ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੰਘਾਉਣ ਵਾਲੀਆਂ ਮਾਵਾਂ ਲਈ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ
ਚੰਡੀਗੜ੍ਹ, 18 ਦਸੰਬਰ
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਵੱਲੋਂ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਚੰਗੀ ਸਿਹਤ ਨੂੰ ਯਕੀਨੀ ਬਣਾਉਣ ਲਈ ਕਰੀਬ 70 ਹਜ਼ਾਰ ਲਾਭਪਾਤਰੀਆਂ ਨੂੰ 28 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੇ ਹੁਕਮ ਦਿੱਤੇ ਹਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਗਰਭਵਤੀ ਮਹਿਲਾਵਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਦੇ ਪੋਸ਼ਣ ਅਤੇ ਸਿਹਤ ਸਥਿਤੀ ਨੂੰ ਉੱਚਾ ਚੁੱਕਣ ਲਈ ਲਗਾਤਾਰ ਕਾਰਜਸ਼ੀਲ ਹੈ। ਉਨ੍ਹਾਂ ਦੱਸਿਆ ਕਿ ਮਾਤਰੂ ਵੰਦਨਾ ਯੋਜਨਾ ਸਕੀਮ ਤਹਿਤ ਚਾਲੂ ਵਿੱਤੀ ਸਾਲ ਦੇ ਮਹੀਨਾ ਅਕਤੂਬਰ 2024 ਵਿੱਚ 22 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਪਹਿਲੇ ਬੱਚੇ ਦੇ ਜਨਮ ਅਤੇ ਦੂਜੇ ਬੱਚੇ ਲੜਕੀ ਦੇ ਜਨਮ ਤੇ ਕੁੱਲ 65478 ਔਰਤ ਲਾਭਪਾਤਰੀਆਂ ਨੂੰ ਸਿੱਧੀ ਉਨ੍ਹਾਂ ਦੇ ਖਾਤਿਆਂ ਵਿੱਚ ਭੇਜੀ ਜਾ ਚੁੱਕੀ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ 19 ਸਾਲ ਅਤੇ ਇਸ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਪਹਿਲੇ ਜੀਵਤ ਬੱਚੇ ਦੇ ਜਨਮ 'ਤੇ 5000 ਰੁਪਏ ਦੋ ਕਿਸ਼ਤਾਂ ...




