ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਜ਼ਿਲ੍ਹਾ ਜੇਲ੍ਹ ਦਾ ਦੌਰਾ
ਸ੍ਰੀ ਮੁਕਤਸਰ ਸਾਹਿਬ, 12 ਦਸੰਬਰ:
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ (ਮੋਹਾਲੀ) ਦੀਆਂ ਹਦਾਇਤਾਂ ਅਨੁਸਾਰ ਸਟੈਂਡਰਡ ਓਪਰੇਟਿੰਗ ਪ੍ਰਕਿਰਿਆ- ਜੇਲ੍ਹਾਂ ਵਿੱਚ ਕਾਨੂੰਨੀ ਸਹਾਇਤਾ ਪ੍ਰਦਾਨ ਕਰਨ ਦੀ ਵਿਧੀ ਨੂੰ ਮਜ਼ਬੂਤ ਕਰਨ ਹਿੱਤ ਅਤੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸ੍ਰੀ ਰਾਜ ਕੁਮਾਰ ਦੀ ਅਗਵਾਈ ਹੇਠ ਅੱਜ ਸੀ.ਜੀ.ਐੱਮ/ਸਕੱਤਰ ਸ੍ਰੀ ਮੁਕਤਸਰ ਸਾਹਿਬ ਡਾ. ਗਗਨਦੀਪ ਕੌਰ ਵੱਲੋ ਜ਼ਿਲ੍ਹਾ ਜੇਲ੍ਹ, ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ ਗਿਆ।
ਉਨ੍ਹਾਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹਾ ਕਾਨੂੰਨੀ ਅਥਾਰਟੀ ਵੱਲੋ ਪੈਰਾ ਲੀਗਲ ਵਲੰਟੀਅਰਜ਼ ਅਤੇ ਡਿਫੈਂਸ ਕੌਂਸਲ ਦੀ ਡਿਉਟੀ ਲਗਾਈ ਗਈ ਹੈ, ਜੋ ਕਿ ਜ਼ਿਲ੍ਹਾ ਜੇਲ੍ਹ ਵਿੱਚ ਹਰ ਰੋਜ਼ ਆਉਣ ਵਾਲੇ ਹਵਾਲਾਤੀਆਂ ਨੂੰ ਕਾਨੂੰਨੀ ਸਹਾਇਤਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਜੋ ਰਜਿਸਟਰ ਲਗਾਏ ਹਨ, ਉਹਨਾਂ ਵਿੱਚ ਹਰ ਰੋਜ ਆਉਣ ਵਾਲੇ ਹਵਾਲਾਤੀ, ਅਪੀਲ ਸਬੰਧੀ, ਜਮਾਨਤ ਸਬੰਧੀ ਅਤੇ ਹੋਰ ਮੈਡੀਕਲ ਸਬੰਧੀ ਜਾਣਕਾਰੀ ਦਰਜ ਕਰਨਗੇ, ਉਸਦੀ ਸਮੀਖਿਆ ਮਹੀਨੇ ਵਿੱਚ ਦੋ ਵਾਰ ਸੱਕਤਰ ਵੱਲੋ ਕੀਤੀ ਜਾਵੇਗੀ।
ਇਸ ਮੌਕੇ ਡਾ. ਗਗਨਦੀਪ ਕੌਰ ਸੀ.ਜੀ.ਐੱਮ/ਸਕੱਤਰ ਵੱਲ...








