24 ਦਸੰਬਰ ਤੱਕ ਸੁਸਾਸ਼ਨ ਸਪਤਾਹ ਮਨਾਇਆ ਜਾਵੇਗਾ : ਵਧੀਕ ਡਿਪਟੀ ਕਮਿਸ਼ਨਰ
ਬਠਿੰਡਾ, 19 ਦਸੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਦੇਸ਼ ਵਿਆਪੀ ਮੁਹਿੰਮ ਪ੍ਰਸ਼ਾਸਨ ਗਾਓਂ ਕੀ ਔਰ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ 24 ਦਸੰਬਰ ਤੱਕ ਸੁਸਾਸ਼ਨ ਸਪਤਾਹ (ਗੁੱਡ ਗਵਰਨੈਂਸ ਵੀਕ) ਮਨਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ ਨੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਜਨਤਕ ਸ਼ਿਕਾਇਤ ਨਿਵਾਰਣ ਪ੍ਰਣਾਲੀ (ਪੀ.ਜੀ.ਆਰ.ਐੱਸ) ਪੋਰਟਲ 'ਤੇ ਪੈਂਡਿੰਗ ਸ਼ਿਕਾਇਤਾਂ ਦਾ ਜਲਦ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਆਮ ਲੋਕਾਂ ਵੱਲੋਂ ਪੀ.ਜੀ.ਆਰ.ਐੱਸ ਪੋਰਟਲ ਰਾਹੀਂ ਭੇਜੀਆਂ ਜਾਂਦੀਆਂ ਵੱਖ-ਵੱਖ ਤਰ੍ਹਾਂ ਦੀਆਂ ਸ਼ਿਕਾਇਤਾਂ ਨਿਸ਼ਚਿਤ ਸਮੇਂ ਵਿੱਚ ਹੱਲ ਕਰਨਾ ਲਾਜ਼ਮੀ ਬਣਾਇਆ ਜਾਵੇ।
ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਹ ...







