ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਅਤੇ ਉਸਾਰੀਆਂ ਉੱਪਰ ਚੱਲਿਆ ਪੀਲਾ ਪੰਜਾ
ਅੰਮ੍ਰਿਤਸਰ 12 ਦਸੰਬਰ 2024--
ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਅੰਕੁਰਜੀਤ ਸਿੰਘ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਮੇਜਰ ਅਮਿਤ ਸਰੀਨ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲਾ ਟਾਊਨ ਪਲਾਨਰ (ਰੈਗੂਲੇਟਰੀ) ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਏਡੀਏ ਦੇ ਰੈਗੂਲੇਟਰੀ ਵਿੰਗ ਵੱਲੋਂ ਥਾਣਾ ਖਲਚੀਆਂ ਅਤੇ ਥਾਣਾ ਜੰਡਿਆਲਾ ਗੁਰੂ ਦੇ ਪੁਲਿਸ ਕਰਮੀਆਂ ਦੀ ਮੌਜੂਦਗੀ ਵਿੱਚ ਅੰਮ੍ਰਿਤਸਰ-ਜਲੰਧਰ ਨੈਸ਼ਨਲ ਹਾਈਵੇਅ ਉੱਪਰ ਪਿੰਡ ਫੱਤੂਵਾਲ ਅਤੇ ਪਿੰਡ ਮੱਲੀਆਂ ਵਿਖੇ ਬਣ ਰਹੀਆਂ ਨਵੀਆਂ ਅਣ-ਅਧਿਕਾਰਿਤ ਉਸਾਰੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਉਸਾਰੀਆਂ ਨੂੰ ਢਾਹ ਦਿੱਤਾ ਗਿਆ। ਜ਼ਿਲਾ ਟਾਊਨ ਪਲਾਨਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਵਿੱਖ ਦੇ ਵਿਕਾਸ ਨੂੰ ਨਿਯੰਤਰਣ ਕਰਨ ਲਈ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਇਹਨਾਂ ਅਣ-ਅਧਿਕਾਰਤ ਉਸਾਰੀਆਂ ਨੂੰ ਪੰਜਾਬ ਰਿਜ਼ਨਲ ਐਂਡ ਟਾਉਨ ਪਲੈਨਿੰਗ ਐਂਡ ਡਿਵੈਲਪਮੈਂਟ ਐਕਟ 1995 ਅਧੀਨ ਨੋਟਿਸ ਜਾਰੀ ਕਰਦਿਆਂ ਕੰਮ ਬੰਦ ਕਰਵਾਉਂਦੇ ਹੋਏ ਡੈਮੋਲੀਸ਼ਨ ਦੀ ਕਾਰਵਾਈ ਕੀਤੀ ਗਈ ਹੈ, ਕਿਉਂਜੋ ਅਣ-ਅਧਿਕਾਰਤ ਉਸਾਰੀ ਦੇ ਮ...








