ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦੇ ਨਵੇਂ ਸੈਸ਼ਨ ਦੀ ਜਨਵਰੀ ‘ਚ ਸ਼ੁਰੂਆਤ
ਲੁਧਿਆਣਾ, 23 ਦਸੰਬਰ (000) – ਜ਼ਿਲ੍ਹਾ ਭਾਸ਼ਾ ਅਫ਼ਸਰ ਲੁਧਿਆਣਾ ਡਾ. ਸੰਦੀਪ ਸ਼ਰਮਾ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ, ਲੁਧਿਆਣਾ ਵਿਖੇ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ। ਕੋਰਸ ਦੇ ਚਾਹਵਾਨ ਮਿਤੀ 06 ਜਨਵਰੀ ਤੋਂ 15 ਜਨਵਰੀ, 2025 ਤੱਕ ਫਾਰਮ ਭਰ ਸਕਦੇ ਹਨ।
ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸ਼ਰਮਾ ਨੇ ਦੱਸਿਆ ਕਿ ਭਾਸ਼ਾ ਵਿਭਾਗ, ਪੰਜਾਬ ਵਲੋਂ ਜਿੱਥੇ ਪੰਜਾਬੀ ਭਾਸਾ ਅਤੇ ਸਾਹਿਤ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਹੀ ਹੋਰ ਭਾਸ਼ਾਵਾਂ ਸਬੰਧੀ ਵੀ ਕਈ ਪ੍ਰੋਗਰਾਮ ਚਲਾਏ ਜਾ ਰਹੇ ਹਨ। ਇਸੇ ਤਹਿਤ ਵਿਭਾਗ ਵੱਲੋਂ ਉਰਦੂ ਸਿੱਖਣ ਦੇ ਚਾਹਵਾਨ ਸਿਖਿਆਰਥੀਆਂ ਲਈ 6 ਮਹੀਨੇ ਦਾ ਉਰਦੂ ਕੋਰਸ ਵੀ ਕਰਵਾਇਆ ਜਾਂਦਾ ਹੈ।
ਉਨ੍ਹਾਂ ਦੱਸਿਆ ਕਿ ਉਰਦੂ ਕੋਰਸ ਦਾ ਨਵਾਂ ਸੈਸ਼ਨ ਜਨਵਰੀ, 2025 ਤੋਂ ਸ਼ੁਰੂ ਹੋ ਰਿਹਾ ਹੈ ਜਿਸਦੀ ਮਿਆਦ 6 ਮਹੀਨੇ ਦੀ ਹੋਵੇਗੀ। ਉਨ੍ਹਾਂ ਦੱਸਿਆ ਕਿ ਕਿਸੇ ਵੀ ਉਮਰ ਦਾ ਸਿਖਿਆਰਥੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਇਸ ਸਾਰੇ ਕੋਰਸ ਦੀ ਕੁੱਲ ਫ਼ੀਸ ਸਿਰਫ਼ 500 ਰੁਪਏ ਹੈ। ਇੱਕ ਘੰਟੇ ਦੀ ਉਰਦੂ ਕਲ...








