Shadow

Politics

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

ਸਾਲ 2024 ਵਿੱਚ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀਆਂ ਦਾ ਸੁਫ਼ਨਾ ਹੋਇਆ ਸਾਕਾਰ

National, Politics, Punjab, Trending
ਚੰਡੀਗੜ੍ਹ, 23 ਦਸੰਬਰ ਪੰਜਾਬ ਸਰਕਾਰ ਵੱਲੋਂ ਸੂਬਾ ਦੇ ਲੋਕਾਂ ਖਾਸ ਕਰਕੇ ਸ਼ਹਿਰ ਵਾਸੀਆਂ ਨੂੰ ਵੱਡੀ ਰਾਹਤ ਦੇਣ ਅਤੇ ਸ਼ਹਿਰਾਂ ਦੇ ਯੋਜਨਾਬੱਧ ਵਿਕਾਸ ਨੂੰ ਲੀਹਾਂ ਉਤੇ ਲਿਆਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸਾਲ 2024 ਵਿੱਚ ਵੱਡੇ ਕੰਮ ਕੀਤੇ ਗਏ। ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਦੀ ਚਿਰੋਕਣੀ ਮੰਗ ਵੀ ਪੂਰੀ ਕਰਦਿਆਂ ਐਨ.ਓ.ਸੀ. ਤੋਂ ਬਿਨਾਂ ਰਜਿਸਟਰੀ ਪੂਰਾ ਹੋਣ ਦਾ ਸੁਫਨਾ ਵੀ ਇਸ ਸਾਲ ਵਿੱਚ ਪੂਰਾ ਹੋਇਆ। ਸਾਲ 2024 ਵਿੱਚ ਕੀਤੇ ਵਿਸ਼ੇਸ਼ ਕੰਮਾਂ ਬਾਰੇ ਜਾਣਕਾਰੀ ਦਿੰਦਿਆਂ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਸਾਲ 2024 ਵਿੱਚ ਸੂਬਾ ਵਾਸੀਆਂ ਦੀ ਦਹਾਕੇ ਪੁਰਾਣੀ ਮੰਗ ਪੂਰੀ ਕਰਦਿਆਂ ਸੂਬਾ ਸਰਕਾਰ ਵੱਲੋਂ ਪਾਪਰਾ (ਪੀ.ਏ.ਪੀ.ਆਰ.ਏ.) ਐਕਟ ਵਿੱਚ ਢੁਕਵੀਂ ਸੋਧ ਕਰਕੇ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਦਿੱਤੀ ਗਈ ਹੈ। ਇਸ ਲਈ ਬਾਕਾਇਦਾ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤਾ ਗਿਆ। ਬਿੱਲ ਦੇ ਕਾਨੂੰਨ ਬਣਨ ਤੋਂ ਬਾਅਦ ਸ਼ਹਿਰੀ ਵਿਕਾਸ ਅਤੇ ਮਾਲ ਵਿਭਾਗ ਵੱਲੋਂ ਬਾਕਾਇਦਾ ਨੋਟੀਫ...
ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ

National, Politics, Punjab, Trending
ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ।  ਕੋਰਸ ਦੇ ਚਾਹਵਾਨ ਮਿਤੀ 06 ਜਨਵਰੀ ਤੋਂ 15 ਜਨਵਰੀ, 2025 ਤੱਕ ਫਾਰਮ ਭਰ ਸਕਦੇ ਹਨ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਜਿੱਥੇ ਪੰਜਾਬੀ ਭਾਸਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਹੋਰ ਭਾਸ਼ਾਵਾਂ ਸਬੰਧੀ ਵੀ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋਂ ਉਰਦੂ ਸਿੱਖਣ ਦੇ ਚਾਹਵਾਨ ਸਿਖਿਆਰਥੀਆਂ ਲਈ 6 ਮਹੀਨੇ ਦਾ ਉਰਦੂ ਕੋਰਸ ਵੀ ਕਰਵਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ ਜਿਸਦੀ ਮਿਆਦ 6 ਮਹੀਨੇ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਸਿਖਿਆਰਥੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਇਸ ਸਾਰੇ ਕੋਰਸ ਦੀ ਕੁੱਲ ਫ਼ੀਸ ਸਿਰਫ਼ 500 ਰੁਪਏ ਹੈ। ਇੱਕ ਘੰਟੇ ਦੀ ਉਰਦੂ ਕਲ...
23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

23 ਦਸੰਬਰ ਤੋਂ ਸ਼ੁਰੂ ਹੋ ਰਹੀ ਹੈ ਬੱਚਿਆਂ ਲਈ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ: ਡਾ ਕਵਿਤਾ ਸਿੰਘ

National, Politics, Punjab, Trending
ਫਾਜਿਲਕਾ: 23 ਦਸੰਬਰ 2024 ਪੰਜਾਬ ਸਰਕਾਰ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਵੱਖ ਵੱਖ ਉਪਰਾਲੇ ਕਰ ਰਹੀ ਹੈ। ਪੰਜਾਬ ਵਿੱਚ ਬੱਚਿਆਂ ਦੀ ਮੌਤ ਦਰ ਨੂੰ ਘੱਟ ਕਰਨ ਅਤੇ ਬੱਚਿਆਂ ਨੂੰ ਵੱਖ ਵੱਖ ਬਿਮਾਰੀਆਂ ਤੋਂ ਬਚਾਉਣ ਲਈ ਨਿਯਮਿਤ ਟੀਕਾਕਰਨ ਮੁਹਿੰਮ ਚੱਲ ਰਹੀ ਹੈ। ਇਸ  ਸੰਬਧੀ  ਆਸ਼ਾ  ਵਰਕਰ  ਦੀ  ਜਰੂਰੀ  ਮੀਟਿੰਗ  ਸਬ  ਸੇੰਟਰ ਕਰਨੀ  ਖੇੜਾ  ਵਿਖੇ  ਕੀਤੀ  ਗਈ  ਇਸ  ਦੋਰਾਨ  ਉਹਨਾਂ  ਨੂੰ  ਵਿਭਾਗ  ਵਲੋ  ਚੱਲ  ਰਹੇ  100 ਦਿਨਾਂ  ਟੀਬੀ  ਮੁਕਤ  ਮੁਹਿੰਮ  ਬਾਰੇ  ਵੀ  ਜਾਣਕਾਰੀ  ਦਿੱਤੀ  ਗਈ। ਡਾ ਬਲਵੀਰ ਸਿੰਘ ਮਾਨਯੋਗ  ਸਿਹਤ ਮੰਤਰੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ ਲਹਿੰਬਰ ਰਾਮ ਸਿਵਲ ਸਰਜਨ ਫਾਜਿਲਕਾ ਦੀ ਦੇਖਰੇਖ ਵਿੱਚ ਜਿਲ੍ਹਾ ਫਾਜਿਲਕਾ ਵਿੱਚ ਬੱਚਿਆਂ ਲਈ ਪੈਂਟਾਵੇਲੈਂਟ ਤੇ ਹੋਰ ਟੀਕਾਕਰਣ ਦੀ ਵਿਸ਼ੇਸ਼ ਮੁਹਿੰਮ ਅੱਜ ਤੋਂ  ਸ਼ੁਰੂ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਡਾ ਕਵਿਤਾ ਸਿੰਘ ਨੇ ਦੱਸਿਆ ਕਿ ਪੰਜਾਬ ਵਿੱਚ 23 ਤੋਂ 31 ਦਸੰਬਰ ਤੱਕ ਵਿਸ਼ੇਸ਼ ਪੈਂਟਾਵੇਲੈਂਟ ਟੀਕਾਕਰਣ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਮੁਹਿੰਮ ਦਾ ਮੁੱਖ ਮਕਸਦ ਬੱਚਿਆਂ ਵਿੱਚ ਸੰਪੂਰਨ ...
ਸ਼ਹੀਦੀ ਸਭਾ: ਫ਼ਤਹਿਗੜ੍ਹ  ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

ਸ਼ਹੀਦੀ ਸਭਾ: ਫ਼ਤਹਿਗੜ੍ਹ ਸਾਹਿਬ ਵਿਖੇ ਮੱਥਾ ਟੇਕਣ ਆਉਣ ਵਾਲੀ ਸੰਗਤ ਦੀ ਸਹੂਲਤ ਲਈ 20 ਪਾਰਕਿੰਗ ਥਾਂਵਾਂ ਤੇ 100 ਸ਼ਟਲ ਬੱਸਾਂ ਦੀ ਵਿਵਸਥਾ

National, Politics, Punjab, Trending
ਚੰਡੀਗੜ੍ਹ/ਫ਼ਤਿਹਗੜ੍ਹ ਸਾਹਿਬ, 23 ਦਸੰਬਰ: ਸ਼ਹੀਦੀ ਸਭਾ ਤੋਂ ਪਹਿਲਾਂ ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਅੱਜ ਫ਼ਤਹਿਗੜ੍ਹ ਸਾਹਿਬ ਦਾ ਦੌਰਾ ਕੀਤਾ ਅਤੇ ਜ਼ਿਲ੍ਹੇ ਵਿੱਚ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਦੱਸਣਯੋਗ ਹੈ ਕਿ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫ਼ਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਸਮਾਗਮ 25 ਦਸੰਬਰ ਤੋਂ 27 ਦਸੰਬਰ, 2024 ਤੱਕ ਫ਼ਤਹਿਗੜ੍ਹ  ਸਾਹਿਬ ਵਿਖੇ ਕਰਵਾਇਆ ਜਾਵੇਗਾ। ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਡੀਆਈਜੀ ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਅਤੇ ਐਸਐਸਪੀ ਫ਼ਤਹਿਗੜ੍ਹ ਸਾਹਿਬ ਡਾ. ਰਵਜੋਤ ਗਰੇਵਾਲ ਨਾਲ ਸ਼ਹੀਦੀ ਸਭਾ ਦੇ ਸਮਾਗਮ ਵਾਲੇ ਸਥਾਨ ਦੇ ਪੁਖਤਾ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਤਾਇਨਾਤ ਸਾਰੇ ਡੀਐਸਪੀ ਅਤੇ ਐਸਪੀ ਰੈਂਕ ਦੇ ਅਧਿਕਾਰੀਆਂ ਅਤੇ 3200 ਪੁਲਿਸ ਬਲ ਨਾਲ ਸੁਰੱਖਿਆ ਪ੍ਰਬੰਧਾਂ ਬਾਰੇ ...
ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

ਸਾਲ 2024 ਵਿੱਚ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਛੂਹਿਆਂ ਨਵੀਆਂ ਉਚਾਈਆਂ ਨੂੰ

National, Politics, Punjab, Trending
ਚੰਡੀਗੜ੍ਹ, 23 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤਰਜੀਹੀ ਖੇਤਰ ਐਲਾਨੇ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਸਾਲ 2024 ਦੌਰਾਨ ਨਵੀਆਂ ਉਚਾਈਆਂ ਨੂੰ ਛੂਹਿਆਂ ਹੈ। ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਅਧਿਆਪਕਾਂ/ਸਕੂਲ ਮੁਖੀਆਂ ਨੂੰ ਬਿਹਤਰੀਨ ਟ੍ਰੇਨਿੰਗ ਦੁਆ ਕੇ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਵੱਖ-ਵੱਖ ਟ੍ਰੇਨਿੰਗ ਪ੍ਰੋਗਰਾਮ ਸ਼ੁਰੂ ਕੀਤੇ ਗਏ। ਇਹਨਾਂ ਵਿੱਚ ਸਭ ਤੋਂ ਪਹਿਲਾਂ ਸਿੰਗਾਪੁਰ ਸਥਿਤ ਪ੍ਰਿੰਸੀਪਲ ਅਕੈਡਮੀ ਅਤੇ ਇੰਸਟੀਚਿਊਟ ਆਫ਼ ਸਿੰਗਾਪੁਰ ਇੰਟਰਨੈਸ਼ਨਲ ਵਿਖੇ 200 ਤੋਂ ਵੱਧ ਪ੍ਰਿੰਸੀਪਲਾਂ ਅਤੇ ਸਿੱਖਿਆ ਪ੍ਰਸ਼ਾਸਕਾਂ ਨੂੰ ਟ੍ਰੇਨਿੰਗ ਦੁਆਈ ਗਈ। ਇਸੇ ਤਰ੍ਹਾਂ 150 ਹੈੱਡ ਮਾਸਟਰਾਂ ਨੂੰ ਆਈ.ਆਈ.ਐਮ., ਅਹਿਮਦਾਬਾਦ ਵਿਖੇ ਲੀਡਰਸ਼ਿਪ, ਸਕੂਲ ਪ੍ਰਬੰਧਨ, ਸਿੱਖਿਆ ਵਿਭਾਗ ਵਿੱਚ ਏ.ਆਈ. ਅਤੇ ਭਾਈਵਾਲ ਸ਼ਮੂਲੀਅਤ ਆਦਿ ਵਿਸ਼ਿਆ ‘ਤੇ ਸਿਖਲਾਈ ਦੁਆਈ ਗਈ। ਟ੍ਰੇਨਿੰਗ ਦੀ ਦਿਸ਼ਾ ਵਿੱਚ ਇੱਕ ਕਦਮ ਹੋਰ ਅੱਗੇ ਵਧਦਿਆਂ ਪ੍ਰਾਇਮਰੀ ਸਿੱਖਿਆ ਨੂੰ ਮਜ਼ਬੂਤ ਕਰਨ ਲਈ ਬੀ.ਪੀ.ਈ.ਓ., ਸੀ.ਐਚ.ਟੀ., ਐਚ. ਟੀ. ਅਤੇ ਈ.ਟੀ.ਟੀ. ਦੇ ਕੁੱਲ 72 ਅਧਿਆਪਕਾਂ ਨੂੰ ਯੂਨੀ...
ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ  ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

ਗੁਰਦਾਸਪੁਰ ਗ੍ਰੇਨੇਡ ਹਮਲਾ: ਪੰਜਾਬ ਅਤੇ ਯੂਪੀ ਪੁਲਿਸ ਵੱਲੋਂ ਸਾਂਝੇ ਆਪ੍ਰੇਸ਼ਨ ਤਹਿਤ ਕੇ.ਜ਼ੈੱਡ.ਐੱਫ਼.ਅੱਤਵਾਦੀ ਮਾਡਿਊਲ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ

Crime, International, National, Politics, Punjab, Trending
ਚੰਡੀਗੜ੍ਹ, 23 ਦਸੰਬਰ: ਪਾਕਿਸਤਾਨ- ਆਈ.ਐਸ.ਆਈ. ਦੀ ਸਪਾਂਸਰਡ ਖਾਲਿਸਤਾਨ ਜ਼ਿੰਦਾਬਾਦ ਫੋਰਸ (ਕੇਜ਼ੈਡਐਫ) ਅੱਤਵਾਦੀ ਗਿਰੋਹ ਦੇ ਖ਼ਿਲਾਫ ਇੱਕ ਵੱਡੀ ਸਫ਼ਲਤਾ ਦਰਜ ਕਰਦਿਆਂ ਪੰਜਾਬ ਪੁਲਿਸ ਅਤੇ ਉੱਤਰ ਪ੍ਰਦੇਸ਼ (ਯੂਪੀ) ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਤਹਿਤ ਗੁਰਦਾਸਪੁਰ ਵਿੱਚ ਪੁਲਿਸ ਥਾਣੇ ’ਤੇ ਗ੍ਰਨੇਡ ਹਮਲੇ ਕਰਨ ਵਿੱਚ ਸ਼ਾਮਲ ਇਸ ਗਿਰੋਹ ਦੇ ਤਿੰਨ ਕਾਰਕੁੰਨਾਂ ਨਾਲ ਡੱਟਵਾਂ ਮੁਕਾਬਲਾ (ਇਨਕਾਊਂਟਰ) ਕੀਤਾ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਇਹ ਮੁਕਾਬਲਾ (ਇਨਕਾਊਂਟਰ) ਯੂਪੀ ਦੇ ਪੀਲੀਭੀਤ ਦੇ ਥਾਣਾ ਪੂਰਨਪੁਰ ਦੇ ਅਧਿਕਾਰ ਖੇਤਰ ਵਿੱਚ ਪੰਜਾਬ  ਅਤੇ ਪੀਲੀਭੀਤ ਦੀਆਂ ਪੁਲਿਸ ਟੀਮਾਂ ਵੱਲੋਂ ਸਾਂਝੇ ਰੂਪ ਵਿੱਚ ਉਦੋਂ ਅਮਲ ਵਿੱਚ ਲਿਆਂਦਾ ਗਿਆ ਜਦੋਂ ਤਿੰਨ ਮਾਡਿਊਲ ਮੈਂਬਰਾਂ ਨੇ ਪੁਲਿਸ ਪਾਰਟੀ ’ਤੇ ਗੋਲੀਆਂ ਚਲਾ ਦਿੱਤੀਆਂ ਸੀ। ਇਹ ਘਟਨਾ 18 ਦਸੰਬਰ 2024 ਨੂੰ ਗੁਰਦਾਸਪੁਰ ਦੇ ਕਲਾਨੌਰ ਪੁਲਿਸ ਥਾਣੇ ਦੇ ਅਧਿਕਾਰ ਖੇਤਰ ’ਚ ਪੈਂਦੇ ਬਖਸ਼ੀਵਾਲਾ ਪੁਲਿਸ ਚੌਕੀ ’ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹੈਂਡ ਗ੍ਰੇਨੇਡ ਸੁੱਟੇ ਜਾਣ ਤੋਂ  ਹ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਢਾਈ ਸਾਲਾਂ ਵਿੱਚ ਪੰਜਾਬ ‘ਚ 86 ਹਜ਼ਾਰ ਕਰੋੜ ਰੁਪਏ ਤੋਂ ਜ਼ਿਆਦਾ ਦਾ ਨਿਵੇਸ਼ ਹੋਇਆ: ਸੌਂਦ

National, Politics, Punjab, Trending
ਚੰਡੀਗੜ੍ਹ, 23 ਦਸੰਬਰ:   ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕੌਮੀ ਅਤੇ ਕੌਮਾਂਤਰੀ ਉਦਯੋਗਪਤੀਆਂ ਨੂੰ  ਪੰਜਾਬ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਨਅਤ ਪੱਖੀ ਨੀਤੀਆਂ ਸਦਕਾ ਦੁਨੀਆਂ ਭਰ ਦੇ ਉਦਯੋਗਪਤੀ ਇੱਥੇ ਨਿਵੇਸ਼ ਕਰਨ ਵਿੱਚ ਰੁਚੀ ਦਿਖਾ ਰਹੇ ਹਨ। ਉਨ੍ਹਾਂ ਕਿਹਾ ਕਿ ਮਾਰਚ 2022 ਤੋਂ ਲੈਕੇ ਹੁਣ ਤੱਕ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 86,541 ਕਰੋੜ ਰੁਪਏ ਦਾ ਨਿਵੇਸ਼ ਪ੍ਰਾਪਤ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ 2022 ਤੋਂ ਹੁਣ ਤੱਕ 5,300 ਤੋਂ ਜ਼ਿਆਦਾ ਨਿਵੇਸ਼ ਪ੍ਰਸਤਾਵ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿੱਚੋਂ 86,541 ਕਰੋੜ ਰੁਪਏ ਦਾ ਨਿਵੇਸ਼ ਹੋ ਚੁੱਕਾ ਹੈ, ਜਿਸ ਨਾਲ ਤਕਰੀਬਨ 3,92,540 ਵਿਅਕਤੀਆਂ ਨੂੰ ਰੁਜ਼ਗਾਰ ਮਿਲੇਗਾ। ਉਨ੍ਹਾਂ ਦੱਸਿਆ ਕਿ ਮੌਜੂਦਾ ਸਰਕਾਰ ਦੇ ਕਾਰਜਕਾਲ ਦੌਰਾਨ ਪ੍ਰਾਪਤ ਹੋਏ ਕੁਝ ਪ੍ਰਮੁੱਖ ਪ੍ਰੋਜੈਕਟਾਂ ਵਿੱਚੋਂ ਟਾਟਾ ਸਟੀਲ ਲਿਮਟਿਡ ਨੇ (2600 ਕਰੋੜ ਰੁਪਏ), ਸਨਾਥਨ ਪੋਲੀਕੋਟ ਪ੍ਰਾਈਵੇਟ ਲਿਮਟਿਡ (1600 ਕਰੋੜ ਰੁਪਏ), ਅੰਬੂਜਾ ਸੀਮੈਂਟਸ ਲਿਮਿਟਡ (1400 ਕਰੋੜ ਰੁਪਏ), ਰੁਚਿਰਾ ਪ...
ਪਿੰਡ ਬਰਨਾਲਾ ਦੇ ਵਸਨੀਕਾਂ ਨੂੰ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਤੋਂ ਕਰਵਾਇਆ ਜਾਣੂ

ਪਿੰਡ ਬਰਨਾਲਾ ਦੇ ਵਸਨੀਕਾਂ ਨੂੰ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਤੋਂ ਕਰਵਾਇਆ ਜਾਣੂ

National, Politics, Punjab, Trending
ਮਾਨਸਾ, 23 ਦਸੰਬਰ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮਾਨਸਾ ਰਤਿੰਦਰਪਾਲ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਦੇ ਪਿੰਡ ਬਰਨਾਲਾ ਵਿਖੇ ਬੇਟੀ ਬਚਾਓ, ਬੇਟੀ ਪੜਾਓ ਸਕੀਮ ਤਹਿਤ ਬਲਾਕ ਪੱਧਰ ’ਤੇ ਕਾਨੂੰਨੀ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ਼੍ਰੀਮਤੀ ਹਰਜਿੰਦਰ ਕੌਰ ਨੇ ਦੱਸਿਆ ਕਿ ਸੈਮੀਨਾਰ ਦੌਰਾਨ ਬੇਟੀ ਬਚਾਓ, ਬੇਟੀ ਪੜਾਓ ਸਕੀਮ ਤਹਿਤ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਵਿਸ਼ੇਸ਼ ਤੌਰ ’ਤੇ ਪਹੁੰਚੇ ਡਾ. ਨਿਰਮਲ ਸਿੰਘ ਅਤੇ ਮਹਿਲਾ ਕਾਂਸਟੇਬਲ ਸੁਖਪਿੰਦਰ ਕੌਰ ਵੱਲੋਂ ਮੌਜੂਦਾ ਨੂੰ ਕੁੜੀਆਂ ਨਾਲ ਸਬੰਧਤ ਕਾਨੂੰਨਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਗਈ। ਉਨ੍ਹਾਂ ਵੱਲੋਂ ਕੁੜੀਆਂ ਨਾਲ ਹੋ ਰਹੀਆਂ ਕੁਰੀਤੀਆਂ ਜਿਵੇਂ ਭਰੂਣ ਹੱਤਿਆ, ਬਾਲ ਵਿਆਹ, ਦਹੇਜ ਪ੍ਰਥਾ ਆਦਿ ਤੋਂ ਬਚਾਓ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ। ਕੈਂਪ ਦੌਰਾਨ ਵਿਭਾਗ ਵੱਲੋਂ ਬੱਚੀਆਂ ਨੂੰ ਕਾਪੀਆਂ ਅਤੇ ਪੈਨ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਪਰਵਾਇਜ਼ਰ ਸ਼੍ਰੀਮਤੀ ਨਿਧੀ, ਪਿੰਡ ਦੀ ਗ੍ਰਾਮ ਪੰਚਾ...
‘ਪ੍ਰਸ਼ਾਸਨ ਗਾਓਂ ਕੀ ਓਰ’ ਤਹਿਤ ਏ.ਡੀ.ਸੀ. ਵਿਕਾਸ ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ

‘ਪ੍ਰਸ਼ਾਸਨ ਗਾਓਂ ਕੀ ਓਰ’ ਤਹਿਤ ਏ.ਡੀ.ਸੀ. ਵਿਕਾਸ ਦੀ ਅਗਵਾਈ ’ਚ ਵਰਕਸ਼ਾਪ ਆਯੋਜਿਤ

National, Politics, Punjab, Trending
ਫ਼ਿਰੋਜ਼ਪੁਰ 23 ਦਸੰਬਰ ( ) - ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਮਨਾਇਆ ਗਿਆ। ਇਸ ਤਹਿਤ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਲਖਵਿੰਦਰ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਡੀ.ਡੀ.ਐਫ. ਅਦਿਤੀ ਸ਼ਰਮਾ ਵੀ ਹਾਜ਼ਰ ਸਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਦੱਸਿਆ ਕਿ ਦੇਸ਼ ਵਿਆਪੀ ਮੁਹਿੰਮ 'ਪ੍ਰਸ਼ਾਸਨ ਗਾਓਂ ਕੀ ਔਰ' ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 19 ਤੋਂ 24 ਦਸੰਬਰ ਤੱਕ ‘ਸੁਸ਼ਾਸਨ ਸਪਤਾਹ’ (ਗੁੱਡ ਗਵਰਨੈਂਸ ਵੀਕ) ਦੌਰਾਨ ਵੱਖ ਵੱਖ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ ਸਬ ਡਵੀਜ਼ਨਾਂ ਵਿੱਚ ਵਿਸ਼ੇਸ਼ ਕੈਂਪ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਸਰਕਾਰੀ ਸੁਵਿਧਾਵਾਂ ਦਾ ਲਾਭ ਦਿੱਤਾ ਜਾ ਰਿਹਾ ਹੈ। ਉਨ੍ਹਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਸੁਸ਼ਾਸਨ ਸਪਤਾਹ ਤਰ੍ਹਾਂ ਹੀ ਭਵਿੱਖ ਵਿੱਚ ਵੀ ...
100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਇਆ ਕੈਂਪ

100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਵਿਖੇ ਲਗਾਇਆ ਕੈਂਪ

National, Politics, Punjab, Trending
ਮਾਨਸਾ 23 ਦਸੰਬਰ : ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਅਤੇ ਸਿਵਲ ਸਰਜਨ ਡਾ. ਹਰਦੇਵ ਸਿੰਘ ਦੀਆਂ ਹਦਾਇਤਾਂ ਅਨੁਸਾਰ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਮਾਨਸਾ ਵਿਖੇ 100 ਰੋਜ਼ਾ ਟੀ.ਬੀ. ਮੁਕਤ ਅਭਿਆਨ ਤਹਿਤ ਸੀਨੀਅਰ ਟੀ.ਬੀ. ਸੁਪਰਵਾਇਜ਼ਰ ਸੁਰਿੰਦਰ ਕੁਮਾਰ ਵੱਲੋਂ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਟੀ.ਬੀ. ਅਫ਼ਸਰ ਡਾ. ਨਿਸ਼ੀ ਸੂਦ ਨੇ ਕਿਹਾ ਕਿ ਤਪਦਿਕ ਰੋਗ ਮੁਕਤ ਭਾਰਤ ਸਾਡੀ ਪਹਿਲ ਕਦਮੀ ਹੈ ਅਤੇ ਇਸ ਕਾਰਜ ਲਈ ਸਿਹਤ ਵਿਭਾਗ ਨੂੰ ਲੋਕਾਂ ਦੇ ਸਹਿਯੋਗ ਦੀ ਜ਼ਰੂਰਤ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ 7 ਦਸੰਬਰ ਤੋਂ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ, ਜੋ ਕਿ 24 ਮਾਰਚ 2025 ਤੱਕ ਚੱਲੇਗੀ। ਇਸ ਮੁਹਿੰਮ ਦੌਰਾਨ ਸਿਹਤ ਮੁਲਾਜ਼ਮਾਂ ਵਲੋਂ ਘਰ-ਘਰ ਜਾ ਕੇ ਲੋਕਾਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਸ਼ੱਕੀ ਮਰੀਜ਼ਾਂ ਦੇ ਟੈਸਟ ਅਤੇ ਐਕਸਰੇ ਮੁਫ਼ਤ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਸਰਕਾਰ ਦਾ ਟੀਚਾ ਦੇਸ਼ ਵਿਚੋਂ 2025 ਤੱਕ ਟੀਬੀ ਨੂੰ ਜੜ੍ਹ ਤੋਂ ਖਤਮ ਕਰਨਾ ਹੈ। ਇਸ ਮੁਹਿੰਮ ਦੌਰਾਨ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਪਿੰਡਾਂ ਦੀਆਂ ਪੰਚਾਇਤਾਂ...