ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ, 14 ਸਕੂਲੀ ਬੱਸਾਂ ਦੇ ਚਲਾਨ ਕੱਟੇ
ਫਾਜ਼ਿਲਕਾ, 19 ਦਸੰਬਰ
ਡਿਪਟੀ ਕਮਿਸ਼ਨਰ ਅਮਨਪ੍ਰੀਤ ਸੰਧੂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਸੁਨਿਸ਼ਚਿਤ ਕਰਨ ਦੇ ਮੰਤਵ ਨਾਲ ਸੇਫ ਸਕੂਲ ਵਾਹਨ ਪਾਲਿਸੀ ਨੂੰ ਲਾਗੂ ਕਰਨ ਲਈ ਉਪ ਮੰਡਲ ਮੈਜਿਸਟਰੇਟ, ਫਾਜਿਲਕਾ/ਜਲਾਲਾਬਾਦ ਕੰਵਰਜੀਤ ਸਿੰਘ ਵੱਲੋਂ ਦਿੱਤੇ ਗਏ ਆਦੇਸ਼ਾਂ ਦੀ ਪਾਲਣਾ ਕਰਦਿਆਂ ਗਠਿਤ ਟੀਮ ਵੱਲੋਂ ਬਲਾਕ ਫਾਜਿਲਕਾ ਵਿਖੇ ਵੱਖ-ਵੱਖ ਸਕੂਲੀ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਸਕੂਲੀ ਵਾਹਨਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਅਤੇ ਜੋ ਵਾਹਨ ਸ਼ਰਤਾਂ ਪੂਰੀਆਂ ਨਹੀਂ ਕਰਦੇ ਉਨ੍ਹਾਂ ਦੇ ਚਲਾਨ ਕੱਟੇ ਜਾ ਰਹੇ ਹਨ ਅਤੇ ਇਸੇ ਤਹਿਤ 14 ਸਕੂਲੀ ਬੱਸਾਂ ਦੇ ਚਲਾਨ ਵੀ ਕੱਟੇ ਗਏ।
ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ਼੍ਰੀਮਤੀ ਰੀਤੂ ਬਾਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਪਾਲਿਸੀ ਤਾਹਿਤ ਬੱਸ ਦੇ ਪਿੱਛੇ ਅਤੇ ਅੱਗੇ "ਸਕੂਲ ਬੱਸ" ਲਿਖਿਆ ਹੋਣਾ ਲਾਜ਼ਮੀ ਹੈ। ਜੇਕਰ ਕੋਈ ਸਕੂਲ ਬੱਸ ਕਿਰਾਏ 'ਤੇ ਲਈ ਗਈ ਹੈ, ਤਾਂ "ਔਨ ਸਕੂਲ ਡਿਊਟੀ” ਸਪੱਸ਼ਟ ਤੌਰ 'ਤੇ ਦਰਸਾਇਆ ਜਾਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਫਸਟ-ਏਡ-ਬਾਕਸ ਹੋਣਾ ਲਾਜ਼ਮੀ ਹੈ। ਬੱਸ ਵਿੱਚ ਇੱਕ ਸੀ.ਸੀ.ਟੀ.ਵੀ. ...







