ਬਿੱਲ ਲਿਆਓ ਇਨਾਮ ਪਾਓ’ ਸਕੀਮ: ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨ ਲਈ 3592 ਜੇਤੂਆਂ ਨੂੰ 2 ਕਰੋੜ ਰੁਪਏ ਤੋਂ ਵੱਧ ਦੇ ਇਨਾਮ
ਚੰਡੀਗੜ੍ਹ, 15 ਦਸੰਬਰ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ "ਬਿੱਲ ਲਿਆਓ ਇਨਾਮ ਪਾਓ" ਸਕੀਮ ਦੀ ਸ਼ਾਨਦਾਰ ਸਫਲਤਾ ਦਾ ਐਲਾਨ ਕਰਦਿਆਂ ਦੱਸਿਆ ਕਿ ਇਸ ਸਕੀਮ ਤਹਿਤ ਦਸੰਬਰ 2024 ਤੱਕ 'ਮੇਰਾ ਬਿੱਲ' ਐਪ 'ਤੇ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ 3,592 ਜੇਤੂਆਂ ਨੂੰ 2,11,42,495 ਰੁਪਏ ਦੇ ਇਨਾਮਾਂ ਨਾਲ ਨਿਵਾਜਿਆ ਗਿਆ ਹੈ। ।
ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸਤੰਬਰ 2023 ਵਿੱਚ ਸ਼ੁਰੂ ਕੀਤੀ ਗਈ ਇਸ ਨਿਵੇਕਲੀ ਸਕੀਮ, ਜਿਸਦਾ ਉਦੇਸ਼ ਟੈਕਸ ਪਾਲਣਾ ਨੂੰ ਉਤਸ਼ਾਹਿਤ ਕਰਨਾ ਅਤੇ ਇਮਾਨਦਾਰ ਟੈਕਸਦਾਤਾਵਾਂ ਨੂੰ ਇਨਾਮ ਦੇਣਾ ਹੈ, ਨੇ ਆਪਣੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਖਪਤਕਾਰਾਂ ਨੂੰ 1,27,509 ਬਿੱਲਾਂ ਨੂੰ ਅੱਪਲੋਡ ਕਰਨ ਲਈ ਸਫਲਤਾਪੂਰਵਕ ਢੰਗ ਨਾਲ ਉਤਸ਼ਾਹਿਤ ਕੀਤਾ ਹੈ। ਉਨ੍ਹਾਂ ਦੱਸਿਆ ਕਿ 1,59,93,965 ਦੇ ਇਨਾਮ 2,752 ਜੇਤੂਆਂ ਨੂੰ ਵੰਡੇ ਜਾ ਚੁੱਕੇ ਹਨ, ਜਦੋਂ ਕਿ ਨਵੰਬਰ 2024 ਲਈ 247 ਜੇਤੂ ਵਾਸਤੇ 15,02,010 ਰੁਪਏ ਦੇ ਇਨਾਮਾਂ ਦਾ ਐਲਾਨ ਕੀਤਾ ਗਿਆ ਹੈ।
ਟੈਕਸ ਚੋਰੀ ਨੂੰ ਰ...








