Shadow

Politics

ਨਾਮਜਦਗੀਆਂ ਦੇ ਦੂਜੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀਂ ਕਰਵਾਏ ਗਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣਕਾਰ ਅਫ਼ਸਰ

ਨਾਮਜਦਗੀਆਂ ਦੇ ਦੂਜੇ ਦਿਨ ਕਿਸੇ ਉਮੀਦਵਾਰ ਵੱਲੋਂ ਨਹੀਂ ਕਰਵਾਏ ਗਏ ਨਾਮਜ਼ਦਗੀ ਪੱਤਰ ਦਾਖਲ : ਜ਼ਿਲ੍ਹਾ ਚੋਣਕਾਰ ਅਫ਼ਸਰ

National, Politics, Punjab, Trending
ਮਾਨਸਾ, 10 ਦਸੰਬਰ : ਰਾਜ ਚੋਣ ਕਮਿਸ਼ਨ ਪੰਜਾਬ ਵੱਲੋਂ ਐਲਾਨੀਆਂ ਗਈਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ 21 ਦਸੰਬਰ 2024 ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਅੰਦਰ ਨਗਰ ਪੰਚਾਇਤ ਭੀਖੀ ਅਤੇ ਸਰਦੂਲਗੜ੍ਹ ਵਿਖੇ ਚੋਣਾਂ ਕਰਵਾਈਆਂ ਜਾ ਰਹੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਇਨ੍ਹਾਂ ਚੋਣਾਂ ਲਈ ਉਮੀਦਵਾਰ 12 ਦਸੰਬਰ ਤੱਕ ਆਪਣੇ ਨਾਮਜਦਗੀ ਪੱਤਰ ਜਮ੍ਹਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨਾਮਜਦਗੀਆਂ ਦੇ ਦੂਜੇ ਦਿਨ ਵੀ ਕਿਸੇ ਉਮੀਦਵਾਰ ਵੱਲੋਂ ਨਾਮਜਦਗੀ ਪੱਤਰ ਜਮ੍ਹਾ ਨਹੀਂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀ ਪੱਤਰ 12 ਦਸੰਬਰ ਤੱਕ ਸਵੇਰੇ 11 ਵਜੇ ਤੋਂ ਲੈ ਕੇ ਦੁਪਿਹਰ 3 ਵਜੇ ਤੱਕ ਦਾਖਲ ਕੀਤੇ ਜਾ ਸਕਦੇ ਹਨ ਅਤੇ 13 ਦਸੰਬਰ ਨੂੰ ਦਾਖਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 14 ਦਸੰਬਰ ਨੂੰ ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਣਗੇ। ਇਨ੍ਹਾਂ ਚੋਣਾਂ ਲਈ ਵੋਟਾਂ 21 ਦਸੰਬਰ 2024 ਨੂੰ ਸਵੇਰੇ 7 ਵਜੇ ਤੋਂ ...
ਏ.ਡੀ.ਸੀ ਨੇ ਵਿਭਾਗਾਂ ਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਦਾ ਕੈਲੰਡਰ ਬਣਾਉਣ ਲਈ ਕਿਹਾ

ਏ.ਡੀ.ਸੀ ਨੇ ਵਿਭਾਗਾਂ ਨੂੰ ਰੋਜ਼ਾਨਾ ਦੀਆਂ ਗਤੀਵਿਧੀਆਂ ਦਾ ਕੈਲੰਡਰ ਬਣਾਉਣ ਲਈ ਕਿਹਾ

National, Politics, Punjab, Trending
ਲੁਧਿਆਣਾ, 10 ਦਸੰਬਰ (000) ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀ ਰੋਹਿਤ ਗੁਪਤਾ ਨੇ ਸਮੂਹ ਵਿਭਾਗਾਂ ਨੂੰ ਨਸ਼ਾ ਮੁਕਤ ਭਾਰਤ ਅਭਿਆਨ ਲਈ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਰੂਪ ਰੇਖਾ ਤਿਆਰ ਕਰਨ ਲਈ ਇੱਕ ਕੈਲੰਡਰ ਤਿਆਰ ਕਰਨ ਦੀ ਅਪੀਲ ਕੀਤੀ ਹੈ। ਇਸ ਪਹਿਲਕਦਮੀ ਦਾ ਉਦੇਸ਼ ਇਸ ਪ੍ਰੋਗਰਾਮ ਨੂੰ ਇਮਾਨਦਾਰੀ ਨਾਲ ਲਾਗੂ ਕਰਨਾ ਅਤੇ ਲੁਧਿਆਣਾ ਨੂੰ ਨਸ਼ਾ ਮੁਕਤ ਜ਼ਿਲ੍ਹਾ ਬਣਾਉਣਾ ਹੈ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਸ੍ਰੀ ਰੋਹਿਤ ਗੁਪਤਾ ਨੇ ਉਨ੍ਹਾਂ ਨੂੰ ਇਸ ਕਾਰਜ ਵਿੱਚ ਸਰਗਰਮੀ ਨਾਲ ਸ਼ਾਮਲ ਹੋਣ ਅਤੇ ਪ੍ਰੋਗਰਾਮ ਨਾਲ ਜੁੜੀਆਂ ਗਤੀਵਿਧੀਆਂ ਵਿੱਚ ਨਿੱਜੀ ਤੌਰ 'ਤੇ ਹਿੱਸਾ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਪਣੇ ਦੌਰਿਆਂ ਦੌਰਾਨ ਭਾਈਚਾਰੇ ਨਾਲ ਗੱਲਬਾਤ ਕਰਨੀ ਚਾਹੀਦੀ ਹੈ। ਸ੍ਰੀ ਰੋਹਿਤ ਗੁਪਤਾ ਨੇ ਦੱਸਿਆ ਕਿ ਨਸ਼ਾ ਮੁਕਤ ਭਾਰਤ ਮੁਹਿੰਮ ਨਾਰਕੋਟਿਕਸ ਕੰਟਰੋਲ ਬਿਊਰੋ ਅਤੇ ਪੁਲਿਸ ਦੁਆਰਾ ਨਸ਼ਿਆਂ ਦੀ ਸਪਲਾਈ ਨੂੰ ਰੋਕਣ, ਆਊਟਰੀਚ ਅਤੇ ਜਾਗਰੂਕਤਾ ਪਹਿਲਕਦਮੀਆਂ ਕਰਨ ਅਤੇ ਨਸ਼ਿਆਂ ਦੀ ਮੰਗ ਨੂੰ ਘ...
ਡੀ.ਸੀ ਨੇ ਉਭਰਦੇ ਉੱਦਮੀਆਂ ਨਾਲ ਮੁਲਾਕਾਤ ਕੀਤੀ

ਡੀ.ਸੀ ਨੇ ਉਭਰਦੇ ਉੱਦਮੀਆਂ ਨਾਲ ਮੁਲਾਕਾਤ ਕੀਤੀ

National, Politics, Punjab, Trending
ਲੁਧਿਆਣਾ, 10 ਦਸੰਬਰ (000) ਡਿਪਟੀ ਕਮਿਸ਼ਨਰ ਸ੍ਰੀ ਜਤਿੰਦਰ ਜੋਰਵਾਲ ਨੇ ਸੀ.ਟੀ ਯੂਨੀਵਰਸਿਟੀ ਵਿਖੇ ਉੱਦਮੀਆਂ ਲਈ ਫਿਊਚਰ ਟਾਈਕੂਨਜ਼ ਪ੍ਰੋਗਰਾਮ ਤਹਿਤ ਬੂਟ ਕੈਂਪ ਦੀ ਸ਼ੁਰੂਆਤ ਦੌਰਾਨ ਨਵੀਨਤਾ ਨੂੰ ਹੁਲਾਰਾ ਦੇਣ ਅਤੇ ਉਭਰਦੇ ਉੱਦਮੀਆਂ ਦਾ ਸਮਰਥਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਦੀ ਵਚਨਬੱਧਤਾ ਦੀ ਪੁਸ਼ਟੀ ਕੀਤੀ। ਸ੍ਰੀ ਜਤਿੰਦਰ ਜੋਰਵਾਲ ਨੇ ਆਪਣੇ ਬੈਚਮੇਟ 2014 ਆਈ.ਏ.ਐਸ. ਅਫਸਰ ਸਾਕਸ਼ੀ ਸਾਹਨੀ (ਡੀ.ਸੀ. ਅੰਮ੍ਰਿਤਸਰ) ਦੀ ਇਸ ਪ੍ਰੋਗਰਾਮ  ਨੂੰ ਚਲਾਉਣ ਲਈ ਕੀਤੀ ਪਹਿਲਕਦਮੀ ਦੀ ਸ਼ਲਾਘਾ ਕੀਤੀ। ਡੀ.ਸੀ ਸ੍ਰੀ ਜਤਿੰਦਰ ਜੋਰਵਾਲ ਨੇ ਜ਼ੋਰ ਦੇ ਕੇ ਕਿਹਾ ਕਿ ਇੱਕ ਸਫਲ ਅਰਥਵਿਵਸਥਾ ਦੇ ਪਿੱਛੇ ਨਵੀਨਤਾ ਸਭ ਤੋਂ ਮਹੱਤਵਪੂਰਨ ਚਾਲਕ ਸ਼ਕਤੀਆਂ ਵਿੱਚੋਂ ਇੱਕ ਹੈ। ਉਹਨਾਂ ਨੇ ਉਜਾਗਰ ਕੀਤਾ ਕਿ ਪਹਿਲਕਦਮੀ ਦਾ ਉਦੇਸ਼ ਸਿਹਤ, ਸਿੱਖਿਆ, ਖੇਤੀਬਾੜੀ ਅਤੇ ਸੂਚਨਾ ਤਕਨਾਲੋਜੀ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨਵੀਨਤਾਕਾਰੀ ਸਟਾਰਟ-ਅੱਪ ਨੂੰ ਉਤਸ਼ਾਹਿਤ ਕਰਨਾ ਹੈ। ਉਹਨਾਂ ਨੇ ਜ਼ੋਰ ਦਿੱਤਾ ਕਿ ਵਿਚਾਰ ਸੰਮਲਿਤ, ਪਹੁੰਚਯੋਗ, ਉਪਲਬਧ, ਕਿਫਾਇਤੀ, ਆਰਥਿਕ ਤੌਰ 'ਤੇ ਵਿਵਹਾਰਕ ਅਤੇ ਸਮਾਜਿਕ ਤੌਰ 'ਤੇ ਸਵੀਕਾਰਯੋਗ ਹੋਣੇ ਚਾਹੀਦੇ ਹ...
ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏ.ਐਸ.ਆਈ. ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ

Crime, National, Politics, Punjab, Trending
ਚੰਡੀਗੜ੍ਹ, 10 ਦਸੰਬਰ, 2024 -  ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਮੰਗਲਵਾਰ ਨੂੰ ਬਠਿੰਡਾ ਜ਼ਿਲ੍ਹੇ ਦੇ ਥਾਣਾ ਤਲਵੰਡੀ ਸਾਬੋ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਰਘਬੀਰ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈੰਦਿਆਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਪੁਲਿਸ ਮੁਲਾਜ਼ਮ ਨੂੰ ਤਲਵੰਡੀ ਸਾਬੋ ਬਲਾਕ ਦੇ ਪਿੰਡ ਸਿੰਗੋ ਵਾਸੀ ਸੁਖਪ੍ਰੀਤ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਵੱਲੋਂ ਦਰਜ ਕਰਵਾਏ ਪੁਲੀਸ ਕੇਸ ਵਿੱਚ ਉਸ ਦਾ ਪੱਖ ਪੂਰਨ ਲਈ 10,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਨੂੰ ਦੋ ਸਰਕਾਰੀ ...
ਸਕੱਤਰ, ਮਕਾਨ ਤੇ ਸ਼ਹਿਰੀ ਵਿਕਾਸ ਨੇ ਮੋਹਾਲੀ ਦੀਆਂ ਸੜਕਾਂ ਨੂੰ ਭੀੜ -ਭੜੱਕਾ ਰਹਿਤ ਕਰਨ ਲਈ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ

ਸਕੱਤਰ, ਮਕਾਨ ਤੇ ਸ਼ਹਿਰੀ ਵਿਕਾਸ ਨੇ ਮੋਹਾਲੀ ਦੀਆਂ ਸੜਕਾਂ ਨੂੰ ਭੀੜ -ਭੜੱਕਾ ਰਹਿਤ ਕਰਨ ਲਈ ਅਧਿਕਾਰੀਆਂ ਨਾਲ ਵਿਸਤ੍ਰਿਤ ਵਿਚਾਰ ਚਰਚਾ ਕੀਤੀ

National, Politics, Punjab, Trending
ਐਸ.ਏ.ਐਸ.ਨਗਰ, 10 ਦਸੰਬਰ, 2024: ਤੇਜ਼ੀ ਨਾਲ ਵੱਧ ਰਹੇ ਸ਼ਹਿਰੀਕਰਨ ਅਤੇ ਬੁਨਿਆਦੀ ਢਾਂਚੇ ਦੇ ਵਿਕਾਸ ਦੇ ਮੱਦੇਨਜ਼ਰ ਮੋਹਾਲੀ ਦੀਆਂ ਸੜਕਾਂ ਨੂੰ ਭੀੜ-ਭੜੱਕੇ ਤੋਂ ਮੁਕਤ ਅਤੇ ਵਧਦੇ ਟ੍ਰੈਫਿਕ ਦੇ ਅਨੁਕੂਲ ਬਣਾਉਣ ਲਈ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਦੇ ਸਕੱਤਰ ਰਾਹੁਲ ਤਿਵਾੜੀ ਨੇ ਅੱਜ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ, ਗਮਾਡਾ ਦੇ ਸੀ.ਏ. ਮੋਨੀਸ਼ ਕੁਮਾਰ, ਕਮਿਸ਼ਨਰ ਨਗਰ ਨਿਗਮ ਟੀ ਬੇਨਿਥ, ਐਸ ਐਸ ਪੀ ਦੀਪਕ ਪਾਰੀਕ, ਪ੍ਰੋਜੈਕਟ ਡਾਇਰੈਕਟਰ ਐਨ ਐਚ ਏ ਆਈ ਪ੍ਰਦੀਪ ਅਤਰੇ ਅਤੇ ਰਾਜ ਸੜਕ ਸੁਰੱਖਿਆ ਸਲਾਹਕਾਰ ਨਵਦੀਪ ਅਸੀਜਾ ਨਾਲ ਮੁਹਾਲੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਮੋਹਾਲੀ ਦੀਆਂ ਸੜਕਾਂ 'ਤੇ ਟ੍ਰੈਫਿਕ ਦੀ ਭੀੜ 'ਤੇ ਭਵਿੱਖ ਦੀਆਂ ਚੁਣੌਤੀਆਂ 'ਤੇ ਕਾਬੂ ਪਾਉਣ ਲਈ ਥੋੜ੍ਹੇ ਅਤੇ ਲੰਮੇ ਸਮੇਂ ਦੇ ਹੱਲ ਦੀ ਯੋਜਨਾ ਬਣਾਉਣ ਦੀ ਜ਼ਰੂਰਤ 'ਤੇ ਜ਼ੋਰ ਦਿੰਦੇ ਹੋਏ, ਉਨ੍ਹਾਂ ਕਿਹਾ ਕਿ ਜ਼ਿੰਮੇਵਾਰ ਵਿਭਾਗਾਂ ਨੂੰ ਡਿਪਟੀ ਕਮਿਸ਼ਨਰ ਨਾਲ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਜੋ ਸੂਬੇ ਅਤੇ ਗੁਆਂਢੀ ਯੂਟੀ ਪ੍ਰਸ਼ਾਸਨ ਅਤੇ ਪੰਚਕੂਲਾ ਜ਼ਿਲ੍ਹਾ ਪ੍ਰਸ਼ਾਸਨ ਨਾਲ ਇਸ ਮੁੱ...
ਐਨ.ਈ.ਈ.ਟੀ. ਅਤੇ  ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ

ਐਨ.ਈ.ਈ.ਟੀ. ਅਤੇ ਆਈ.ਆਈ.ਟੀ./ਜੇ.ਈ.ਈ. ਪ੍ਰੀਖਿਆ ਦੀ ਤਿਆਰੀ ਲਈ ਮੈਰੀਟੋਰੀਅਸ ਸਕੂਲ, ਮੋਹਾਲੀ ਅਤੇ ਜਲੰਧਰ ਵਿਖੇ ਰਾਜ ਪੱਧਰੀ ਰਿਹਾਇਸ਼ੀ ਸਰਦ ਰੁੱਤ ਕੈਂਪ ਸ਼ੁਰੂ: ਹਰਜੋਤ ਸਿੰਘ ਬੈਂਸ

National, Politics, Punjab, Trending
ਚੰਡੀਗੜ੍ਹ, 9 ਦਸੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵਿਦਿਅਕ ਪਾੜੇ ਨੂੰ ਪੂਰਨ ਅਤੇ ਮਿਆਰੀ ਕੋਚਿੰਗ ਤੱਕ ਪਹੁੰਚ ਨਾ ਕਰ ਸਕਣ ਵਾਲੇ ਵਿਦਿਆਰਥੀਆਂ ਨੂੰ ਮੁਕਾਬਕਲਾ ਪ੍ਰੀਖਿਆਵਾਂ ਲਈ ਢੁਕਵੀਂ ਸਿਖਲਾਈ ਦੇ ਮੌਕੇ ਪ੍ਰਦਾਨ ਕਰਨ ਲਈ ਇੱਕ ਸ਼ਲਾਘਾਯੋਗ ਉਪਰਾਲੇ ਦੀ  ਸ਼ੁਰੂਆਤ ਕੀਤੀ ਹੈ। ਸਕੂਲ ਸਿੱਖਿਆ ਵਿਭਾਗ ਵੱਲੋਂ ਐਨ.ਈ.ਈ.ਟੀ. ਅਤੇ  ਆਈ.ਆਈ.ਟੀ./ਜੇ.ਈ.ਈ.  ਵਰਗੀਆਂ ਮੁਕਾਬਲਾ ਪ੍ਰੀਖਿਆਵਾਂ ਲਈ ਸੂਬਾ ਪੱਧਰੀ ਰਿਹਾਇਸ਼ੀ ਪੇਸ਼ੇਵਰ ਕੋਚਿੰਗ ਕੈਂਪ ਲਗਾਇਆ ਗਿਆ ਹੈ, ਜੋ ਅੱਜ ਸ਼ੁਰੂ ਹੋਇਆ ਹੈ  ਅਤੇ  ਜਿਸ ਨਾਲ ਪੰਜਾਬ ਭਰ ਤੋਂ  ਮੋਹਾਲੀ ਅਤੇ ਜਲੰਧਰ ਦੇ ਸਕੂਲਾਂ ਵਿੱਚ 300-300 ਵਿਦਿਆਰਥੀਆਂ ਲਈ ਲਾਭਕਾਰੀ ਹੋਵੇਗਾ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਕੈਂਪ 8 ਦਸੰਬਰ ਤੋਂ 29 ਦਸੰਬਰ ਤੱਕ ਜਲੰਧਰ ਅਤੇ ਐਸ.ਏ.ਐਸ.ਨਗਰ ਵਿਖੇ ਚੱਲੇਗਾ। ਸਕੂਲ ਆਫ਼ ਐਮੀਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਦੇ ਜੇ.ਈ.ਈ ਦੇ ਵਿਦਿਆਰਥੀ 8ਵੀਂ ਤੋਂ ਅਤੇ ਐਨ.ਈ.ਈ.ਟੀ. ਦੇ ਵਿਦਿਆਰਥੀ 15.12.24.24  ਤੋਂ ਸਿਖਲਾਈ ਲਈ ਆਉਣਗੇ। ਉਦਘਾਟਨ ਵਾ...
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ ਨੂੰ ਆਈ.ਟੀ.ਆਈ. (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਲਾਇਆ ਜਾਵੇਗਾ ਪਲੇਸਮੈਂਟ ਕੈਂਪ

National, Politics, Punjab, Trending
ਐੱਸ.ਏ.ਐੱਸ ਨਗਰ, 9 ਦਸੰਬਰ,2024: ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ 11 ਦਸੰਬਰ (ਬੁੱਧਵਾਰ) ਨੂੰ ਪਲੇਸਮੈਂਟ ਕੈਂਪ ਦਾ ਆਯੋਜਨ ਸਰਕਾਰੀ ਆਈ.ਟੀ.ਆਈ (ਮਹਿਲਾਵਾਂ), ਫੇਜ਼-5, ਐੱਸ.ਏ.ਐੱਸ ਨਗਰ ਵਿਖੇ ਕੀਤਾ ਜਾ ਰਿਹਾ ਹੈ, ਜਿਸ ਦਾ ਸਮਾਂ ਸਵੇਰੇ 09:00 ਵਜੇ ਤੋਂ 02.00 ਵਜੇ ਤੱਕ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ) ਕਮ-ਸੀ.ਈ.ਓ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਸ੍ਰੀਮਤੀ ਸੋਨਮ ਚੌਧਰੀ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਾਰਥੀਆਂ ਨੂੰ ਰੋਜ਼ਗਾਰ ਦੇਣ ਦਾ ਲਗਾਤਾਰ ਉਪਰਾਲਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਬੁੱਧਵਾਰ 11 ਦਸੰਬਰ  ਨੂੰ ਉਕਤ ਪਲੇਸਮੈਂਟ ਕੈਂਪ ਆਯੋਜਿਤ ਕੀਤਾ ਜਾਣਾ ਹੈ। ਡੀ.ਬੀ.ਈ.ਈ. ਐਸ.ਏ.ਐਸ ਨਗਰ ਦੇ ਡਿਪਟੀ ਡਾਇਰੈਕਟਰ ਸ੍ਰੀ ਹਰਪ੍ਰੀਤ ਸਿੰਘ ਮਾਨਸ਼ਾਹੀਆਂ ਵੱਲੋਂ ਦੱਸਿਆ ਗਿਆ ਕਿ ਬੁੱਧਵਾਰ ਨੂੰ ਲੱਗਣ ਵਾਲੇ ਕੈਂਪ ਵਿੱਚ ਨਾਮੀ ਕੰਪਨੀਆਂ ਭਾਗ ਲੈ ਰਹੀਆਂ ਹਨ ਜ਼ਿਨ੍ਹਾ ਵਿੱਚ ਡੀ ਮਾਰਟ, ਆਈ.ਸੀ.ਆਈ.ਸੀ.ਆਈ. ਬੈਂਕ, ਗਲੋਬ ਟੋਇਟਾ, ਜ਼ੋਮੈਟੋ, ਸਵਿਗੀ, ਗੋਦਰੇਜ ਬੌਇਸ...
ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ

ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਦਾ ਜਿਲ੍ਹਾ ਵਾਸੀ ਲੈਣ ਲਾਹਾ-ਡਿਪਟੀ ਕਮਿਸ਼ਨਰ

National, Politics, Punjab, Trending
ਫਰੀਦਕੋਟ 9 ਦਸੰਬਰ () ਬਜਟ 2024-25 ਵਿੱਚ ਐਲਾਨ ਕੀਤੀ ਪ੍ਰਧਾਨ ਮੰਤਰੀ ਸੂਰਿਆ ਘਰ ਮੁਫਤ ਬਿਜਲੀ ਯੋਜਨਾ ਭਾਰਤ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇੱਕ ਮਹੱਤਵਪੂਰਨ ਯੋਜਨਾ ਹੈ। ਇਸ ਦਾ ਮਕਸਦ ਦੇਸ਼ ਦੇ ਇੱਕ ਕਰੋੜ ਘਰਾਂ ਨੂੰ ਰੂਫਟਾਪ ਸੋਲਰ ਜਰੀਏ ਮੁਫਤ ਬਿਜਲੀ ਉਪਲੱਬਧ ਕਰਵਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਵਿਨੀਤ ਕੁਮਾਰ ਨੇ ਦਿੱਤੀ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਗਰੀਬ ਅਤੇ ਮੱਧਮ ਵਰਗ ਪਰਿਵਾਰ ਇਸ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਇਸ ਤਹਿਤ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਘਰਾਂ ਦੀਆਂ ਛੱਤਾਂ ਤੇ ਸੋਲਰ ਪੈਨਲ ਲਾਏ ਜਾਣਗੇ ਅਤੇ 60 ਪ੍ਰਤੀਸ਼ਤ ਤੱਕ ਸਬਸਿਡੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਮੁੱਖ ਉਦੇਸ਼ ਦੇਸ਼ ਦੇ ਇੱਕ ਕਰੋੜ ਘਰਾਂ ਨੂੰ ਰੂਫਟਾਪ ਸੋਲਰ ਜਰੀਏ ਮੁਫਤ ਬਿਜਲੀ ਉਪਲੱਬਧ ਕਰਵਾਉਣਾ ਹੈ। ਇਸ ਯੋਜਨਾ ਨਾਲ ਦੇਸ਼ ਦੇ ਲੋਕਾਂ ਨੂੰ ਬਿਜਲੀ ਬਿੱਲ ’ਚ ਕਮੀ, ਊਰਜਾ ਸੁਰੱਖਿਆ ’ਚ ਵਾਧਾ, ਪ੍ਰਦੂਸ਼ਣ ’ਚ ਕਮੀ ਅਤੇ ਰੁਜ਼ਗਾਰ ਸਿਰਜਣਾ ਵਰਗੇ ਫਾਇਦੇ ਹੋਣਗੇ। ਉਨ੍ਹਾਂ ਕਿਹਾ ਕਿ ਰੂਫਟਾਪ ਸੋਲਰ ਸਿਸਟਮ ਲਗਾਉਣ...
ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼

ਯੂਥ ਕਲੱਬਾਂ ਰਾਹੀਂ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਅਭਿਆਨ ਦਾ ਆਗਾਜ਼

National, Politics, Punjab, Trending
ਐਸ.ਏ.ਐਸ. ਨਗਰ, 9 ਦਸੰਬਰ, 2024: ਪੰਜਾਬ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਰਾਜ ਨੂੰ ਨਸ਼ਾ ਮੁਕਤ ਕਰਨ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਦੇ ਤਹਿਤ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਪਿੰਡ ਗੁਡਾਣਾ ਵਿਖੇ ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਵਲੋਂ ਯੁਵਕ ਸੇਵਾਵਾਂ ਕਲੱਬ ਅਤੇ ਗ੍ਰਾਮ ਪੰਚਾਇਤ ਗੁਡਾਣਾ ਦੇ ਸਹਿਯੋਗ ਨਾਲ ਨਸ਼ਿਆਂ ਵਿਰੁੱਧ ਨੁੱਕੜ ਨਾਟਕ ਕਰਵਾਇਆ ਗਿਆ। ਇਹ ਨਾਟਕ ਸਰਫਰੋਸ਼ ਰੰਗਮੰਚ ਵਲੋਂ ਪੇਸ਼ ਕੀਤਾ ਗਿਆ। ਨਾਟਕ ਵਿੱਚ ਦਿਖਾਇਆ ਗਿਆ ਕਿ ਕਿਸ ਤਰ੍ਹਾਂ ਅਸੀਂ ਨਸ਼ਿਆਂ ਦੇ ਵੱਧ ਰਹੇ ਪਸਾਰ ਨੂੰ ਰੋਕ ਅਤੇ ਇਕੱਠੇ ਹੋ ਕੇ ਖ਼ਤਮ ਕਰ ਸਕਦੇ ਹਾਂ। ਕੈਪਟਨ ਮਨਤੇਜ ਸਿੰਘ ਚੀਮਾ, ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਭਾਗ ਐਸ.ਏ.ਐਸ.ਨਗਰ ਨੇ ਇਕੱਤਰ ਹੋਏ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ, ਤਾਂ ਜੋ ਅਸੀ ਆਪਣੇ ਪਿੰਡ, ਕਸਬੇ, ਸ਼ਹਿਰ, ਰਾਜ ਨੂੰ ਨਸ਼ਿਆਂ ਦੀ ਜਕੜ੍ਹ ਤੋਂ ਬਚਾ ਸਕੀਏ। ਇਸ ਮੌਕੇ ਯੁਵਕ ਸੇਵਾਵਾਂ ਕਲੱਬ...
ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

ਖੁਸ਼ੀ ਫਾਊਂਡੇਸ਼ਨ ਦੇ ਵੱਧਦੇ ਕਦਮ ਔਰਤਾਂ ਦੀ ਸਫਾਈ ਅਤੇ ਸਿਹਤ ਸੰਭਾਲ ਵੱਲ

National, Politics, Punjab, Trending
ਫਾਜ਼ਿਲਕਾ 9 ਦਸੰਬਰ ਵਿਧਾਇਕ ਨਰਿੰਦਰਪਾਲ ਸਿੰਘ ਸਵਾਨਾ ਦੀ ਪਤਨੀ ਖੁਸ਼ਬੂ ਸਾਵਣਸੁਖਾ ਦੀ ਅਗਵਾਈ ਵਿੱਚ ਖੁਸ਼ੀ ਫਾਊਂਡੇਸ਼ਨ ਵੱਲੋਂ ਔਰਤਾਂ ਦੀਆਂ ਲੋੜਾਂ ਨੂੰ ਸਮਝਦਿਆਂ ਅਤੇ ਸਾਫ-ਸਫਾਈ ਨੂੰ ਤਵਜੋ ਦਿੰਦਿਆਂ ਉਨ੍ਹਾਂ ਨੂੰ ਸੈਨੇਟਰੀ ਪੈਡ ਵੰਡ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਤਹਿਤ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਝੰਗੜ ਭੈਣੀ ਦੀਆਂ ਵਿਦਿਆਰਥਣਾਂ ਨੂੰ ਸੈਨੇਟਰੀ ਪੈਡ ਵੰਡੇ ਗਏ। ਮੈਨਸਟਰੂਅਲ ਹਾਈਜੀਨ ਜਾਗਰੂਕਤਾ ਕੈਂਪ ਦੌਰਾਨ ਉਨ੍ਹਾਂ ਨੇ ਵਿਦਿਆਰਥਣਾਂ ਨੂੰ ਸੈਨੇਟਰੀ ਪੈਡਾਂ ਦੀ ਵਰਤੋਂ ਕਰਨ ਦੀ ਜ਼ਰੂਰਤ ਅਤੇ ਮਹੱਤਤਾ ਬਾਰੇ ਜਾਣੂ ਕਰਵਾਇਆ। ਉਨਾਂ ਕਿਹਾ ਕਿ ਸਿਹਤ ਅਤੇ ਸਫਾਈ ਨੂੰ ਬਰਕਰਾਰ ਰੱਖਣ ਲਈ ਸੈਨੇਟਰੀ ਪੈਡਾਂ ਦੀ ਵਰਤੋਂ ਕਰਨੀ ਚਾਹੀਦੀ ਹੈ | ਇਸਦੀ ਵਰਤੋਂ ਲੜਕੀਆਂ ਅਤੇ ਔਰਤਾਂ ਲਈ ਬਹੁਤ ਜ਼ਰੂਰੀ ਹੈ, ਖਾਸ ਕਰਕੇ ਮਾਹਵਾਰੀ ਦੌਰਾਨ, ਇਹ ਪੈਡ ਉਨ੍ਹਾਂ ਨੂੰ ਕਈ ਗੰਭੀਰ ਬਿਮਾਰੀਆਂ ਤੋਂ ਬਚਾਉਂਦਾ ਹੈ, ਔਰਤਾਂ ਦੀਆਂ ਜ਼ਿਆਦਾਤਰ ਬਿਮਾਰੀਆਂ ਉਨ੍ਹਾਂ ਦੀ ਸਿਹਤ ਦਾ ਧਿਆਨ ਨਾ ਰੱਖਣ ਕਾਰਨ ਹੁੰਦੀਆਂ ਹਨ। ਖੁਸ਼ੀ ਫਾਊਂਡੇਸ਼ਨ ਦਾ ਮੁੱਖ ਉਦੇਸ਼ ਔਰਤਾਂ ਦੀ ਸਿਹਤ ਦਾ ਖਿਆਲ ਰੱਖਣ ਦਾ ਹੈ।  ਉਨ੍ਹਾ...