ਸਰਕਾਰੀ ਖਜ਼ਾਨੇ ਨੂੰ ਖ਼ੋਰਾ ਲਾਉਣ ਵਾਲਾ ਭਗੌੜਾ ਠੇਕੇਦਾਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ
ਚੰਡੀਗੜ੍ਹ, 17 ਦਸੰਬਰ, 2024 –
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਅੱਜ ਬਿਊਰੋ ਵੱਲੋਂ ਦਰਜ ਭ੍ਰਿਸ਼ਟਾਚਾਰ ਦੇ ਕੇਸ ਵਿੱਚ ਅੰਮ੍ਰਿਤਸਰ ਦੇ ਇੱਕ ਭਗੌੜੇ ਪ੍ਰਾਈਵੇਟ ਠੇਕੇਦਾਰ ਵਿਕਾਸ ਖੰਨਾ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਣਯੋਗ ਹੈ ਕਿ ਮੁਲਜ਼ਮ ਨੇ ਕਈ ਵਾਰ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ, (ਏ.ਆਈ.ਟੀ.) ਅੰਮ੍ਰਿਤਸਰ ਵਿੱਚ ਨਿਧਾਰਿਤ ਕੀਮਤ ਤੋਂ ਬਹੁਤ ਘੱਟ ਰੇਟ 'ਤੇ ਪਲਾਟ ਅਲਾਟ ਕਰਵਾਇਆ ਸੀ ਅਤੇ ਧੋਖੇ ਨਾਲ ਸਰਕਾਰੀ ਟੈਂਡਰ ਵੀ ਪ੍ਰਾਪਤ ਕੀਤੇ ਸਨ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਤੋਂ ਬਾਅਦ ਉਕਤ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਂਚ ਦੌਰਾਨ ਵਿਜੀਲੈਂਸ ਬਿਊਰੋ ਨੂੰ ਪਤਾ ਲੱਗਾ ਹੈ ਕਿ ਮੁਲਜ਼ਮ ਠੇਕੇਦਾਰ ਨੇ ਏ.ਆਈ.ਟੀ. ਦੇ ਤਤਕਾਲੀ ਚੇਅਰਮੈਨ ਦੀ ਮਿਲੀਭੁਗਤ ਨਾਲ 200 ਵਰਗ ਗਜ਼ ਦਾ ਪਲਾਟ ਮਾਰਕੀਟ ਰੇਟ ਤੋਂ ਬਹੁਤ ਘੱਟ ਕੀਮਤ ‘ਤੇ ਆਪਣੇ ਨਾਮ 'ਤੇ ਅਲਾਟ ਕਰਵਾਇਆ ਸੀ, ਜਿਸ ਨਾਲ ਸਰਕਾਰੀ ਖਜ਼ਾਨੇ ਨੂੰ ਭਾਰੀ ਵਿੱਤੀ ਨੁਕਸਾਨ ਹੋਇਆ ਸੀ। ਇਹ...








