Wednesday, March 11
Shadow

Politics

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ

ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਰੂਪਨਗਰ ਵੱਲੋਂ ਨਸ਼ਾ ਮੁਕਤੀ ਮੁਹਿੰਮ ਅਧੀਨ ਕੀਡਸ ਪੈਰਾਡਾਈਸ ਸਕੂਲ ਰੰਗੀਲਪੁਰ ਵਿੱਚ ਨੁੱਕੜ ਨਾਟਕ ਆਯੋਜਿਤ

National, Politics, Punjab
ਰੂਪਨਗਰ, 08 ਦਸੰਬਰ: ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਜੀਆਂ ਦੀਆਂ ਹਦਾਇਤਾਂ ਅਤੇ ਜਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਅਗਵਾਈ ਹੇਠ ਅੱਜ ਨਸ਼ਾ ਮੁਕਤੀ ਮੁਹਿੰਮ ਤਹਿਤ ਕੀਡਸ ਪੈਰਾਡਾਈਸ ਸਕੂਲ, ਰੰਗੀਲਪੁਰ ਵਿਖੇ ਨੁੱਕੜ ਨਾਟਕ ਕਰਵਾਇਆ ਗਿਆ। ਇਸ ਨੁੱਕੜ ਨਾਟਕ ਦਾ ਮੁੱਖ ਉਦੇਸ਼ ਸਕੂਲ ਦੇ ਬੱਚਿਆਂ ਨੂੰ ਨਸ਼ਿਆਂ ਦੇ ਹਾਨੀਕਾਰਕ ਪ੍ਰਭਾਵਾਂ ਬਾਰੇ ਸੂਚਿਤ ਕਰਨਾ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਸੀ। ਨਾਟਕ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਪੈਰਾ ਲੀਗਲ ਵਲੰਟੀਅਰਾਂ ਦੀ ਟੀਮ ਦੁਆਰਾ ਪੇਸ਼ ਕੀਤਾ ਗਿਆ, ਜਿਸਨੂੰ ਬੱਚਿਆਂ ਅਤੇ ਸਟਾਫ ਵੱਲੋਂ ਖੂਬ ਸਰਾਹਿਆ ਗਿਆ। ਸੀ.ਜੇ.ਐਮ–ਕਮ–ਸਕੱਤਰ, ਮੈਡਮ ਅਮਨਦੀਪ ਕੌਰ ਨੇ ਇਸ ਮੌਕੇ ਦੱਸਿਆ ਕਿ ਰੂਪਨਗਰ ਹੀ ਨਹੀਂ, ਸਗੋਂ ਪੂਰੇ ਪੰਜਾਬ ਵਿੱਚ ਨਸ਼ਾ ਮੁਕਤੀ ਮੁਹਿੰਮ ਜੋਰ–ਸ਼ੋਰ ਨਾਲ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਪਿੰਡਾਂ ਤੇ ਸਕੂਲਾਂ ਵਿੱਚ ਨੁੱਕੜ ਨਾਟਕ, ਜਾਗਰੂਕਤਾ ਸਮਾਗਮ ਅਤੇ ਸੈਮੀਨਾਰ ਆਯੋਜਿਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ...
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ: ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ

National, Politics, Punjab
ਸੰਗਰੂਰ, 08 ਦਸੰਬਰ ਮਨੁੱਖੀ ਅਧਿਕਾਰ ਦਿਵਸ ਮੌਕੇ ਸਹਾਰਾ ਫਾਊਂਡੇਸ਼ਨ ਵੱਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕਰਵਾਏ ਸਮਾਗਮ ਵਿੱਚ ਪੰਜਾਬ ਰਾਜ ਅਤੇ ਚੰਡੀਗੜ੍ਹ (ਯੂ.ਟੀ.) ਮਨੁੱਖੀ ਅਧਿਕਾਰ ਕਮਿਸ਼ਨ, ਚੰਡੀਗੜ੍ਹ ਦੇ ਮੈਂਬਰ ਪਦਮਸ਼੍ਰੀ ਡਾ. ਜਤਿੰਦਰ ਸਿੰਘ ਸ਼ੰਟੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਨੁੱਖੀ ਅਧਿਕਾਰਾਂ ਦੀ ਰਾਖੀ ਦੀ ਸਭ ਤੋਂ ਵੱਡੀ ਮਿਸਾਲ ਹਨ, ਜਿਨ੍ਹਾਂ ਨੇ ਕਿਸੇ ਹੋਰ ਧਰਮ ਦੀ ਰਾਖੀ ਲਈ ਸ਼ਹਾਦਤ ਦਿੱਤੀ। ਡਾ. ਸ਼ੰਟੀ ਨੇ ਕਿਹਾ ਕਿ ਮਨੁੱਖੀ ਅਧਿਕਾਰ ਕਮਿਸ਼ਨ ਦੇ ਮੈਂਬਰ ਵਜੋਂ ਜਿਹੜੀ ਜ਼ਿੰਮੇਵਾਰੀ ਉਹਨਾਂ ਨੂੰ ਮਿਲੀ ਹੈ, ਉਹ ਉਸ ਨੂੰ ਤਨਦੇਹੀ ਨਾਲ ਨਿਭਾਅ ਰਹੇ ਹਨ ਤੇ ਕਮਿਸ਼ਨ ਵੱਲੋਂ ਮਾਣਯੋਗ ਸੁਪਰੀਮ ਕੋਰਟ ਦੀਆਂ ਹਦਾਇਤਾਂ ਮੁਤਾਬਕ ਇਹ ਯਕੀਨੀ ਬਣਾਇਆ ਜਾਵੇਗਾ ਕਿ ਕਿਸੇ ਦੇ ਵੀ ਮਨੁੱਖੀ ਅਧਿਕਾਰਾਂ ਦਾ ਘਾਣ ਨਾ ਹੋਵੇ, ਜਿਸ ਤਹਿਤ ਇੱਕ ਸਲਾਹਕਾਰੀ ਜਾਰੀ ਕੀਤੀ ਜਾ ਰਹੀ ਹੈ ਕਿ ਜੇਕਰ ਕੋਈ ਵੀ ਲਾਵਾਰਿਸ ਲਾਸ਼ ਬਰਾਮਦ ਹੁੰਦੀ ਹੈ ਤਾਂ ਅੰਤਿਮ ਸੰਸਕਾਰ ਸਥਾਨਕ ਪ੍ਰਸ਼ਾਸਨ ਕਰਨਾ ਯਕੀਨੀ ਬਣਾਏਗਾ। ਜੇਕਰ ਹਸਪਤਾਲ ਵ...
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਆਬਜ਼ਰਵੇਸ਼ਨ ਹੋਮ ਅਤੇ ਵੱਖ-ਵੱਖ ਪਿੰਡਾਂ ‘ਚ ਨਸ਼ਿਆਂ ਖ਼ਿਲਾਫ਼ ਕਰਵਾਏ ਜਾਗਰੂਕਤਾ ਪ੍ਰੋਗਰਾਮ

National, Politics, Punjab
ਹੁਸ਼ਿਆਰਪੁਰ, 8 ਦਸੰਬਰ : ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵੱਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ. ਨਗਰ  ਦੇ ਦਿਸ਼ਾ-ਨਿਰਦੇਸ਼ਾਂ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ  ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ, ਹੁਸ਼ਿਆਰਪੁਰ ਨੀਰਜ ਗੋਇਲ  ਵੱਲੋਂ ਨੌਜਵਾਨਾਂ ਨੂੰ ਨਸ਼ੇ ਦੇ ਸੇਵਨ ਨਾ ਕਰਨ ਸਬੰਧੀ ਜਾਗਰੂਕ ਕਰਨ ਦੇ ਮਨੋਰਥ ਨਾਲ ਅੱਜ ਆਬਜ਼ਰਵੇਸ਼ਨ ਹੋਮ, ਰਾਮ ਕਲੋਨੀ ਕੈਂਪ, ਹੁਸ਼ਿਆਰਪੁਰ ਅਤੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਪ੍ਰੋਗਰਾਮਾਂ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਕਰਮ ਸਿੰਘ ਬਾਰ ਵਾਈਸ ਪ੍ਰੈਜ਼ੀਡੈਂਟ, ਅਸ਼ੀਸ਼ ਜ਼ੋਤੀ ਪੈਨਲ ਐਡਵੋਕੇਟ, ਤਰੁਨਵੀਰ ਪੈਨਲ ਐਡਵੋਕੇਟ, ਵਿੰਸੀ ਮਲਿਕ ਪੈਨਲ ਐਡਵੋਕੇਟ, ਦਲਵੀਰ ਸਿੰਘ ਪੈਨਲ ਐਡਵੋਕੇਟ, ਹਰਕੀਰਤ ਸਿੰਘ ਐਡਵੋਕੇਟ, ਸਰਿਤਾ ਕਨਵਰ ਰੀਟੇਨਰ ਐਡਵੋਕੇਟ, ਬਰਜਿੰਦਰ ਸਿੰਘ ਪੈਨਲ ਐਡਵੋਕੇਟ, ਵਿਵੇਕ ਕਨਵਰ ਬਾਰ ਪ੍ਰੈਜ਼ੀਡੈਂਟ, ਹਰਜਿੰਦਰ ਕੁਮਾਰ ਵਰਮਾ ਡਿਪਟੀ ਚੀਫ ਲੀਗਲ ਏਡ ਡਿਫੈਂਸ ਕੌਂਸਲ ਅਤੇ ਕਰਨ ਲੁਥਰਾ ਅਸਿਸਟੈਂਟ ਲੀਗਲ ਏਡ ਡਿਫੈਂਸ ਕੌਂਸਲ ਹੁਸ਼ਿਆਰਪੁਰ ਵੱਲੋਂ ਜਾਗਰ...
ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

ਮੁੱਖ ਮੰਤਰੀ ਵੱਲੋਂ ਦੱਖਣੀ ਕੋਰੀਆ ਦੇ ਕਾਰੋਬਾਰੀ ਦਿੱਗਜ਼ਾਂ ਨਾਲ ਵਿਚਾਰ-ਵਟਾਂਦਰਾ

National, Politics, Punjab
*ਚੰਡੀਗੜ੍ਹ, 8 ਦਸੰਬਰ*: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡੇਵੂ ਈ ਐਂਡ ਸੀ, ਜੀ.ਐਸ. ਇੰਜੀਨੀਅਰਿੰਗ ਐਂਡ ਕੰਸਟ੍ਰਕਸ਼ਨ (ਜੀ.ਐਸ. ਈ ਐਂਡ ਸੀ), ਨੋਂਗਸ਼ਿਮ, ਕੋਰੀਆ ਡਿਫੈਂਸ ਇੰਡਸਟਰੀ ਐਸੋਸੀਏਸ਼ਨ (ਕੇ.ਡੀ.ਆਈ.ਏ.), ਸਿਓਲ ਬਿਜ਼ਨਸ ਏਜੰਸੀ (ਐਸ.ਬੀ.ਏ.) ਸਮੇਤ ਦੱਖਣੀ ਕੋਰੀਆ ਦੀਆਂ ਹੋਰ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਕਰਨ ਦਾ ਸੱਦਾ ਦਿੱਤਾ। ਦੱਖਣੀ ਕੋਰੀਆ ਦੇ ਦੌਰੇ ਦੌਰਾਨ ਮੁੱਖ ਮੰਤਰੀ ਨੇ ਡੇਵੂ ਈ ਐਂਡ ਸੀ ਦੇ ਚੇਅਰਮੈਨ ਜੰਗ ਵੌਨ ਜੂ ਨਾਲ ਮੁਲਾਕਾਤ ਕੀਤੀ ਅਤੇ ਨਵਿਆਉਣਯੋਗ ਊਰਜਾ ਪ੍ਰੋਜੈਕਟਾਂ ਆਫਸ਼ੋਰ ਵਿੰਡ ਫਾਰਮ, ਸੋਲਰ ਪਾਵਰ ਪਲਾਂਟ ਅਤੇ ਹਾਈਡ੍ਰੋਜਨ ਉਤਪਾਦਨ ਦੇ ਖੇਤਰਾਂ ਵਿੱਚ ਸਹਿਯੋਗ ਦੀ ਵਕਾਲਤ ਕੀਤੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਊਰਜਾ ਬੁਨਿਆਦੀ ਢਾਂਚੇ ਦੇ ਵਿਕਾਸ ਜਿਵੇਂ ਕਿ ਐਲ.ਐਨ.ਜੀ. ਟਰਮੀਨਲ, ਪੈਟਰੋਕੈਮੀਕਲ ਕੰਪਲੈਕਸ ਤੇ ਖਾਦ ਪਲਾਂਟ, ਰਿਹਾਇਸ਼ ਅਤੇ ਉੱਨਤ ਬੁਨਿਆਦੀ ਢਾਂਚੇ ਸਬੰਧੀ ਏਕੀਕ੍ਰਿਤ ਹੱਲ ਵਾਲੇ ਸ਼ਹਿਰੀ ਵਿਕਾਸ ਤੇ ਸਮਾਰਟ ਸਿਟੀ ਪ੍ਰੋਜੈਕਟਾਂ ਅਤੇ ਸੜਕਾਂ, ਪੁਲਾਂ, ਰੇਲਵੇ, ਬੰਦਰਗਾਹਾਂ ਅਤੇ ਹਵਾਈ ਅੱਡਿਆਂ ਸਮੇਤ ਸਿਵਲ ਬੁਨਿਆਦੀ ਢਾਂਚੇ ਸਬੰਧੀ ਪ੍ਰ...
ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

ਸੰਗਰੂਰ ਜ਼ਿਲ੍ਹੇ ਦੇ 49 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਡਿਸਕ, 2 ਨੂੰ ਪ੍ਰਸੰਸਾ ਪੱਤਰ, 233 ਨੂੰ ਸੀਸੀ-1 ਸਰਟੀਫਿਕੇਟ ਅਤੇ 3,49,500 ਰੁਪਏ ਦੇ ਨਗਦ ਇਨਾਮ ਪ੍ਰਦਾਨ

National, Politics, Punjab
ਸੰਗਰੂਰ, 8 ਦਸੰਬਰ: ਪੰਜਾਬ ਦੇ ਡੀ.ਜੀ.ਪੀ. ਸ਼੍ਰੀ ਗੌਰਵ ਯਾਦਵ ਨੇ ਸੰਗਰੂਰ ਜ਼ਿਲ੍ਹੇ ਵਿੱਚ ਵੱਖ-ਵੱਖ ਅਹੁਦਿਆਂ 'ਤੇ ਤਾਇਨਾਤ 49 ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸ਼ਲਾਘਾਯੋਗ ਕੰਮ ਕਰਨ ਬਦਲੇ ਡੀ.ਜੀ.ਪੀ. ਡਿਸਕ ਪ੍ਰਦਾਨ ਕੀਤੀ ਹਨ, ਜਿਨ੍ਹਾਂ ਨੂੰ ਅੱਜ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਪੁਲਿਸ ਲਾਈਨ ਸੰਗਰੂਰ ਵਿਖੇ ਕਰਵਾਏ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਡੀ.ਜੀ.ਪੀ. ਡਿਸਕ ਲਗਾ ਕੇ ਸਨਮਾਨਿਤ ਕੀਤਾ। ਇਸ ਮੌਕੇ 2 ਪ੍ਰਸੰਸਾ ਪੱਤਰ 233 ਸੀਸੀ-1 ਸਰਟੀਫਿਕੇਟ ਅਤੇ 3 ਲੱਖ 49 ਹਜ਼ਾਰ 500 ਰੁਪਏ ਦੀ ਇਨਾਮ ਰਾਸ਼ੀ ਵੀ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪ੍ਰਦਾਨ ਕੀਤੀ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪਟਿਆਲਾ ਰੇਂਜ ਦੇ ਡੀ.ਆਈ.ਜੀ. ਕੁਲਦੀਪ ਸਿੰਘ ਚਹਿਲ ਨੇ ਕਿਹਾ ਕਿ ਪੰਜਾਬ ਪੁਲਿਸ ਦੇਸ਼ ਦੀਆਂ ਸਰਵੋਤਮ ਪੁਲਿਸ ਫੋਰਸਾਂ ਵਿੱਚ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਨੇ ਹਰੇਕ ਸੰਕਟ ਦੀ ਸਥਿਤੀ ਨੂੰ ਬਾਖ਼ੂਬੀ ਕੰਮ ਕੀਤਾ ਹੈ ਤੇ ਹੁਣ ਸਾਡੇ ਸਾਹਮਣੇ ਨਸ਼ਿਆਂ ਦੇ ਖ਼ਾਤਮੇ ਦੀ ਚੁਨੌਤੀ ਹੈ, ਜਿਸ ਦੇ ਖ਼ਾਤਮੇ ਲਈ ਪੰਜਾਬ ਪੁਲਿਸ ਵੱਲੋਂ ਵੱਡੀ ਮੁਹਿੰਮ ਅਰੰਭੀ ਗਈ ਹੈ। ਉ...
ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

ਆਈ.ਐਨ.ਐਸ. ਕੋਚੀ ਮਾਡਲ ਦੇ ਉਦਘਾਟਨ ਨਾਲ ਐਮ.ਆਰ.ਐਸ.ਏ.ਐਫ.ਪੀ.ਆਈ. ਵਿਖੇ ਟ੍ਰਾਈ-ਸਰਵਿਸਿਜ਼ ਮਿਲਟਰੀ ਹੈਰੀਟੇਜ ਡਿਸਪਲੇਅ ਹੋਇਆ ਮੁਕੰਮਲ

National, Politics, Punjab
ਚੰਡੀਗੜ੍ਹ, 8 ਦਸੰਬਰ: ਟ੍ਰਾਈ-ਸਰਵਿਸਿਜ਼ ਮਿਲਟਰੀ ਡਿਸਪਲੇਅ ਦੇ ਸਮਾਪਤੀ ਸਮਾਰੋਹ ਨੂੰ ਦਰਸਾਉਂਦੇ ਇਤਿਹਾਸਕ ਸਮਾਗਮ ਵਿੱਚ, ਭਾਰਤੀ ਜਲ ਸੈਨਾ ਦੇ ਪ੍ਰਮੁੱਖ ਕੋਲਕਾਤਾ-ਕਲਾਸ ਸਟੀਲਥ ਗਾਈਡਡ ਮਿਜ਼ਾਈਲ ਡਿਸਟਰਾਇਰ, ਆਈ.ਐਨ.ਐਸ. ਕੋਚੀ (ਡੀ64) ਦੇ ਸਕੇਲ-ਡਾਊਨ ਮਾਡਲ  ਦਾ,  ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਐਮ.ਆਰ.ਐਸ.ਏ.ਐਫ.ਪੀ.ਆਈ.) ਵਿਖੇ ਉਦਘਾਟਨ ਕੀਤਾ ਗਿਆ। ਭਾਰਤੀ ਜਲ ਸੈਨਾ ਵੱਲੋਂ ਨੇਵੀ ਦਿਵਸ- 2025 ’ਤੇ ਪੇਸ਼ ਕੀਤੇ ਗਏ ਮਾਡਲ ਦਾ ਉਦਘਾਟਨ ਵਾਈਸ ਐਡਮਿਰਲ ਸੰਜੇ ਵਾਤਸਯਨ, ਏ.ਵੀ.ਐਸ.ਐਮ., ਐਨ.ਐਮ., ਨੇਵਲ ਸਟਾਫ ਦੇ ਵਾਈਸ ਚੀਫ਼ ਵੱਲੋਂ ਕੀਤਾ ਗਿਆ। ਇਸ ਜਹਾਜ਼ ਮਾਡਲ ਦੀ ਸਥਾਪਨਾ ਦੇ ਨਾਲ, ਐਮ.ਆਰ.ਐਸ.ਏ.ਐਫ.ਪੀ.ਆਈ. ਕੈਂਪਸ ਹੁਣ ਤਿੰਨੋਂ ਹਥਿਆਰਬੰਦ ਸੇਵਾਵਾਂ ਦੇ ਪ੍ਰਮੁੱਖ ਉਪਕਰਣ  ਦਾ ਮੇਜ਼ਬਾਨ ਬਣ ਗਿਆ ਹੈ, ਜਿਸ ਨਾਲ ਨੌਜਵਾਨ ਕੈਡਿਟਾਂ ਨੂੰ ਪ੍ਰੇਰਿਤ ਕਰਨ ਲਈ ਇੱਕ ਵਿਆਪਕ ਤੇ ਅਨੁਕੂਲ ਵਾਤਾਵਰਣ ਮਿਲੇਗਾ । ਇੰਸਟੀਚਿਊਟ ਦਾ ਆਪਣੇ 22 ਸਾਬਕਾ ਕੈਡਿਟਾਂ ਦਾ ਭਾਰਤੀ ਜਲ ਸੈਨਾ ਵਿੱਚ ਕਮਿਸ਼ਨਡ ਅਫਸਰਾਂ ਵਜੋਂ ਸੇਵਾ ਨਿਭਾਉਣ ਦਾ ਮਾਣਮੱਤਾ ਰਿਕਾਰਡ ਹੈ, ਜਿਨ੍ਹਾਂ  ਵਿੱਚੋਂ ਦੋ ਕੈ...
ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

ਜੰਗਲਾਤ ਵਿਭਾਗ ਨੇ ਸੂਬੇ ਵਿੱਚ ਜੰਗਲਾਂ ਅਤੇ ਰੁੱਖਾਂ ਦੇ ਰਕਬੇ ਨੂੰ ਵਧਾਉਣ ਲਈ 12 ਲੱਖ ਤੋਂ ਵੱਧ ਬੂਟੇ ਲਗਾਏ

National, Politics, Punjab
ਚੰਡੀਗੜ੍ਹ, 8 ਦਸੰਬਰ: ‘ਗਰੀਨਿੰਗ ਪੰਜਾਬ ਮਿਸ਼ਨ’ ਤਹਿਤ ਸੂਬੇ ਵਿੱਚ ਮੌਜੂਦਾ ਜੰਗਲਾਂ ਅਤੇ ਰੁੱਖਾਂ ਹੇਠਲੇ ਰਕਬੇ ਦੀ ਸਾਂਭ-ਸੰਭਾਲ, ਵਿਕਾਸ ਅਤੇ ਵਾਧੇ ਨੂੰ ਹੁਲਾਰਾ ਦੇਣ ਲਈ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਵੱਲੋਂ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਹੈ। ਵਿਭਾਗ ਨੇ ਪੰਜਾਬ ਵਿੱਚ ਹਰਿਆਵਲ ਨੂੰ  ਵਧਾਉਣ ਦੇ ਆਪਣੇ ਯਤਨਾਂ ਤਹਿਤ ਸੂਬੇ ਭਰ ਵਿੱਚ ਵੱਖ-ਵੱਖ ਯੋਜਨਾਵਾਂ ਅਧੀਨ ਬੂਟੇ ਲਗਾਏ ਹਨ। ਕਈ ਨਵੀਆਂ ਪਹਿਲਕਦਮੀਆਂ ਤਹਿਤ 12,55,700 ਬੂਟੇ ਲਗਾਏ ਗਏ ਹਨ। ਇਨ੍ਹਾਂ ਵਿੱਚ ਸ਼ਹਿਰੀ ਜੰਗਲਾਤ ਅਧੀਨ ਲਗਾਏ ਗਏ 3,31,000 ਪੌਦੇ ਸ਼ਾਮਲ ਹਨ, ਜਿਨ੍ਹਾਂ ਵਿੱਚ ਸੰਸਥਾਗਤ ਜ਼ਮੀਨ ’ਤੇ ਪੌਦੇ ਲਗਾਉਣਾ ਅਤੇ ਐਗਰੋ ਫਾਰੈਸਟਰੀ (ਲਿੰਕ ਸੜਕਾਂ ਦੇ ਨਾਲ ਲਗਦੇ  ਦੇ ਖੇਤਾਂ ਵਿੱਚ ਇੱਕ ਕਤਾਰ ਵਿੱਚ ਪੌਦੇ ਲਗਾਉਣਾ), 2,50,000 ਪੋਪਲਰ/ਡਰੇਕ ਅਤੇ 3,00,000 ਸਫੈਦੇ ਦੇ ਰੁੱਖ ਸ਼ਾਮਿਲ ਹਨ। ਇਸ ਤੋਂ ਇਲਾਵਾ, ਕੰਡਿਆਲੀ ਤਾਰ ਲਗਾ ਕੇ ਪਵਿੱਤਰ ਵਣ ਵਿਕਸਤ ਕਰਨ ਦੇ ਨਾਲ-ਨਾਲ ਕੰਡਿਆਲੀ ਤਾਰ ਨਾਲ ‘ਨਾਨਕ ਬਗੀਚੀਆਂ’ ਵਿਕਸਿਤ ਕਰਨ ਦੇ ਹਿੱਸੇ ਵਜੋਂ 20,800 ਪੌਦੇ...
ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ  ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

ਅੰਮ੍ਰਿਤਸਰ ਵਿੱਚ, ਸਰਹੱਦ ਪਾਰੋਂ ਚੱਲ ਰਹੇ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼; ਇੱਕ ਨਾਬਾਲਗ ਸਮੇਤ 6 ਵਿਅਕਤੀ ਛੇ ਪਿਸਤੌਲਾਂ ਨਾਲ ਗ੍ਰਿਫਤਾਰ

National, Politics, Punjab
ਚੰਡੀਗੜ੍ਹ/ਅੰਮ੍ਰਿਤਸਰ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪਾਕਿਸਤਾਨ ਵੱਲੋਂ ਸੰਚਾਲਿਤ ਹਥਿਆਰ ਤਸਕਰੀ ਮਾਡਿਊਲ ਦੇ ਛੇ ਕਾਰਕੁਨਾਂ, ਜਿਨ੍ਹਾਂ ਵਿੱਚੋਂ ਇੱਕ ਨਾਬਾਲਗ ਵੀ ਹੈ, ਨੂੰ ਛੇ ਆਧੁਨਿਕ ਪਿਸਤੌਲਾਂ ਨਾਲ ਗ੍ਰਿਫ਼ਤਾਰ ਕਰਕੇ ਇਸ ਗਿਰੋਹ ਨੂੰ ਬੇਅਸਰ ਕੀਤਾ ਹੈ।  ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸੋਮਵਾਰ ਨੂੰ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਤਰਨਤਾਰਨ ਦੇ ਪਿੰਡ ਕੋਟਲੀ ਵਸਾਵਾ ਸਿੰਘ ਦੇ ਰਹਿਣ ਵਾਲੇ ਗੁਰਬੀਰ ਸਿੰਘ ਉਰਫ਼ ਸੋਨੂੰ (28), ਗੁਰਪ੍ਰੀਤ ਸਿੰਘ ਉਰਫ਼ ਗੋਪਾ (32), ਗੋਰਕਾ ਸਿੰਘ ਉਰਫ਼ ਗੋਰਾ, ਰਾਜਵਿੰਦਰ ਸਿੰਘ ਉਰਫ਼ ਰਾਜੂ - ਤਿੰਨੇਂ ਵਾਸੀ ਖੇਮ ਕਰਨ (ਤਰਨਤਾਰਨ), ਜਸਪਾਲ ਸਿੰਘ ਉਰਫ਼ ਜੱਸ (24) ਵਾਸੀ ਬਚੀਵਿੰਡ (ਅੰਮ੍ਰਿਤਸਰ) ਅਤੇ ਸੁਲਤਾਨਪੁਰ ਲੋਧੀ ਸਥਿਤ 16 ਸਾਲਾ ਨਾਬਾਲਗ ਵਜੋਂ ਹੋਈ ਹੈ । ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਪੰਜ .30 ਬੋਰ ਪਿਸਤੌਲ ਅਤੇ ਇੱਕ 9 ਐਮਐਮ ਪੀਐਕਸ-5...
‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

‘ਯੁੱਧ ਨਸ਼ਿਆਂ ਵਿਰੁੱਧ’: 282ਵੇਂ ਦਿਨ, ਪੰਜਾਬ ਪੁਲਿਸ ਨੇ 6.7 ਕਿਲੋ ਹੈਰੋਇਨ ਸਮੇਤ 89 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ

National, Politics, Punjab
ਚੰਡੀਗੜ੍ਹ, 8 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਨਸ਼ਾ ਵਿਰੁੱਧ ਜੰਗ "ਯੁੱਧ ਨਸ਼ਿਆਂ ਵਿਰੁੱਧ" ਨੂੰ ਲਗਾਤਾਰ 282ਵੇਂ ਦਿਨ ਵੀ ਜਾਰੀ ਰੱਖਦਿਆਂ, ਪੰਜਾਬ ਪੁਲਿਸ ਨੇ ਅੱਜ 298 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਦੌਰਾਨ ਸੂਬੇ ਭਰ ਵਿੱਚ 70 ਐਫਆਈਆਰਜ਼ ਦਰਜ ਕਰਕੇ 89 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 282 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 39,711 ਹੋ ਗਈ ਹੈ। ਇਸ ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ  6.7 ਕਿਲੋ ਹੈਰੋਇਨ, 350 ਗ੍ਰਾਮ ਅਫੀਮ, 2382 ਨਸ਼ੀਲੀਆਂ ਗੋਲੀਆਂ ਅਤੇ 5080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂ...
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ 328 ਸਰੂਪਾਂ ਦੇ ਸਬੰਧ ਵਿੱਚ 16 ਖ਼ਿਲਾਫ਼ ਮੁਕੱਦਮਾ ਦਰਜ

Politics, Punjab
ਚੰਡੀਗੜ੍ਹ, 7 ਦਸੰਬਰ: ਸਿੱਖ ਭਾਈਚਾਰੇ ਦੀ ਅੰਤਰ-ਆਤਮਾ ‘ਤੇ ਪਏ ਡੂੰਘੇ ਜ਼ਖ਼ਮਾਂ ਨੂੰ ਭਰਨ ਅਤੇ ਇਨਸਾਫ਼ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਮਹੱਤਵਪੂਰਨ ਕਾਰਵਾਈ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ (ਪਵਿੱਤਰ ਗ੍ਰੰਥ) ਦੇ ਗੁੰਮ ਹੋਣ ਦੇ ਸਬੰਧ ਵਿੱਚ 16 ਵਿਅਕਤੀਆਂ ਖਿਲਾਫ਼ ਐਫਆਈਆਰ ਦਰਜ ਕੀਤੀ ਹੈ। ਇਸ ਸਬੰਧੀ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਧਰਮ ਦੀ ਬੇਅਦਬੀ ਨੂੰ ਬਰਦਾਸ਼ਤ ਨਹੀਂ ਕਰੇਗੀ ਅਤੇ ਸਾਡੀ ਸਰਕਾਰ ਇਸ ਤਰ੍ਹਾਂ ਦੇ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਨਹੀਂ ਬਖਸ਼ੇਗੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨਾਂ ਨੇ ਸਾਨੂੰ ਹਰ ਧਰਮ ਧਰਮ ਦੀ ਰਾਖੀ ਦਾ ਮਾਰਗ ਦਿਖਾਇਆ ਹੈ। ਭਾਈ ਬਲਦੇਵ ਸਿੰਘ ਵਡਾਲਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੀ ਬੇਅਦਬੀ ਦੇ ਦੋਸ਼ੀਆਂ ਵਿਰੁੱਧ ਐਫ.ਆਈ.ਆਰ. ਦਰਜ ਕਰਨ ਲਈ ਪੰਜਾਬ ਸਰਕਾਰ ਦੀ ਸ਼ਲਾਘਾ ਕੀਤੀ। ਉਨ੍ਹਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੂੰ ਅਪੀਲ ...