Shadow

Politics

ਕੌਮੀ ਲੋਕ ਅਦਾਲਤ ਵਿੱਚ ਆਪਸੀ ਰਜਾਮੰਦੀ ਨਾਲ 4603 ਕੇਸਾਂ ਦਾ ਹੋਇਆ ਨਿਪਟਾਰਾ

ਕੌਮੀ ਲੋਕ ਅਦਾਲਤ ਵਿੱਚ ਆਪਸੀ ਰਜਾਮੰਦੀ ਨਾਲ 4603 ਕੇਸਾਂ ਦਾ ਹੋਇਆ ਨਿਪਟਾਰਾ

National, Politics, Punjab, Trending
ਮਾਨਸਾ, 14 ਦਸੰਬਰ : ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀ ਐੱਚ. ਐਸ. ਗਰੇਵਾਲ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਮੈਡਮ ਰਾਜਵਿੰਦਰ ਕੌਰ ਦੀ ਅਗਵਾਈ ਵਿੱਚ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਸਬ-ਡਵੀਜ਼ਨਲ ਕੋਰਟ ਕੰਪਲੈਕਸ ਸਰਦੂਲਗੜ ਅਤੇ ਬੁਢਲ਼ਾਡਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਲਈ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ, ਬੁਢਲਾਡਾ ਅਤੇ ਸਰਦੂਲਗੜ ਵਿਖੇ ਬੈਂਚਾਂ ਦਾ ਗਠਨ ਕੀਤਾ ਗਿਆ। ਇਸ ਮੌਕੇ ਕੁੱਲ ਗਏ ਕੁੱਲ 4603 ਕੇਸਾਂ ਦਾ ਨਿਪਟਾਰਾ ਕਰਕੇ 10,31,58,795/- ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਮੈਡਮ ਰਾਜਵਿੰਦਰ ਕੌਰ ਨੇ ਦੱਸਿਆ ਕਿ ਮਾਨਸਾ ਵਿਖੇ ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ ਗੁਰਮੋਹਨ ਸਿੰਘ, ਐਡੀਸ਼ਨਲ ਸੈਸ਼ਨਜ਼ ਜੱਜ ਸ਼੍ਰੀ ਰਵੀ ਇੰਦਰ ਸਿੰਘ, ਅਡੀਸ਼ਨਲ ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀ ਪੁਸ਼ਪਿੰਦਰ ਸਿੰਘ, ਚੀਫ ਜੁਡੀਸ਼ੀਅਲ ਮੈਜਿਸਟਰੇਟ ਸ਼੍ਰੀਮਤੀ ਗੁਰਜੀਤ ਕੌਰ ਢਿੱਲੋਂ, ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ ਸ਼੍ਰੀ ਰਵਨੀਤ ਸਿੰਘ, ਬੁਢਲਾਡਾ ਵਿਖੇ ਐਡੀਸ਼ਨਲ ਸਿਵਲ ਜੱਜ (ਸੀਨੀਅਰ ਡਵੀਜ਼ਨ) ਸ਼੍ਰੀ ਮਨੂੰ ਮਿੱਤੂ ਅ...
ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ ਉਪਰ ਹੀ ਹੋਣਗੀਆਂ ਨਗਰ ਪੰਚਾਇਤ ਚੋਣਾਂ

ਫਤਹਿਗੜ੍ਹ ਪੰਜਤੂਰ ਦੇ ਦੋ ਵਾਰਡਾਂ ਉਪਰ ਹੀ ਹੋਣਗੀਆਂ ਨਗਰ ਪੰਚਾਇਤ ਚੋਣਾਂ

National, Politics, Punjab, Trending
ਮੋਗਾ, 14 ਦਸੰਬਰ :  ਜ਼ਿਲਾ ਮੋਗਾ ਵਿੱਚ ਨਗਰ ਕੌਂਸਲ ਬਾਘਾਪੁਰਾਣਾ ਤੇ ਧਰਮਕੋਟ, ਨਗਰ ਪੰਚਾਇਤ ਫਤਹਿਗੜ ਪੰਜਤੂਰ ਦੀਆਂ ਆਮ ਚੋਣਾਂ ਲਈ ਨਾਮਜ਼ਦਗੀਆਂ ਦੀ ਪੜਤਾਲ ਦੀ ਪ੍ਰਕਿਰਿਆ 13 ਦਸੰਬਰ ਨੂੰ ਮੁਕੰਮਲ ਹੋ ਚੁੱਕੀ ਸੀ। ਅਖੀਰਲੇ ਦਿਨ ਤੱਕ ਕੁੱਲ 70 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ ਸਨ ਜਿਹਨਾਂ ਵਿੱਚ ਨਗਰ ਕੌਂਸਲ ਧਰਮਕੋਟ ਵਿੱਚ 36 ਨਾਮਜ਼ਦਗੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 19 ਨਾਮਜ਼ਦਗੀਆਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 15 ਨਾਮਜ਼ਦਗੀਆਂ ਭਰੀਆਂ ਗਈਆਂ ਸਨ। ਇਹਨਾਂ ਨਾਮਜਦਗੀਆਂ ਦੀ ਪੜਤਾਲ ਉਪਰੰਤ 44 ਨਾਮਜਦਗੀਆਂ ਸਹੀ ਪਾਈਆਂ ਗਈਆਂ। ਨਾਮਜਦਗੀਆਂ ਦੀ ਪੜਤਾਲ ਮੁਕੰਮਲ ਹੋਣ ਤੋਂ ਬਾਅਦ ਮਾਪਦੰਡ ਪੂਰੇ ਨਾ ਹੋਣ ਕਰਕੇ ਨਗਰ ਕੌਂਸਲ ਧਰਮਕੋਟ ਵਿੱਚ 22 ਉਮੀਦਵਾਰਾਂ ਦੀਆਂ, ਨਗਰ ਕੌਂਸਲ ਬਾਘਾਪੁਰਾਣਾ ਵਿੱਚ 2 ਉਮੀਦਵਾਰਾਂ ਅਤੇ ਨਗਰ ਪੰਚਾਇਤ ਫਤਹਿਗੜ ਪੰਜਤੂਰ ਵਿੱਚ 2 ਉਮੀਦਵਾਰਾਂ ਦੀਆਂ ਨਾਮਜਦਗੀਆਂ ਰੱਦ ਕਰ ਦਿੱਤੀਆਂ ਗਈਆਂ ਸਨ। ਬਾਘਾਪੁਰਾਣਾ ਦੇ 2 ਉਮੀਦਵਾਰਾਂ ਵੱਲੋਂ ਆਪਣੀਆਂ ਨਾਮਜਦਗੀਆਂ ਵਾਪਸ ਵੀ ਲੈ ਲਈਆਂ ਹਨ। ਇਸ ਲਈ ਹੁਣ ਬਾਘਾਪੁਰਾਣਾ ਅਤੇ ਧਰਮਕੋਟ ਨਗਰ ਕੌਂਸਲ ਦੇ ਹਰੇਕ...
ਨੈਸ਼ਨਲ ਲੋਕ ਅਦਾਲਤ ਚ ਹੋਇਆ 25956 ਕੇਸਾਂ ਦਾ ਨਿਪਟਾਰਾ

ਨੈਸ਼ਨਲ ਲੋਕ ਅਦਾਲਤ ਚ ਹੋਇਆ 25956 ਕੇਸਾਂ ਦਾ ਨਿਪਟਾਰਾ

National, Politics, Punjab, Trending
ਅੰਮ੍ਰਿਤਸਰ 14 ਦਸੰਬਰ 2024-- ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੀਆਂ ਹਦਾਇਤਾਂ ਅਨੁਸਾਰ ਸ੍ਰੀ ਅਮਰਿੰਦਰ ਸਿੰਘ ਗਰੇਵਾਲ, ਜਿਲ੍ਹਾ ਅਤੇ ਸੇਸ਼ਨਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਦੀ ਰਹਿਨੁਮਾਈ  ਹੇਠ  ਅਤੇ ਸ਼੍ਰੀ ਅਮਰਦੀਪ ਸਿੰਘ ਬੈਂਸ, ਸਿਵਲ ਜੱਜ-ਸਹਿਤ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਜੀਆਂ ਦੇ ਯਤਨਾ ਸਦਕਾ ਅੱਜ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਹ ਨੈਸ਼ਨਲ ਲੋਕ ਅਦਾਲਤ ਜ਼ਿਲ੍ਹਾ ਕਚਹਿਰੀਆਂ ਅੰਮ੍ਰਿਤਸਰ ਅਤੇ ਇਸ ਦੇ ਨਾਲ ਤਹਿਸੀਲ ਅਜਨਾਲਾ ਅਤੇ ਬਾਬਾ ਬਕਾਲਾ ਸਾਹਿਬ ਵਿਖੇ ਵੀ ਲਗਾਈ ਗਈ। ਇਸ ਨੈਸ਼ਨਲ ਲੋਕ ਅਦਾਲਤ ਵਿੱਚ ਦਿਵਾਨੀ ਅਤੇ ਫੌਜ਼ਦਾਰੀ ਅਦਾਲਤਾਂ ਵਿਖੇ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿਸ ਵਿੱਚ ਚੈਕ ਬਾਉਂਸ, ਬੈਂਕ ਰਿਕਵਰੀ, ਜਮੀਨੀ ਵਿਵਾਦਾਂ, ਘਰੇਲੂ ਝਗੜੀਆਂ ਅਤੇ ਹੋਰ ਤਕਰੀਬਨ ਸਾਰੇ ਕਿਸਮਾਂ ਦੇ ਕੇਸਾਂ ਦਾ ਨਿਪਟਾਰਾ ਕੀਤਾ ਗਿਆ। ਇਸ ਨੈਸ਼ਨਲ ਲੋਕ ਅਦਾਲਤ ਦੀ ਵੱਧ ਤੋਂ ਵੱਧ ਸਫਲਤਾ ਲਈ ਜ਼ਿਲ੍ਹਾ ਕਚਹਿਰੀਆਂ, ਅੰਮ੍ਰਿਤਸਰ ਅਤੇ ਤਹਿਸੀਲਾਂ ਅਜਨਾਲਾ ਅਤੇ ਬਾਬਾ...
ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

ਪੰਜਾਬ ਰਾਜ ਮਹਿਲਾ ਕਮਿਸ਼ਨ ਵੱਲੋਂ ਮਹਿਲਾਵਾਂ ਲਈ ਕੀਤੀ ਗਈ ਅਪਮਾਨਜਨਕ ਟਿੱਪਣੀ ਦੇ ਸਬੰਧ ਵਿੱਚ ਹਰਜਿੰਦਰ ਸਿੰਘ ਧਾਮੀ ਨੂੰ ਸੂ-ਮੋਟੋ ਨੋਟਿਸ ਜਾਰੀ

National, Politics, Punjab, Trending
 ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 14 ਦਸੰਬਰ, 2024: ਪੰਜਾਬ ਰਾਜ ਮਹਿਲਾ ਕਮਿਸ਼ਨ "ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ, 2001" ਦੀ ਧਾਰਾ 12 ਅਧੀਨ ਆਪਣੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਔਰਤਾਂ ਦੇ ਅਧਿਕਾਰਾਂ, ਸਨਮਾਨ ਅਤੇ ਸੁਰੱਖਿਆ ਦੀ ਉਲੰਘਣਾ ਨਾਲ ਸਬੰਧਤ ਮਾਮਲਿਆ ‘ਤੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ, ਰਾਜ ਲਾਲੀ ਗਿੱਲ ਵੱਲੋਂ ਪ੍ਰਧਾਨ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼੍ਰੀ ਹਰਜਿੰਦਰ ਸਿੰਘ ਧਾਮੀ ਨੂੰ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਇੱਕ ਰਾਜਨੀਤਿਕ ਪਾਰਟੀ ਦੀ ਨੇਤਾ ਬੀਬੀ ਜਗੀਰ ਕੌਰ ਵਿਰੁੱਧ ਬਹੁਤ ਹੀ ਅਪਮਾਨਜਨਕ ਟਿੱਪਣੀ ਅਤੇ ਭਾਸ਼ਾ ਦੀ ਵਰਤੋਂ ਦੇ ਮਾਮਲੇ ਵਿੱਚ ਸੂ-ਮੋਟੋ ਨੋਟਿਸ ਜਾਰੀ ਕੀਤਾ ਗਿਆ ਹੈ। ਕਮਿਸ਼ਨ ਵੱਲੋਂ ਔਰਤਾਂ ਵਿਰੁੱਧ ਕੀਤੀ ਗਈ ਅਪਮਾਨਜਨਕ ਟਿੱਪਣੀ ਨੂੰ ਬੜੀ ਹੀ ਗੰਭੀਰਤਾ ਨਾਲ ਵਿਚਾਰਿਆ ਗਿਆ ਹੈ ਅਤੇ ਕਮਿਸ਼ਨ ਇਹ ਯਕੀਨੀ ਬਣਾਉਣ ਲਈ ਵਚਨਬੱਧ ਹੈ ਕਿ ਪੰਜਾਬ ਵਿੱਚ ਔਰਤਾਂ ਦੇ ਅਧਿਕਾਰ, ਮਾਣ ਅਤੇ ਰੁਤਬੇ ਦੀ ਸੁਰੱਖਿਆ ਹੋਵੇ। ਚੇਅਰਪਰਸਨ ਵੱਲੋਂ ਦੱਸਿਆ ਗਿਆ ਕਿ ਸੋਸ਼ਲ ਮੀਡੀਆ ਰਾਹੀਂ ਕਮਿਸ਼ਨ ਦੇ ਧਿਆਨ ਵਿੱਚ ਆਇ...
ਕੌਮੀ ਲੋਕ ਅਦਾਲਤ ਦੌਰਾਨ 12488 ਕੇਸਾਂ ਦਾ ਨਿਪਟਾਰਾ ਕੀਤਾ ਗਿਆ

ਕੌਮੀ ਲੋਕ ਅਦਾਲਤ ਦੌਰਾਨ 12488 ਕੇਸਾਂ ਦਾ ਨਿਪਟਾਰਾ ਕੀਤਾ ਗਿਆ

National, Politics, Punjab, Trending
ਐਸ.ਏ.ਐਸ.ਨਗਰ, 14 ਦਸੰਬਰ, 2024:​ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਵਲੋਂ ਭੇਜੇ ਗਏ ਪ੍ਰੋਗਰਾਮ ਅਨੁਸਾਰ ਜਸਟਿਸ ਸ੍ਰੀ ਗੁਰਮੀਤ ਸਿੰਘ ਸੰਧਾਵਾਲੀਆ, ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜਸਟਿਸ ਸ੍ਰੀ ਅਨਿਲ ਖੇਤਰਪਾਲ, ਜੱਜ, ਪੰਜਾਬ ਅਤੇ ਹਰਿਆਣਾ ਹਾਈਕੋਰਟ ਅਤੇ ਐਡਮਿਨਿਸਟ੍ਰੇਟਿਵ ਜੱਜ, ਸੈਸ਼ਨਜ਼ ਡਵੀਜ਼ਨ, ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਦੀ ਸਰਪ੍ਰਸਤੀ ਅਤੇ ਸ੍ਰੀ ਅਤੁਲ ਕਸਾਨਾ, ਜਿਲ੍ਹਾ ਅਤੇ ਸੈਸ਼ਨਜ਼ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਵਿਚ ਅੱਜ ਸਾਲ 2024 ਦੀ ਆਖਰੀ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿਚ ਰਾਜੀਨਾਮਾ ਯੋਗ ਫੌਜਦਾਰੀ ਕੇਸ, ਚੈਕ ਬਾਊਂਸ ਕੇਸ, ਬੈਂਕ ਰਿਕਵਰੀ ਕੇਸ, ਵਿਵਾਹਿਕ ਝਗੜੇ, ਐਮ.ਏ.ਸੀ.ਟੀ ਕੇਸ, ਕਿਰਤ ਸਬੰਧੀ ਝਗੜੇ, ਲੈਂਡ ਐਕਿਉਜਿ਼ਸ਼ਨ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਸਬੰਧੀ ਮਾਮਲੇ, ਮਾਲ ਵਿਭਾਗ ਨਾਲ ਸਬੰਧਤ ਅਤੇ ਹਰ ਤਰ੍ਹਾਂ ਦੇ ਦੀਵਾਨੀ ਕੇਸ ਨਿਪਟਾਰੇ ਲਈ ਰੱਖੇ ਗਏ।​ਇਸ ਕੌਮੀ ਲੋਕ ਅਦਾਲਤ ਲਈ ਜਿਲ੍ਹਾ ਅਦਾਲਤ ਮੋਹਾਲੀ ਵਿੱਚ 17 ਬੈਂਚਾਂ ਦਾ ਗਠਨ ਕੀਤਾ ਗਿਆ ਜਿਨ੍ਹਾਂ ਦੀ ਪ੍ਰਧਾਨਗੀ ਸ੍ਰੀ ਅਜੀਤ ਅੱਤਰੀ...
1971 ਦੇ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ

1971 ਦੇ ਜੰਗ ਦੇ ਹੀਰੋ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਸ਼ਹੀਦੀ ਦਿਵਸ ‘ਤੇ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ

National, Politics, Punjab, Trending
ਲੁਧਿਆਣਾ, 14 ਦਸੰਬਰ (000) ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸ਼ਨੀਵਾਰ ਨੂੰ ਪਰਮ ਵੀਰ ਚੱਕਰ ਪ੍ਰਾਪਤ ਸ਼ਹੀਦ ਫਲਾਇੰਗ ਅਫ਼ਸਰ ਨਿਰਮਲਜੀਤ ਸਿੰਘ ਸੇਖੋਂ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਸ਼ਰਧਾਂਜਲੀਆਂ ਭੇਟ ਕਰਨ ਲਈ ਇੱਕ ਸਮਾਰੋਹ ਦਾ ਆਯੋਜਨ ਕੀਤਾ ਗਿਆ। ਦਾਖਾ ਦੇ ਪਿੰਡ ਈਸੇਵਾਲ ਦੇ ਵਸਨੀਕ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੇ 1971 ਦੀ ਭਾਰਤ-ਪਾਕਿ ਜੰਗ ਦੌਰਾਨ ਆਪਣੀ ਜਾਨ ਕੁਰਬਾਨ ਕਰ ਦਿੱਤੀ ਸੀ। ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਅਤੇ ਹਵਾਈ ਸੈਨਾ ਦੇ ਸੀਨੀਅਰ ਅਧਿਕਾਰੀਆਂ ਨੇ ਸ਼ਹੀਦ ਨੂੰ ਗਾਰਡ ਆਫ਼ ਆਨਰ ਪੇਸ਼ ਕੀਤਾ। ਸਮਾਰੋਹ ਦੌਰਾਨ ਦੋ ਮਿੰਟ ਦਾ ਮੌਨ ਵੀ ਰੱਖਿਆ ਗਿਆ। 17 ਜੁਲਾਈ, 1943 ਨੂੰ ਜਨਮੇ ਸ਼ਹੀਦ ਨਿਰਮਲਜੀਤ ਸਿੰਘ ਸੇਖੋਂ ਨੂੰ 4 ਜੁਲਾਈ, 1967 ਨੂੰ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨ ਮਿਲਿਆ ਸੀ। 1971 ਦੀ ਭਾਰਤ-ਪਾਕਿ ਜੰਗ ਦੌਰਾਨ, 14 ਦਸੰਬਰ, 1971 ਨੂੰ ਸ੍ਰੀਨਗਰ ਏਅਰ ਫੀਲਡ 'ਤੇ ਛੇ ਪਾਕਿਸਤਾਨੀ ਜਹਾਜ਼ਾਂ ਨੇ ਹਮਲਾ ਕੀਤਾ ਸੀ। ਫਲਾਇੰਗ ਅਫਸਰ ਨਿਰਮਲਜੀਤ ਸਿੰਘ ਸੇਖੋਂ ਨੇ ਹਮਲੇ ਦੇ ਬਾਵਜੂਦ ਬੇਮਿਸਾਲ ਉਡਾਣ ਹੁਨਰ ਦਾ ਪ੍ਰਦਰਸ਼ਨ ਕੀਤਾ ਅਤੇ ਦੁਸ਼ਮਣ ਦੇ ਹਮਲ...
ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਪੰਜਾਬ ਦੇ ਅੱਠ ਨੌਜਵਾਨ ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

National, Politics, Punjab, Trending
ਚੰਡੀਗੜ੍ਹ, 14 ਦਸੰਬਰ: ਅੱਜ ਪੰਜਾਬ ਲਈ ਬੇਹੱਦ ਮਾਣ ਵਾਲੀ ਘੜੀ ਹੈ ਕਿਉਂਕਿ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਈ.) ਐਸ.ਏ.ਐਸ. ਨਗਰ (ਮੋਹਾਲੀ) ਦੇ ਅੱਠ ਕੈਡਿਟ, ਭਾਰਤੀ ਫੌਜ ਅਤੇ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣ ਗਏ ਹਨ। ਇਨ੍ਹਾਂ 'ਚੋਂ ਛੇ ਅਫ਼ਸਰ, ਜਿਨ੍ਹਾਂ ਵਿੱਚ ਲੁਧਿਆਣਾ ਜ਼ਿਲ੍ਹੇ ਦੇ ਕ੍ਰਿਤਿਨ ਗੁਪਤਾ, ਅੰਮ੍ਰਿਤਸਰ ਤੋਂ ਭਰਤ ਸ਼ਰਮਾ ਤੇ ਸਾਹਿਲਦੀਪ ਸਿੰਘ, ਪਟਿਆਲਾ ਤੋਂ ਸਾਹਿਲਪ੍ਰੀਤ ਸਿੰਘ ਸੰਧੂ, ਕਪੂਰਥਲਾ ਤੋਂ ਸ਼ਿਵ ਕੁਮਾਰ ਅਤੇ ਬਠਿੰਡਾ ਤੋਂ ਉੱਤਮ ਮਲਿਕ ਸ਼ਾਮਲ ਹਨ, ਨੂੰ ਭਾਰਤੀ ਸੈਨਾ ਅਕੈਡਮੀ (ਆਈ.ਐਮ.ਏ.), ਦੇਹਰਾਦੂਨ ਦੇ 155- ਰੈਗੂਲਰ ਕੋਰਸ ਦੀ ਪਾਸਿੰਗ ਆਊਟ ਪਰੇਡ ਦੌਰਾਨ ਭਾਰਤੀ ਫ਼ੌਜ 'ਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਕੀਤਾ ਗਿਆ ਹੈ। ਪਰੇਡ ਦਾ ਨਿਰੀਖਣ ਨੇਪਾਲੀ ਸੈਨਾ ਮੁਖੀ ਜਨਰਲ ਅਸ਼ੋਕਰਾਜ ਸਿਗਡੇਲ ਨੇ ਕੀਤਾ। ਇਹ ਕੈਡਿਟ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ ਦੇ 8ਵੇਂ ਕੋਰਸ ਦੇ ਹਨ। ਇਹ ਨੌਜਵਾਨ ਅਫ਼ਸਰ ਜਲਦ ਹੀ ਆਪਣੀ ਯੂਨਿਟ ਵਿਚ ਸ਼ਾਮਲ ਹੋ ਕੇ ਭਾਰਤੀ ਫੌਜ ਵਿਚ ਸੇਵਾ ਨਿਭਾਉਣਗੇ। ਇਸ ਤ...
ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

ਖਮਾਣੋਂ ਦੀ ਅਰਸ਼ਦੀਪ ਕੌਰ ਬਣੀ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫ਼ਸਰ

National, Politics, Punjab, Trending
ਚੰਡੀਗੜ੍ਹ, 14 ਦਸੰਬਰ: ਮਾਈ ਭਾਗੋ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਫਾਰ ਗਰਲਜ਼, ਐਸ.ਏ.ਐਸ. ਨਗਰ (ਮੋਹਾਲੀ) ਦੀ ਕੈਡਿਟ ਅਰਸ਼ਦੀਪ ਕੌਰ ਭਾਰਤੀ ਹਵਾਈ ਸੈਨਾ ਵਿੱਚ ਫਲਾਇੰਗ ਅਫਸਰ ਬਣ ਗਈ ਹੈ। ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿਖੇ ਸਿਖਲਾਈ ਮੁਕੰਮਲ ਹੋਣ ਉਤੇ ਅੱਜ ਉਸ ਨੇ ਪਾਸਿੰਗ ਆਊਟ ਪਰੇਡ ਵਿੱਚ ਹਿੱਸਾ ਲਿਆ। ਇਸ ਪ੍ਰਭਾਵਸ਼ਾਲੀ ਪਰੇਡ ਦਾ ਨਿਰੀਖਣ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਏ.ਪੀ. ਸਿੰਘ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ. ਨੇ ਕੀਤਾ। ਭਾਰਤੀ ਹਵਾਈ ਸੈਨਾ ਦੀ ਮੈਟਰੀਓਲੋਜੀ ਬ੍ਰਾਂਚ ਵਿੱਚ ਫਲਾਇੰਗ ਅਫਸਰ ਵਜੋਂ ਨਿਯੁਕਤ ਅਰਸ਼ਦੀਪ ਕੌਰ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਖਮਾਣੋਂ ਵਾਸੀ ਸ. ਦਲਜਿੰਦਰ ਪਾਲ ਸਿੰਘ ਦੀ ਧੀ ਹੈ, ਜੋ ਬਿਜ਼ਨਸਮੈਨ ਹਨ। ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਫਲਾਇੰਗ ਅਫਸਰ ਅਰਸ਼ਦੀਪ ਕੌਰ ਨੂੰ ਉਸ ਦੀ ਇਸ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ। ਉਨ੍ਹਾਂ ਨੇ ਆਸ ਪ੍ਰਗਟਾਈ ਕਿ ਉਸਦੀ ਸਫਲਤਾ ਪੰਜਾਬ ਦੀਆਂ ਹੋਰ ਧੀਆਂ ਨੂੰ ਵੀ ਰੱਖਿਆ ਸੇਵਾਵਾਂ ਕਰੀਅਰ ਬਣਾਉਣ ਲਈ ਪ੍ਰੇਰਿਤ ਕਰ...
ਅਜਨਾਲਾ ਆਈ.ਈ.ਡੀ. ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਪਾਕਿ-ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਦਹਿਸ਼ਤੀ ਮਾਡਿਊਲ ਦੇ ਨਾਬਾਲਗ ਸਮੇਤ ਦੋ ਮੈਂਬਰ ਗ੍ਰਿਫਤਾਰ; ਦੋ ਹੈਂਡ ਗ੍ਰੇਨੇਡ, ਇੱਕ ਪਿਸਤੌਲ ਬਰਾਮਦ

ਅਜਨਾਲਾ ਆਈ.ਈ.ਡੀ. ਬਰਾਮਦਗੀ ਮਾਮਲਾ: ਪੰਜਾਬ ਪੁਲਿਸ ਵੱਲੋਂ ਪਾਕਿ-ਆਈ.ਐਸ.ਆਈ. ਤੋਂ ਹਮਾਇਤ ਪ੍ਰਾਪਤ ਦਹਿਸ਼ਤੀ ਮਾਡਿਊਲ ਦੇ ਨਾਬਾਲਗ ਸਮੇਤ ਦੋ ਮੈਂਬਰ ਗ੍ਰਿਫਤਾਰ; ਦੋ ਹੈਂਡ ਗ੍ਰੇਨੇਡ, ਇੱਕ ਪਿਸਤੌਲ ਬਰਾਮਦ

Politics, Punjab
ਚੰਡੀਗੜ੍ਹ/ਅੰਮ੍ਰਿਤਸਰ, 13 ਦਸੰਬਰ: ਪੰਜਾਬ ਪੁਲਿਸ ਨੇ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਦੇ ਕਾਰਕੁਨ ਹਰਵਿੰਦਰ ਰਿੰਦਾ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਸੀਆਂ ਵੱਲੋਂ ਆਪਰੇਟ ਕੀਤੇ ਜਾ ਰਹੇ ਪਾਕਿਸਤਾਨ-ਸਮਰਥਿਤ ਅੱਤਵਾਦੀ ਮਾਡਿਊਲ, ਜਿਸਨੂੰ ਵਿਦੇਸ਼-ਅਧਾਰਤ ਗੈਂਗਸਟਰ ਗੁਰਦੇਵ ਸਿੰਘ ਉਰਫ ਜੈਸਲ ਉਰਫ਼ ਪਹਿਲਵਾਨ ਵੱਲੋਂ ਚਲਾਇਆ ਜਾ ਰਿਹਾ ਹੈ, ਦਾ ਪਰਦਾਫਾਸ਼ ਕਰਦਿਆਂ ਇਸਦੇ ਦੋ ਮੈਂਬਰਾਂ (ਨਾਬਾਲਗ ਸਮੇਤ) ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਗੌਰਵ ਯਾਦਵ ਨੇ ਦੱਸਿਆ ਉਕਤ ਦੋਵੇਂ ਮੁਲਜ਼ਮਾਂ ਨੇ ਅਜਨਾਲਾ ਪੁਲਿਸ ਸਟੇਸ਼ਨ ਵਿਖੇ ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਇਸ (ਆਈ.ਈ.ਡੀ.) ਰੱਖਣ ਸਬੰਧੀ ਆਪਣੇ ਜ਼ੁਰਮ ਨੂੰ ਕਬੂਲਿਆ ਹੈ। ਜ਼ਿਕਰਯੋਗ ਹੈ ਕਿ ਫੜੇ ਗਏ ਵਿਅਕਤੀਆਂ ਦੀ ਪਛਾਣ ਜਸ਼ਨਦੀਪ ਸਿੰਘ ਉਰਫ ਡੈਨੀ ਵਾਸੀ ਜੰਡਿਆਲਾ ਗੁਰੂ, ਅੰਮ੍ਰਿਤਸਰ ਅਤੇ ਇੱਕ 17 ਸਾਲਾ ਨਾਬਾਲਗ ਵਜੋਂ ਹੋਈ ਹੈ। ਡੀਜੀਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਮੁਲਜ਼ਮਾਂ ਦੇ ਕਬਜ਼ੇ 'ਚੋਂ ਦੋ ਚੀਨੀ ਪੀ 86 ਹੈਂਡ ਗ੍ਰੇਨੇਡ ਅਤੇ ਤੁਰਕੀ ...
‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

‘ਇੱਕ ਦੇਸ਼, ਇੱਕ ਚੋਣ’ ਤੋਂ ਪਹਿਲਾਂ ‘ਇੱਕ ਦੇਸ਼, ਇੱਕ ਸਿੱਖਿਆ ਤੇ ਇੱਕ ਸਿਹਤ ਪ੍ਰਣਾਲੀ’ ਨੂੰ ਯਕਾਨੀ ਬਣਾਏ ਕੇਂਦਰ: ਭਗਵੰਤ ਸਿੰਘ ਮਾਨ

National, Politics, Punjab, Trending
ਨਵੀਂ ਦਿੱਲੀ, 12 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ 'ਇੱਕ ਦੇਸ਼, ਇੱਕ ਚੋਣ' ਤੋਂ ਪਹਿਲਾਂ ਕੇਂਦਰ ਸਰਕਾਰ ਨੂੰ 'ਇੱਕ ਦੇਸ਼, ਇੱਕ ਸਿੱਖਿਆ ਅਤੇ ਇੱਕ ਦੇਸ਼ ਇੱਕ ਸਿਹਤ ਪ੍ਰਣਾਲੀ' ਨੂੰ ਯਕੀਨੀ ਬਣਾਉਣਾ ਚਾਹੀਦਾ ਹੈ। ਅੱਜ ਇੱਥੇ ਸੰਸਦ ਭਵਨ ਦੇ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਮੋਦੀ ਸਰਕਾਰ ਦੇਸ਼ ਵਿੱਚ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼ ਇੱਕ ਇਲਾਜ ਪ੍ਰਣਾਲੀ' ਲਾਗੂ ਕਰਨ ਦੀ ਬਜਾਏ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਲਈ ਤਤਪਰ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜਾਣਬੁੱਝ ਕੇ ਇਹ ਚਾਲ ਚੱਲ ਰਹੀ ਹੈ ਕਿਉਂਕਿ ਜਿੱਥੇ 'ਇੱਕ ਦੇਸ਼, ਇੱਕ ਸਿੱਖਿਆ' ਅਤੇ 'ਇੱਕ ਦੇਸ਼, ਇੱਕ ਇਲਾਜ ਪ੍ਰਣਾਲੀ' ਨੂੰ ਲਾਗੂ ਕਰਨ ਨਾਲ ਸਮੁੱਚੇ ਦੇਸ਼ ਦੀ ਜਨਤਾ ਨੂੰ ਲਾਭ ਹੋਵੇਗਾ, ਉਥੇ 'ਇੱਕ ਦੇਸ਼, ਇੱਕ ਚੋਣ' ਦੇ ਅਮਲ ਨੂੰ ਲਾਗੂ ਕਰਨ ਨਾਲ ਭਗਵਾਂ ਪਾਰਟੀ ਦੇ ਸਿਆਸੀ ਮਨਸੂਬੇ ਪੂਰੇ ਹੋਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਮੋਦੀ ਸਰਕਾਰ ਲੋਕ ਭਲਾਈ ਦੀ ਬਜਾਏ ਆਪਣੀ ਭ...