ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਤਣੇ ਦੀ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਕਣਕ ਦੀ ਫ਼ਸਲ ਦਾ ਨਿਰੀਖਣ ਨਿਰੰਤਰ ਜਾਰੀ
ਫਰੀਦਕੋਟ 17 ਦਸੰਬਰ 2024 ( ) ਚਾਲੂ ਹਾੜ੍ਹੀ ਸੀਜ਼ਨ ਦੌਰਾਨ ਦਸੰਬਰ ਮਹੀਨੇ ਵਿਚ ਤਾਪਮਾਨ ਵੱਧ ਹੋਣ ਕਾਰਨ ਤਣੇ ਦੀ ਗੁਲਾਬੀ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰ ਰਹੀ ਹੈ, ਪਰ ਹੁਣ ਸਰਦੀ ਵਧਣ ਦੇ ਨਾਲ ਸੁੰਡੀ ਸੁਸਤ ਹਾਲਤ ਵਿੱਚ ਜਾਣ ਕਾਰਨ ਨੁਕਸਾਨ ਘਟ ਜਾਵੇਗਾ। ਬਲਾਕ ਫ਼ਰੀਦਕੋਟ ਦੇ ਪਿੰਡ ਮੋਰਾਂਵਾਲੀ ਵਿਚ ਕਣਕ ਦੀ ਫ਼ਸਲ ਦਾ ਜਾਇਜ਼ਾ ਲੈਦਿਆਂ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਨੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਰਦੀ ਵਧਣ ਕਾਰਨ ਰਾਤ ਦਾ ਤਾਪਮਾਨ ਕਾਫੀ ਘਟ ਗਿਆ ਹੈ ਜਿਸ ਕਾਰਨ ਤਣੇ ਦੀ ਗੁਲਾਬੀ ਸੁੰਡੀ ਸੁਸਤ ਹਾਲਤ ਵਿੱਚ ਜਾ ਰਹੀ ਹੈ ਜਿਸ ਕਾਰਨ ਸੁੰਡੀ ਕਣਕ ਦੀ ਫ਼ਸਲ ਦਾ ਨੁਕਸਾਨ ਕਰਨ ਦੀ ਹਾਲਤ ਵਿਚ ਨਹੀਂ ਰਹੀ, ਪ੍ਰੰਤੂ ਫਿਰ ਵੀ ਫ਼ਸਲ ਦਾ ਨਿਰੰਤਰ ਨਿਰੀਖਣ ਕਰਨ ਦੀ ਜ਼ਰੂਰਤ ਹੈ। ਉਨਾਂ ਨੇ ਦੱਸਿਆ ਕਿ ਇਸ ਵਾਰ ਮੌਸਮ ਗਰਮ ਰਹਿਣ ਕਾਰਨ ਸੁੰਡੀ ਦਾ ਹਮਲਾ ਵਧੇਰੇ ਦੇਖਿਆ ਗਿਆ ਹੈ ਅਤੇ ਇਹ ਹਮਲਾ ਨਵੰਬਰ ਦੇ ਪਹਿਲੇ ਪੰਦਰਵਾੜੇ ਦੌਰਾਨ ਬੀਜੀ ਗਈ ਕਣਕ ਦੀ ਫ਼ਸਲ ਉੱਪਰ ਹਮਲਾ ਜ਼ਿਆਦਾ ਦੇਖਣ ਨੂੰ ਮਿਲਿਆ ਹੈ ਜਦ ਕਿ ਨਵੰਬਰ ਦੇ ਦੂਜੇ ਪੰਦਰਵਾੜੇ ਦੌਰਾਨ ਬੀਜੀ ਗਈ ਕਣਕ ਦੀ ਫ਼ਸਲ...







