ਕਿਸਾਨ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਕਰਨ ਸਰਵੇਖਣ: ਮੁੱਖ ਖੇਤੀਬਾੜੀ ਅਫਸਰ
ਸ਼੍ਰੀ ਮੁਕਤਸਰ ਸਾਹਿਬ 11 ਦਸੰਬਰ
ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਕਣਕ ਤੇ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਓ ਲਈ ਖੇਤਾਂ ਦਾ ਸਰਵੇਖਣ ਕਰਨ ਲਈ 22 ਟੀਮਾਂ ਦਾ ਗਠਨ ਕੀਤਾ ਗਿਆ ਹੈ।
ਇਹ ਜਾਣਕਾਰੀ ਸ਼੍ਰੀ ਗੁਰਨਾਮ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਨੇ ਦਿੰਦਿਆ ਦੱਸਿਆ ਕਿ ਜਿ਼ਲ੍ਹਾ ਪੱਧਰ ਤੇ 1, ਬਲਾਕ ਪੱਧਰ ਤੇ 4 ਅਤੇ ਸਰਕਲ ਪੱਧਰ ਤੇ 22ਟੀਮਾਂ ਦਾ ਗਠਨ ਕੀਤਾ ਗਿਆ ਹੈ, ਇਹ ਟੀਮਾਂ ਰੋਜ਼ਾਨਾ ਕਣਕ ਦੀ ਫ਼ਸਲ ਦਾ ਸਰਵੇਖਣ ਕਰ ਰਹੀਆਂ ਹਨ।
ਇਸੇ ਦੀ ਲਗਾਤਾਰਤਾ ਵਿੱਚ ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਪਿੰਡ ਭੁੱਲਰ, ਦੋਦਾ, ਲੁਹਾਰਾ, ਸੁਖਨਾ ਅਬਲੂ ਅਤੇ ਚੋਟੀਆਂ ਦੇ ਵੱਖ-ਵੱਖ ਖੇਤਾਂ ਦਾ ਦੌਰਾ ਕੀਤਾ ਗਿਆ। ਇਸ ਦੌਰਾਨ ਉਨਾਂ ਵੱਲੋ ਪਿੰਡ ਚੋਟੀਆਂ ਦੇ ਕਿਸਾਨ ਸ੍ਰੀ ਪਰਮਿੰਦਰ ਸਿੰਘ ਪੁੱਤਰ ਸ੍ਰੀ ਦਰਸ਼ਨ ਸਿੰਘ ਦੇ ਖੇਤ ਦਾ ਸਰਵੇਖਣ ਕੀਤਾ ਗਿਆ ਅਤੇ ਦੇਖਿਆ ਗਿਆ ਕਿ ਕਿਸਾਨ ਵ...






