ਸ਼ਾਂਤਮਈ ਢੰਗ ਨਾਲ ਮੁਕੰਮਲ ਹੋਈਆਂ ਭੀਖੀ ਅਤੇ ਸਰਦੂਲਗੜ੍ਹ ਨਗਰ ਪੰਚਾਇਤਾਂ ਦੀਆਂ ਚੋਣਾਂ-ਜ਼ਿਲ੍ਹਾ ਚੋਣਕਾਰ ਅਫ਼ਸਰ
ਮਾਨਸਾ, 21 ਦਸੰਬਰ :
ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਨਗਰ ਪੰਚਾਇਤ ਸਰਦੂਲਗੜ੍ਹ ਦੀਆਂ ਚੋਣਾਂ ਸ਼ਾਂਤਮਈ ਢੰਗ ਨਾਲ ਨੇਪਰੇ ਚੜ੍ਹ ਗਈਆਂ ਹਨ। ਇਨ੍ਹਾਂ ਚੋਣਾਂ ਨੂੰ ਅਮਨ-ਅਮਾਨ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿਘ ਆਈ.ਏ.ਐਸ. ਅਤੇ ਐਸ.ਐਸ.ਪੀ. ਮਾਨਸਾ ਸ਼੍ਰੀ ਭਾਗੀਰਥ ਸਿੰਘ ਮੀਨਾ ਨੇ ਜ਼ਿਲ੍ਹੇ ਦੇ ਸੂਝਵਾਨ ਵੋਟਰਾਂ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਦੀਆਂ ਚੋਣਾਂ ਵਿੱਚ ਵੋਟਰਾਂ ਨੇ ਆਪਣਾ ਪੂਰਾ ਉਤਸ਼ਾਹ ਦਿਖਾਇਆ ਅਤੇ ਸੁਚੱਜੇ ਢੰਗ ਨਾਲ ਆਪਣੀ ਵੋਟ ਦੇ ਅਧਿਕਾਰ ਦਾ ਇਸਤੇਮਾਲ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਕਰੀਬ 77.6 ਫੀਸਦੀ ਪੋਲਿੰਗ ਹੋਈ। ਉਨ੍ਹਾਂ ਦੱਸਿਆ ਕਿ ਭੀਖੀ ਵਿਖੇ 77.78 ਅਤੇ ਸਰਦੂਲਗੜ੍ਹ ਵਿਖੇ 77.41 ਫੀਸਦੀ ਪੋਲਿੰਗ ਹੋਈ।
ਨਗਰ ਪੰਚਾਇਤਾਂ ਦੇ ਵੱਖ-ਵੱਖ ਬੂਥਾਂ ਦੇ ਦੌਰੇ ਦੌਰਾਨ ਉਨ੍ਹਾਂ ਤਾਇਨਾਤ ਕੀਤੇ ਗਏ ਚੋਣ ਅਮਲੇ ਨੂੰ ਹਦਾਇਤ ਕੀਤੀ ਕਿ ਪੋਲਿੰਗ ਅਤੇ ਗਿਣਤੀ ਦੌਰਾਨ ਪੂਰੀ ਪਾਰਦਰਸ਼ਤਾ ਨਾਲ ਕੰਮ ਕੀਤਾ ਜਾਵੇ, ਤਾਂ ਜੋ ਸ਼ਾਂਤੀਪੂਰਵਕ ਅਤੇ ਨਿਰਪੱਖਤਾ ਨਾਲ ਚੋਣ ਪ੍ਰਕਿਰਿਆ ਨੇਪਰੇ ਚਾੜ੍ਹੀ ਜਾ ਸਕੇ...







