ਸਪੀਕਰ ਸੰਧਵਾਂ ਨੇ ਦੀਵਾਨ ਟੋਡਰ ਮੱਲ ਹਵੇਲੀ ਨੂੰ ਵਿਰਾਸਤੀ ਸਥਾਨ ਵਜੋਂ ਸੰਭਾਲਣ ਲਈ ਜ਼ੋਰ ਦਿੱਤਾ
ਚੰਡੀਗੜ੍ਹ, 9 ਦਸੰਬਰ:
ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਇਤਿਹਾਸਕ ਦੀਵਾਨ ਟੋਡਰ ਮੱਲ ਹਵੇਲੀ ਨੂੰ ਮੁੜ ਬਹਾਲ ਕਰਨ ਅਤੇ ਇਸ ਦੀ ਸਾਂਭ ਸੰਭਾਲ ਲਈ ਸਾਰੀਆਂ ਰੁਕਾਵਟਾਂ ਦੂਰ ਕਰਨ ਦਾ ਸੱਦਾ ਦਿੱਤਾ ਹੈ। ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਇੱਕ ਉੱਚ-ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸਪੀਕਰ ਸੰਧਵਾਂ ਨੇ ਇਸ ਕੀਮਤੀ ਇਤਿਹਾਸਕ ਧਰੋਹਰ ਨੂੰ ਸੰਭਾਲਣ ਲਈ ਇੱਕਜੁੱਟ ਮੋਰਚੇ ਦੀ ਲੋੜ 'ਤੇ ਜ਼ੋਰ ਦਿੱਤਾ।
ਇਸ ਦੀ ਡੂੰਘੀ ਇਤਿਹਾਸਕ ਮਹੱਤਤਾ ਨੂੰ ਦਰਸਾਉਂਦੇ ਹੋਏ, ਸ. ਸੰਧਵਾਂ ਨੇ ਦੀਵਾਨ ਟੋਡਰ ਮੱਲ ਦੀ ਬੇਮਿਸਾਲ ਬਹਾਦਰੀ ਨੂੰ ਸ਼ਰਧਾਂਜਲੀ ਭੇਟ ਕੀਤੀ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਦੋ ਛੋਟੇ ਸਾਹਿਬਜ਼ਾਦਿਆਂ-ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫਤਹਿ ਸਿੰਘ ਜੀ ਦੇ ਸਨਮਾਨਯੋਗ ਅੰਤਿਮ ਸੰਸਕਾਰ ਨੂੰ ਯਕੀਨੀ ਬਣਾਉਣ ਲਈ ਮੁਗਲ ਸ਼ਾਹੀ ਫ਼ਰਮਾਨਾਂ ਦੀ ਉਲੰਘਣਾ ਨੂੰ ਯਾਦ ਕੀਤਾ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਇਸ ਸਮਾਰਕ ਨੂੰ ਸੰਭਾਲਣਾ ਸਿਰਫ਼ ਇੱਟਾਂ ਨੂੰ ਸੰਭਾਲਣਾ ਨਹੀਂ ਹੈ, ਸਗੋਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਵਿਰਾਸਤ ਸੌਂਪਣਾ ਹੈ, ਜਿਸ ...






