਕੱਤਰ, ਸਹਿਕਾਰਤਾ, ਸ੍ਰੀ ਅਲੋਕ ਸ਼ੇਖਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੌਜੂਦਾ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਪੈਕਸ) ਦੀ ਮਦਦ ਅਤੇ ਨਵੀਆਂ ਬਹੁਮੰਤਵੀ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ (ਐਮ.ਪੈਕਸ) ਦੀ ਸਥਾਪਨਾ ਨਾਲ ਮੱਛੀ ਪਾਲਣ ਦੇ ਖੇਤਰ ਨੂੰ ਹੁਲਾਰਾ ਦੇਣ 'ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ।
ਅੱਜ ਇੱਥੇ ਪੰਜਾਬ ਭਵਨ ਵਿਖੇ ਹੋਏ ‘ਸਹਿਕਾਰਤਾ ਸੰਮੇਲਨ ਪੰਜਾਬ’ ਦੌਰਾਨ ਸ੍ਰੀ ਅਲੋਕ ਸ਼ੇਖਰ ਨੇ ਡੇਅਰੀ ਅਧਾਰਤ ਸੁਸਾਇਟੀਆਂ ਦੀਆਂ ਪ੍ਰਾਪਤੀਆਂ ਦੀ ਸ਼ਲਾਘਾ ਕੀਤੀ ਅਤੇ ਸਹਿਕਾਰੀ ਸਭਾਵਾਂ ਦੀ ਮਦਦ ਨਾਲ ਮੱਛੀ ਪਾਲਣ ਨੂੰ ਹੁਲਾਰਾ ਦੇਣ ਅਤੇ ਧਰਤੀ ਹੇਠਲੇ ਪਾਣੀ ਦੇ ਪੱਧਰ ਨੂੰ ਬਰਕਰਾਰ ਰੱਖਣ ਲਈ ਸੂਬੇ ਦੇ ਤਾਲਾਬਾਂ ਦੇ ਵਿਆਪਕ ਨੈੱਟਵਰਕ ਨੂੰ ਮੁੜ ਸੁਰਜੀਤ ਕਰਨ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਇਹ ਸਮਾਗਮ ਪ੍ਰਾਇਮਰੀ ਖੇਤੀਬਾੜੀ ਸਹਿਕਾਰੀ ਸਭਾਵਾਂ ਨੂੰ ਮਜ਼ਬੂਤ ਕਰਨ ਅਤੇ ਨਵੀਂ ਬਹੁਮੰਤਵੀ ਪ੍...








