ਨਸ਼ਿਆਂ ਵਿਰੁੱਧ ਜਾਰੀ ਜੰਗ ਵਿਚ ਯੁਵਕ ਸੇਵਾਵਾਂ ਵਿਭਾਗ ਫਾਜ਼ਿਲਕਾ ਵੱਲੋਂ ਕੀਤਾ ਗਿਆ ਅਹਿਮ ਉਪਰਾਲਾ
ਫਾਜ਼ਿਲਕਾ, 09 ਦਸੰਬਰ
ਨਸ਼ਿਆਂ ਖਿਲਾਫ ਜਾਰੀ ਜੰਗ ਵਿਚ ਸਮਾਜ ਦਾ ਹਰੇਕ ਵਰਗ ਆਪਣਾ ਅਹਿਮ ਰੋਲ ਨਿਭਾ ਰਿਹਾ ਹੈ। ਨਸ਼ੇ ਵਿਰੋਧੀ ਜਾਗਰੂਕਤਾ ਅਭਿਆਨ ਤਹਿਤ ਡਾਇਰੈਕਟਰ ਯੁਵਕ ਸੇਵਾਵਾਂ ਵਿਭਾਗ ਪੰਜਾਬ ਦੇ ਦਿਸ਼ਾ—ਨਿਰਦੇਸ਼ਾ *ਤੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਫਾਜ਼ਿਲਕਾ ਸ੍ਰੀ ਜ਼ਸਪਾਲ ਸਿੰਘ ਦੀ ਹਦਾਇਤਾਂ ਅਨੁਸਾਰ ਪਿੰਡ ਡੰਗਰ ਖੇੜਾ ਵਿਖੇ ਨੁਕੜ ਨਾਟਕ ਅਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਪਿੰਡ ਦੇ ਸਰਪੰਚ ਸ੍ਰੀਮਤੀ ਸ਼ੈਫਾਲੀ ਟਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੋਜਵਾਨ ਪੀੜ੍ਹੀ ਨੂੰ ਮਾੜੀਆਂ ਕੁਰੀਤੀਆਂ ਤੋਂ ਬਚਾਉਣ ਅਤੇ ਸਹੀ ਰਾਹੇ ਪਾਉਣ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਗਤੀਵਿਧੀਆਂ ਉਲੀਕੀਆਂ ਜਾ ਰਹੀਆਂ ਹਨ। ਉਨ੍ਹਾ ਕਿਹਾ ਕਿ ਸਾਡਾ ਆਉਣ ਵਾਲਾ ਭਵਿੱਖ ਸਿਹਤਮੰਦ ਤੇ ਤੰਦਰੁਸਤ ਹੋਵੇ, ਇਸ ਲਈ ਨੌਜਵਾਨਾਂ ਨੂੰ ਮਾੜੀ ਸੰਗਤ ਦਾ ਗੁਰੇਜ਼ ਕਰਨਾ ਚਾਹੀਦਾ ਹੈ ਅਤੇ ਆਪਣੀ ਐਨਰਜੀ ਨੂੰ ਸਕਾਰਾਤਮਕ ਪਾਸੇ ਲਾਉਣ ਤੇ ਸੂਬੇ ਅਤੇ ਦੇਸ਼ ਦੀ ਪ੍ਰਗਤੀ ਵੱਲ ਕੇਂਦਰਿਤ ਕਰਨ ਲਈ ਤਵਜੋਂ ਦਿੱਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਮਾੜੀਆਂ ਆਦਤਾਂ ਤੋਂ ਬਚਾਉਣ ਲਈ ਜਿਥੇ ਖੇਡਾਂ ਵੱਲ ਪ੍ਰੇਰਿਤ ਕਰਨਾ ਹੈ ਅਤੇ ਪੜਾ...








