ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਨਹਿਰੀ ਸੂਏ ਵਿੱਚ ਪਏ ਪਾੜ ਨਾਲ ਪ੍ਰਭਾਵਤ ਫ਼ਸਲ ਦਾ ਲਿਆ ਜਾਇਜ਼ਾ
ਫਰੀਦਕੋਟ 14 ਦਸੰਬਰ ( )
ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਦੇ ਆਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾਕਟਰ ਅਮਰੀਕ ਸਿੰਘ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਪਿੰਡ ਕੁਹਾਰਵਾਲਾ ਬਲਾਕ ਕੋਟਕਪੂਰਾ ਵਿਖੇ ਨਹਿਰੀ ਸੂਏ ਦੇ ਟੁੱਟਣ ਨਾਲ ਪ੍ਰਭਾਵਤ ਹੋਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ ਅਤੇ ਕਿਸਾਨਾਂ ਨਾਲ ਕਣਕ ਦੀ ਫ਼ਸਲ ਦੇ ਬਚਾਅ ਲਈ ਜ਼ਰੂਰਤ ਨੁਕਤੇ ਸਾਂਝੇ ਕੀਤੇ। ਟੀਮ ਵਿਚ ਡਾਕਟਰ ਗੁਰਪ੍ਰੀਤ ਸਿੰਘ ਬਲਾਕ ਖੇਤੀਬਾੜੀ ਅਫ਼ਸਰ,ਬਲਾਕ ਤਕਨਾਲੋਜੀ ਪ੍ਰਬੰਧਕ ਡਾਕਟਰ ਜਗਮੀਤ ਸਿੰਘ ਵੀ ਸ਼ਾਮਿਲ ਸਨ । ਜਾਇਜਾ ਲੈਣ ਉਪਰੰਤ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਡਾਕਟਰ ਅਮਰੀਕ ਸਿੰਘ ਨੇ ਕਿਹਾ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਸੂਏ ਦੇ ਟੁੱਟਣ ਕਾਰਨ ਪ੍ਰਭਾਵਤ ਕਿਸਾਨਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ।
ਉਨਾਂ ਦੱਸਿਆ ਕਿ ਪਿਛਲੇ ਦਿਨੀਂ ਨਹਿਰੀ ਸੂਏ ਵਿਚ ਪਏ ਪਾੜ ਕਾਰਨ ਤਕਰੀਬਨ 90 ਏਕੜ ਰਕਬੇ ਵਿੱਚ ਸੂਏ ਦਾ ਪਾਣੀ ਕਣਕ ਅਤੇ ਗੋਭੀ ਦੀ ਫ਼ਸਲ ਵਿਚ ਭਰ ਗਿਆ ਸੀ, ਜਿਸ ਦੀ ਨਿਕਾਸੀ ਕਿਸਾਨਾਂ ਵਲੋਂ ਟਰੈਕਟਰਾਂ ਦੀ ਮਦਦ ਨਾਲ ਕਰ ਦਿੱਤੀ ਗਈ ਹੈ । ਉਨਾਂ ਦੱਸਿਆ ਕਿ ...








