ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ ਤਰਨਤਾਰਨ ‘ਚ 23 ਦਸੰਬਰ ਨੂੰ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ: ਡਾ. ਬਲਜੀਤ ਕੌਰ
ਚੰਡੀਗੜ੍ਹ, 21 ਦਸੰਬਰ:
ਪੰਜਾਬ ਸਰਕਾਰ ਵੱਲੋਂ ਯੂ.ਡੀ.ਆਈ.ਡੀ ਕਾਰਡ ਵਿੱਚ ਤਰੁੱਟੀਆਂ ਨੂੰ ਦੂਰ ਕਰਨ ਲਈ 23 ਦਸੰਬਰ ਨੂੰ ਤਰਨਤਾਰਨ ਵਿੱਚ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਕੀਤਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਦੇ ਸਰਟੀਫਿਕੇਟ 100 ਫੀਸਦੀ ਅੰਗਹੀਣ ਹੋਣ ਦੇ ਬਾਵਜੂਦ ਉਹਨਾਂ ਦੀ ਦਿਵਿਆਂਗਤਾ ਯੂ.ਡੀ.ਆਈ.ਡੀ ਕਾਰਡ ਵਿੱਚ ਘੱਟ ਦਰਸਾਈ ਗਈ, ਜਿਸ ਕਾਰਨ ਉਹਨਾਂ ਨੂੰ ਵੱਖ-ਵੱਖ ਸਕੀਮਾਂ ਦੇ ਲਾਭ ਨਹੀਂ ਮਿਲ ਰਹੇ। ਡਾ. ਬਲਜੀਤ ਕੌਰ ਨੇ ਦੱਸਿਆ ਕਿ ਦਿਵਿਆਂਗਜਨਾਂ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਸਾਰੀਆਂ ਸਕੀਮਾਂ ਅਤੇ ਸੇਵਾਵਾਂ ਦਾ ਲਾਭ ਇੱਕੋ ਕਾਰਡ ਦੇ ਆਧਾਰ ’ਤੇ ਦੇਣ ਲਈ ਯੂਨੀਕ ਡਿਸਏਬਿਲਟੀ ਆਈਡੈਂਟਟੀ ਕਾਰਡ ਭਾਵ ਵਿਲੱਖਣ ਦਿਵਿਆਂਗਤਾ ਪਛਾਣ ਪੱਤਰ (ਯੂਡੀਆਈਡੀ) ਜਨਰੇਟ ਕੀਤੇ ਜਾਂਦੇ ਹਨ।
ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਜਨਾਂ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪ...








